Loading date... | Loading Hijri date... | Loading time...

الكهف

ਪੰਜਾਬੀ Translation with Arabic Quran Text

ਪੰਜਾਬੀ العربية
1 ਹਰ ਪ੍ਰਕਾਰ ਦੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਨੂੰ ਹੀ ਸ਼ੋਭਾ ਦਿੰਦੇ ਹਨ ਜਿਸ ਨੇ ਆਪਣੇ ਬੰਦੇ (ਮੁਹੰਮਦ ਸ:) ’ਤੇ ਕਿਤਾਬ (.ਕੁਰਆਨ) ਉਤਾਰੀ ਅਤੇ ਜਿਸ ਵਿਚ ਕੋਈ ਵੀ ਵਿੰਗ-ਵੱਲ ਨਹੀਂ ٱلْحَمْدُ لِلَّهِ ٱلَّذِىٓ أَنزَلَ عَلَىٰ عَبْدِهِ ٱلْكِتَٰبَ وَلَمْ يَجْعَل لَّهُۥ عِوَجَا ۜ. ﴿1﴾
2 ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ। قَيِّمًۭا لِّيُنذِرَ بَأْسًۭا شَدِيدًۭا مِّن لَّدُنْهُ وَيُبَشِّرَ ٱلْمُؤْمِنِينَ ٱلَّذِينَ يَعْمَلُونَ ٱلصَّٰلِحَٰتِ أَنَّ لَهُمْ أَجْرًا حَسَنًۭا. ﴿2﴾
3 ਜਿਸ (ਸਵਰਗ ਵਿਚ) ਉਹ ਸਦਾ ਰਹਿਣਗੇ। مَّٰكِثِينَ فِيهِ أَبَدًۭا. ﴿3﴾
4 ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ। وَيُنذِرَ ٱلَّذِينَ قَالُوا۟ ٱتَّخَذَ ٱللَّهُ وَلَدًۭا. ﴿4﴾
5 (ਅਸਲ ਵਿਚ) ਨਾ ਤਾਂ ਇਹਨਾਂ ਨੂੰ ਇਸ ਦਾ ਕੋਈ ਗਿਆਨ ਹੈ ਅਤੇ ਨਾ ਹੀ ਉਹਨਾਂ ਦੇ ਪਿਓ ਦਾਦਿਆਂ ਨੂੰ ਸੀ। ਬਹੁਤ ਹੀ ਭੈੜੀ ਗੱਲ ਹੈ ਜਿਹੜੀ ਉਹਨਾਂ ਦੇ ਮੂੰਹੋਂ ਨਿਕਲ ਰਹੀ ਹੈ। ਉਹ ਤਾਂ ਨਿਰਾ ਹੀ ਝੂਠ ਬਕ ਰਹੇ ਹਨ (ਕਿ ਅੱਲਾਹ ਦੇ ਔਲਾਦ ਹੈ)। مَّا لَهُم بِهِۦ مِنْ عِلْمٍۢ وَلَا لِءَابَآئِهِمْ ۚ كَبُرَتْ كَلِمَةًۭ تَخْرُجُ مِنْ أَفْوَٰهِهِمْ ۚ إِن يَقُولُونَ إِلَّا كَذِبًۭا. ﴿5﴾
6 (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ। فَلَعَلَّكَ بَٰخِعٌۭ نَّفْسَكَ عَلَىٰٓ ءَاثَٰرِهِمْ إِن لَّمْ يُؤْمِنُوا۟ بِهَٰذَا ٱلْحَدِيثِ أَسَفًا. ﴿6﴾
7 ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ। إِنَّا جَعَلْنَا مَا عَلَى ٱلْأَرْضِ زِينَةًۭ لَّهَا لِنَبْلُوَهُمْ أَيُّهُمْ أَحْسَنُ عَمَلًۭا. ﴿7﴾
8 (ਇਕ ਸਮਾਂ ਉਹ ਵੀ ਆਵੇਗਾ) ਕਿ ਇਸ (ਧਰਤੀ) ’ਤੇ ਜੋ ਕੁੱਝ ਵੀ ਹੈ ਅਸੀਂ ਉਸ ਨੂੰ ਇਕ ਰੜਾ ਮੈਦਾਨ ਬਣਾ ਦੇਣ ਵਾਲੇ ਹਾਂ। وَإِنَّا لَجَٰعِلُونَ مَا عَلَيْهَا صَعِيدًۭا جُرُزًا. ﴿8﴾
9 (ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ? أَمْ حَسِبْتَ أَنَّ أَصْحَٰبَ ٱلْكَهْفِ وَٱلرَّقِيمِ كَانُوا۟ مِنْ ءَايَٰتِنَا عَجَبًا. ﴿9﴾
10 ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ। إِذْ أَوَى ٱلْفِتْيَةُ إِلَى ٱلْكَهْفِ فَقَالُوا۟ رَبَّنَآ ءَاتِنَا مِن لَّدُنكَ رَحْمَةًۭ وَهَيِّئْ لَنَا مِنْ أَمْرِنَا رَشَدًۭا. ﴿10﴾
11 ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)। فَضَرَبْنَا عَلَىٰٓ ءَاذَانِهِمْ فِى ٱلْكَهْفِ سِنِينَ عَدَدًۭا. ﴿11﴾
12 ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ। ثُمَّ بَعَثْنَٰهُمْ لِنَعْلَمَ أَىُّ ٱلْحِزْبَيْنِ أَحْصَىٰ لِمَا لَبِثُوٓا۟ أَمَدًۭا. ﴿12﴾
13 (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ। نَّحْنُ نَقُصُّ عَلَيْكَ نَبَأَهُم بِٱلْحَقِّ ۚ إِنَّهُمْ فِتْيَةٌ ءَامَنُوا۟ بِرَبِّهِمْ وَزِدْنَٰهُمْ هُدًۭى. ﴿13﴾
14 ਅਸੀਂ ਉਹਨਾਂ ਦੇ ਦਿਲਾਂ ਨੂੰ ਦ੍ਰਿੜਤਾ ਬਖ਼ਸ਼ੀ ਜਦੋਂ ਉਹ (ਬਾਦਸ਼ਾਹ ਦੇ ਦਰਬਾਰ ਵਿੱਚੋਂ) ਇਹ ਕਹਿੰਦੇ ਹੋਏ ਉੱਠ ਖੜੇ ਹੋਏ ਕਿ ਸਾਡਾ ਮਾਲਿਕ ਤਾਂ ਉਹੀਓ ਹੈ ਜਿਹੜਾ ਅਕਾਸ਼ ਤੇ ਧਰਤੀ ਦਾ ਮਾਲਿਕ ਹੈ, ਇਹ ਨਹੀਂ ਹੋ ਸਕਦਾ ਕਿ ਅਸੀਂ ਉਸ ਨੂੰ ਛੱਡ ਕੇ ਕਿਸੇ ਹੋਰ ਨੂੰ ਇਸ਼ਟ ਕਹਿਏ ? ਜੇਕਰ ਅਸੀਂ ਅਜਿਹਾ ਕੁੱਝ ਕਿਹਾ ਤਾਂ ਅਸੀਂ ਬਹੁਤ ਹੀ ਜ਼ੁਲਮ ਤੇ ਵਧੀਕੀ ਵਾਲੀ ਗੱਲ ਕਹੀ। وَرَبَطْنَا عَلَىٰ قُلُوبِهِمْ إِذْ قَامُوا۟ فَقَالُوا۟ رَبُّنَا رَبُّ ٱلسَّمَٰوَٰتِ وَٱلْأَرْضِ لَن نَّدْعُوَا۟ مِن دُونِهِۦٓ إِلَٰهًۭا ۖ لَّقَدْ قُلْنَآ إِذًۭا شَطَطًا. ﴿14﴾
15 ਇਹ ਹੈ ਸਾਡੀ ਕੌਮ ਜਿਸ ਨੇ ਉਸ (ਅੱਲਾਹ)ਨੂੰ ਛੁੱਡ ਕੇ ਹੋਰ ਇਸ਼ਟ ਬਣਾ ਰੱਖੇ ਹਨ। ਇਹਨਾਂ ਦੇ ਇਸ਼ਟ ਹੋਣ ਦੀ ਇਹ ਲੋਕ ਕੋਈ ਖੁੱਲ੍ਹੀ ਦਲੀਲ ਕਿਉਂ ਨਹੀਂ ਲਿਆਉਂਦੇ ? ਅੱਲਾਹ ’ਤੇ ਝੂਠ ਜੋੜਣ ਵਾਲਿਆਂ ਤੋਂ ਵੱਧ ਜ਼ਾਲਮ ਹੋਰ ਕੌਣ ਹੋਵੇਗਾ। هَٰٓؤُلَآءِ قَوْمُنَا ٱتَّخَذُوا۟ مِن دُونِهِۦٓ ءَالِهَةًۭ ۖ لَّوْلَا يَأْتُونَ عَلَيْهِم بِسُلْطَٰنٍۭ بَيِّنٍۢ ۖ فَمَنْ أَظْلَمُ مِمَّنِ ٱفْتَرَىٰ عَلَى ٱللَّهِ كَذِبًۭا. ﴿15﴾
16 (ਉਹਨਾਂ ਨੌਜਵਾਨਾਂ ਵਿੱਚੋਂ ਹੀ ਇਕ ਨੇ ਕਿਹਾ ਕਿ) ਜਦੋਂ ਤੁਸੀਂ ਉਹਨਾਂ ਤੋਂ ਅਤੇ ਅੱਲਾਹ ਤੋਂ ਛੁਟ ਉਨ੍ਹਾਂ ਦੇ ਦੂਜੇ ਇਸ਼ਟਾਂ ਤੋਂ ਲਾਂਭੇ ਹੋ ਚੁੱਕੇ ਹੋ ਤਾਂ ਕਿਸੇ ਗੁਫਾ ਵਿਚ ਜਾ ਬੈਠੋ, ਤੁਹਾਡਾ ਰੱਬ ਤੁਹਾਡੇ ’ਤੇ ਆਪਣੀਆਂ ਮਿਹਰਾਂ ਦੀ ਛਾਂ ਕਰ ਦੇਵੇਗਾ ਅਤੇ ਤੁਹਾਡੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦੇਵੇ ਗਾ। وَإِذِ ٱعْتَزَلْتُمُوهُمْ وَمَا يَعْبُدُونَ إِلَّا ٱللَّهَ فَأْوُۥٓا۟ إِلَى ٱلْكَهْفِ يَنشُرْ لَكُمْ رَبُّكُم مِّن رَّحْمَتِهِۦ وَيُهَيِّئْ لَكُم مِّنْ أَمْرِكُم مِّرْفَقًۭا. ﴿16﴾
17 ਤੁਸੀਂ ਵੇਖਦੇ ਕਿ ਜਦੋਂ ਸੂਰਜ ਚੜ੍ਹਦਾ ਤਾਂ ਉਹਨਾਂ ਦੀ ਗੁਫਾ ਦੇ ਸੱਜੇ ਪਾਸੇ ਝੁਕ ਜਾਂਦਾ ਅਤੇ ਡੁਬਣ ਦੇ ਸਮੇਂ ਉਹਨਾਂ ਦੇ ਖੱਬੇ ਪਾਸਿਓਂ ਬਚ ਕੇ ਨਿਕਲ ਜਾਂਦਾ ਅਤੇ ਉਹ (ਨੌਜਵਾਨ) ਉਸ ਗੁਫਾ ਦੀ ਖੁੱਲ੍ਹੀ ਥਾਂ ਤੇ ਸੁੱਤੇ ਪਏ ਹਨ। ਇਹ ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਇਕ ਨਿਸ਼ਾਨੀ ਹੈ। ਅੱਲਾਹ ਜਿਸ ਨੂੰ ਰਾਹ ਵਿਖਾਵੇ ਉਹੀਓ ਸਿੱਧੀ ਰਾਹ ਪੈਂਦਾ ਹੈ। ਜਿਸ ਨੂੰ ਉਹ ਕੁਰਾਹੇ ਪਾ ਦੇਵੇ ਉਸ ਲਈ ਤੁਸੀਂ ਕੋਈ ਹਿਮਾਇਤੀ ਤੇ ਰਾਹ ਦੱਸਣ ਵਾਲਾ ਨਹੀਂ ਲੱਭ ਸਕਦੇ। ۞ وَتَرَى ٱلشَّمْسَ إِذَا طَلَعَت تَّزَٰوَرُ عَن كَهْفِهِمْ ذَاتَ ٱلْيَمِينِ وَإِذَا غَرَبَت تَّقْرِضُهُمْ ذَاتَ ٱلشِّمَالِ وَهُمْ فِى فَجْوَةٍۢ مِّنْهُ ۚ ذَٰلِكَ مِنْ ءَايَٰتِ ٱللَّهِ ۗ مَن يَهْدِ ٱللَّهُ فَهُوَ ٱلْمُهْتَدِ ۖ وَمَن يُضْلِلْ فَلَن تَجِدَ لَهُۥ وَلِيًّۭا مُّرْشِدًۭا. ﴿17﴾
18 ਤੁਸੀਂ ਸਮਝਦੇ ਹੋ ਕਿ ਉਹ ਜਾਗ ਰਹੇ ਹਨ ਜਦ ਕਿ ਉਹ ਤਾਂ ਸੁੱਤੇ ਪਏ ਹਨ। ਅਸੀਂ (ਅੱਲਾਹ) ਆਪ ਹੀ ਉਹਨਾਂ ਨੂੰ ਸੱਜੇ ਖੱਬੇ ਪਾਸੇ ਦੁਆਉਂਦੇ ਹਾਂ ਅਤੇ ਉਹਨਾਂ ਦਾ ਕੁੱਤਾ ਵੀ (ਗੁਫਾ ਦੀ) ਚੌਂਖਟ ’ਤੇ ਆਪਣੇ ਪੈਰ ਫੈਲਾਈਂ ਬੈਠਾ ਹੋਇਆ ਹੈ। ਜੇਕਰ ਤੁਸੀਂ ਝਾਤੀ ਮਾਰ ਕੇ ਉਹਨਾਂ ਨੂੰ ਵੇਖ ਲੈਂਦੇ ਤਾਂ (ਡਰਦੇ ਹੋਏ) ਪਿਛਲੇ ਪੈਰੀਂ ਨੱਸ ਜਾਂਦੇ ਅਤੇ ਉਹਨਾਂ ਨੂੰ ਵੇਖ ਕੇ ਦਹਿਸ਼ਤ ਬੈਠ ਜਾਂਦੀ। وَتَحْسَبُهُمْ أَيْقَاظًۭا وَهُمْ رُقُودٌۭ ۚ وَنُقَلِّبُهُمْ ذَاتَ ٱلْيَمِينِ وَذَاتَ ٱلشِّمَالِ ۖ وَكَلْبُهُم بَٰسِطٌۭ ذِرَاعَيْهِ بِٱلْوَصِيدِ ۚ لَوِ ٱطَّلَعْتَ عَلَيْهِمْ لَوَلَّيْتَ مِنْهُمْ فِرَارًۭا وَلَمُلِئْتَ مِنْهُمْ رُعْبًۭا. ﴿18﴾
19 ਇਸੇ ਹਾਲਤ ਵਿਚ ਅਸੀਂ ਉਹਨਾਂ ਨੂੰ ਨੀਂਦ ਤੋਂ ਉਠਾਇਆ ਤਾਂ ਜੋ ਉਹ ਆਪਸ ਵਿਚ ਪੁੱਛ-ਗਿੱਛ ਕਰਨ। ਉਹਨਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਕਿੰਨੀ ਦੇਰ ਇਸ ਹਾਲਤ ਵਿਚ ਸੁੱਤੇ ਰਹੇ? ਉਹਨਾਂ ਨੇ ਉੱਤਰ ਦਿੱਤਾ ਕਿ ਅਸੀਂ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ ਇਸ ਹਾਲਤ ਵਿਚ ਰਹੇ ਹੋਵਾਂਗੇ। ਫੇਰ ਆਖਣ ਲੱਗੇ ਕਿ ਤੁਸੀਂ ਜਿੱਨੀ ਦੇਰ ਇੰਜ ਰਹੇ ਇਸ ਦਾ ਅਸਲ ਗਿਆਨ ਤਾਂ ਤੁਹਾਡੇ ਅੱਲਾਹ ਨੂੰ ਹੀ ਹੈ। ਸੋ ਹੁਣ ਤੁਸੀਂ ਆਪਣੇ ਵਿੱਚੋਂ ਇਕ ਵਿਅਕਤੀ ਨੂੰ ਇਹ ਚਾਂਦੀ (ਦਾ ਸਿੱਕਾ) ਦੇ ਕੇ ਬਸਤੀ ਵਿਚ ਭੇਜੋ। ਉਹ ਚੰਗੀ ਤਰ੍ਹਾਂ ਦੇਖ-ਭਾਲ ਕਰ ਲਵੇ ਕਿ ਸ਼ਹਿਰ ਵਿਚ ਕਿਹੜਾ ਭੋਜਨ ਵਧੇਰੇ ਪਾਕੀਜ਼ਾ ਹੈ, ਉਸੇ ਵਿੱਚੋਂ ਤੁਹਾਡੇ ਲਈ ਵੀ ਭੋਜਨ ਲਿਆਵੇ। ਉਸ ਨੂੰ ਚਾਹੀਦਾ ਹੈ ਕਿ (ਸੁਚੇਤ ਹੋ ਕੇ) ਨਰਮਾਈ ਨਾਲ ਗੱਲ ਕਰੇ, ਤੁਹਾਡੇ ਬਾਰੇ ਉੱਕਾ ਹੀ ਕਿਸੇ ਨੂੰ ਪਤਾ ਨਾ ਲੱਗੇ। وَكَذَٰلِكَ بَعَثْنَٰهُمْ لِيَتَسَآءَلُوا۟ بَيْنَهُمْ ۚ قَالَ قَآئِلٌۭ مِّنْهُمْ كَمْ لَبِثْتُمْ ۖ قَالُوا۟ لَبِثْنَا يَوْمًا أَوْ بَعْضَ يَوْمٍۢ ۚ قَالُوا۟ رَبُّكُمْ أَعْلَمُ بِمَا لَبِثْتُمْ فَٱبْعَثُوٓا۟ أَحَدَكُم بِوَرِقِكُمْ هَٰذِهِۦٓ إِلَى ٱلْمَدِينَةِ فَلْيَنظُرْ أَيُّهَآ أَزْكَىٰ طَعَامًۭا فَلْيَأْتِكُم بِرِزْقٍۢ مِّنْهُ وَلْيَتَلَطَّفْ وَلَا يُشْعِرَنَّ بِكُمْ أَحَدًا. ﴿19﴾
20 ਜੇ ਕਿਤੇ ਉਹਨਾਂ (ਬਸਤੀ ਵਾਲਿਆਂ) ਨੂੰ ਤੁਹਾਡੀ ਖ਼ਬਰ ਹੋ ਗਈ ਤਾਂ ਉਹ ਪੱਥਰ ਮਾਰ-ਮਾਰ ਕੇ ਤੁਹਾਨੂੰ ਮਾਰ ਦੇਣਗੇ ਜਾਂ ਤੁਹਾਨੂੰ ਮੁੜ ਆਪਣੇ ਧਰਮ ਵਿਚ ਲੈ ਆਉਣਗੇ, ਫੇਰ ਤੁਸੀਂ ਕਦੇ ਵੀ ਸਫ਼ਲਤਾ ਪ੍ਰਾਪਤ ਨਹੀਂ ਕਰ ਸਕੋਂਗੇ। إِنَّهُمْ إِن يَظْهَرُوا۟ عَلَيْكُمْ يَرْجُمُوكُمْ أَوْ يُعِيدُوكُمْ فِى مِلَّتِهِمْ وَلَن تُفْلِحُوٓا۟ إِذًا أَبَدًۭا. ﴿20﴾
21 ਇਸੇ ਪ੍ਰਕਾਰ ਅਸੀਂ ਉਹਨਾਂ ਲੋਕਾਂ ਦੇ ਹਾਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਹੈ ਤਾਂ ਜੋ ਉਹ ਸਮਝ ਜਾਣ ਲੈਣ ਕਿ ਅੱਲਾਹ ਦਾ ਵਾਅਦਾ (ਆਪਣੇ ਨੇਕ ਬੰਦਿਆਂ ਦੀ) ਮਦਦ ਕਰਨ ਦਾ ਸੱਚਾ ਹੈ ਅਤੇ ਕਿਆਮਤ ਦੇ ਆਉਣ ਵਿਚ ਵੀ ਕੋਈ ਸ਼ੱਕ ਨਹੀਂ। ਜਦੋਂ ਉਹ (ਬਸਤੀ ਵਾਲੇ) ਇਹਨਾਂ ਦੇ ਮਾਮਲੇ ਵਿਚ ਆਪੋ ਵਿਚ ਝਗੜ ਰਹੇ ਸਨ ਤਾਂ ਉਹ ਆਖਣ ਲੱਗੇ ਕਿ (ਉਹਨਾਂ ਦੀ ਗੁਫਾ ’ਤੇ) ਇਕ ਭਵਨ ਬਣਾ ਦਿਓ, ਉਹਨਾਂ ਦੇ ਬਾਰੇ ਤਾਂ ਉਹਨਾਂ ਦਾ ਰੱਬ ਹੀ ਜਾਣਦਾ ਹੈ। ਜਿਹੜੇ ਲੋਕ ਮਾਮਲੇ ਦੀ ਅਗਵਾਈ ਕਰ ਰਹੇ ਸਨ, ਉਹ ਆਖਣ ਲੱਗੇ ਕਿ ਅਸੀਂ ਇਹਨਾਂ ’ਤੇ ਇਕ ਪੂਜਾ-ਸਥਾਨ ਬਣਾਵਾਂਗੇ। وَكَذَٰلِكَ أَعْثَرْنَا عَلَيْهِمْ لِيَعْلَمُوٓا۟ أَنَّ وَعْدَ ٱللَّهِ حَقٌّۭ وَأَنَّ ٱلسَّاعَةَ لَا رَيْبَ فِيهَآ إِذْ يَتَنَٰزَعُونَ بَيْنَهُمْ أَمْرَهُمْ ۖ فَقَالُوا۟ ٱبْنُوا۟ عَلَيْهِم بُنْيَٰنًۭا ۖ رَّبُّهُمْ أَعْلَمُ بِهِمْ ۚ قَالَ ٱلَّذِينَ غَلَبُوا۟ عَلَىٰٓ أَمْرِهِمْ لَنَتَّخِذَنَّ عَلَيْهِم مَّسْجِدًۭا. ﴿21﴾
22 ਕੁੱਝ ਲੋਕ ਤਾਂ ਆਖਣਗੇ ਕਿ ਉਹ (ਗੁਫਾ ਵਾਲੇ) ਤਿੰਨ ਸਨ ਅਤੇ ਚੌਥਾ ਉਹਨਾਂ ਦਾ ਕੁੱਤਾ ਸੀ, ਕੁੱਝ ਆਖਣਗੇ ਕਿ ਉਹ ਪੰਜ ਸਨ ਤੇ ਛੇਵਾਂ ਉਹਨਾਂ ਦਾ ਕੁੱਤਾ ਸੀ। (ਇਹ ਸਭ) ਹਨੇਰੇ ਵਿਚ ਤੀਰ ਚਲਾਉਣਾ ਹੈ। ਕੁੱਝ ਲੋਕ (ਇਹ ਵੀ) ਆਖਣਗੇ ਕਿ ਉਹ ਸਤ ਸਨ ਅਤੇ ਅਠਵਾਂ ਉਹਨਾਂ ਦਾ ਕੁੱਤਾ ਸੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰਾ ਮਾਲਿਕ ਹੀ (ਉਹਨਾਂ ਦੀ ਠੀਕ ਗਿਣਤੀ) ਨੂੰ ਜਾਣਦਾ ਹੈ ਜਦ ਕਿ ਠੀਕ ਗਿਣਤੀ ਤਾਂ ਬਹੁਤ ਹੀ ਘੱਟ ਲੋਕ ਜਾਣਦੇ ਹਨ। ਸੋ ਤੁਸੀਂ ਇਸ ਸੰਬੰਧ ਵਿਚ ਸਰਸਰੀ ਗੱਲ ਕਰੋ ਅਤੇ ਕੋਈ ਵਾਦ-ਵਿਵਾਦ ਵਾਲੀ ਗੱਲ ਨਾ ਕਰੋ ਅਤੇ ਨਾ ਤੁਸੀਂ ਉਹਨਾਂ ਦੇ ਬਾਰੇ ਕਿਸੇ ਤੋਂ ਕੁੱਝ ਪੁੱਛੋ। سَيَقُولُونَ ثَلَٰثَةٌۭ رَّابِعُهُمْ كَلْبُهُمْ وَيَقُولُونَ خَمْسَةٌۭ سَادِسُهُمْ كَلْبُهُمْ رَجْمًۢا بِٱلْغَيْبِ ۖ وَيَقُولُونَ سَبْعَةٌۭ وَثَامِنُهُمْ كَلْبُهُمْ ۚ قُل رَّبِّىٓ أَعْلَمُ بِعِدَّتِهِم مَّا يَعْلَمُهُمْ إِلَّا قَلِيلٌۭ ۗ فَلَا تُمَارِ فِيهِمْ إِلَّا مِرَآءًۭ ظَٰهِرًۭا وَلَا تَسْتَفْتِ فِيهِم مِّنْهُمْ أَحَدًۭا. ﴿22﴾
23 ਕਿਸੇ ਵੀ ਕੰਮ ਬਾਰੇ ਕਦੇ ਵੀ ਇਹ ਨਾ ਕਹੋ ਕਿ ਮੈਂ ਇਹ ਕੰਮ ਭਲਕੇ ਕਰਾਂਗਾ। وَلَا تَقُولَنَّ لِشَا۟ىْءٍ إِنِّى فَاعِلٌۭ ذَٰلِكَ غَدًا. ﴿23﴾
24 (ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ ਕਰ ਸਕਦੇ ਹੋ) ਜੇ ਤੁਸੀਂ (ਇਨਸ਼ਾ ਅੱਲਾਹ ਕਹਿਣਾ) ਭੁਲ ਜਾਵੋ ਤਾਂ ਝੱਟ ਆਪਣੇ ਰੱਬ ਨੂੰ ਯਾਦ ਕਰੋ ਅਤੇ ਆਖੋ ਕਿ ਆਸ ਹੈ ਕਿ ਮੇਰਾ ਰੱਬ ਇਸ ਮਾਮਲੇ ਵਿਚ ਹਿਦਾਇਤ ਤੇ ਭਲਾਈ ਵਲ ਮੇਰੀ ਅਗਵਾਈ ਕਰੇਗਾ। إِلَّآ أَن يَشَآءَ ٱللَّهُ ۚ وَٱذْكُر رَّبَّكَ إِذَا نَسِيتَ وَقُلْ عَسَىٰٓ أَن يَهْدِيَنِ رَبِّى لِأَقْرَبَ مِنْ هَٰذَا رَشَدًۭا. ﴿24﴾
25 ਉਹ ਲੋਕ ਗੁਫਾ ਵਿਚ ਤਿੰਨ ਸੌ ਸਾਲ ਤੋਂ ਨੌ ਸਾਲ ਵੱਧ (ਭਾਵ 309 ਸਾਲ) ਰਹੇ। وَلَبِثُوا۟ فِى كَهْفِهِمْ ثَلَٰثَ مِا۟ئَةٍۢ سِنِينَ وَٱزْدَادُوا۟ تِسْعًۭا. ﴿25﴾
26 (ਹੇ ਨਬੀ!) ਤੁਸੀਂ ਆਖ ਦਿਓ ਕਿ ਉਹਨਾਂ ਦੇ ਰਹਿਣ ਦਾ ਠੀਕ ਸਮਾਂ ਤਾਂ ਅੱਲਾਹ ਹੀ ਜਾਣਦਾ ਹੈ। ਅਕਾਸ਼ਾਂ ਤੇ ਧਰਤੀ ਦਾ ਗੁਪਤ ਗਿਆਨ ਕੇਵਲ ਉਸੇ ਨੂੰ ਹੀ ਹੈ। ਉਹ ਕਿੰਨਾ ਵਧੀਆ ਵੇਖਣ ਤੇ ਸੁਣਨ ਵਾਲਾ ਹੈ। ਅੱਲਾਹ ਤੋਂ ਛੁੱਟ ਉਹਨਾਂ ਦਾ ਕੋਈ ਸਹਾਈ ਨਹੀਂ ਅਤੇ ਅੱਲਾਹ ਆਪਣੀ ਸੱਤਾ ਵਿਚ ਕਿਸੇ ਨੂੰ ਭਾਈਵਾਲ ਨਹੀਂ ਬਣਾਉਂਦਾ। قُلِ ٱللَّهُ أَعْلَمُ بِمَا لَبِثُوا۟ ۖ لَهُۥ غَيْبُ ٱلسَّمَٰوَٰتِ وَٱلْأَرْضِ ۖ أَبْصِرْ بِهِۦ وَأَسْمِعْ ۚ مَا لَهُم مِّن دُونِهِۦ مِن وَلِىٍّۢ وَلَا يُشْرِكُ فِى حُكْمِهِۦٓ أَحَدًۭا. ﴿26﴾
27 (ਹੇ ਨਬੀ!) ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਜਿਹੜੀ ਕਿਤਾਬ ਵਹੀ ਕੀਤੀ ਗਈ ਹੈ ਤੁਸੀਂ ਉਸ ਨੂੰ ਪੜ੍ਹਦੇ ਰਿਹਾ ਕਰੋ। ਇਸ (.ਕੁਰਆਨ) ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ ਅਤੇ ਨਾ ਹੀ ਤੁਹਾਨੂੰ ਉਸ (ਅੱਲਾਹ) ਤੋਂ ਛੁੱਟ ਕੋਈ ਸ਼ਰਨ ਸਥਾਨ ਮਿਲ ਸਕਦਾ ਹੈ। وَٱتْلُ مَآ أُوحِىَ إِلَيْكَ مِن كِتَابِ رَبِّكَ ۖ لَا مُبَدِّلَ لِكَلِمَٰتِهِۦ وَلَن تَجِدَ مِن دُونِهِۦ مُلْتَحَدًۭا. ﴿27﴾
28 (ਹੇ ਨਬੀ!) ਤੁਸੀਂ ਆਪਣੇ ਆਪ ਨੂੰ ਉਹਨਾਂ ਲੋਕਾਂ ਦੀ ਸੰਗਤ ਵਿਚ ਰੱਖੋ ਜਿਹੜੇ ਸਵੇਰੇ-ਸ਼ਾਮ ਆਪਣੇ ਪਾਲਣਹਾਰ ਨੂੰ ਪੁਕਾਰਦੇ ਹਨ ਅਤੇ ਉਸ ਦੇ ਚਿਹਰੇ ਦਾ ਦੀਦਾਰ (ਭਾਵ ਉਸ ਦੀ ਰਜ਼ਾ) ਚਾਹੁੰਦੇ ਹਨ ਸੋ ਤੁਹਾਡੀਆਂ ਨਜ਼ਰਾਂ ਉਹਨਾਂ ਤੋਂ ਪਰਾਂ ਨਹੀਂ ਹਟਣੀਆਂ ਚਾਹੀਦੀਆਂ ਕਿ ਉਹ ਵੀ ਸੰਸਾਰਿਕ ਜੀਵਨ ਦੀ ਠਾਠ-ਬਾਠ ਦੀਆਂ ਇਛੁੱਕ ਬਣ ਜਾਣ। ਉਸ ਦੇ ਪਿੱਛੇ ਕਦੇ ਵੀ ਨਾ ਲੱਗੋ ਜਿਸ ਦੇ ਮਨ ਨੂੰ ਅਸੀਂ ਆਪਣੀ ਯਾਦ ਤੋਂ ਭੁਲਾ ਰਖਿਆ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਤੁਰ ਪਿਆ, ਫੇਰ ਉਸ ਦਾ ਮਾਮਲਾ ਹੱਦੋਂ ਟੱਪਿਆ ਹੋਇਆ ਹੈ। وَٱصْبِرْ نَفْسَكَ مَعَ ٱلَّذِينَ يَدْعُونَ رَبَّهُم بِٱلْغَدَوٰةِ وَٱلْعَشِىِّ يُرِيدُونَ وَجْهَهُۥ ۖ وَلَا تَعْدُ عَيْنَاكَ عَنْهُمْ تُرِيدُ زِينَةَ ٱلْحَيَوٰةِ ٱلدُّنْيَا ۖ وَلَا تُطِعْ مَنْ أَغْفَلْنَا قَلْبَهُۥ عَن ذِكْرِنَا وَٱتَّبَعَ هَوَىٰهُ وَكَانَ أَمْرُهُۥ فُرُطًۭا. ﴿28﴾
29 ਉਹਨਾਂ ਨੂੰ ਆਖ ਦਿਓ ਕਿ ਹੱਕ ਤੁਹਾਡੇ ਰੱਬ ਵੱਲੋਂ ਆ ਗਿਆ ਹੈ। ਹੁਣ ਜਿਹੜਾ ਚਾਹੇ ਈਮਾਨ ਲੈ ਆਏ ਅਤੇ ਜਿਹੜਾ ਚਾਹੇ ਕੁਫ਼ਰ (ਇਨਕਾਰ) ਕਰੇ। ਬੇਸ਼ੱਕ ਜ਼ਾਲਮਾਂ (ਇਨਕਾਰੀਆਂ) ਲਈ ਅਸੀਂ ਇਕ ਅਜਿਹੀ ਅੱਗ ਤਿਆਰ ਕਰ ਰੱਖੀ ਹੈ, ਜਿਸ ਦੀਆਂ ਲਾਟਾਂ ਨੇ ਉਹਨਾਂ ਨੂੰ ਘੇਰੇ ਵਿਚ ਲੈ ਲੈਣਾ ਹੈ, (ਜੇ ਉਹ ਪਾਣੀ ਲਈ) ਬੇਨਤੀ ਕਰਨਗੇ ਤਾਂ ਅਜਿਹੇ ਪਾਣੀ ਨਾਲ ਸੁਣੀ ਜਾਵੇਗੀ ਜਿਹੜਾ ਪੰਘਰੇ ਹੋਏ ਤੇਲ ਦੀ ਗਾਦ ਵਰਗਾ ਹੋਵੇਗਾ, ਉਹ ਉਹਨਾਂ ਦੇ ਚਿਹਰਿਆਂ ਨੂੰ ਭੁਣ ਦੇਵੇਗਾ। ਕਿੰਨੀ ਭੈੜੀ ਪੀਣ ਵਾਲੀ ਚੀਜ਼ ਹੈ ਅਤੇ ਕਿੰਨਾ ਭੈੜਾ ਵਿਸ਼ਰਾਮ ਘਰ (ਨਰਕ) ਹੈ। وَقُلِ ٱلْحَقُّ مِن رَّبِّكُمْ ۖ فَمَن شَآءَ فَلْيُؤْمِن وَمَن شَآءَ فَلْيَكْفُرْ ۚ إِنَّآ أَعْتَدْنَا لِلظَّٰلِمِينَ نَارًا أَحَاطَ بِهِمْ سُرَادِقُهَا ۚ وَإِن يَسْتَغِيثُوا۟ يُغَاثُوا۟ بِمَآءٍۢ كَٱلْمُهْلِ يَشْوِى ٱلْوُجُوهَ ۚ بِئْسَ ٱلشَّرَابُ وَسَآءَتْ مُرْتَفَقًا. ﴿29﴾
30 ਪਰ ਜਿਹੜੇ ਈਮਾਨ ਲਿਆਉਣ ਤੇ ਫੇਰ ਨੇਕ ਕਰਮ ਕਰਨ ਤਾਂ ਅਸੀਂ ਕਿਸੇ ਵੀ ਨੇਕ ਕਰਮ ਕਰਨ ਵਾਲੇ ਦਾ ਬਦਲਾ ਅਜਾਈਂ ਨਹੀਂ ਗੁਆਉਂਦੇ (ਭਾਵ ਹੱਕ ਨਹੀਂ ਮਾਰਦੇ)। إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ إِنَّا لَا نُضِيعُ أَجْرَ مَنْ أَحْسَنَ عَمَلًا. ﴿30﴾
31 ਉਹਨਾਂ ਲੋਕਾਂ ਲਈ ਸਦੀਵੀ ਬਾਗ਼ (ਜੰਨਤਾਂ) ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉੱਥੇ ਉਹਨਾਂ ਨੂੰ ਸੋਨੇ ਦੇ ਕੜੇ ਪੁਵਾਏ ਜਾਣਾਂਗੇ ਅਤੇ ਹਰੇ ਰੰਗ ਦੇ ਬਰੀਕ ਤੇ ਮੋਟੇ ਰੇਸ਼ਮੀ ਲਿਬਾਸ ਪਹਿਣਨਗੇ। ਉੱਥੇ ਉਹ ਤੱਖਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ। ਕਿੰਨਾ ਵਧੀਆ ਬਦਲਾ ਹੈ ਅਤੇ ਕਿੰਨਾ ਵਧੀਆ ਵਿਸ਼ਰਾਮ ਘਰ (ਜੰਨਤ) ਹੈ। أُو۟لَٰٓئِكَ لَهُمْ جَنَّٰتُ عَدْنٍۢ تَجْرِى مِن تَحْتِهِمُ ٱلْأَنْهَٰرُ يُحَلَّوْنَ فِيهَا مِنْ أَسَاوِرَ مِن ذَهَبٍۢ وَيَلْبَسُونَ ثِيَابًا خُضْرًۭا مِّن سُندُسٍۢ وَإِسْتَبْرَقٍۢ مُّتَّكِـِٔينَ فِيهَا عَلَى ٱلْأَرَآئِكِ ۚ نِعْمَ ٱلثَّوَابُ وَحَسُنَتْ مُرْتَفَقًۭا. ﴿31﴾
32 (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ। ۞ وَٱضْرِبْ لَهُم مَّثَلًۭا رَّجُلَيْنِ جَعَلْنَا لِأَحَدِهِمَا جَنَّتَيْنِ مِنْ أَعْنَٰبٍۢ وَحَفَفْنَٰهُمَا بِنَخْلٍۢ وَجَعَلْنَا بَيْنَهُمَا زَرْعًۭا. ﴿32﴾
33 ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ। كِلْتَا ٱلْجَنَّتَيْنِ ءَاتَتْ أُكُلَهَا وَلَمْ تَظْلِم مِّنْهُ شَيْـًۭٔا ۚ وَفَجَّرْنَا خِلَٰلَهُمَا نَهَرًۭا. ﴿33﴾
34 ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ। وَكَانَ لَهُۥ ثَمَرٌۭ فَقَالَ لِصَٰحِبِهِۦ وَهُوَ يُحَاوِرُهُۥٓ أَنَا۠ أَكْثَرُ مِنكَ مَالًۭا وَأَعَزُّ نَفَرًۭا. ﴿34﴾
35 ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ। وَدَخَلَ جَنَّتَهُۥ وَهُوَ ظَالِمٌۭ لِّنَفْسِهِۦ قَالَ مَآ أَظُنُّ أَن تَبِيدَ هَٰذِهِۦٓ أَبَدًۭا. ﴿35﴾
36 ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ। وَمَآ أَظُنُّ ٱلسَّاعَةَ قَآئِمَةًۭ وَلَئِن رُّدِدتُّ إِلَىٰ رَبِّى لَأَجِدَنَّ خَيْرًۭا مِّنْهَا مُنقَلَبًۭا. ﴿36﴾
37 ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ? قَالَ لَهُۥ صَاحِبُهُۥ وَهُوَ يُحَاوِرُهُۥٓ أَكَفَرْتَ بِٱلَّذِى خَلَقَكَ مِن تُرَابٍۢ ثُمَّ مِن نُّطْفَةٍۢ ثُمَّ سَوَّىٰكَ رَجُلًۭا. ﴿37﴾
38 ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ। لَّٰكِنَّا۠ هُوَ ٱللَّهُ رَبِّى وَلَآ أُشْرِكُ بِرَبِّىٓ أَحَدًۭا. ﴿38﴾
39 (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” [1] (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ।
[1] “ਮਾਸ਼ਾ ਅੱਲਾਹ ਲਾ ਕੁਵ-ਵਤਾ ਇੱਲਾ ਬਿੱਲਾਹ” ਖੈਰੋ ਬਰਕਤ ਅਤੇ ਬੁਰੀ ਨਜ਼ਰ ਤੋਂ ਬਚਾਉਣ ਵਾਲੀ ਦੁਆ ਹੈ ਇਸ ਦੇ ਨਾਲ ਹੀ “ਲਾ ਹੌਲਾ ਵਲਾ ਕੁਵੱਤਾ ਇੱਲਾ ਬਿਲਾਹ” ਭਾਵ ਅੱਲਾਹ ਤੋਂ ਛੁੱਟ ਕੋਈ ਵੀ ਗੁਨਾਹਾਂ ਤੋਂ ਪਰਾਂ ਰੱਖਣ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਨੇਕੀ ਕਰਨ ਦੀ ਹਿੱਮਤ ਦਿੰਦਾਂ ਹੈ। ਇਹ ਵਧੀਆ ਬੋਲ ਹਨ ਇਹਨਾਂ ਦੀ ਮਹੱਤਤਾ ਹਦੀਸ ਵਿਚ ਬਿਆਨ ਕੀਤੀ ਗਈ ਹੈ। ਜਿਵੇਂ ਹਜ਼ਰਤ ਅਬੂ-ਮੂਸਾ ਅਸ਼ਅਰੀ ਰ:ਅ: ਦੱਸਦੇ ਹਨ ਕਿ ਅੱਲਾਹ ਦੇ ਰਸੂਲ (ਸ:) ਇਕ ਹੀ ਪਹਾੜੀ ’ਤੇ ਚੜਣ ਲੱਗੇ ਤਾਂ ਇਕ ਵਿਅਕਤੀ ਉਸ ਦੀ ਚੋਟੀ ’ਤੇ ਪਹੁੰਚ ਗਿਆ ਅਤੇ ਆਖਣ ਲੱਗਾ ਕਿ ‘ਲਾ ਇਲਾਹਾ ਇੱਲਲਾਹ ਵੱਲਾ ਹੋ ਅਕਬਰ’। ਉਸ ਵੇਲੇ ਨਬੀ (ਸ:) ਆਪਣੇ ਖੱਚਰ ’ਤੇ ਸਵਾਰ ਸੀ, ਆਪ (ਸ:) ਨੇ ਫ਼ਰਮਾਇਆ ਕਿ ਤੂੰ ਕਿਸੇ ਬੋਲੇ ਨੂੰ ਨਹੀਂ ਪੁਕਾਰ ਰਿਹਾ। ਫੇਰ ਫ਼ਰਮਾਇਆ “ਹੇ ਮੂਸਾ! ਜਾਂ ਹੇ ਅਬਦੁੱਲਾ! ਕੀ ਮੈਂ ਤੁਹਾਨੂੰ ਜੰਨਤ ਦੇ ਖਜ਼ਾਨਿਆਂ ਵਿੱਚੋਂ ਇਕ ਬੋਲ ਨਾ ਦੱਸਾਂ ? ਮੈਂਨੇ ਅਰਜ਼ ਕੀਤੀ ਕਿਉਂ ਨਹੀਂ ਜ਼ਰੂਰ ਦੱਸੋ, ਆਪ (ਸ:) ਨੇ ਫ਼ਰਮਾਇਆ ਲਾ ਹੌਲਾ ਵਲਾਂ ਕੁਵ-ਵਤਾ ਇੱਲਾ ਬਿੱਲਾਹ”। (ਸਹੀ ਬੁਖ਼ਾਰੀ, ਹਦੀਸ: 6409)
وَلَوْلَآ إِذْ دَخَلْتَ جَنَّتَكَ قُلْتَ مَا شَآءَ ٱللَّهُ لَا قُوَّةَ إِلَّا بِٱللَّهِ ۚ إِن تَرَنِ أَنَا۠ أَقَلَّ مِنكَ مَالًۭا وَوَلَدًۭا. ﴿39﴾
40 ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ। فَعَسَىٰ رَبِّىٓ أَن يُؤْتِيَنِ خَيْرًۭا مِّن جَنَّتِكَ وَيُرْسِلَ عَلَيْهَا حُسْبَانًۭا مِّنَ ٱلسَّمَآءِ فَتُصْبِحَ صَعِيدًۭا زَلَقًا. ﴿40﴾
41 ਜਾਂ ਇਸ ਦਾ ਪਾਣੀ ਡੁੰਗਿਆਈ (ਭਾਵ ਧਰਤੀ) ਵਿਚ ਉੱਤਰ ਜਾਵੇ ਫੇਰ ਇਹ ਗੱਲ ਤੇਰੇ ਵੱਸ ਦੀ ਨਹੀਂ ਕਿ ਤੂੰ (ਪਾਣੀ ਨੂੰ) ਲੱਭ ਸਕੇ (ਭਾਵ ਕੱਢ ਲਿਆਵੇਂ)। أَوْ يُصْبِحَ مَآؤُهَا غَوْرًۭا فَلَن تَسْتَطِيعَ لَهُۥ طَلَبًۭا. ﴿41﴾
42 ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ ਲਿਆ (ਭਾਵ ਨਸ਼ਟ ਹੋ ਗਏ) ਉਹ ਆਪਣੀ ਲਗਾਈ ਹੋਈ ਲਾਗਤ ਨੂੰ ਬਰਬਾਦ ਹੁੰਦਾ ਵੇਖ ਹੱਥ ਮਲਦਾ ਰਹਿ ਗਿਆ, ਜਦ ਕਿ ਉਹ ਆਪਣੇ (ਬਾਗ਼) ਛੱਪਰਾਂ ’ਤੇ ਪੁੱਠਾ ਡਿੱਗਿਆ ਪਿਆ ਸੀ ਅਤੇ ਉਹ ਆਖ ਰਿਹਾ ਸੀ ਕਿ ਕਾਸ਼! ਮੈਂ ਆਪਣੇ ਰੱਬ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਕਰਦਾ। وَأُحِيطَ بِثَمَرِهِۦ فَأَصْبَحَ يُقَلِّبُ كَفَّيْهِ عَلَىٰ مَآ أَنفَقَ فِيهَا وَهِىَ خَاوِيَةٌ عَلَىٰ عُرُوشِهَا وَيَقُولُ يَٰلَيْتَنِى لَمْ أُشْرِكْ بِرَبِّىٓ أَحَدًۭا. ﴿42﴾
43 ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ। وَلَمْ تَكُن لَّهُۥ فِئَةٌۭ يَنصُرُونَهُۥ مِن دُونِ ٱللَّهِ وَمَا كَانَ مُنتَصِرًا. ﴿43﴾
44 (ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ। هُنَالِكَ ٱلْوَلَٰيَةُ لِلَّهِ ٱلْحَقِّ ۚ هُوَ خَيْرٌۭ ثَوَابًۭا وَخَيْرٌ عُقْبًۭا. ﴿44﴾
45 (ਹੇ ਨਬੀ!) ਇਹਨਾਂ ਨੂੰ ਸੰਸਾਰਿਕ ਜੀਵਨ ਦੀ ਉਦਹਾਰਨ ਦਿਓ ਕਿ ਜਿਵੇਂ ਮੀਂਹ ਦਾ ਪਾਣੀ ਹੈ, ਜਿਸ ਨੂੰ ਅਸਾਂ ਅਕਾਸ਼ੋਂ ਬਰਸਾਇਆ, ਜਿਸ ਤੋਂ ਧਰਤੀ ਦੀ ਉਪਜ ਬਹੁਤ ਵਧੀਆ ਹੋਈ, ਫੇਰ ਉਹੀਓ ਉਪਜ ਚੂਰਾ-ਚੂਰਾ (ਭਾਵ ਭੁਸਾ) ਬਣਾ ਕੇ ਰਹਿ ਗਈ ਜਿਸ ਨੂੰ ਹਵਾਵਾਂ ਉਡਾਈਂ ਫਿਰਦੀਆਂ ਹਨ। ਬੇਸ਼ੱਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰੱਖਦਾ ਹੈ। وَٱضْرِبْ لَهُم مَّثَلَ ٱلْحَيَوٰةِ ٱلدُّنْيَا كَمَآءٍ أَنزَلْنَٰهُ مِنَ ٱلسَّمَآءِ فَٱخْتَلَطَ بِهِۦ نَبَاتُ ٱلْأَرْضِ فَأَصْبَحَ هَشِيمًۭا تَذْرُوهُ ٱلرِّيَٰحُ ۗ وَكَانَ ٱللَّهُ عَلَىٰ كُلِّ شَىْءٍۢ مُّقْتَدِرًا. ﴿45﴾
46 ਇਹ ਮਾਲ (ਧਨ ਪਦਾਰਥ) ਤੇ ਔਲਾਦ ਤਾਂ ਸੰਸਰਿਕ ਜੀਵਨ ਦੀਆਂ ਸਜਾਵਟਾਂ ਹਨ, ਜਦ ਕਿ ਤੁਹਾਡੇ ਰੱਬ ਦੀਆਂ ਨਜ਼ਰਾਂ ਵਿਚ ਬਾਕੀ ਰਹਿਣ ਵਾਲੀਆਂ ਨੇਕੀਆਂ ਹੀ ਸਿੱਟੇ ਪੱਖੋਂ ਬਿਹਤਰ ਹਨ ਅਤੇ ਚੰਗੀਆਂ ਆਸਾਂ ਤੱਕਣ ਲਈ ਵੀ ਇਹੋ ਵਧੀਆ ਹਨ। ٱلْمَالُ وَٱلْبَنُونَ زِينَةُ ٱلْحَيَوٰةِ ٱلدُّنْيَا ۖ وَٱلْبَٰقِيَٰتُ ٱلصَّٰلِحَٰتُ خَيْرٌ عِندَ رَبِّكَ ثَوَابًۭا وَخَيْرٌ أَمَلًۭا. ﴿46﴾
47 ਜਿਸ ਦਿਨ ਅਸੀਂ ਪਹਾੜਾਂ ਨੂੰ ਤੋਰਾਂਗੇ ਅਤੇ ਤੁਸੀਂ ਧਰਤੀ ਨੂੰ ਉੱਕਾ ਹੀ ਰੜਾ ਮੈਦਾਨ ਵੇਖੋਂਗੇ ਅਤੇ ਅਸੀਂ ਸਾਰੇ ਹੀ ਲੋਕਾਂ ਨੂੰ ਇਕੱਠਾ ਕਰਾਂਗੇ ਕਿ ਉਹਨਾਂ ਵਿੱਚੋਂ ਕੋਈ ਵੀ (ਬਿਨਾ ਪੁੱਛ ਗਿੱਛ ਤੋਂ ਛੱਡਿਆ ਨਹੀਂ ਜਾਵੇਗਾ। وَيَوْمَ نُسَيِّرُ ٱلْجِبَالَ وَتَرَى ٱلْأَرْضَ بَارِزَةًۭ وَحَشَرْنَٰهُمْ فَلَمْ نُغَادِرْ مِنْهُمْ أَحَدًۭا. ﴿47﴾
48 ਅਤੇ ਉਹ ਸਾਰੇ ਕਤਾਰਾਂ ਬੰਨੀ ਤੁਹਾਡੇ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਕਿਹਾ ਜਾਵੇਗਾ ਕਿ) ਤੁਸੀਂ ਸਾਰੇ ਲੋਕ ਸਾਡੇ ਕੋਲ ਉਸੇ ਪ੍ਰਕਾਰ ਆਏ ਹੋ ਜਿਵੇਂ ਅਸੀਂ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਪਰ ਤੁਸੀਂ ਤਾਂ ਇਹੋ ਸਮਝਦੇ ਰਹੇ ਕਿ ਅਸੀਂ ਤੁਹਾਡੇ ਲਈ ਵਾਅਦੇ (ਭਾਵ ਕਿਅਮਾਤ) ਦਾ ਕੋਈ ਵੀ ਸਮਾਂ ਨਿਸ਼ਚਿਤ ਨਹੀਂ ਸੀ ਕੀਤਾ। وَعُرِضُوا۟ عَلَىٰ رَبِّكَ صَفًّۭا لَّقَدْ جِئْتُمُونَا كَمَا خَلَقْنَٰكُمْ أَوَّلَ مَرَّةٍۭ ۚ بَلْ زَعَمْتُمْ أَلَّن نَّجْعَلَ لَكُم مَّوْعِدًۭا. ﴿48﴾
49 (ਕਿਆਮਤ ਦਿਆੜੇ) ਹਰੇਕ ਦੀ ਕਰਮ-ਪਤਰੀ ਉਸ ਦੇ ਸਾਹਮਣੇ ਧਰ ਦਿੱਤੀ ਜਾਵੇਗੀ। (ਹੇ ਮੁਹੰਮਦ!) ਫੇਰ ਤੁਸੀਂ ਵੇਖੋਗੇ ਕਿ ਅਪਰਾਧੀ ਉਸ ਦੀ ਲਿਖਤ ਨੂੰ ਪੜ੍ਹ ਕੇ ਡਰੇ ਸਹਿਮੇ ਪਏ ਹੋਣਗੇ ਅਤੇ ਆਖਣਗੇ ਕਿ ਹਾਏ ਸਾਡੇ ਫੁੱਟੇ ਭਾਗ! ਇਹ ਕਿਹੋ ਜਹੀ ਕਰਮ-ਪਤਰੀ ਹੈ ਜਿਸ ਨੇ ਕੋਈ ਵੀ ਛੋਟਾ ਵੱਡਾ ਅਮਲ ਬਿਨਾਂ ਲਿਖੇ ਨਹੀਂ ਛੱਡਿਆ ਅਤੇ ਇਸਨੇ ਤਾਂ ਸਭ ਕੁੱਝ ਹੀ ਗਿਣ ਰੱਖਿਆ ਹੈ। ਜੋ ਵੀ ਉਹਨਾਂ ਨੇ ਕਰਮ (ਕਰਤੂਤਾਂ) ਕੀਤੇ ਸਨ ਉਨ੍ਹਾਂ ਸਭ ਨੂੰ (ਉਸ ਕਿਤਾਬ ਵਿਚ) ਮੌਜੂਦ ਪਾਉਣਗੇ ਅਤੇ ਤੁਹਾਡਾ ਰੱਬ ਕਿਸੇ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਕਰੇਗਾ। وَوُضِعَ ٱلْكِتَٰبُ فَتَرَى ٱلْمُجْرِمِينَ مُشْفِقِينَ مِمَّا فِيهِ وَيَقُولُونَ يَٰوَيْلَتَنَا مَالِ هَٰذَا ٱلْكِتَٰبِ لَا يُغَادِرُ صَغِيرَةًۭ وَلَا كَبِيرَةً إِلَّآ أَحْصَىٰهَا ۚ وَوَجَدُوا۟ مَا عَمِلُوا۟ حَاضِرًۭا ۗ وَلَا يَظْلِمُ رَبُّكَ أَحَدًۭا. ﴿49﴾
50 (ਯਾਦ ਕਰੋ) ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਦੇ ਅੱਗੇ ਸੀਸ ਝੁਕਾਓ ਤਾਂ ਛੁੱਟ ਇਬਲੀਸ ਤੋਂ ਸਭ ਨੇ ਸੀਸ ਝੁਕਾ ਦਿੱਤੇ। ਉਹ (ਇਬਲੀਸ) ਜਿੰਨਾਂ ਵਿੱਚੋਂ ਸੀ। ਸੋ ਉਸ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ। (ਹੇ ਲੋਕੋ!) ਕੀ ਤੁਸੀਂ ਫੇਰ ਵੀ ਮੈਨੂੰ ਛੱਡ ਕੇ ਉਸ ਨੂੰ ਅਤੇ ਉਸਦੀ ਔਲਾਦ ਨੂੰ ਆਪਣਾ ਮਿੱਤਰ ਬਣਾ ਰਹੇ ਹੋ, ਜਦੋਂ ਕਿ ਉਹ ਤੁਹਾਡਾ ਵੈਰੀ ਹੈ। ਜ਼ਾਲਮਾਂ ਦਾ ਬਹੁਤ ਹੀ ਭੈੜਾ ਟਿਕਾਣਾ (ਨਰਕ) ਹੈ। وَإِذْ قُلْنَا لِلْمَلَٰٓئِكَةِ ٱسْجُدُوا۟ لِءَادَمَ فَسَجَدُوٓا۟ إِلَّآ إِبْلِيسَ كَانَ مِنَ ٱلْجِنِّ فَفَسَقَ عَنْ أَمْرِ رَبِّهِۦٓ ۗ أَفَتَتَّخِذُونَهُۥ وَذُرِّيَّتَهُۥٓ أَوْلِيَآءَ مِن دُونِى وَهُمْ لَكُمْ عَدُوٌّۢ ۚ بِئْسَ لِلظَّٰلِمِينَ بَدَلًۭا. ﴿50﴾
51 ਮੈਂ ਉਹਨਾਂ (ਇਬਲੀਸ ਤੇ ਉਸ ਦੀ ਔਲਾਦ) ਨੂੰ ਅਕਾਸ਼ਾਂ ਤੇ ਧਰਤੀ ਨੂੰ ਸਿਰਜਣ ਸਮੇਂ ਗਵਾਹ ਨਹੀਂ ਬਣਾਇਆ ਸੀ ਅਤੇ ਨਾ ਹੀ ਉਸ ਸਮੇਂ, ਜਦੋਂ ਉਹਨਾਂ ਨੂੰ ਪੈਦਾ ਕੀਤਾ ਗਿਆ ਸੀ। ਮੈਂ ਕੁਰਾਹੇ ਪਾਉਣ ਵਾਲਿਆਂ ਨੂੰ ਆਪਣਾ ਸਹਾਈ ਬਣਾਉਣ ਵਾਲਾ ਵੀ ਨਹੀਂ। ۞ مَّآ أَشْهَدتُّهُمْ خَلْقَ ٱلسَّمَٰوَٰتِ وَٱلْأَرْضِ وَلَا خَلْقَ أَنفُسِهِمْ وَمَا كُنتُ مُتَّخِذَ ٱلْمُضِلِّينَ عَضُدًۭا. ﴿51﴾
52 (ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ। وَيَوْمَ يَقُولُ نَادُوا۟ شُرَكَآءِىَ ٱلَّذِينَ زَعَمْتُمْ فَدَعَوْهُمْ فَلَمْ يَسْتَجِيبُوا۟ لَهُمْ وَجَعَلْنَا بَيْنَهُم مَّوْبِقًۭا. ﴿52﴾
53 ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ। وَرَءَا ٱلْمُجْرِمُونَ ٱلنَّارَ فَظَنُّوٓا۟ أَنَّهُم مُّوَاقِعُوهَا وَلَمْ يَجِدُوا۟ عَنْهَا مَصْرِفًۭا. ﴿53﴾
54 ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ। وَلَقَدْ صَرَّفْنَا فِى هَٰذَا ٱلْقُرْءَانِ لِلنَّاسِ مِن كُلِّ مَثَلٍۢ ۚ وَكَانَ ٱلْإِنسَٰنُ أَكْثَرَ شَىْءٍۢ جَدَلًۭا. ﴿54﴾
55 ਲੋਕਾਂ ਦੇ ਕੋਲ ਹਿਦਾਇਤ ਆ ਜਾਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਤੇ ਆਪਣੇ ਰੱਬ ਤੋਂ ਮੁਆਫ਼ੀ ਮੰਗਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਪਹਿਲੀਆਂ ਕੌਮਾਂ ਨਾਲ ਜਿਹੜਾ ਕੁਝ ਬੀਤ ਚੁੱਕਿਆ ਹੈ (ਭਾਵ ਅਜ਼ਾਬ) ਉਹ ਕੁੱਝ ਇਹਨਾਂ ਨਾਲ ਵੀ ਵਾਪਰੇ ਜਾਂ ਇਹਨਾਂ ਦੇ ਸਾਹਮਣੇ ਵੀ ਉਹੀਓ ਅਜ਼ਾਬ ਆਵੇ। وَمَا مَنَعَ ٱلنَّاسَ أَن يُؤْمِنُوٓا۟ إِذْ جَآءَهُمُ ٱلْهُدَىٰ وَيَسْتَغْفِرُوا۟ رَبَّهُمْ إِلَّآ أَن تَأْتِيَهُمْ سُنَّةُ ٱلْأَوَّلِينَ أَوْ يَأْتِيَهُمُ ٱلْعَذَابُ قُبُلًۭا. ﴿55﴾
56 ਅਸੀਂ ਰਸੂਲਾਂ ਨੂੰ ਕੇਵਲ ਇਸ ਲਈ ਭੇਜਦੇ ਹਾਂ ਕਿ ਉਹ (ਲੋਕਾਂ ਨੂੰ ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਅਤੇ (ਨਰਕ ਦੇ ਅਜ਼ਾਬ ਤੋਂ) ਡਰਾਉਣ, ਪਰ ਕਾਫ਼ਿਰ ਲੋਕ ਝੂਠ ਦੇ ਹਥਿਆਰ ਨਾਲ ਝਗੜਦੇ ਹਨ ਤਾਂ ਜੋ ਇਸ ਦੇ ਨਾਲ ਸੱਚ ਨੂੰ ਸੱਟ ਮਾਰੀ ਜਾਵੇ, ਉਹਨਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਨੂੰ ਅਤੇ ਜਿਸ ਚੀਜ਼ (ਅਜ਼ਾਬ) ਤੋਂ ਡਰਾਇਆ ਜਾਂਦਾ ਹੈ, ਉਹਨਾਂ ਨੇ ਉਸੇ ਦਾ ਹੀ ਮਖੌਲ ਬਣਾ ਲਿਆ। وَمَا نُرْسِلُ ٱلْمُرْسَلِينَ إِلَّا مُبَشِّرِينَ وَمُنذِرِينَ ۚ وَيُجَٰدِلُ ٱلَّذِينَ كَفَرُوا۟ بِٱلْبَٰطِلِ لِيُدْحِضُوا۟ بِهِ ٱلْحَقَّ ۖ وَٱتَّخَذُوٓا۟ ءَايَٰتِى وَمَآ أُنذِرُوا۟ هُزُوًۭا. ﴿56﴾
57 ਉਸ ਤੋਂ ਵੱਧ ਜ਼ਾਲਮ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਅਇਤਾਂ (.ਕੁਰਆਨ) ਰਾਹੀਂ ਨਸੀਹਤ ਕੀਤੀ ਜਾਵੇ, ਉਹ ਫੇਰ ਵੀ ਮੂੰਹ ਮੋੜ ਲਵੇ ਅਤੇ ਜੋ ਵੀ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੈ ਉਹ ਉਸ ਨੂੰ ਭੁਲ ਜਾਵੇ। ਬੇਸ਼ੱਕ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦਾ ਪਾ ਛਡਿਆ ਹੈ ਕਿ ਉਸ (.ਕੁਰਆਨ) ਨੂੰ ਨਾ-ਸਮਝਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਦਿੱਤੇ ਹਨ (ਕਿ ਉਹ ਸੁਣ ਨਾ ਸਕਣ)। (ਹੇ ਮੁਹੰਮਦ ਸ:!) ਭਾਵੇਂ ਤੁਸੀਂ ਉਹਨਾਂ ਨੂੰ ਕਿੰਨਾ ਹੀ ਹਿਦਾਇਤ ਵੱਲ ਸੱਦੋ ਪਰ ਉਹ ਇਹ ਫੇਰ ਵੀ ਹਿਦਾਇਤ ਨਹੀਂ ਪਾਉਣਗੇ وَمَنْ أَظْلَمُ مِمَّن ذُكِّرَ بِـَٔايَٰتِ رَبِّهِۦ فَأَعْرَضَ عَنْهَا وَنَسِىَ مَا قَدَّمَتْ يَدَاهُ ۚ إِنَّا جَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِىٓ ءَاذَانِهِمْ وَقْرًۭا ۖ وَإِن تَدْعُهُمْ إِلَى ٱلْهُدَىٰ فَلَن يَهْتَدُوٓا۟ إِذًا أَبَدًۭا. ﴿57﴾
58 ਤੁਹਾਡਾ ਰੱਬ ਅਤਿਅੰਤ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੈ। ਜੇ ਉਹ ਉਹਨਾਂ (ਪਾਪੀਆਂ) ਦੀਆਂ ਕਰਤੂਤਾਂ ਉੱਤੇ ਫੜਣਾ ਚਾਹੇ ਤਾਂ ਉਹਨਾਂ ਨੂੰ ਤਾਂ ਬਹੁਤ ਹੀ ਛੇਤੀ ਅਜ਼ਾਬ ਆ ਜਾਵੇ। ਪਰ ਉਹਨਾਂ ਨਾਲ (ਕਿਆਮਤ ਦੇ) ਵਾਅਦੇ ਦਾ ਸਮਾਂ ਨਿਯਤ ਕੀਤਾ ਹੋਇਆ ਹੈ। ਉਹ ਇਸ (ਦਿਹਾੜੇ) ਤੋਂ ਬਚਣ ਲਈ ਕੋਈ ਵੀ ਸ਼ਰਨ ਅਸਥਾਨ ਨਹੀਂ ਪਾਉਣਗੇ। وَرَبُّكَ ٱلْغَفُورُ ذُو ٱلرَّحْمَةِ ۖ لَوْ يُؤَاخِذُهُم بِمَا كَسَبُوا۟ لَعَجَّلَ لَهُمُ ٱلْعَذَابَ ۚ بَل لَّهُم مَّوْعِدٌۭ لَّن يَجِدُوا۟ مِن دُونِهِۦ مَوْئِلًۭا. ﴿58﴾
59 ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ। وَتِلْكَ ٱلْقُرَىٰٓ أَهْلَكْنَٰهُمْ لَمَّا ظَلَمُوا۟ وَجَعَلْنَا لِمَهْلِكِهِم مَّوْعِدًۭا. ﴿59﴾
60 (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ [2] ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।
[2] ਇਸ ਸੰਬੰਧ ਵਿਚ ਦੱਸਿਆ ਗਿਆ ਸੀ ਕਿ ਇਸੇ ਥਾਂ ਹਜ਼ਰਤ ਮੂਸਾ ਅਤੇ ਹਜ਼ਰਤ ਖਿਜ਼ਰ (ਅ:) ਦੀ ਮਿਲਣੀ ਹੋਈ ਸੀ। ਵਿਸਥਾਰ ਨਾਲ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 4725
وَإِذْ قَالَ مُوسَىٰ لِفَتَىٰهُ لَآ أَبْرَحُ حَتَّىٰٓ أَبْلُغَ مَجْمَعَ ٱلْبَحْرَيْنِ أَوْ أَمْضِىَ حُقُبًۭا. ﴿60﴾
61 ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ। فَلَمَّا بَلَغَا مَجْمَعَ بَيْنِهِمَا نَسِيَا حُوتَهُمَا فَٱتَّخَذَ سَبِيلَهُۥ فِى ٱلْبَحْرِ سَرَبًۭا. ﴿61﴾
62 ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ। فَلَمَّا جَاوَزَا قَالَ لِفَتَىٰهُ ءَاتِنَا غَدَآءَنَا لَقَدْ لَقِينَا مِن سَفَرِنَا هَٰذَا نَصَبًۭا. ﴿62﴾
63 ਉਸ (ਸਾਥੀ) ਨੇ ਆਖਿਆ, ਕੀ ਤੁਸੀਂ ਵੇਖਿਆ ਸੀ ਜਦੋਂ ਅਸੀਂ ਇਕ ਚੱਟਾਨ ਲਾਗੇ ਰੁਕੇ ਸਾਂ, ਤਾਂ ਮੈਂ ਉੱਥੇ ਹੀ ਮੱਛੀ ਨੂੰ ਭੁੱਲ ਆਇਆ ਤੇ ਸ਼ੈਤਾਨ ਨੇ ਮੈਨੂੰ ਭੁਲਾ ਦਿੱਤਾ ਕਿ ਮੈਨੂੰ ਤੁਹਾਨੂੰ ਇਸ ਦੀ ਖ਼ਬਰ ਦਿੰਦਾ, ਉਹ (ਮੱਛੀ) ਤਾਂ ਬੜੇ ਹੀ ਅਜੀਬ ਢੰਗ ਨਾਲ ਦਰਿਆ ਵਿਚ ਰਸਤਾ ਬਣਾ ਕੇ ਚਲੀ ਗਈ। قَالَ أَرَءَيْتَ إِذْ أَوَيْنَآ إِلَى ٱلصَّخْرَةِ فَإِنِّى نَسِيتُ ٱلْحُوتَ وَمَآ أَنسَىٰنِيهُ إِلَّا ٱلشَّيْطَٰنُ أَنْ أَذْكُرَهُۥ ۚ وَٱتَّخَذَ سَبِيلَهُۥ فِى ٱلْبَحْرِ عَجَبًۭا. ﴿63﴾
64 ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ। قَالَ ذَٰلِكَ مَا كُنَّا نَبْغِ ۚ فَٱرْتَدَّا عَلَىٰٓ ءَاثَارِهِمَا قَصَصًۭا. ﴿64﴾
65 ਉੱਥੇ ਉਹਨਾਂ ਨੇ ਸਾਡੇ ਬੰਦਿਆਂ ਵਿੱਚੋਂ ਇਕ ਬੰਦਾ (ਖ਼ਿਜ਼ਰ ਨੂੰ) ਵੇਖਿਆ, ਜਿਸ ਨੂੰ ਅਸੀਂ ਆਪਣੇ ਵਲੋਂ ਮਿਹਰਾਂ ਨਾਲ ਨਿਵਾਜ਼ਿਆ ਸੀ ਅਤੇ ਉਸ ਨੂੰ ਆਪਣੇ ਵੱਲੋਂ ਇਕ ਵਿਸ਼ੇਸ਼ ਗਿਆਨ ਵੀ ਬਖ਼ਸ਼ਿਆ। فَوَجَدَا عَبْدًۭا مِّنْ عِبَادِنَآ ءَاتَيْنَٰهُ رَحْمَةًۭ مِّنْ عِندِنَا وَعَلَّمْنَٰهُ مِن لَّدُنَّا عِلْمًۭا. ﴿65﴾
66 ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ? قَالَ لَهُۥ مُوسَىٰ هَلْ أَتَّبِعُكَ عَلَىٰٓ أَن تُعَلِّمَنِ مِمَّا عُلِّمْتَ رُشْدًۭا. ﴿66﴾
67 ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ। قَالَ إِنَّكَ لَن تَسْتَطِيعَ مَعِىَ صَبْرًۭا. ﴿67﴾
68 ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ? وَكَيْفَ تَصْبِرُ عَلَىٰ مَا لَمْ تُحِطْ بِهِۦ خُبْرًۭا. ﴿68﴾
69 ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ। قَالَ سَتَجِدُنِىٓ إِن شَآءَ ٱللَّهُ صَابِرًۭا وَلَآ أَعْصِى لَكَ أَمْرًۭا. ﴿69﴾
70 ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ। قَالَ فَإِنِ ٱتَّبَعْتَنِى فَلَا تَسْـَٔلْنِى عَن شَىْءٍ حَتَّىٰٓ أُحْدِثَ لَكَ مِنْهُ ذِكْرًۭا. ﴿70﴾
71 ਫੇਰ ਉਹ ਦੋਵੇਂ (ਮੂਸਾ ਤੇ ਖ਼ਿਜ਼ਰ) ਤੁਰ ਪਏ, ਇੱਥੋਂ ਤਕ ਕਿ ਉਹ ਇਕ ਕਿਸ਼ਤੀ ’ਤੇ ਸਵਾਰ ਹੋ ਗਏ ਤਾਂ ਉਸ (ਖ਼ਿਜ਼ਰ) ਨੇ ਕਿਸ਼ਤੀ ਦੇ ਤਖ਼ਤੇ ਤੋੜ ਦਿੱਤੇ (ਭਾਵ ਛੇਕ ਕਰ ਦਿੱਤਾ)। ਮੂਸਾ ਨੇ ਕਿਹਾ, ਕੀ ਤੁਸੀਂ ਇਸ ਨੂੰ ਇਸ ਲਈ ਤੋੜ ਰਹੇ ਹੋ ਤਾਂ ਜੋ ਕਿਸ਼ਤੀ ਦੇ ਸਵਾਰ ਡੁੱਬ ਜਾਣ ? ਇਹ ਤਾਂ ਤੁਸੀਂ ਇਕ ਭਿਆਨਕ ਕੰਮ ਕੀਤਾ ਹੈ। فَٱنطَلَقَا حَتَّىٰٓ إِذَا رَكِبَا فِى ٱلسَّفِينَةِ خَرَقَهَا ۖ قَالَ أَخَرَقْتَهَا لِتُغْرِقَ أَهْلَهَا لَقَدْ جِئْتَ شَيْـًٔا إِمْرًۭا. ﴿71﴾
72 ਉਸ (ਖ਼ਿਜ਼ਰ) ਨੇ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਹਿੰਦਾ ਸੀ ਕਿ ਤੁਸੀਂ (ਮੂਸਾ) ਮੇਰੇ ਨਾਲ (ਰਹਿ ਕੇ) ਸਬਰ ਨਹੀਂ ਕਰ ਸਕਦੇ। قَالَ أَلَمْ أَقُلْ إِنَّكَ لَن تَسْتَطِيعَ مَعِىَ صَبْرًۭا. ﴿72﴾
73 (ਮੂਸਾ ਨੇ) ਕਿਹਾ ਕਿ ਮੇਰੀ ਭੁੱਲ ਚੁੱਕ ’ਤੇ ਮੇਰੀ ਪਕੜ [3] ਨਾ ਕਰੋ ਅਤੇ ਮੇਰੇ ਬਾਰੇ ਇੰਨੀ ਕਰੜਾਈ ਤੋਂ ਕੰਮ ਨਾ ਲਓ।
[3] ਇਸ ਤੋਂ ਪਤਾ ਲੱਗਦਾ ਹੈ ਕਿ ਭੁੱਲ ਚੁੱਕ ਮੁਆਫ਼ ਹੈ। ਅੱਲਾਹ ਦਾ ਫ਼ਰਮਾਨ ਹੈ ਕਿ ਜੇ ਤੁਸੀਂ ਭੁੱਲ ਚੁੱਕ ਨਾਲ ਕੋਈ ਗ਼ਲਤੀ ਕਰ ਜਾਓ ਤਾਂ ਤੁਹਾਡੇ ’ਤੇ ਕੋਈ ਦੋਸ਼ ਨਹੀਂ। (ਵੇਖੋ ਸੂਰਤ ਅਲ-ਅਹਜ਼ਾਬ, ਹਾਸ਼ੀਆ ਆਇਤ 5/33)। ਇਸੇ ਤਰ੍ਹਾਂ ਦਿਲਾਂ ਵਿਚ ਪੈਦਾ ਹੋਣ ਵਾਲੇ ਵਸਵਸੇ ਵੀ ਮੁਆਫ਼ ਹਨ। ਨਬੀ (ਸ:) ਨੂੰ ਫ਼ਰਮਾਇਆ “ਮੇਰੇ ਉੱਮਤੀਆਂ ਦੇ ਦਿਲਾਂ ਵਿਚ ਜਿਹੜੇ ਵਸਵਸੇ ਤੇ ਵਿਚਾਰ ਆਉਂਦੇ ਹਨ ਅੱਲਾਹ ਨੇ ਉਹਨਾਂ ਨੂੰ ਮੁਆਫ਼ ਕਰ ਦਿੱਤਾ ਹੈ”। (ਸਹੀ ਬੁਖ਼ਾਰੀ, ਹਦੀਸ: 6664)
قَالَ لَا تُؤَاخِذْنِى بِمَا نَسِيتُ وَلَا تُرْهِقْنِى مِنْ أَمْرِى عُسْرًۭا. ﴿73﴾
74 ਫੇਰ ਉਹ ਦੋਵੇਂ ਤੁਰ ਪਏ ਇੱਥੋਂ ਤਕ ਕਿ ਉਹਨਾਂ ਨੂੰ ਇਕ ਬਾਲਕ ਮਿਿਲਆ ਉਸ (ਖ਼ਿਜ਼ਰ) ਨੇ ਉਸ ਨੂੰ ਮਾਰ ਦਿੱਤਾ ਮੂਸਾ ਨੇ ਕਿਹਾ ਕਿ ਤੁਸੀਂ ਤਾਂ ਇਕ ਨਿਰਦੋਸ਼ ਨੂੰ ਬਿਨਾਂ ਕਿਸੇ ਕਾਰਨ ਮਾਰ ਸੁੱਟਿਆ। ਤੁਸੀਂ ਤਾਂ ਬਹੁਤ ਹੀ ਭੈੜਾ ਕੰਮ ਕੀਤਾ ਹੈ। فَٱنطَلَقَا حَتَّىٰٓ إِذَا لَقِيَا غُلَٰمًۭا فَقَتَلَهُۥ قَالَ أَقَتَلْتَ نَفْسًۭا زَكِيَّةًۢ بِغَيْرِ نَفْسٍۢ لَّقَدْ جِئْتَ شَيْـًۭٔا نُّكْرًۭا. ﴿74﴾
75 ਉਹ (ਖ਼ਿਜ਼ਰ) ਕਹਿਣ ਲੱਗਿਆ ਕਿ ਮੈਂ ਨੇ ਤੁਹਾਨੂੰ ਕਿਹਾ ਨਹੀਂ ਸੀ ਕਿ ਤੁਸੀਂ ਮੇਰੇ ਸੰਗ ਰਹਿ ਕੇ ਸਬਰ ਨਹੀਂ ਕਰ ਸਕਦੇ। ۞ قَالَ أَلَمْ أَقُل لَّكَ إِنَّكَ لَن تَسْتَطِيعَ مَعِىَ صَبْرًۭا. ﴿75﴾
76 (ਮੂਸਾ ਨੇ) ਕਿਹਾ ਕਿ ਜੇ ਇਸ ਤੋਂ ਬਾਅਦ ਮੈਂ ਤੁਹਾਥੋਂ ਕੋਈ ਸਵਾਲ ਕਰਾਂ ਤਾਂ ਬੇਸ਼ੱਕ ਤੁਸੀਂ ਮੈਨੂੰ ਆਪਣੇ ਸੰਗ ਨਾ ਰੱਖਣਾ, ਹੁਣ ਤੁਹਾਨੂੰ ਮੇਰੇ ਵੱਲੋਂ ਪੂਰੀ ਛੂਟ ਮਿਲ ਗਈ ਹੈ। قَالَ إِن سَأَلْتُكَ عَن شَىْءٍۭ بَعْدَهَا فَلَا تُصَٰحِبْنِى ۖ قَدْ بَلَغْتَ مِن لَّدُنِّى عُذْرًۭا. ﴿76﴾
77 ਫੇਰ ਉਹ ਦੋਵੇਂ ਇਕ ਬਸਤੀ ਵਿਚ ਪਹੁੰਚੇ ਅਤੇ ਉਹਨਾਂ ਤੋਂ ਭੋਜਨ ਮੰਗਿਆ ਪਰ ਬਸਤੀ ਵਾਲਿਆਂ ਨੇ ਉਹਨਾਂ ਦੀ ਮਹਿਮਾਨਦਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਦੋਵਾਂ ਨੇ ਉੱਥੇ (ਬਸਤੀ ਵਿਚ) ਇਕ ਕੰਧ ਵੇਖੀ ਜਿਹੜੀ ਡਿਗਣ ਵਾਲੀ ਸੀ। ਉਸ (ਖ਼ਿਜ਼ਰ) ਨੇ ਉਸ ਕੰਧ ਨੂੰ ਸਿੱਧਾ ਕਰ ਦਿੱਤਾ। ਮੂਸਾ ਨੇ ਆਖਿਆ ਕਿ ਜੇ ਤੁਸੀਂ ਚਾਹੁੰਦੇ ਤਾਂ ਇਸ ਦੀ ਮਜ਼ਦੂਰੀ ਲੈ ਸਕਦੇ ਸੀ। فَٱنطَلَقَا حَتَّىٰٓ إِذَآ أَتَيَآ أَهْلَ قَرْيَةٍ ٱسْتَطْعَمَآ أَهْلَهَا فَأَبَوْا۟ أَن يُضَيِّفُوهُمَا فَوَجَدَا فِيهَا جِدَارًۭا يُرِيدُ أَن يَنقَضَّ فَأَقَامَهُۥ ۖ قَالَ لَوْ شِئْتَ لَتَّخَذْتَ عَلَيْهِ أَجْرًۭا. ﴿77﴾
78 ਉਸ (ਖ਼ਿਜ਼ਰ) ਨੇ ਕਿਹਾ ਕਿ ਬਸ ਹੁਣ ਤੇਰੇ ਤੇ ਮੇਰੇ ਵਿਚਕਾਰ ਜੁਦਾਈ ਹੈ। ਹੁਣ ਮੈਂ ਤੁਹਾਨੂੰ ਉਹਨਾਂ ਗੱਲਾਂ ਦੀ ਹਕੀਕਤ ਵੀ ਦੱਸ ਦੇਵਾਂ ਜਿਨ੍ਹਾਂ ਬਾਰੇ ਤੁਸੀਂ ਸਬਰ ਨਹੀਂ ਸੀ ਕਰ ਸਕੇ। قَالَ هَٰذَا فِرَاقُ بَيْنِى وَبَيْنِكَ ۚ سَأُنَبِّئُكَ بِتَأْوِيلِ مَا لَمْ تَسْتَطِع عَّلَيْهِ صَبْرًا. ﴿78﴾
79 ਉਹ ਕਿਸ਼ਤੀ ਤਾਂ ਕੁੱਝ ਉਹਨਾਂ ਮਸਕੀਨਾਂ ਦੀ ਸੀ ਜਿਹੜੇ ਦਰਿਆ ਵਿਚ ਮਿਹਨਤ ਮਜ਼ਦੂਰੀ ਕਰਦੇ ਸਨ। ਮੈਂ ਨੇ ਉਸ (ਕਿਸ਼ਤੀ) ਵਿਚ ਇਹ ਸੋਚ ਕੇ ਤੋੜ ਫੋੜ ਕੀਤੀ ਸੀ ਕਿਉਂ ਜੋ ਉਸ (ਦਰਿਆ) ਤੋਂ ਅੱਗੇ ਇਕ ਬਾਦਸ਼ਾਹ ਸੀ ਜਿਹੜਾ ਹਰੇਕ ਕਿਸ਼ਤੀ ਨੂੰ ਆਪਣੇ ਕਬਜ਼ੇ ਵਿਚ ਕਰ ਲੈਂਦਾ ਸੀ। أَمَّا ٱلسَّفِينَةُ فَكَانَتْ لِمَسَٰكِينَ يَعْمَلُونَ فِى ٱلْبَحْرِ فَأَرَدتُّ أَنْ أَعِيبَهَا وَكَانَ وَرَآءَهُم مَّلِكٌۭ يَأْخُذُ كُلَّ سَفِينَةٍ غَصْبًۭا. ﴿79﴾
80 ਅਤੇ ਜਿਹੜਾ ਉਹ ਬਾਲਕ ਸੀ ਤਾਂ ਉਸ ਦੇ ਮਾਤਾ ਪਿਤਾ ਮੋਮਿਨ ਸਨ। ਅਸੀਂ ਇਸ ਗੱਲ ਤੋਂ ਡਰ ਗਏ ਕਿ ਉਹ ਆਪਣੀ ਸਰਕਸ਼ੀ ਤੇ ਕੁਫ਼ਰ ਕਾਰਨ ਉਹਨਾਂ ਨੂੰ ਗੁਨਾਹ ਕਰਨ ’ਤੇ ਮਜਬੂਰ ਕਰੇਗਾ। وَأَمَّا ٱلْغُلَٰمُ فَكَانَ أَبَوَاهُ مُؤْمِنَيْنِ فَخَشِينَآ أَن يُرْهِقَهُمَا طُغْيَٰنًۭا وَكُفْرًۭا. ﴿80﴾
81 ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼ ਬਾਲਕ) ਦੇ ਬਦਲੇ ਵਿਚ ਉਹਨਾਂ ਨੂੰ ਅਜਿਹੀ ਔਲਾਦ ਦੇਵੇ ਜਿਹੜੀ ਉਸ ਨਾਲੋਂ ਚਰਿੱਤਰ ਪੱਖੋਂ ਵੀ ਚੰਗਾ ਹੋਵੇ ਅਤੇ ਪਿਆਰ-ਮੁਹੱਬਤ ਵਿਚ ਵੀ ਨੇੜਤਾ ਰੱਖਦਾ ਹੋਵੇ। فَأَرَدْنَآ أَن يُبْدِلَهُمَا رَبُّهُمَا خَيْرًۭا مِّنْهُ زَكَوٰةًۭ وَأَقْرَبَ رُحْمًۭا. ﴿81﴾
82 ਜਿਹੜੀ ਉਹ ਕੰਧ ਸੀ ਉਹ ਉਸ ਬਸਤੀ ਦੇ ਦੋ ਯਤੀਮ ਬਾਲਕਾਂ ਦੀ ਸੀ, ਜਿਸ ਦੇ ਹੇਠ ਉਹਨਾਂ ਦਾ ਇਕ ਖ਼ਜ਼ਾਨਾ (ਦੱਬਿਆ ਹੋਇਆ) ਸੀ ਉਹਨਾਂ ਦਾ ਪਿਓ ਇਕ ਨੇਕ ਪੁਰਖ ਸੀ। ਸੋ ਤੇਰੇ ਰੱਬ ਨੇ ਚਾਹਿਆ ਕਿ ਉਹ ਦੋਵੇਂ ਬੱਚੇ ਆਪਣੀ ਜਵਾਨੀ ਨੂੰ ਪਹੁੰਚਣ ਅਤੇ ਤੇਰੇ ਰੱਬ ਦੀ ਮਿਹਰਾਂ ਸਦਕੇ ਆਪਣਾ ਖ਼ਜ਼ਾਨਾ ਕੱਢ ਲੈਣ। ਇਹ ਸਭ ਮੈਂਨੇ ਆਪਣੀ ਸੋਚ ਨਾਲ ਨਹੀਂ ਸੀ ਕੀਤਾ। ਇਹ ਹੈ ਹਕੀਕਤ ਉਹਨਾਂ ਗੱਲਾਂ ਦੀ ਜਿਨ੍ਹਾਂ ’ਤੇ ਤੁਸੀਂ ਸਬਰ ਨਹੀਂ ਕਰ ਸਕੇ। وَأَمَّا ٱلْجِدَارُ فَكَانَ لِغُلَٰمَيْنِ يَتِيمَيْنِ فِى ٱلْمَدِينَةِ وَكَانَ تَحْتَهُۥ كَنزٌۭ لَّهُمَا وَكَانَ أَبُوهُمَا صَٰلِحًۭا فَأَرَادَ رَبُّكَ أَن يَبْلُغَآ أَشُدَّهُمَا وَيَسْتَخْرِجَا كَنزَهُمَا رَحْمَةًۭ مِّن رَّبِّكَ ۚ وَمَا فَعَلْتُهُۥ عَنْ أَمْرِى ۚ ذَٰلِكَ تَأْوِيلُ مَا لَمْ تَسْطِع عَّلَيْهِ صَبْرًۭا. ﴿82﴾
83 (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ। وَيَسْـَٔلُونَكَ عَن ذِى ٱلْقَرْنَيْنِ ۖ قُلْ سَأَتْلُوا۟ عَلَيْكُم مِّنْهُ ذِكْرًا. ﴿83﴾
84 ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ। إِنَّا مَكَّنَّا لَهُۥ فِى ٱلْأَرْضِ وَءَاتَيْنَٰهُ مِن كُلِّ شَىْءٍۢ سَبَبًۭا. ﴿84﴾
85 ਉਹ ਇਕ ਮੁਹਿਮ ’ਤੇ ਤੁਰ ਪਿਆ। فَأَتْبَعَ سَبَبًا. ﴿85﴾
86 ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ। حَتَّىٰٓ إِذَا بَلَغَ مَغْرِبَ ٱلشَّمْسِ وَجَدَهَا تَغْرُبُ فِى عَيْنٍ حَمِئَةٍۢ وَوَجَدَ عِندَهَا قَوْمًۭا ۗ قُلْنَا يَٰذَا ٱلْقَرْنَيْنِ إِمَّآ أَن تُعَذِّبَ وَإِمَّآ أَن تَتَّخِذَ فِيهِمْ حُسْنًۭا. ﴿86﴾
87 ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ। قَالَ أَمَّا مَن ظَلَمَ فَسَوْفَ نُعَذِّبُهُۥ ثُمَّ يُرَدُّ إِلَىٰ رَبِّهِۦ فَيُعَذِّبُهُۥ عَذَابًۭا نُّكْرًۭا. ﴿87﴾
88 ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ। وَأَمَّا مَنْ ءَامَنَ وَعَمِلَ صَٰلِحًۭا فَلَهُۥ جَزَآءً ٱلْحُسْنَىٰ ۖ وَسَنَقُولُ لَهُۥ مِنْ أَمْرِنَا يُسْرًۭا. ﴿88﴾
89 ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ। ثُمَّ أَتْبَعَ سَبَبًا. ﴿89﴾
90 ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ। حَتَّىٰٓ إِذَا بَلَغَ مَطْلِعَ ٱلشَّمْسِ وَجَدَهَا تَطْلُعُ عَلَىٰ قَوْمٍۢ لَّمْ نَجْعَل لَّهُم مِّن دُونِهَا سِتْرًۭا. ﴿90﴾
91 ਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ। كَذَٰلِكَ وَقَدْ أَحَطْنَا بِمَا لَدَيْهِ خُبْرًۭا. ﴿91﴾
92 ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ। ثُمَّ أَتْبَعَ سَبَبًا. ﴿92﴾
93 ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ। حَتَّىٰٓ إِذَا بَلَغَ بَيْنَ ٱلسَّدَّيْنِ وَجَدَ مِن دُونِهِمَا قَوْمًۭا لَّا يَكَادُونَ يَفْقَهُونَ قَوْلًۭا. ﴿93﴾
94 ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ [4] ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?
[4] ਇਸ ਵਿਚ ਯਾਜੂਜ ਮਾਜੂਜ ਦੀ ਚਰਚਾ ਕੀਤੀ ਗਈ ਹੈ ਇਹ ਅੱਲਾਹ ਦੀ ਸਾਜੀ ਹੋਈ ਇਕ ਮਖ਼ਲੂਕ ਹੈ ਜਿਹੜੀ ਇਸ ਸਮੇਂ ਇਕ ਕੰਧ ਦੀ ਓਟ ਵਿਚ ਕੈਦ ਹੈ, ਕਿਆਮਤ ਦੇ ਨੇੜੇ ਜਦੋਂ ਅੱਲਾਹ ਚਾਹੇਗਾ ਉਸ ਕੰਧ ਵਿਚ ਗਲੀ ਕਰ ਦੇਵੇਗਾ ਅਤੇ ਇਹ ਬਾਹਰ ਆ ਜਾਣਗੇ ਅਤੇ ਫ਼ਸਾਦ ਫ਼ੈਲਾਉਣਗੇ। ਹਜ਼ਰਤ ਜ਼ੈਨਬ ਬਿਨਤ ਜੱਹਸ਼ (ਰ:ਅ:) ਦੱਸਦੇ ਹਨ ਕਿ ਇਕ ਦਿਨ ਅੱਲਾਹ ਦੇ ਰਸੂਲ (ਸ:) ਘਬਰਾਏ ਹੋਏ ਉਹਨਾਂ ਕੋਲ ਆਏ ਅਤੇ ਆਖਣ ਲੱਗੇ ਕਿ ਅੱਲਾਹ ਤੋਂ ਛੁੱਟ ਹੋਰ ਕਿਸੇ ਨੂੰ ਵੀ ਇਹ ਅਧਿਕਾਰ ਨਹੀਂ ਕਿ ਉਸ ਦੀ ਇਬਾਦਤ ਕੀਤੀ ਜਾਵੇ। ਜਿਸ ਚੀਜ਼ ਵਿੱਚ ਅਰਬ ਦੀ ਬਰਬਾਦੀ ਹੈ ਉਹ ਉਹਨਾਂ ਦੇ ਨੇੜੇ ਆ ਲੱਗੀ ਹੈ। ਅੱਜ ਯਾਜੂਜ ਮਾਜੂਜ ਦੀ ਕੰਧ ਵਿਚ ਇੱਨਾ ਮਗੌਰਾ ਹੋ ਗਿਆ ਹੈ ਅਤੇ ਆਪ (ਸ:) ਨੇ ਆਪਣੇ ਅੰਗੂਠੇ ਅਤੇ ਸ਼ਹਾਦਤ ਵਾਲੀ ਭਾਵ ਅੰਗੂਠੇ ਦੇ ਨਾਲ ਦੀ ਉਂਗਲੀ ਦਾ ਘੇਰਾ ਬਣਾ ਕੇ ਦੱਸਿਆ। ਹਜ਼ਰਤ ਜ਼ੈਨਬ (ਜੋ ਕਿ ਆਪ ਸ: ਦੀ ਪਤਨੀ ਸੀ) ਦੱਸਦੀਆਂ ਹਨ ਕਿ ਮੈਂਨੇ ਪੁੱਛਿਆ ਕਿ ਹੇ ਅੱਲਾਹ ਦੇ ਰਸੂਲ! ਕੀ ਅਸੀਂ ਬਰਬਾਦ ਹੋ ਜਾਵਾਂਗੇ ਜਦ ਕਿ ਸਾਡੇ ਵਿਚਾਲੇ ਨੇਕ ਲੋਕ ਵੀ ਹਨ ? ਆਪ (ਸ:) ਨੇ ਫ਼ਰਮਾਇਆ “ਹਾਂ ਜਦੋਂ ਬੁਰਾਈ ਬਹੁਤੀ ਹੀ ਵੱਧ ਜਾਵੇਗੀ” ਭਾਵ ਜ਼ਨਾਕਾਰੀ, ਹਰਾਮੀ ਬੱਚੇ ਅਤੇ ਹਰ ਤਰ੍ਹਾਂ ਦੀ ਅਸ਼ਲੀਲਤਾ ਵਿਚ ਵਾਧਾ ਹੋ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 7135)
قَالُوا۟ يَٰذَا ٱلْقَرْنَيْنِ إِنَّ يَأْجُوجَ وَمَأْجُوجَ مُفْسِدُونَ فِى ٱلْأَرْضِ فَهَلْ نَجْعَلُ لَكَ خَرْجًا عَلَىٰٓ أَن تَجْعَلَ بَيْنَنَا وَبَيْنَهُمْ سَدًّۭا. ﴿94﴾
95 ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ। قَالَ مَا مَكَّنِّى فِيهِ رَبِّى خَيْرٌۭ فَأَعِينُونِى بِقُوَّةٍ أَجْعَلْ بَيْنَكُمْ وَبَيْنَهُمْ رَدْمًا. ﴿95﴾
96 ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ। ءَاتُونِى زُبَرَ ٱلْحَدِيدِ ۖ حَتَّىٰٓ إِذَا سَاوَىٰ بَيْنَ ٱلصَّدَفَيْنِ قَالَ ٱنفُخُوا۟ ۖ حَتَّىٰٓ إِذَا جَعَلَهُۥ نَارًۭا قَالَ ءَاتُونِىٓ أُفْرِغْ عَلَيْهِ قِطْرًۭا. ﴿96﴾
97 ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ। فَمَا ٱسْطَٰعُوٓا۟ أَن يَظْهَرُوهُ وَمَا ٱسْتَطَٰعُوا۟ لَهُۥ نَقْبًۭا. ﴿97﴾
98 ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ। قَالَ هَٰذَا رَحْمَةٌۭ مِّن رَّبِّى ۖ فَإِذَا جَآءَ وَعْدُ رَبِّى جَعَلَهُۥ دَكَّآءَ ۖ وَكَانَ وَعْدُ رَبِّى حَقًّۭا. ﴿98﴾
99 ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ। ۞ وَتَرَكْنَا بَعْضَهُمْ يَوْمَئِذٍۢ يَمُوجُ فِى بَعْضٍۢ ۖ وَنُفِخَ فِى ٱلصُّورِ فَجَمَعْنَٰهُمْ جَمْعًۭا. ﴿99﴾
100 ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ। وَعَرَضْنَا جَهَنَّمَ يَوْمَئِذٍۢ لِّلْكَٰفِرِينَ عَرْضًا. ﴿100﴾
101 (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ। ٱلَّذِينَ كَانَتْ أَعْيُنُهُمْ فِى غِطَآءٍ عَن ذِكْرِى وَكَانُوا۟ لَا يَسْتَطِيعُونَ سَمْعًا. ﴿101﴾
102 ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?[5] ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
[5] ਇਕ ਤਾਂ ਇਸ ਦਾ ਅਰਥ ਇਹ ਹੈ ਕਿ ਅੱਲਾਹ ਨੂੰ ਛੱਡ ਕੇ ਉਹਦੇ ਬੰਦਿਆਂ ਨੂੰ ਆਪਣੀਆਂ ਲੋੜਾਂ ਨੂੰ ਪੂਰੀਆਂ ਕਰਨ ਵਾਲਾ ਸਮਝਣਾ ਅਤੇ ਦੂਜਾ ਭਾਵ ਇਹ ਹੈ ਕਿ ਦੀਨ ਵਿਚ ਇਸ ਨੂੰ ਜਾਇਜ਼ ਸਮਝ ਲਿਆ ਗਿਆ ਜਿਸ ਨੂੰ ਉਹਨਾਂ ਨੇ ਹਲਾਲ ਕਿਹਾ ਉਸੇ ਨੂੰ ਹਲਾਲ ਅਤੇ ਜਿਸ ਨੂੰ ਹਰਾਮ ਕਿਹਾ ਗਿਆ ਉਸ ਨੂੰ ਹਰਾਮ ਸਮਝ ਲਿਆ ਗਿਆ, ਜਿਵੇਂ ਅੱਲਾਹ ਨੇ ਸੂਰਤ ਤੌਬਾ (31/9) ਵਿਚ ਫ਼ਰਮਾਇਆ ਹੈ ਕਿ ਇਹਨਾਂ ਯਹੂਦੀ ਤੇ ਈਸਾਈਆਂ ਨੇ ਆਪਣੇ ਆਲਮਾਂ ਤੇ ਆਗੂਆਂ ਨੂੰ ਆਪਣਾ ਰੱਬ ਬਣਾ ਲਿਆ ਹੈ। ਲੋਕੀ ਉਹਨਾਂ ਲੋਕਾਂ ਦੀ ਪੈਰਵੀ ਕਰਦੇ ਹਨ ਜਿਨ੍ਹਾਂ ਨੂੰ ਅੱਲਾਹ ਦੇ ਹੁਕਮਾਂ ਤੋਂ ਬਿਨਾਂ ਆਪਣੀਆਂ ਇੱਛਾਵਾਂ ਦੇ ਅਨੁਸਾਰ ਹਰਾਮ ਹਲਾਲ ਬਣਾ ਲਿਆ ਹੈ ਅਤੇ ਮਰੀਅਮ ਦੇ ਪੁੱਤਰ ਮਸੀਹ ਨੂੰ ਵੀ ਉਹਨਾਂ ਨੇ ਆਪਣਾ ਰੱਬ ਬਣਾ ਲਿਆ ਜਦ ਕਿ ਉਹਨਾਂ ਦੋਵਾਂ ਨੂੰ ਤੌਰੈਤ ਅਤੇ ਇੰਜੀਲ ਵਿਚ ਇਕ ਸੱਚੇ ਇਸ਼ਟ ਤੋਂ ਛੁੱਟ ਹੋਰ ਕਿਸੇ ਦੀ ਉਪਾਸਨਾ ਦਾ ਹੁਕਮ ਨਹੀਂ ਦਿੱਤਾ ਗਿਆ ਸੀ। ਉਹ ਅੱਲਾਹ ਜਿਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਉਹ ਉਹਨਾਂ ਦੀਆਂ ਮੁਸ਼ਰਿਕਾਨਾਂ ਗੱਲਾਂ ਤੋਂ ਪਾਕ ਹੈ।
أَفَحَسِبَ ٱلَّذِينَ كَفَرُوٓا۟ أَن يَتَّخِذُوا۟ عِبَادِى مِن دُونِىٓ أَوْلِيَآءَ ۚ إِنَّآ أَعْتَدْنَا جَهَنَّمَ لِلْكَٰفِرِينَ نُزُلًۭا. ﴿102﴾
103 ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ? قُلْ هَلْ نُنَبِّئُكُم بِٱلْأَخْسَرِينَ أَعْمَٰلًا. ﴿103﴾
104 (ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ ਵਿਚ ਹੀ ਬਰਬਾਦ ਹੋ ਗਈਆਂ ਜਦ ਕਿ ਉਹ ਸਮਝਦੇ ਹਨ ਕਿ ਉਹ ਸਾਰੇ ਕੰਮ ਭਲਾਈ ਤੇ ਨੇਕੀ ਵਾਲੇ ਕਰ ਰਹੇ ਹਨ। [6]
[6] ਇਸ ਆਇਤ ਵਿਚ ਉਹਨਾਂ ਲੋਕਾਂ ਦੀ ਚਰਚਾ ਕੀਤੀ ਗਈ ਹੈ ਜਿਹੜੇ ਆਪਣੇ ਮਨ ਤੋਂ ਗੱਲਾਂ ਘੜ੍ਹ ਲੈਂਦੇ ਹਨ ਅਤੇ ਆਪਣੀ ਸਮਝ ਵਿਚ ਉਹਨਾਂ ਨੂੰ ਠੀਕ ਸਮਝਦੇ ਹਨ, ਜਿਵੇਂ ਬਿਦਅਤੀ ਆਦਿ ਪਰ ਅੱਲਾਹ ਨੇ ਫ਼ਰਮਾਇਆ “ਉਹਨਾਂ ਦੇ ਸਾਰੇ ਕੀਤੇ ਹੋਏ ਕਰਮ ਬਰਬਾਦ ਹਨ” ਨੇਕ ਕੰਮਾਂ ਦੀ ਸਵੀਕਿਰਤੀ ਲਈ ਦੋ ਗੱਲਾਂ ਦਾ ਹੋਣਾ ਅਤਿ ਜ਼ਰੂਰੀ ਹੈ ਇਕ ਤਾਂ ਇਹ ਕਿ ਉਹ ਕੇਵਲ ਅੱਲਾਹ ਨੂੰ ਖ਼ੁਸ਼ ਕਰਨ ਲਈ ਹੀ ਕੀਤੇ ਜਾਣ ਨਾ ਕਿ ਲੋਕ ਵਿਖਾਵੇ ਲਈ ਦੂਜੀ ਗੱਲ ਕਿ ਉਹ ਸਾਰੇ ਕੰਮ ਅੱਲਾਹ ਦੇ ਰਸੂਲ (ਸ:) ਦੇ ਤਰੀਕੇ ਅਨੁਸਾਰ ਹੋਣ। ਇਸੇ ਲਈ ਬਿਦਅਤ ਦੇ ਸੰਬੰਧ ਵਿਚ ਅੱਲਾਹ ਦੇ ਰਸੂਲ (ਸ:) ਦਾ ਫ਼ਰਮਾਨ ਹੈ “ਜਿਸ ਨੇ ਵੀ ਸਾਡੇ ਦੀਨ ਵਿਚ ਕੋਈ ਨਵੀ ਗੱਲ (ਬਿਦਅਤ) ਘੜੀ ਜਿਸ ਦੀ ਦਲੀਲ ਦੀਨ ਵਿਚ ਨਾ ਹੋਵੇ ਤਾਂ ਉਹ ਮਰਦੂਦ (ਬਰਬਾਦ) ਹੈ”। (ਸਹੀ ਬੁਖ਼ਾਰੀ, ਹਦੀਸ: 2697)
ٱلَّذِينَ ضَلَّ سَعْيُهُمْ فِى ٱلْحَيَوٰةِ ٱلدُّنْيَا وَهُمْ يَحْسَبُونَ أَنَّهُمْ يُحْسِنُونَ صُنْعًا. ﴿104﴾
105 ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ। أُو۟لَٰٓئِكَ ٱلَّذِينَ كَفَرُوا۟ بِـَٔايَٰتِ رَبِّهِمْ وَلِقَآئِهِۦ فَحَبِطَتْ أَعْمَٰلُهُمْ فَلَا نُقِيمُ لَهُمْ يَوْمَ ٱلْقِيَٰمَةِ وَزْنًۭا. ﴿105﴾
106 ਇਹੋ ਨਰਕ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਕੁਫ਼ਰ ਕੀਤਾ ਸੀ ਅਤੇ ਮੇਰੀਆਂ ਆਇਤਾਂ (ਨਿਸ਼ਾਨੀਆਂ) ਤੇ ਮੇਰੇ ਰਸੂਲਾਂ ਦਾ ਮਖੌਲ ਕਰਦੇ ਸਨ। ذَٰلِكَ جَزَآؤُهُمْ جَهَنَّمُ بِمَا كَفَرُوا۟ وَٱتَّخَذُوٓا۟ ءَايَٰتِى وَرُسُلِى هُزُوًا. ﴿106﴾
107 ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ। إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ كَانَتْ لَهُمْ جَنَّٰتُ ٱلْفِرْدَوْسِ نُزُلًا. ﴿107﴾
108 ਉਹ ਉਹਨਾਂ ਵਿਚ ਸਦਾ ਰਹਿਣਗੇ ਜਿੱਥਿਓ ਉਹ ਜਗ੍ਹਾ ਬਦਲਣਾ ਪਸੰਦ ਨਹੀਂ ਕਰਨਗੇ। خَٰلِدِينَ فِيهَا لَا يَبْغُونَ عَنْهَا حِوَلًۭا. ﴿108﴾
109 (ਹੇ ਨਬੀ!) ਆਖ ਦਿਓ! ਜੇ ਮੇਰੇ ਰੱਬ ਦੀਆਂ ਗੱਲਾਂ (ਸਿਫ਼ਤਾਂ ਲਿਖਣ ਲਈ) ਸਮੁੰਦਰ (ਦਾ ਪਾਣੀ) ਰੌਸ਼ਨਾਈ (ਸਿਆਹੀ) ਬਣ ਜਾਵੇ ਤਾਂ ਮੇਰੇ ਰੱਬ ਦੀਆਂ ਗੱਲਾਂ ਖ਼ਤਮ ਹੋਣ ਤੋਂ ਪਹਿਲਾਂ ਸਮੁੰਦਰ ਖ਼ਤਮ ਹੋ ਜਾਵੇਗਾ ਭਾਵੇਂ ਅਸੀਂ ਇਸ ਦੇ ਬਰਾਬਰ ਇਕ ਹੋਰ (ਸਮੁੰਦਰ) ਮਦਦ ਲਈ ਲੇ ਆਈਏ। قُل لَّوْ كَانَ ٱلْبَحْرُ مِدَادًۭا لِّكَلِمَٰتِ رَبِّى لَنَفِدَ ٱلْبَحْرُ قَبْلَ أَن تَنفَدَ كَلِمَٰتُ رَبِّى وَلَوْ جِئْنَا بِمِثْلِهِۦ مَدَدًۭا. ﴿109﴾
110 (ਹੇ ਨਬੀ!) ਆਖ ਦਿਓ! ਮੈਂ ਤਾਂ ਤੁਹਾਡੇ ਵਰਗਾਂ ਹੀ ਇਕ ਮਨੁੱਖ ਹਾਂ, ਮੇਰੇ ਵੱਲ ਵਹੀ (ਰੱਬੀ ਪੈਗ਼ਾਮ) ਆਉਂਦੀ ਹੈ ਕਿ ਤੁਹਾਡਾ ਇਸ਼ਟ ਕੇਵਲ ਇਕ ਇਸ਼ਟ ਹੈ, ਫੇਰ ਜਿਹੜਾ ਵਿਅਕਤੀ ਰੱਬ ਨਾਲ ਮਿਲਣ ਦੀ ਆਸ ਰੱਖਦਾ ਹੈ ਉਸ ਨੂੰ ਚਾਹੀਦਾ ਹੈ ਕਿ ਨੇਕ ਅਮਲ ਕਰੇ ਅਤੇ ਆਪਣੇ ਰੱਬ ਦੀ ਬੰਦਗੀ ਵਿਚ ਕਿਸੇ ਹੋਰ ਨੂੰ ਸ਼ਰੀਕ ਨਾ ਕਰੇ। قُلْ إِنَّمَآ أَنَا۠ بَشَرٌۭ مِّثْلُكُمْ يُوحَىٰٓ إِلَىَّ أَنَّمَآ إِلَٰهُكُمْ إِلَٰهٌۭ وَٰحِدٌۭ ۖ فَمَن كَانَ يَرْجُوا۟ لِقَآءَ رَبِّهِۦ فَلْيَعْمَلْ عَمَلًۭا صَٰلِحًۭا وَلَا يُشْرِكْ بِعِبَادَةِ رَبِّهِۦٓ أَحَدًۢا. ﴿110﴾