Loading date... | Loading Hijri date... | Loading time...

الحجر

ਪੰਜਾਬੀ Translation with Arabic Quran Text

ਪੰਜਾਬੀ العربية
1 ਅਲਿਫ਼, ਲਾਮ, ਰਾ। ਇਹ ਰੱਬੀ ਕਿਤਾਬ ਤੇ ਸਪਸ਼ਟ .ਕੁਰਆਨ ਦੀਆਂ ਆਇਤਾਂ ਹਨ। الٓر ۚ تِلْكَ ءَايَٰتُ ٱلْكِتَٰبِ وَقُرْءَانٍۢ مُّبِينٍۢ. ﴿1﴾
2 ਇਕ ਸਮਾਂ ਉਹ ਵੀ ਹੋਵੇਗਾ ਜਦੋਂ ਕਾਫ਼ਿਰ ਚਾਹੁਣਗੇ ਕਿ ਕਾਸ਼ ਉਹ ਮੁਸਲਮਾਨ ਹੁੰਦੇ।[1]
[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3
رُّبَمَا يَوَدُّ ٱلَّذِينَ كَفَرُوا۟ لَوْ كَانُوا۟ مُسْلِمِينَ. ﴿2﴾
3 (ਹੇ ਨਬੀ!) ਇਹਨਾਂ (ਦੀ ਚਿੰਤਾ) ਛੱਡ ਦਿਓ! ਇਹ ਖਾਣ ਪੀਣ ਤੇ ਆਨੰਦ ਮਾਣਨ। ਝੂਠੀਆਂ ਆਸਾਂ ਨੇ ਇਹਨਾਂ ਨੂੰ ਭੁਲੇਖੇ ਵਿਚ ਪਾ ਛੱਡਿਆ ਹੈ। ਇਹ ਛੇਤੀ ਹੀ (ਹਕੀਕਤ) ਜਾਣ ਲੈਣਗੇ। ذَرْهُمْ يَأْكُلُوا۟ وَيَتَمَتَّعُوا۟ وَيُلْهِهِمُ ٱلْأَمَلُ ۖ فَسَوْفَ يَعْلَمُونَ. ﴿3﴾
4 ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ (ਦੀ ਬਰਬਾਦੀ) ਲਈ ਇਕ ਵਿਸ਼ੇਸ਼ ਮੋਹਲਤ ਨਿਯਤ ਕੀਤੀ ਸੀ। وَمَآ أَهْلَكْنَا مِن قَرْيَةٍ إِلَّا وَلَهَا كِتَابٌۭ مَّعْلُومٌۭ. ﴿4﴾
5 ਕੋਈ ਵੀ ਕੌਮ ਨਾ ਆਪਣੇ ਨਿਸ਼ਚਿਤ ਸਮੇਂ ਤੋਂ ਪਹਿਲਾਂ ਹਲਾਕ ਹੋ ਸਕਦੀ ਹੈ ਤੇ ਨਾ ਹੀ ਉਸ ਤੋਂ ਮਗਰੋਂ ਬਚ ਸਕਦੀ ਹੈ। مَّا تَسْبِقُ مِنْ أُمَّةٍ أَجَلَهَا وَمَا يَسْتَـْٔخِرُونَ. ﴿5﴾
6 ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ। وَقَالُوا۟ يَٰٓأَيُّهَا ٱلَّذِى نُزِّلَ عَلَيْهِ ٱلذِّكْرُ إِنَّكَ لَمَجْنُونٌۭ. ﴿6﴾
7 ਜੇ ਤੂੰ ਸੱਚਾ ਹੈ ਤਾਂ ਸਾਡੇ ਸਾਹਮਣੇ ਫ਼ਰਿਸ਼ਤੇ ਕਿਉਂ ਨਹੀਂ ਲੈ ਆਉਂਦਾ। لَّوْ مَا تَأْتِينَا بِٱلْمَلَٰٓئِكَةِ إِن كُنتَ مِنَ ٱلصَّٰدِقِينَ. ﴿7﴾
8 (ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ। مَا نُنَزِّلُ ٱلْمَلَٰٓئِكَةَ إِلَّا بِٱلْحَقِّ وَمَا كَانُوٓا۟ إِذًۭا مُّنظَرِينَ. ﴿8﴾
9 ਬੇਸ਼ੱਕ ਅਸੀਂ ਹੀ ਇਸ ਜ਼ਿਕਰ (.ਕੁਰਆਨ) ਦੇ ਉਤਾਰਨ ਵਾਲੇ ਹਾਂ ਅਤੇ ਅਸੀਂ ਹੀ ਇਸ ਦੇ ਰਖਵਾਲੇ ਹਾਂ। [2]
[2] ਇਹ ਕੁਰਆਨ ਦੀ ਇਹ ਆਇਤ ਮਨੁੱਖਾਂ ਲਈ ਇਕ ਚਣੋਤੀ ਹੈ ਅਤੇ ਹਰੇਕ ਲਈ ਇਹ ਜ਼ਰੂਰੀ ਹੈ ਕਿ ਉਹ ਕੁਰਆਨ ਦੇ ਮੋਅਜਜ਼ਿਆਂ ਉੱਤੇ ਇਮਾਨ ਲਿਆਵੇ। ਇਹ ਇਕ ਹਕੀਕਤ ਹੈ ਕਿ ਅਜੇ ਤਕ ਕੁਰਆਨ ਦੇ ਕਿਸੇ ਇਕ ਸ਼ਬਦ ਵਿਚ ਵੀ ਕੋਈ ਤਬਦੀਲੀ ਨਹੀਂ ਹੋਈ। ਭਾਵੇਂ ਕਿ ਕਾਫ਼ਿਰਾਂ ਨੇ ਅਤੇ ਇਸ ਕਿਤਾਬ ਦੇ ਇਨਕਾਰੀਆਂ ਨੇ ਇਸ ਵਿਚ ਤਬਦੀਲੀ ਕਰਨ ਦੀਆਂ ਵਧੇਰੀਆਂ ਹੀ ਕੋਸ਼ਿਸ਼ਾ ਕੀਤੀਆਂ ਪਰ ਉਹ ਸਾਰੀਆਂ ਹੀ ਅਸਫਲ ਹੋਈਆਂ। ਜਿਵੇਂ ਕਿ ਇਸ ਆਇਤ ਵਿਚ ਫ਼ਰਮਾਇਆ ਗਿਆ ਹੈ ਕਿ ਅਸੀਂ ਹੀ ਇਸ ਦੀ ਹਿਫ਼ਾਜ਼ਤ ਕਰਾਂਗੇ। ਅੱਲਾਹ ਦੀ ਕਸਮ ਉਸੇ ਅੱਲਾਹ ਨੇ ਇਸ ਦੀ ਹਿਫ਼ਾਜ਼ਤ ਕੀਤੀ ਹੈ ਜਦ ਕਿ ਦੂਜੀਆਂ ਆਸਮਾਨੀ ਕਿਤਾਬਾਂ ਵਿਚ ਕਈ ਪ੍ਰਕਾਰ ਦੀਆਂ ਤਬਦੀਲੀਆਂ ਹੋ ਚੁੱਕੀਆਂ ਹਨ।
إِنَّا نَحْنُ نَزَّلْنَا ٱلذِّكْرَ وَإِنَّا لَهُۥ لَحَٰفِظُونَ. ﴿9﴾
10 (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ। وَلَقَدْ أَرْسَلْنَا مِن قَبْلِكَ فِى شِيَعِ ٱلْأَوَّلِينَ. ﴿10﴾
11 ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ ਮਖੌਲ ਕਰਦੇ ਸੀ। وَمَا يَأْتِيهِم مِّن رَّسُولٍ إِلَّا كَانُوا۟ بِهِۦ يَسْتَهْزِءُونَ. ﴿11﴾
12 ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ। كَذَٰلِكَ نَسْلُكُهُۥ فِى قُلُوبِ ٱلْمُجْرِمِينَ. ﴿12﴾
13 ਉਹ (ਕਾਫ਼ਿਰ) ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਉਂਦੇ, ਇਹੋ ਰੀਤ ਪਹਿਲਾਂ ਤੋਂ ਚਲੀ ਆ ਰਹੀ ਹੈ। لَا يُؤْمِنُونَ بِهِۦ ۖ وَقَدْ خَلَتْ سُنَّةُ ٱلْأَوَّلِينَ. ﴿13﴾
14 ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ ਦਈਏ ਅਤੇ ਉਹ (ਇਨਕਾਰੀ) ਉੱਥੇ ਚੜ੍ਹ ਵੀ ਜਾਣ। وَلَوْ فَتَحْنَا عَلَيْهِم بَابًۭا مِّنَ ٱلسَّمَآءِ فَظَلُّوا۟ فِيهِ يَعْرُجُونَ. ﴿14﴾
15 ਫੇਰ ਵੀ ਉਹ ਇਹੋ ਕਹਿਣਗੇ ਕਿ ਸਾਡੀਆਂ ਨਜ਼ਰਾਂ ਤਾਂ ਬੰਨ੍ਹ ਦਿੱਤੀਆਂ ਗਈਆਂ ਹਨ, ਸਗੋਂ ਸਾਡੇ ’ਤੇ ਜਾਦੂ ਕਰ ਦਿੱਤਾ ਗਿਆ ਹੈ। لَقَالُوٓا۟ إِنَّمَا سُكِّرَتْ أَبْصَٰرُنَا بَلْ نَحْنُ قَوْمٌۭ مَّسْحُورُونَ. ﴿15﴾
16 ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।[3]
[3] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6
وَلَقَدْ جَعَلْنَا فِى ٱلسَّمَآءِ بُرُوجًۭا وَزَيَّنَّٰهَا لِلنَّٰظِرِينَ. ﴿16﴾
17 ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ। وَحَفِظْنَٰهَا مِن كُلِّ شَيْطَٰنٍۢ رَّجِيمٍ. ﴿17﴾
18 ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ إِلَّا مَنِ ٱسْتَرَقَ ٱلسَّمْعَ فَأَتْبَعَهُۥ شِهَابٌۭ مُّبِينٌۭ. ﴿18﴾
19 ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ। وَٱلْأَرْضَ مَدَدْنَٰهَا وَأَلْقَيْنَا فِيهَا رَوَٰسِىَ وَأَنۢبَتْنَا فِيهَا مِن كُلِّ شَىْءٍۢ مَّوْزُونٍۢ. ﴿19﴾
20 ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ ਛੱਡੀਆਂ ਹਨ ਅਤੇ ਉਹਨਾਂ ਲਈ ਵੀ ਜਿਨ੍ਹਾਂ ਨੂੰ ਰੋਜ਼ੀ ਦੇਣ ਵਾਲੇ (ਦਾਤਾ) ਤੁਸੀਂ ਨਹੀਂ। وَجَعَلْنَا لَكُمْ فِيهَا مَعَٰيِشَ وَمَن لَّسْتُمْ لَهُۥ بِرَٰزِقِينَ. ﴿20﴾
21 ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ। وَإِن مِّن شَىْءٍ إِلَّا عِندَنَا خَزَآئِنُهُۥ وَمَا نُنَزِّلُهُۥٓ إِلَّا بِقَدَرٍۢ مَّعْلُومٍۢ. ﴿21﴾
22 ਅਸੀਂ ਹੀ (ਪਾਣੀ ਨਾਲ) ਬੋਝਲ ਹਵਾਵਾਂ ਨੂੰ ਭੇਜਦੇ ਹਾਂ ਫੇਰ ਅਕਾਸ਼ ਤੋਂ ਪਾਣੀ ਵਰ੍ਹਾਉਂਦੇ ਹਾਂ ਅਤੇ ਤੁਹਾਨੂੰ ਪਿਆਉਂਦੇ ਹਾਂ, ਇਸ (ਪਾਣੀ ਦੀ) ਦੌਲਤ ਦੇ ਭੰਡਾਰੀ ਤੁਸੀਂ ਨਹੀਂ (ਅਸੀਂ ਹਾਂ)। وَأَرْسَلْنَا ٱلرِّيَٰحَ لَوَٰقِحَ فَأَنزَلْنَا مِنَ ٱلسَّمَآءِ مَآءًۭ فَأَسْقَيْنَٰكُمُوهُ وَمَآ أَنتُمْ لَهُۥ بِخَٰزِنِينَ. ﴿22﴾
23 ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ ਅੰਤ ਅਸੀਂ ਹੀ (ਸਾਰੀਆਂ ਚੀਜ਼ਾਂ) ਦੇ ਵਾਰਸ ਹਾਂ।[4]
[4] ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਖ਼ਤਮ ਹੋ ਜਾਂਦਾ ਹੈ ਛੁੱਟ ਤਿੰਨ ਅਮਲਾਂ ਤੋਂ: 1਼ ਸਦਕਾਏ ਜਾਰੀਆ ਭਾਵ ਉਹ ਕੰਮ ਕਰਨਾ ਜਿਹੜਾ ਉਸ ਤੋਂ ਬਾਅਦ ਵੀ ਲੋਕਾਂ ਦੇ ਕੰਮ ਆਵੇ ਜਿਵੇਂ ਯਤੀਮਖ਼ਾਨਾ, ਪਾਣੀ ਦੇ ਲਈ ਖੂਹ ਦੀ ਉਸਾਰੀ, ਵਿਦਿਅਕ ਸੰਸਥਾ ਦੀ ਉਸਾਰੀ। 2਼ ਅਜਿਹਾ ਇਲਮ ਜਿਸ ਤੋਂ ਲੋਕ ਲਾਭ ਉਠਾਉਣ। 3਼ ਨੇਕ ਸੰਤਾਨ ਜਿਹੜੀ ਅੱਲਾਤ ਤੋਂ ਆਪਣੇ ਮਾਪਿਆਂ ਲਈ ਬਖ਼ਸ਼ਿਸ਼ ਦੀ ਦੁਆ ਕਰੇ। (ਸਹੀ ਮੁਸਲਿਮ, ਹਦੀਸ: 1631)
وَإِنَّا لَنَحْنُ نُحْىِۦ وَنُمِيتُ وَنَحْنُ ٱلْوَٰرِثُونَ. ﴿23﴾
24 ਅਸੀਂ ਉਹਨਾਂ ਸਾਰੇ ਲੋਕਾਂ ਨੂੰ ਜਾਣਦੇ ਹਾਂ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਅਤੇ ਜਿਹੜੇ ਪਿੱਛੋਂ ਆਉਣ ਵਾਲੇ ਹਨ, ਉਹਨਾਂ ਦੀ ਵੀ ਜਾਣਕਾਰੀ ਹੈ। وَلَقَدْ عَلِمْنَا ٱلْمُسْتَقْدِمِينَ مِنكُمْ وَلَقَدْ عَلِمْنَا ٱلْمُسْتَـْٔخِرِينَ. ﴿24﴾
25 (ਹੇ ਨਬੀ!) ਬੇਸ਼ੱਕ ਤੁਹਾਡਾ ਪਾਲਣਹਾਰ ਇਹਨਾਂ ਸਭ ਨੂੰ ਇਕੱਠਾ ਕਰੇਗਾ। ਉਹ ਵੱਡਾ ਸੂਝਵਾਨ ਤੇ ਗਿਆਨ ਰੱਖਣ ਵਾਲਾ ਹੈ। وَإِنَّ رَبَّكَ هُوَ يَحْشُرُهُمْ ۚ إِنَّهُۥ حَكِيمٌ عَلِيمٌۭ. ﴿25﴾
26 ਅਸੀਂ ਮਨੁੱਖ ਨੂੰ ਗਲੀ ਸੜ੍ਹੀ ਮਿੱਟੀ ਦੇ ਸੁੱਕੇ ਹੋਏ ਗਾਰੇ ਤੋਂ ਪੈਦਾ ਕੀਤਾ ਹੈ। وَلَقَدْ خَلَقْنَا ٱلْإِنسَٰنَ مِن صَلْصَٰلٍۢ مِّنْ حَمَإٍۢ مَّسْنُونٍۢ. ﴿26﴾
27 ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ ਲਾਟ ਤੋਂ ਪੈਦਾ ਕੀਤਾ ਸੀ। وَٱلْجَآنَّ خَلَقْنَٰهُ مِن قَبْلُ مِن نَّارِ ٱلسَّمُومِ. ﴿27﴾
28 (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ وَإِذْ قَالَ رَبُّكَ لِلْمَلَٰٓئِكَةِ إِنِّى خَٰلِقٌۢ بَشَرًۭا مِّن صَلْصَٰلٍۢ مِّنْ حَمَإٍۢ مَّسْنُونٍۢ. ﴿28﴾
29 ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ ਅਤੇ ਉਸ ਵਿਚ ਆਪਣੀ ਰੂਹ (ਆਤਮਾ) ਤੋਂ ਕੁੱਝ ਫੂਂਕ ਦਿਆਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਜਾਣਾ। فَإِذَا سَوَّيْتُهُۥ وَنَفَخْتُ فِيهِ مِن رُّوحِى فَقَعُوا۟ لَهُۥ سَٰجِدِينَ. ﴿29﴾
30 ਸਾਰੇ ਹੀ ਫ਼ਰਿਸ਼ਤੇ ਸਿਜਦੇ ਵਿਚ ਝੁਕ ਗਏ। فَسَجَدَ ٱلْمَلَٰٓئِكَةُ كُلُّهُمْ أَجْمَعُونَ. ﴿30﴾
31 ਛੁੱਟ ਇਬਲੀਸ ਤੋਂ, ਉਸ ਨੇ ਸਿਜਦਾ ਕਰਨ ਵਾਲਿਆਂ ਦਾ ਸਾਥ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤ إِلَّآ إِبْلِيسَ أَبَىٰٓ أَن يَكُونَ مَعَ ٱلسَّٰجِدِينَ. ﴿31﴾
32 ਪੁੱਛਿਆ, ਹੇ ਇਬਲੀਸ! ਤੈਨੂੰ ਕੀ ਹੋਇਆ, ਕਿ ਤੂੰ ਸਿਜਦਾ ਕਰਨ ਵਾਲਿਆਂ ਦੀ ਸੰਗਤ ਨਹੀਂ ਕੀਤੀ ? قَالَ يَٰٓإِبْلِيسُ مَا لَكَ أَلَّا تَكُونَ مَعَ ٱلسَّٰجِدِينَ. ﴿32﴾
33 ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ ਉਸ ਮਨੁੱਖ ਨੂੰ ਸਿਜਦਾ ਕਰੇ ਜਿਸ ਨੂੰ ਤੂੰ ਗਲੀ-ਸੜੀ ਖਣਕਦੀ ਹੋਈ ਮਿੱਟੀ ਤੋਂ ਪੈਦਾ ਕੀਤਾ ਹੈ। قَالَ لَمْ أَكُن لِّأَسْجُدَ لِبَشَرٍ خَلَقْتَهُۥ مِن صَلْصَٰلٍۢ مِّنْ حَمَإٍۢ مَّسْنُونٍۢ. ﴿33﴾
34 ਕਿਹਾ, ਚੰਗਾ! ਹੁਣ ਤੂੰ ਇੱਥੋਂ (ਫ਼ਰਿਸ਼ਤਿਆਂ ਦੀ ਸੰਗਤ ਵਿੱਚੋਂ) ਨਿਕਲ ਜਾ, ਹੁਣ ਤੂੰ ਫਿਟਕਾਰਿਆ ਹੋਇਆ ਹੈ। قَالَ فَٱخْرُجْ مِنْهَا فَإِنَّكَ رَجِيمٌۭ. ﴿34﴾
35 ਅਤੇ ਤੇਰੇ ’ਤੇ ਮੇਰੀ ਇਹ ਫਿਟਕਾਰ ਬਦਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਤੀਕ ਰਹੇਗੀ وَإِنَّ عَلَيْكَ ٱللَّعْنَةَ إِلَىٰ يَوْمِ ٱلدِّينِ. ﴿35﴾
36 (ਇਬਲੀਸ ਨੇ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੂੰ ਉਸ ਦਿਨ ਤੀਕ ਮੋਹਲਤ ਦੇ ਦੇ ਜਦੋਂ ਕਿ ਸਾਰੇ ਮਨੁੱਖ ਮੁੜ ਸੁਰਜੀਤ ਕੀਤੇ ਜਾਣਗੇ। قَالَ رَبِّ فَأَنظِرْنِىٓ إِلَىٰ يَوْمِ يُبْعَثُونَ. ﴿36﴾
37 ਫ਼ਰਮਾਇਆ ਕਿ ਚੰਗਾ ਤੈਨੂੰ ਮੋਹਲਤ ਦੇ ਦਿੱਤੀ ਗਈ قَالَ فَإِنَّكَ مِنَ ٱلْمُنظَرِينَ. ﴿37﴾
38 ਇਕ ਨਿਸ਼ਚਿਤ ਸਮੇਂ ਤੀਕ (ਭਾਵ ਕਿਆਮਤ ਤੱਕ) ਲਈ (ਇਹ ਮੋਹਲਤ ਹੈ)। إِلَىٰ يَوْمِ ٱلْوَقْتِ ٱلْمَعْلُومِ. ﴿38﴾
39 ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ। قَالَ رَبِّ بِمَآ أَغْوَيْتَنِى لَأُزَيِّنَنَّ لَهُمْ فِى ٱلْأَرْضِ وَلَأُغْوِيَنَّهُمْ أَجْمَعِينَ. ﴿39﴾
40 ਛੁੱਟ ਤੇਰੇ ਉਹਨਾਂ ਬੰਦਿਆਂ ਤੋਂ ਜਿਹੜੇ ਤੂੰ ਉਹਨਾਂ ਵਿੱਚੋਂ ਚੁਣ ਲਏ ਹਨ। إِلَّا عِبَادَكَ مِنْهُمُ ٱلْمُخْلَصِينَ. ﴿40﴾
41 ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ قَالَ هَٰذَا صِرَٰطٌ عَلَىَّ مُسْتَقِيمٌ. ﴿41﴾
42 ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ। إِنَّ عِبَادِى لَيْسَ لَكَ عَلَيْهِمْ سُلْطَٰنٌ إِلَّا مَنِ ٱتَّبَعَكَ مِنَ ٱلْغَاوِينَ. ﴿42﴾
43 ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ। وَإِنَّ جَهَنَّمَ لَمَوْعِدُهُمْ أَجْمَعِينَ. ﴿43﴾
44 ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ। لَهَا سَبْعَةُ أَبْوَٰبٍۢ لِّكُلِّ بَابٍۢ مِّنْهُمْ جُزْءٌۭ مَّقْسُومٌ. ﴿44﴾
45 ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ ਵਿਚ ਹੋਣਗੇ। إِنَّ ٱلْمُتَّقِينَ فِى جَنَّٰتٍۢ وَعُيُونٍ. ﴿45﴾
46 ਉਹਨਾਂ ਨੂੰ ਕਿਹਾ ਜਾਵੇਗਾ ਕਿ ਸਲਾਮਤੀ ਤੇ ਅਮਨ ਨਾਲ ਇਸ (ਸਵਰਗ) ਵਿਚ ਦਾਖ਼ਲ ਹੋ ਜਾਓ। ٱدْخُلُوهَا بِسَلَٰمٍ ءَامِنِينَ. ﴿46﴾
47 ਅਤੇ ਜੋ ਵੀ ਉਹਨਾਂ (ਨੇਕ ਲੋਕਾਂ) ਦੇ ਮਨਾਂ ਵਿਚ (ਕਿਸੇ ਲਈ ਕੁੱਝ ਵੀ) ਵੈਰ-ਵਿਰੋਧ ਹੋਵੇਗਾ ਉਸ ਨੂੰ ਅਸੀਂ ਕੱਢ ਦਿਆਂਗੇ। ਉਹ ਆਪੋ ਵਿਚ ਭਰਾ-ਭਰਾ ਬਣ ਕੇ ਇਕ ਦੂਜੇ ਦੇ ਆਹਮਣੋ-ਸਾਹਮਣੇ ਤਖ਼ਤਾਂ ਉੱਤੇ ਬੈਠੇ ਹੋਣਗੇ। وَنَزَعْنَا مَا فِى صُدُورِهِم مِّنْ غِلٍّ إِخْوَٰنًا عَلَىٰ سُرُرٍۢ مُّتَقَٰبِلِينَ. ﴿47﴾
48 ਨਾ ਹੀ ਉੱਥੇ ਉਹਨਾਂ ਨੂੰ ਕੋਈ ਤਕਲੀਫ਼ ਹੋਵੇਗੀ ਅਤੇ ਨਾ ਹੀ ਉੱਥਿਓਂ ਕਦੇ ਕੱਢੇ ਜਾਣਗੇ। لَا يَمَسُّهُمْ فِيهَا نَصَبٌۭ وَمَا هُم مِّنْهَا بِمُخْرَجِينَ. ﴿48﴾
49 (ਹੇ ਨਬੀ!) ਮੇਰੇ ਬੰਦਿਆਂ ਨੂੰ ਦੱਸ ਦਿਓ ਕਿ ਮੈਂ ਅਤਿ ਬਖ਼ਸ਼ਣਹਾਰ ਅਤੇ ਅਤਿ ਮਿਹਰਬਾਨ ਹਾਂ। ۞ نَبِّئْ عِبَادِىٓ أَنِّىٓ أَنَا ٱلْغَفُورُ ٱلرَّحِيمُ. ﴿49﴾
50 ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ। وَأَنَّ عَذَابِى هُوَ ٱلْعَذَابُ ٱلْأَلِيمُ. ﴿50﴾
51 (ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ ਦਾ ਕਿੱਸਾ ਸੁਣਾਓ। وَنَبِّئْهُمْ عَن ضَيْفِ إِبْرَٰهِيمَ. ﴿51﴾
52 ਜਦੋਂ ਉਹ (ਮਹਿਮਾਨ) ਉਸ (ਇਬਰਾਹੀਮ) ਦੇ ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਕੀਤਾ ਤਾਂ ਉਸ ਨੇ (ਇਬਰਾਹੀਮ) ਨੇ ਕਿਹਾ ਕਿ ਸਾਨੂੰ ਤਾਂ ਤੁਹਾਥੋਂ ਡਰ ਲੱਗਦਾ ਹੈ। إِذْ دَخَلُوا۟ عَلَيْهِ فَقَالُوا۟ سَلَٰمًۭا قَالَ إِنَّا مِنكُمْ وَجِلُونَ. ﴿52﴾
53 ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ। قَالُوا۟ لَا تَوْجَلْ إِنَّا نُبَشِّرُكَ بِغُلَٰمٍ عَلِيمٍۢ. ﴿53﴾
54 (ਇਬਰਾਹੀਮ ਨੇ) ਕਿਹਾ ਕਿ ਇਸ ਬੁਢਾਪੇ ਵਿਚ ਮੈਨੂੰ ਖ਼ੁਸ਼ਖ਼ਬਰੀ ਦੇ ਰਹੇ ਹੋ, ਇਹ ਖ਼ੁਸ਼ਖ਼ਬਰੀ ਤੁਸੀਂ ਕਿਵੇਂ ਦੇ ਰਹੇ ਹੋ ? قَالَ أَبَشَّرْتُمُونِى عَلَىٰٓ أَن مَّسَّنِىَ ٱلْكِبَرُ فَبِمَ تُبَشِّرُونَ. ﴿54﴾
55 ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਸੱਚੀ ਖ਼ੁਸ਼ਖ਼ਬਰੀ ਦੇ ਰਹੇ ਹਾਂ, ਤੂੰ ਨਿਰਾਸ਼ ਨਾ ਹੋ? قَالُوا۟ بَشَّرْنَٰكَ بِٱلْحَقِّ فَلَا تَكُن مِّنَ ٱلْقَٰنِطِينَ. ﴿55﴾
56 ਇਬਰਾਹੀਮ ਨੇ ਕਿਹਾ ਕਿ ਆਪਣੇ ਰੱਬ ਦੀ ਰਹਿਮਤ ਤੋਂ ਕੁਰਾਹੀਏ ਹੀ ਨਿਰਾਸ਼ ਹੁੰਦੇ ਹਨ। قَالَ وَمَن يَقْنَطُ مِن رَّحْمَةِ رَبِّهِۦٓ إِلَّا ٱلضَّآلُّونَ. ﴿56﴾
57 ਇਬਰਾਹੀਮ ਨੇ ਪੁੱਛਿਆ ਕਿ ਹੇ (ਰੱਬ ਵੱਲੋਂ) ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਉਦੇਸ਼ ਕੀ ਹੈ ? قَالَ فَمَا خَطْبُكُمْ أَيُّهَا ٱلْمُرْسَلُونَ. ﴿57﴾
58 ਉਹਨਾਂ ਨੇ ਕਿਹਾ ਕਿ ਅਸੀਂ ਇਕ ਪਾਪੀ ਕੌਮ ਵੱਲ ਭੇਜੇ ਗਏ ਹਨ। قَالُوٓا۟ إِنَّآ أُرْسِلْنَآ إِلَىٰ قَوْمٍۢ مُّجْرِمِينَ. ﴿58﴾
59 ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ (ਈਮਾਨ ਵਾਲਿਆਂ) ਨੂੰਮ (ਅਜ਼ਾਬ ਤੋਂ) ਬਚਾ ਲਵਾਂਗੇ। إِلَّآ ءَالَ لُوطٍ إِنَّا لَمُنَجُّوهُمْ أَجْمَعِينَ. ﴿59﴾
60 ਸਿਵਾਏ ਉਸ (ਲੂਤ) ਦੀ ਪਤਨੀ ਤੋਂ ਜਿਸ ਲਈ ਅਸੀਂ ਮਿੱਥਿਆ ਹੋਇਆ ਹੈ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ। إِلَّا ٱمْرَأَتَهُۥ قَدَّرْنَآ ۙ إِنَّهَا لَمِنَ ٱلْغَٰبِرِينَ. ﴿60﴾
61 ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ। فَلَمَّا جَآءَ ءَالَ لُوطٍ ٱلْمُرْسَلُونَ. ﴿61﴾
62 ਤਾਂ ਉਹਨਾਂ (ਲੂਤ) ਨੇ ਕਿਹਾ ਕਿ ਤੁਸੀਂ ਲੋਕ ਤਾਂ ਅਜਨਬੀ ਲੱਗਦੇ ਹੋ। قَالَ إِنَّكُمْ قَوْمٌۭ مُّنكَرُونَ. ﴿62﴾
63 ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ। قَالُوا۟ بَلْ جِئْنَٰكَ بِمَا كَانُوا۟ فِيهِ يَمْتَرُونَ. ﴿63﴾
64 ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ। وَأَتَيْنَٰكَ بِٱلْحَقِّ وَإِنَّا لَصَٰدِقُونَ. ﴿64﴾
65 ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ। فَأَسْرِ بِأَهْلِكَ بِقِطْعٍۢ مِّنَ ٱلَّيْلِ وَٱتَّبِعْ أَدْبَٰرَهُمْ وَلَا يَلْتَفِتْ مِنكُمْ أَحَدٌۭ وَٱمْضُوا۟ حَيْثُ تُؤْمَرُونَ. ﴿65﴾
66 ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ। وَقَضَيْنَآ إِلَيْهِ ذَٰلِكَ ٱلْأَمْرَ أَنَّ دَابِرَ هَٰٓؤُلَآءِ مَقْطُوعٌۭ مُّصْبِحِينَ. ﴿66﴾
67 ਅਤੇ ਸ਼ਹਿਰ (ਸੱਦੂਮ) ਦੇ ਵਾਸੀ (ਫ਼ਰਿਸ਼ਤਿਆਂ ਨੂੰ ਸੋਹਣੇ ਮੁੰਡਿਆਂ ਦੇ ਰੂਪ ਵਿਚ) ਵੇਖ ਕੇ ਖ਼ੁਸ਼ੀਆਂ ਮਣਾਉਂਦੇ ਹੋਏ (ਲੂਤ ਦੇ ਘਰ) ਆਏ। وَجَآءَ أَهْلُ ٱلْمَدِينَةِ يَسْتَبْشِرُونَ. ﴿67﴾
68 ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ। قَالَ إِنَّ هَٰٓؤُلَآءِ ضَيْفِى فَلَا تَفْضَحُونِ. ﴿68﴾
69 ਅੱਲਾਹ ਤੋਂ ਡਰੋ ਅਤੇ ਮੈਨੂੰ ਹੀਣਾ ਨਾ ਕਰੋ। وَٱتَّقُوا۟ ٱللَّهَ وَلَا تُخْزُونِ. ﴿69﴾
70 ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ? قَالُوٓا۟ أَوَلَمْ نَنْهَكَ عَنِ ٱلْعَٰلَمِينَ. ﴿70﴾
71 ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ। قَالَ هَٰٓؤُلَآءِ بَنَاتِىٓ إِن كُنتُمْ فَٰعِلِينَ. ﴿71﴾
72 (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ। لَعَمْرُكَ إِنَّهُمْ لَفِى سَكْرَتِهِمْ يَعْمَهُونَ. ﴿72﴾
73 ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ ਆ ਨੱਪਿਆ। فَأَخَذَتْهُمُ ٱلصَّيْحَةُ مُشْرِقِينَ. ﴿73﴾
74 ਅਤੇ ਅਸੀਂ ਇਸ ਸ਼ਹਿਰ ਨੂੰ ਉੱਪਰ-ਥੱਲੇ ਕਰ ਸੁੱਟਿਆ ਅਤੇ ਇਹਨਾਂ ਲੋਕਾਂ ’ਤੇ ਖਿੰਘਰਾਂ ਵਾਲੇ ਪੱਥਰਾਂ ਦਾ ਮੀਂਹ ਵਰ੍ਹਾ ਦਿੱਤਾ। فَجَعَلْنَا عَٰلِيَهَا سَافِلَهَا وَأَمْطَرْنَا عَلَيْهِمْ حِجَارَةًۭ مِّن سِجِّيلٍ. ﴿74﴾
75 ਬੇਸ਼ੱਕ ਇਸ (ਘਟਨਾ) ਵਿਚ ਸਿੱਖਿਆ ਲੈਣ ਵਾਲਿਆਂ ਲਈ ਕਈ ਨਿਸ਼ਾਨੀਆਂ ਹਨ। إِنَّ فِى ذَٰلِكَ لَءَايَٰتٍۢ لِّلْمُتَوَسِّمِينَ. ﴿75﴾
76 ਅਤੇ ਬੇਸ਼ੱਕ ਉਹ ਬਸਤੀ ਉਸ (ਮੱਕੇ ਦੀ) ਰਾਹ ’ਤੇ ਸਥਿਤ ਹੈ। وَإِنَّهَا لَبِسَبِيلٍۢ مُّقِيمٍ. ﴿76﴾
77 ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ। إِنَّ فِى ذَٰلِكَ لَءَايَةًۭ لِّلْمُؤْمِنِينَ. ﴿77﴾
78 ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ। وَإِن كَانَ أَصْحَٰبُ ٱلْأَيْكَةِ لَظَٰلِمِينَ. ﴿78﴾
79 ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ ਲਿਆ, ਇਹ ਦੋਵੇਂ ਸ਼ਹਿਰ (ਕੌਮੇ-ਲੂਤ ਤੇ ਕੌਮੇ-ਸ਼ੁਐਬ ਦੀ ਬਸਤੀਆਂ) ਮੁੱਖ ਰਾਹ ’ਤੇ ਸਥਿਤ ਹਨ। فَٱنتَقَمْنَا مِنْهُمْ وَإِنَّهُمَا لَبِإِمَامٍۢ مُّبِينٍۢ. ﴿79﴾
80 ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ ਝੁਠਲਾਇਆ। وَلَقَدْ كَذَّبَ أَصْحَٰبُ ٱلْحِجْرِ ٱلْمُرْسَلِينَ. ﴿80﴾
81 ਅਸੀਂ ਉਸ (ਸਾਲੇਹ) ਨੂੰ ਆਪਣੇ ਵੱਲੋਂ ਨਿਸ਼ਾਨੀਆਂ ਵੀ ਬਖ਼ਸ਼ੀਆਂ, ਪਰ ਉਹ (ਹਿਜਰ ਵਾਲੇ) ਉਹਨਾਂ ਤੋਂ ਮੂੰਹ ਮੋੜਦੇ ਰਹੇ। وَءَاتَيْنَٰهُمْ ءَايَٰتِنَا فَكَانُوا۟ عَنْهَا مُعْرِضِينَ. ﴿81﴾
82 ਇਹ ਲੋਕੀ ਪਹਾੜਾਂ ਨੂੰ ਘੜ੍ਹ-ਘੜ੍ਹ ਕੇ ਘਰ ਬਣਾਉਂਦੇ ਸਨ, ਕਿਸੇ ਤੋਂ ਡਰਦੇ ਨਹੀਂ ਸੀ। وَكَانُوا۟ يَنْحِتُونَ مِنَ ٱلْجِبَالِ بُيُوتًا ءَامِنِينَ. ﴿82﴾
83 ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ। فَأَخَذَتْهُمُ ٱلصَّيْحَةُ مُصْبِحِينَ. ﴿83﴾
84 ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ ਨਾ ਆਈ। فَمَآ أَغْنَىٰ عَنْهُم مَّا كَانُوا۟ يَكْسِبُونَ. ﴿84﴾
85 ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਸੱਚਾਈ ਨਾਲ ਹੀ ਪੈਦਾ ਕੀਤਾ ਹੈ। ਕਿਆਮਤ ਦਿਹਾੜਾ ਲਾਜ਼ਮੀ ਆਵੇਗਾ। ਸੋ (ਹੇ ਨਬੀ!) ਤੁਸੀਂ ਸੁਚੱਜੇ ਢੰਗ ਨਾਲ ਕਾਫ਼ਿਰਾਂ ਦੀਆਂ ਵਧੀਕੀਆਂ ਨੂੰ ਅੱਖਾਂ ਉਹਲੇ ਕਰਦੇ ਰਹੋ। وَمَا خَلَقْنَا ٱلسَّمَٰوَٰتِ وَٱلْأَرْضَ وَمَا بَيْنَهُمَآ إِلَّا بِٱلْحَقِّ ۗ وَإِنَّ ٱلسَّاعَةَ لَءَاتِيَةٌۭ ۖ فَٱصْفَحِ ٱلصَّفْحَ ٱلْجَمِيلَ. ﴿85﴾
86 ਬੇਸ਼ੱਕ ਤੁਹਾਡਾ ਰੱਬ ਹੀ ਸਭ ਦਾ ਪੈਦਾ ਕਰਨ ਵਾਲਾ ਅਤੇ ਗਿਆਨਵਾਨ ਹੈ। إِنَّ رَبَّكَ هُوَ ٱلْخَلَّٰقُ ٱلْعَلِيمُ. ﴿86﴾
87 ਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ।[5]
[5] ਵੋਖ ਸੂਰਤ ਅਲ-ਫ਼ਾਤਿਹਾ, ਹਾਸ਼ੀਆ ਆਇਤ 2/1
وَلَقَدْ ءَاتَيْنَٰكَ سَبْعًۭا مِّنَ ٱلْمَثَانِى وَٱلْقُرْءَانَ ٱلْعَظِيمَ. ﴿87﴾
88 ਹੇ ਨਬੀ! ਤੁਸੀਂ ਕਦੇ ਵੀ ਉਹਨਾਂ ਚੀਜ਼ਾਂ ਵੱਲ ਨਾ ਤੱਕੋ ਜਿਹੜੀਆਂ (ਜੀਵਨ ਸਮੱਗਰੀਆਂ) ਅਸੀਂ ਵੱਖ-ਵੱਖ ਲੋਕਾਂ ਨੂੰ ਦੇ ਛੱਡੀਆਂ ਹਨ ਅਤੇ ਨਾ ਹੀ ਇਹਨਾਂ ਲਈ ਚਿੰਤਿਤ ਹੋਵੋ, ਸਗੋਂ ਮੋਮਿਨਾਂ ਲਈ ਆਪਣੀਆਂ ਮੁਹੱਬਤ ਭਰੀਆਂ ਬਾਹਾਂ ਨੂੰ ਝੁਕਾਈਂ ਰੱਖੋ। لَا تَمُدَّنَّ عَيْنَيْكَ إِلَىٰ مَا مَتَّعْنَا بِهِۦٓ أَزْوَٰجًۭا مِّنْهُمْ وَلَا تَحْزَنْ عَلَيْهِمْ وَٱخْفِضْ جَنَاحَكَ لِلْمُؤْمِنِينَ. ﴿88﴾
89 ਅਤੇ ਆਖ ਦਿਓ ਕਿ ਮੈਂ ਤਾਂ ਖੁੱਲ੍ਹਮ-ਖੁੱਲ੍ਹਾ ਡਰਾਉਣ ਵਾਲਾ ਹਾਂ। وَقُلْ إِنِّىٓ أَنَا ٱلنَّذِيرُ ٱلْمُبِينُ. ﴿89﴾
90 ਅਜਿਹੇ ਅਜ਼ਾਬ ਦੀ ਚਿਤਾਵਨੀ ਅਸੀਂ ਫ਼ੁੱਟ ਪਾਉਣ ਵਾਲੇ ਲੋਕਾਂ ਵੱਲ ਭੇਜੀ ਸੀ। كَمَآ أَنزَلْنَا عَلَى ٱلْمُقْتَسِمِينَ. ﴿90﴾
91 ਜਿਨ੍ਹਾਂ ਨੇ ਆਪਣੇ .ਕੁਰਆਨ (ਭਾਵ ਤੌਰੈਤ) ਦੇ ਟੋਟੇ-ਟੋਟੇ ਕਰ ਛੱਡੇ ਸੀ। ٱلَّذِينَ جَعَلُوا۟ ٱلْقُرْءَانَ عِضِينَ. ﴿91﴾
92 ਕਸਮ ਹੈ ਤੇਰੇ ਰੱਬ ਦੀ! ਅਸੀਂ ਇਹਨਾਂ ਸਾਰਿਆਂ ਤੋਂ ਜ਼ਰੂਰ ਹੀ ਪੁੱਛ-ਗਿੱਛ ਕਰਾਂਗੇ। فَوَرَبِّكَ لَنَسْـَٔلَنَّهُمْ أَجْمَعِينَ. ﴿92﴾
93 ਉਹਨਾਂ ਕੰਮਾਂ ਬਾਰੇ ਜੋ ਉਹ ਕਰਦੇ ਸਨ। عَمَّا كَانُوا۟ يَعْمَلُونَ. ﴿93﴾
94 (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ। فَٱصْدَعْ بِمَا تُؤْمَرُ وَأَعْرِضْ عَنِ ٱلْمُشْرِكِينَ. ﴿94﴾
95 ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ। إِنَّا كَفَيْنَٰكَ ٱلْمُسْتَهْزِءِينَ. ﴿95﴾
96 ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ। ٱلَّذِينَ يَجْعَلُونَ مَعَ ٱللَّهِ إِلَٰهًا ءَاخَرَ ۚ فَسَوْفَ يَعْلَمُونَ. ﴿96﴾
97 (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ وَلَقَدْ نَعْلَمُ أَنَّكَ يَضِيقُ صَدْرُكَ بِمَا يَقُولُونَ. ﴿97﴾
98 ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।[6]
[6] ਇਸ ਤੋਂ ਭਾਵ ਜਮਾਅਤ ਨਾਲ ਨਮਾਜ਼ ਪੜ੍ਹਨਾ ਹੈ ਜਿਵੇਂ ਨਬੀ (ਸ:) ਦੇ ਸਮੇਂ ਹੁੰਦਾ ਸੀ। ਇਬਨੇ ਅੱਬਾਸ ਫ਼ਰਮਾਉਂਦੇ ਹਨ ਕਿ ਅੱਲਾਹ ਦੇ ਰਸੂਲ (ਸ:) ਦੇ ਸਮੇਂ ਜਦੋਂ ਲੋਕ ਫ਼ਰਜ਼ ਨਮਾਜ਼ ਅਦਾ ਕਰ ਚੁੱਕਦੇ ਤਾਂ ਉੱਚੀ ਆਵਾਜ਼ ਨਾਲ ਅੱਲਾਹ ਦਾ ਜ਼ਿਕਰ (ਅੱਲਾਹੋ-ਅਕਬਰ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ) ਕਰਿਆ ਕਰਦੇ ਸੀ। ਜਦੋਂ ਮੈਂ ਇਹ ਜ਼ਿਕਰ ਸੁਣਦਾ ਤਾਂ ਮੈਂ ਸਮਝ ਜਾਂਦਾ ਕਿ ਇਹ ਲੋਕੀ ਫ਼ਰਜ਼ ਨਮਾਜ਼ ਤੋਂ ਵੇਹਲੇ ਹੋ ਚੁੱਕੇ ਹਨ। (ਸਹੀ ਬੁਖ਼ਾਰੀ, ਹਦੀਸ : 841)
فَسَبِّحْ بِحَمْدِ رَبِّكَ وَكُن مِّنَ ٱلسَّٰجِدِينَ. ﴿98﴾
99 ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।[7]
[7] ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਜੇ ਤੁਹਾਡੇ ਵਿਚੋਂ ਕਿਸੇ ਨੂੰ ਕੋਈ ਬਿਪਤਾ ਆ ਜਾਵੇ ਤਾਂ ਉਹ` ਮੌਤ ਦੀ ਇੱਛਾ ਨਹੀਂ ਕਰਨੀ ਚਾਹੀਦੀ। ਜੇ ਮੌਤ ਦੀ ਇੱਛਾ ਤੋਂ ਛੁੱਟ ਹੋਰ ਕੋਈ ਰਾਹ ਨਾ ਮਿਲੇ ਤਾਂ ਉਸ ਨੂੰ ਇਹ ਕਹਿਣਾ ਚਾਹੀਦਾ ਹੈ ਕਿ ਹੇ ਅੱਲਾਹ ਮੈਨੂੰ ਉਸ ਸਮੇਂ ਤੱਕ ਜਿਊਂਦਾ ਰੱਖ ਜਦੋਂ ਤੱਕ ਜਿਉਣਾ ਮੇਰੇ ਲਈ ਲਾਭਦਾਇਕ ਹੈ ਅਤੇ ਮੌਤ ਉਸ ਸਮੇਂ ਦੇ ਜਦੋਂ ਮੇਰੀ ਮੌਤ ਵਿਚ ਮੇਰੀ ਭਲਾਈ ਹੋਵੇ (ਸਹੀ ਬੁਖ਼ਾਰੀ, ਹਦੀਸ : 5671)
وَٱعْبُدْ رَبَّكَ حَتَّىٰ يَأْتِيَكَ ٱلْيَقِينُ. ﴿99﴾