الحج
ਪੰਜਾਬੀ Translation with Arabic Quran Text
| ਪੰਜਾਬੀ | العربية |
|---|---|
| 1 ਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ ਭੁਚਾਲ ਬਹੁਤ ਹੀ ਵੱਡੀ (ਡਰਾਉਣ ਵਾਲੀ) ਚੀਜ਼ ਹੈ। | يَٰٓأَيُّهَا ٱلنَّاسُ ٱتَّقُوا۟ رَبَّكُمْ ۚ إِنَّ زَلْزَلَةَ ٱلسَّاعَةِ شَىْءٌ عَظِيمٌۭ. ﴿1﴾ |
| 2 ਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ ਆਪਣੇ ਦੁੱਧ ਪੀਂਦੇ ਬੱਚੇ ਨੂੰ ਭੁੱਲ ਜਾਵੇਗੀ ਅਤੇ ਗਰਭਵਤੀਆਂ ਗਰਭਪਾਤ ਹੋ ਜਾਣਗੀਆਂ ਅਤੇ ਤੁਸੀਂ ਲੋਕਾਂ ਨੂੰ ਨਸ਼ੇ ਵਿਚ ਮਦਹੋਸ਼ ਵੇਖੋਗੇ ਜਦੋਂ ਕਿ ਉਹ ਨਸ਼ੇ ਵਿਚ ਨਹੀਂ ਹੋਣਗੇ, ਪਰੰਤੂ ਅੱਲਾਹ ਦਾ ਅਜ਼ਾਬ ਬੜਾ ਹੀ ਕਰੜਾ ਹੋਵੇਗਾ। | يَوْمَ تَرَوْنَهَا تَذْهَلُ كُلُّ مُرْضِعَةٍ عَمَّآ أَرْضَعَتْ وَتَضَعُ كُلُّ ذَاتِ حَمْلٍ حَمْلَهَا وَتَرَى ٱلنَّاسَ سُكَٰرَىٰ وَمَا هُم بِسُكَٰرَىٰ وَلَٰكِنَّ عَذَابَ ٱللَّهِ شَدِيدٌۭ. ﴿2﴾ |
| 3 ਕੁੱਝ ਲੋਕੀ ਉਹ ਵੀ ਹਨ ਜਿਹੜੇ ਅੱਲਾਹ ਬਾਰੇ ਬਿਨਾਂ ਗਿਆਨ ਤੋਂ ਬਹਿਸਾਂ (ਵਾਦ-ਵਿਵਾਦ) ਕਰਦੇ ਹਨ ਅਤੇ ਹਰ ਬਾਗ਼ੀ ਸ਼ੈਤਾਨ ਦੇ ਪਿੱਛੇ ਲਗ ਜਾਂਦੇ ਹਨ। | وَمِنَ ٱلنَّاسِ مَن يُجَٰدِلُ فِى ٱللَّهِ بِغَيْرِ عِلْمٍۢ وَيَتَّبِعُ كُلَّ شَيْطَٰنٍۢ مَّرِيدٍۢ. ﴿3﴾ |
| 4 ਅਜਿਹੇ ਲੋਕਾਂ ਲਈ ਲਿਖ ਦਿੱਤਾ ਗਿਆ ਹੈ ਕਿ ਜੇ ਕੋਈ ਉਹਨਾਂ ਲੋਕਾਂ ਦਾ ਸਾਥ ਦੇਵੇਗਾ ਉਹ (ਸ਼ੈਤਾਨ) ਉਸ ਨੂੰ ਗੁਮਰਾਹ ਕਰ ਦੇਵੇਗਾ ਅਤੇ ਉਸ ਨੂੰ ਅੱਗ ਦੇ ਅਜ਼ਾਬ (ਨਰਕ) ਵੱਲ ਲੈ ਜਾਵੇਗਾ। | كُتِبَ عَلَيْهِ أَنَّهُۥ مَن تَوَلَّاهُ فَأَنَّهُۥ يُضِلُّهُۥ وَيَهْدِيهِ إِلَىٰ عَذَابِ ٱلسَّعِيرِ. ﴿4﴾ |
|
5
ਹੇ ਲੋਕੋ! ਜੇ ਤੁਹਾਨੂੰ ਮਰਨ ਮਗਰੋਂ ਮੁੜ ਜੀਵਿਤ ਹੋਣ ਬਾਰੇ ਕੋਈ ਸ਼ੱਕ ਹੈ ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਬੇਸ਼ੱਕ ਅਸੀਂ (ਆਰੰਭ ਵਿਚ) ਤੁਹਾਨੂੰ ਮਿੱਟੀ ਤੋਂ ਸਾਜਿਆ ਹੈ ਫੇਰ ਵੀਰਜ ਤੋਂ, ਫੇਰ ਜੱਮੇ ਹੋਏ ਖ਼ੂਨ ਤੋਂ, ਫੇਰ ਮਾਸ ਦੀ ਬੋਟੀ [1] ਤੋਂ ਜਿਹੜਾ ਰੂਪਮਾਨ ਵੀ ਹੁੰਦੀ ਹੈ ਤੇ ਰੂਪਹੀਣ ਵੀ (ਇਹ ਅਸੀਂ ਇਸ ਲਈ ਦੱਸ ਰਹੇ ਹਾਂ) ਤਾਂ ਜੋ ਅਸੀਂ ਤੁਹਾਡੇ ’ਤੇ (ਆਪਣੀ ਕੁਦਰਤ) ਸਪਸ਼ਟ ਕਰ ਦਈਏ। ਅਸੀਂ ਜਿਸ (ਵੀਰਜ) ਨੂੰ ਵੀ ਚਾਹੀਏ ਇਕ ਮਿਥੇ ਹੋਏ ਸਮੇਂ ਲਈ ਗਰਭਾਂ ਵਿਚ ਰੱਖਦੇ ਹਾਂ ਫੇਰ ਤੁਹਾਨੂੰ ਇਕ ਬੱਚੇ ਦੇ ਰੂਪ ਵਿਚ ਕੱਢ ਲਿਆਉਂਦੇ ਹਾਂ ਤਾਂ ਜੋ ਤੁਸੀਂ ਆਪਣੀ ਜਵਾਨੀ ਨੂੰ ਪੁੱਜੋ। ਤੁਹਾਡੇ ਵਿੱਚੋਂ ਕੁੱਝ ਨੂੰ (ਬੁਢਾਪੇ ਤੋਂ ਪਹਿਲਾਂ ਹੀ) ਵਾਪਸ ਬੁਲਾ ਲਿਆ ਜਾਂਦਾ ਹੈ ਅਤੇ ਕੁੱਝ ਅਤਿ ਭੈੜੀ ਉਮਰ (ਬੁਢਾਪੇ) ਵੱਲ ਫੇਰ ਦਿੱਤੇ ਜਾਂਦੇ ਹਨ ਕਿ ਉਹ ਜਾਣਦੇ ਹੋਏ ਵੀ ਕੁੱਝ ਨਹੀਂ ਜਾਣਦੇ ਹੁੰਦੇ। (ਇਸੇ ਪ੍ਰਕਾਰ) ਤੁਸੀਂ ਵੇਖਦੇ ਹੋ ਕਿ ਧਰਤੀ ਬੰਜਰ ਤੇ ਸੁੱਕੀ ਪਈ ਹੈ। ਫੇਰ ਜਦੋਂ ਅਸੀਂ ਉਸ (ਧਰਤੀ) ’ਤੇ ਮੀਂਹ ਬਰਸਾਉਂਦੇ ਹਾਂ ਤਾਂ ਉਹ ਉਪਜਾਊ ਹੋ ਜਾਂਦੀ ਰੁ ਅਤੇ ਉਸ ਵਿਚ ਹਰੇਕ ਤਰ੍ਹਾਂ ਦੀ ਸੋਹਣੀ ਦਿਸਣ ਵਾਲੀ ਬਨਸਪਤੀ ਕੱਢੀ ਜਾਂਦੀ ਹੈ।
[1] ਹਦੀਸ ਤੋਂ ਵੀ ਇਸ ਦੀ ਪੁਸ਼ਟੀ ਹੁੰਦੀ ਹੈ। ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਤੁਹਾਡੇ ਵਿੱਚੋਂ ਹਰ ਵਿਅਕਤੀ ਆਪਣੀ ਮਾਂ ਦੇ ਗਰਭ ਵਿਚ ਪਹਿਲਾਂ 40 ਦਿਨ ਤੱਕ ਵਿਰਜ ਦੇ ਰੂਪ ਵਿਚ ਰਹਿੰਦਾ ਹੈ ਫੇਰ ਉਹ 40 ਦਿਨ ਤੱਕ ਜੱਮੇ ਹੋਏ ਖ਼ੂਨ ਦਾ ਰੂਪ ਲੈ ਲਿੰਦਾ ਹੈ। ਫੇਰ ਉਹ 40 ਦਿਨ ਤੱਕ ਗੋਸ਼ਤ ਦਾ ਲੋਥੜਾ ਬਣ ਕੇ ਰਹਿੰਦਾ ਹੈ ਫੇਰ ਅੱਲਾਹ ਉਸ ਵਲ ਇਕ ਫ਼ਰਿਸ਼ਤਾ ਭੇਜਦਾ ਹੈ ਕਿ ਉਹ ਉਸ ਦੇ ਲਈ ਚਾਰ ਗੱਲਾਂ ਲਿਖ ਦੇਵੇ ਸੋ ਉਹ ਉਸ ਦੇ ਕਰਮ, ਉਸ ਦੀ ਮੌਤ ਦਾ ਸਮਾਂ, ਉਸ ਦਾ ਰਿਜ਼ਕ ਅਤੇ ਇਹ ਕਿ ਉਹ ਭਾਗਾਂਵਾਲਾ ਹੈ ਜਾਂ ਮੰਦਭਾਗਾ ਲਿਖ ਦਿੰਦਾ ਹੈ। ਫੇਰ ਉਸ ਦੇ ਸਰੀਰ ਵਿਚ ਆਤਮਾਂ ਪਾਈ ਜਾਂਦੀ ਹੈ, ਇਸੇ ਲਈ ਕੋਈ ਆਦਮੀ ਨਰਕੀਆਂ ਜਿਹੇ ਕੰਮ ਕਰਦਾ ਰਹਿੰਦਾ ਹੈ ਇਥੋਂ ਤੱਕ ਕਿ ਉਸ ਦੇ ਅਤੇ ਨਰਕ ਵਿਚਾਲੇ ਇਕ ਹੱਥ ਜਿੰਨ੍ਹੀ ਦੂਰੀ ਰਹਿ ਜਾਂਦੀ ਹੈ। ਪਰ ਉਸ ਦੇ ਮੁਕੱਦਰ ਵਿਚ ਲਿਖਿਆ ਹੋਇਆ ਭਾਰੂ ਹੋ ਜਾਂਦਾ ਹੈ ਅਤੇ ਉਹ ਜੰਨਤੀਆਂ ਵਰਗੇ ਕੰਮ ਕਰਕੇ ਜੰਨਤ ਵਿਚ ਚਲਿਆ ਜਾਂਦਾ ਹੈ। ਇੰਜ ਹੀ ਇਕ ਵਿਅਕਤੀ ਜੰਨਤੀ ਜਿਹੇ ਕੰਮ ਕਰਦਾ ਰਹਿੰਦਾ ਹੈ ਕਿ ਉਸ ਦੇ ਅਤੇ ਜੰਨਤ ਵਿਚਾਲੇ ਇਕ ਹੱਥ ਦੀ ਦੂਰੀ ਰਹਿ ਜਾਂਦੀ ਹੈ ਪਰ ਉਸ ਉੱਤੇ ਮੁਕੱਦਰ ਭਾਰੂ ਹੋ ਜਾਂਦਾ ਹੈ ਅਤੇ ਉਹ ਨਰਕੀਆਂ ਜਿਹੇ ਕੰਮ ਕਰਨ ਗਲ ਜਾਂਦਾ ਅਤੇ ਨਰਕ ਵਿਚ ਚਲਿਆ ਜਾਂਦਾ ਹੈ। (ਸਹੀ ਬੁਖ਼ਾਰੀ, ਹਦੀਸ: 3332)
|
يَٰٓأَيُّهَا ٱلنَّاسُ إِن كُنتُمْ فِى رَيْبٍۢ مِّنَ ٱلْبَعْثِ فَإِنَّا خَلَقْنَٰكُم مِّن تُرَابٍۢ ثُمَّ مِن نُّطْفَةٍۢ ثُمَّ مِنْ عَلَقَةٍۢ ثُمَّ مِن مُّضْغَةٍۢ مُّخَلَّقَةٍۢ وَغَيْرِ مُخَلَّقَةٍۢ لِّنُبَيِّنَ لَكُمْ ۚ وَنُقِرُّ فِى ٱلْأَرْحَامِ مَا نَشَآءُ إِلَىٰٓ أَجَلٍۢ مُّسَمًّۭى ثُمَّ نُخْرِجُكُمْ طِفْلًۭا ثُمَّ لِتَبْلُغُوٓا۟ أَشُدَّكُمْ ۖ وَمِنكُم مَّن يُتَوَفَّىٰ وَمِنكُم مَّن يُرَدُّ إِلَىٰٓ أَرْذَلِ ٱلْعُمُرِ لِكَيْلَا يَعْلَمَ مِنۢ بَعْدِ عِلْمٍۢ شَيْـًۭٔا ۚ وَتَرَى ٱلْأَرْضَ هَامِدَةًۭ فَإِذَآ أَنزَلْنَا عَلَيْهَا ٱلْمَآءَ ٱهْتَزَّتْ وَرَبَتْ وَأَنۢبَتَتْ مِن كُلِّ زَوْجٍۭ بَهِيجٍۢ. ﴿5﴾ |
| 6 (ਇਹ ਸਭ) ਇਸ ਲਈ ਵਰਣਨ ਕੀਤਾ ਜਾ ਰਿਹਾ ਹੈ (ਤਾਂ ਜੋ ਤੁਸੀਂ ਜਾਣ ਲਓ) ਕਿ ਬੇਸ਼ੱਕ ਅੱਲਾਹ ਹੀ ਹੱਕ (ਸਤਿ) ਹੈ, ਬੇਸ਼ੱਕ ਉਹੀ ਮੁਰਦਿਆਂ ਨੂੰ ਜਿਊਂਦਾ ਕਰਦਾ ਹੈ ਅਤੇ ਉਹ ਹਰੇਕ ਸ਼ੈਅ ਉੱਤੇ ਕੁਦਰਤ ਰੱਖਦਾ ਹੈ। | ذَٰلِكَ بِأَنَّ ٱللَّهَ هُوَ ٱلْحَقُّ وَأَنَّهُۥ يُحْىِ ٱلْمَوْتَىٰ وَأَنَّهُۥ عَلَىٰ كُلِّ شَىْءٍۢ قَدِيرٌۭ. ﴿6﴾ |
| 7 ਨਿਰਸੰਦੇਹ, ਕਿਆਮਤ ਆਉਣ ਵਾਲੀ ਹੈ, ਇਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ ਅੱਲਾਹ ਕਬਰਾਂ ਵਾਲਿਆਂ (ਭਾਵ ਮੁਰਦਿਆਂ) ਨੂੰ ਜ਼ਰੂਰ ਉਠਾਵੇਗਾ। | وَأَنَّ ٱلسَّاعَةَ ءَاتِيَةٌۭ لَّا رَيْبَ فِيهَا وَأَنَّ ٱللَّهَ يَبْعَثُ مَن فِى ٱلْقُبُورِ. ﴿7﴾ |
| 8 ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ। | وَمِنَ ٱلنَّاسِ مَن يُجَٰدِلُ فِى ٱللَّهِ بِغَيْرِ عِلْمٍۢ وَلَا هُدًۭى وَلَا كِتَٰبٍۢ مُّنِيرٍۢ. ﴿8﴾ |
|
9
ਜਿਹੜਾ ਘਮੰਡ [2] ਵਿਚ ਆ ਕੇ ਹੱਕ ਦੀ ਅਣ-ਦੇਖੀ ਕਰੇ ਤਾਂ ਜੋ (ਲੋਕਾਂ ਨੂੰ) ਅੱਲਾਹ ਦੀ ਰਾਹ ਤੋਂ ਕੁਰਾਹੇ ਪਾਵੇ, ਉਸ ਨੂੰ ਇਸ ਦੁਨੀਆਂ ਵਿਚ ਵੀ ਰੁਸਵਾਈ ਮਿਲੇਗੀ ਅਤੇ ਕਿਆਮਤ ਵਾਲੇ ਦਿਨ ਅਸੀਂ ਉਸ ਨੂੰ ਨਰਕ ਵਿਚ ਜਲਣ ਦਾ ਸੁਆਦ ਚਖਾਵਾਂਗੇ।
[2] ਇਸ ਤੋਂ ਭਾਵ ਤਕਬੱਰ ਜਾਂ ਘਮੰਡ ਦਾ ਪ੍ਰਗਟਾਵਾ ਕਰਨਾ ਹੈ ਜੋ ਕਿ ਅੱਲਾਹ ਨੂੰ ਨਾ ਪਸੰਦ ਹੈ। ਹਦੀਸ ਵਿਚ ਨਬੀ (ਸ:) ਨੇ ਫ਼ਰਮਾਇਆ ਕਿ ਜਿਸ ਵਿਅਕਤੀ ਦੇ ਦਿਲ ਵਿਚ ਰਤਾ ਭਰ ਵੀ ਵਡਿਆਈ ਹੋਵੇਗੀ ਉਹ ਜੰਨਤ ਵਿਚ ਨਹੀਂ ਜਾਵੇਗਾ। ਇਕ ਸਹਾਬੀ ਨੇ ਪੁੱਛਿਆ ਕਿ ਇਕ ਵਿਅਕਤੀ ਚਾਹੁੰਦਾ ਹੈ ਕਿ ਉਸ ਦਾ ਲਿਬਾਸ ਤੇ ਜੁੱਤੇ ਵਧੀਆ ਹੋਣ ਤਾਂ ਕੀ ਇਹ ਵੀ ਤਕੱਬਰ ਹੈ। ਆਪ (ਸ:) ਨੇ ਫ਼ਰਮਾਇਆ ਕਿ ਅੱਲਾਹ ਸੋਹਣਾ ਹੈ ਅਤੇ ਸੋਹਣੀਆਂ ਚੀਜ਼ਾਂ ਨੂੰ ਹੀ ਪਸੰਦ ਕਰਦਾ ਹੈ। ਤਕੱਬਰ ਤਾਂ ਇਹ ਹੈ ਕਿ ਆਦਮੀ ਹੱਕ ਸੱਚ ਤੋਂ ਕੱਨੀ ਕਤਰਾਵੇ ਅਤੇ ਦੂਜਿਆਂ ਨੂੰ ਹੀਣਾ ਸਮਝੇ। (ਸਹੀ ਮੁਸਲਿਮ, ਹਦੀਸ: 91)
|
ثَانِىَ عِطْفِهِۦ لِيُضِلَّ عَن سَبِيلِ ٱللَّهِ ۖ لَهُۥ فِى ٱلدُّنْيَا خِزْىٌۭ ۖ وَنُذِيقُهُۥ يَوْمَ ٱلْقِيَٰمَةِ عَذَابَ ٱلْحَرِيقِ. ﴿9﴾ |
| 10 (ਕਿਹਾ ਜਾਵੇਗਾ ਕਿ) ਇਹ (ਅਜ਼ਾਬ) ਉਸ (ਦੀਆਂ ਕਰਤੂਤਾਂ) ਦੇ ਬਦਲੇ ਵਿਚ ਹੈ, ਜਿਹੜਾ ਉਸ ਨੇ ਆਪਣੇ ਹੱਥੀਂ ਅੱਗੇ ਭੇਜਿਆ ਹੈ। ਸੱਚ ਜਾਣੋਂ ਕਿ ਅੱਲਾਹ ਆਪਣੇ ਬੰਦਿਆਂ ਉੱਤੇ ਜ਼ੁਲਮ ਕਰਨ ਵਾਲਾ ਨਹੀਂ। | ذَٰلِكَ بِمَا قَدَّمَتْ يَدَاكَ وَأَنَّ ٱللَّهَ لَيْسَ بِظَلَّٰمٍۢ لِّلْعَبِيدِ. ﴿10﴾ |
| 11 ਕੁੱਝ ਅਜਿਹੇ ਵੀ ਲੋਕ ਹਨ ਜਿਹੜੇ (ਸ਼ੱਕ ਦੇ) ਕੰਡੇ ’ਤੇ ਰਹਿ ਕੇ ਅੱਲਾਹ ਦੀ ਬੰਦਗੀ ਕਰਦੇ ਹਨ, ਜੇ ਕੋਈ ਲਾਭ ਮਿਲ ਗਿਆ ਤਾਂ ਸੰਤੁਸ਼ਟ ਹੋ ਜਾਂਦੇ ਹਨ, ਜੇ ਕੋਈ ਮੁਸੀਬਤ ਆ ਜਾਵੇ ਤਾਂ ਉਸੇ ਸਮੇਂ (ਇਸਲਾਮ ਤੋਂ) ਮੂੰਹ ਮੋੜ ਲੈਂਦੇ ਹਨ। ਉਹਨਾਂ ਦਾ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਘਾਟਾ ਹੋਵੇਗਾ। ਇਹੋ ਅਸਲੀ ਘਾਟਾ ਹੈ। | وَمِنَ ٱلنَّاسِ مَن يَعْبُدُ ٱللَّهَ عَلَىٰ حَرْفٍۢ ۖ فَإِنْ أَصَابَهُۥ خَيْرٌ ٱطْمَأَنَّ بِهِۦ ۖ وَإِنْ أَصَابَتْهُ فِتْنَةٌ ٱنقَلَبَ عَلَىٰ وَجْهِهِۦ خَسِرَ ٱلدُّنْيَا وَٱلْءَاخِرَةَ ۚ ذَٰلِكَ هُوَ ٱلْخُسْرَانُ ٱلْمُبِينُ. ﴿11﴾ |
| 12 ਉਹ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ (ਮਦਦ ਲਈ) ਪੁਕਾਰਦਾ ਹੈ, ਜਿਹੜਾ ਨਾ ਉਸ ਨੂੰ ਲਾਭ ਦੇ ਸਕਣ ਅਤੇ ਨਾ ਹੀ ਨੁਕਸਾਨ ਕਰ ਸਕਣ। ਇਹੋ ਅਸਲੀ ਗੁਮਰਾਹੀ ਹੈ। | يَدْعُوا۟ مِن دُونِ ٱللَّهِ مَا لَا يَضُرُّهُۥ وَمَا لَا يَنفَعُهُۥ ۚ ذَٰلِكَ هُوَ ٱلضَّلَٰلُ ٱلْبَعِيدُ. ﴿12﴾ |
| 13 ਉਹ ਉਸੇ ਨੂੰ (ਆਪਣੀਆਂ ਲੋੜਾਂ ਲਈ) ਪੁਕਾਰਦਾ ਹੈ, ਜਿਸ ਦਾ ਨੁਕਸਾਨ ਉਸ ਦੇ ਲਾਭ ਨਾਲੋਂ ਬਹੁਤਾ ਨੇੜੇ ਹੈ। ਉਸ ਦਾ ਸਾਈਂ ਬਹੁਤ ਹੀ ਭੈੜਾ ਹੈ। ਬੇਸ਼ੱਕ ਅਜਿਹਾ ਸਾਥੀ ਬਹੁਤ ਹੀ ਭੈੜਾ ਹੈ। | يَدْعُوا۟ لَمَن ضَرُّهُۥٓ أَقْرَبُ مِن نَّفْعِهِۦ ۚ لَبِئْسَ ٱلْمَوْلَىٰ وَلَبِئْسَ ٱلْعَشِيرُ. ﴿13﴾ |
| 14 ਬੇਸ਼ੱਕ ਅੱਲਾਹ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ। ਬੇਸ਼ੱਕ ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ। | إِنَّ ٱللَّهَ يُدْخِلُ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ جَنَّٰتٍۢ تَجْرِى مِن تَحْتِهَا ٱلْأَنْهَٰرُ ۚ إِنَّ ٱللَّهَ يَفْعَلُ مَا يُرِيدُ. ﴿14﴾ |
| 15 ਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ ਦੀ ਮਦਦ ਲੋਕ ਪ੍ਰਲੋਕ ਵਿਚ ਨਹੀਂ ਕਰੇਗਾ ਉਸ ਨੂੰ ਚਾਹੀਦਾ ਹੈ ਕਿ ਉਹ (ਇਕ ਰੱਸਾ ਆਪਣੇ ਗਲੇ ਵਿਚ ਪਾ ਲਵੇ ਅਤੇ) ਅਕਾਸ਼ ਵਿਚ ਚੜ੍ਹ ਜਾਵੇ ਤੇ ਉਸ ਰੱਸੀ ਨੂੰ ਕੱਟ ਦੇਵੇ, ਫੇਰ ਵੇਖੇ ਕੀ ਉਸਦਾ ਇਹ ਉਪਾਅ ਉਸ ਦੇ ਗੁੱਸੇ ਨੂੰ ਦੂਰ ਕਰਦਾ ਹੈ ? | مَن كَانَ يَظُنُّ أَن لَّن يَنصُرَهُ ٱللَّهُ فِى ٱلدُّنْيَا وَٱلْءَاخِرَةِ فَلْيَمْدُدْ بِسَبَبٍ إِلَى ٱلسَّمَآءِ ثُمَّ لْيَقْطَعْ فَلْيَنظُرْ هَلْ يُذْهِبَنَّ كَيْدُهُۥ مَا يَغِيظُ. ﴿15﴾ |
| 16 ਅਸੀਂ ਕੁਰਆਨ ਦੀਆਂ ਆਇਤਾਂ ਨੂੰ ਸਪਸ਼ਟ ਕਰਕੇ ਉਤਾਰਿਆ ਹੈ ਜਿਸ ਨੂੰ ਅੱਲਾਹ ਚਾਹਵੇ ਉਸੇ ਨੂੰ ਹਿਦਾਇਤ ਨਸੀਬ ਹੁੰਦੀ ਹੈ। | وَكَذَٰلِكَ أَنزَلْنَٰهُ ءَايَٰتٍۭ بَيِّنَٰتٍۢ وَأَنَّ ٱللَّهَ يَهْدِى مَن يُرِيدُ. ﴿16﴾ |
|
17
ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ, ਜਾਂ ਜਿਹੜੇ ਯਹੂਦੀ, ਸਾਬੀ (ਅਧਰਮੀ) , ਈਸਾਈ, ਮਜੂਸੀ (ਅੱਗ ਪੂਜਣ ਵਾਲੇ) ਜਾਂ ਮੁਸ਼ਰਿਕ ਬਣ ਗਏ (ਭਾਵ ਉਹ ਕੋਈ ਵੀ ਹੋਵੇ) ਬੇਸ਼ੱਕ ਅੱਲਾਹ ਉਹਨਾਂ ਸਭਨਾਂ ਵਿਚਾਲੇ ਕਿਆਮਤ ਦਿਹਾੜੇ ਫ਼ੈਸਲਾ ਕਰ ਦੇਵੇਗਾ। ਅੱਲਾਹ ਤਾਂ ਹਰ ਹਰ ਚੀਜ਼ ਦਾ ਗਵਾਹ ਹੈ।[3]
[3] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 62/2
|
إِنَّ ٱلَّذِينَ ءَامَنُوا۟ وَٱلَّذِينَ هَادُوا۟ وَٱلصَّٰبِـِٔينَ وَٱلنَّصَٰرَىٰ وَٱلْمَجُوسَ وَٱلَّذِينَ أَشْرَكُوٓا۟ إِنَّ ٱللَّهَ يَفْصِلُ بَيْنَهُمْ يَوْمَ ٱلْقِيَٰمَةِ ۚ إِنَّ ٱللَّهَ عَلَىٰ كُلِّ شَىْءٍۢ شَهِيدٌ. ﴿17﴾ |
| 18 ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਦੇ ਅੱਗੇ ਹੀ ਸਭ ਧਰਤੀ ਵਾਲੇ ਅਤੇ ਅਕਾਸ਼ ਵਾਲੇ ਸੀਸ ਝੁਕਾਉਂਦੇ ਹਨ ਅਤੇ ਉਸ ਦੇ ਨਾਲ ਹੀ ਸੂਰਜ, ਚੰਨ ਤਾਰੇ, ਪਹਾੜ, ਰੁੱਖ ਅਤੇ ਜਾਨਵਰ ਅਤੇ ਬਥੇਰੇ ਮਨੁੱਖ ਵੀ ਸੀਸ ਝੁਕਾਉਂਦੇ ਹਨ। ਉਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਲਈ ਅਜ਼ਾਬ ਦਾ ਹੋਣਾ ਤੈਅ ਹੋ ਚੁੱਕਿਆ ਹੈ। ਜਿਸ ਨੂੰ ਰੱਬ ਹੀ ਜ਼ਲੀਲ ਕਰ ਦੇਵੇ ਉਸ ਨੂੰ ਕੋਈ ਇੱਜ਼ਤ ਦੇਣ ਵਾਲਾ ਨਹੀਂ, ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ। | أَلَمْ تَرَ أَنَّ ٱللَّهَ يَسْجُدُ لَهُۥ مَن فِى ٱلسَّمَٰوَٰتِ وَمَن فِى ٱلْأَرْضِ وَٱلشَّمْسُ وَٱلْقَمَرُ وَٱلنُّجُومُ وَٱلْجِبَالُ وَٱلشَّجَرُ وَٱلدَّوَآبُّ وَكَثِيرٌۭ مِّنَ ٱلنَّاسِ ۖ وَكَثِيرٌ حَقَّ عَلَيْهِ ٱلْعَذَابُ ۗ وَمَن يُهِنِ ٱللَّهُ فَمَا لَهُۥ مِن مُّكْرِمٍ ۚ إِنَّ ٱللَّهَ يَفْعَلُ مَا يَشَآءُ ۩. ﴿18﴾ |
| 19 ਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ ਆਪਣੇ ਰੱਬ ਬਾਰੇ ਝਗੜ ਰਹੇ ਹਨ। ਕਾਫ਼ਿਰਾਂ ਲਈ ਤਾਂ ਅੱਗ ਦੇ ਵਸਤਰ ਕੱਟੇ ਜਾਣਗੇ ਅਤੇ ਉਹਨਾਂ ਦੇ ਸਿਰਾਂ ’ਤੇ ਉੱਬਲਦਾ ਹੋਇਆ ਪਾਣੀ ਡੋਲ੍ਹਿਆ ਜਾਵੇਗਾ। | ۞ هَٰذَانِ خَصْمَانِ ٱخْتَصَمُوا۟ فِى رَبِّهِمْ ۖ فَٱلَّذِينَ كَفَرُوا۟ قُطِّعَتْ لَهُمْ ثِيَابٌۭ مِّن نَّارٍۢ يُصَبُّ مِن فَوْقِ رُءُوسِهِمُ ٱلْحَمِيمُ. ﴿19﴾ |
| 20 ਜਿਸ ਨਾਲ ਉਹਨਾਂ ਦੇ ਢਿਡਾਂ ਦੇ ਅੰਦਰੋਂ ਸਭ ਕੁੱਝ ਗਲ ਜਾਵੇਗਾ ਅਤੇ ਉਹਨਾਂ ਦੀ ਚਮੜੀ ਵੀ ਗਲ ਜਾਵੇਗੀ। | يُصْهَرُ بِهِۦ مَا فِى بُطُونِهِمْ وَٱلْجُلُودُ. ﴿20﴾ |
| 21 ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ। | وَلَهُم مَّقَٰمِعُ مِنْ حَدِيدٍۢ. ﴿21﴾ |
| 22 ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ। | كُلَّمَآ أَرَادُوٓا۟ أَن يَخْرُجُوا۟ مِنْهَا مِنْ غَمٍّ أُعِيدُوا۟ فِيهَا وَذُوقُوا۟ عَذَابَ ٱلْحَرِيقِ. ﴿22﴾ |
| 23 ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ। | إِنَّ ٱللَّهَ يُدْخِلُ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ جَنَّٰتٍۢ تَجْرِى مِن تَحْتِهَا ٱلْأَنْهَٰرُ يُحَلَّوْنَ فِيهَا مِنْ أَسَاوِرَ مِن ذَهَبٍۢ وَلُؤْلُؤًۭا ۖ وَلِبَاسُهُمْ فِيهَا حَرِيرٌۭ. ﴿23﴾ |
| 24 ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ। | وَهُدُوٓا۟ إِلَى ٱلطَّيِّبِ مِنَ ٱلْقَوْلِ وَهُدُوٓا۟ إِلَىٰ صِرَٰطِ ٱلْحَمِيدِ. ﴿24﴾ |
| 25 ਜਿਨ੍ਹਾਂ ਲੋਕਾਂ ਨੇ (ਰੱਬੀ ਹਿਦਾਇਤ ਦਾ) ਇਨਕਾਰ ਕੀਤਾ, ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਅਤੇ ਪਾਕ ਮਸੀਤ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ, ਜਿਸ ਨੂੰ ਅਸੀਂ ਸਾਰੇ ਜਹਾਨ ਦੇ ਲੋਕਾਂ ਲਈ ਬਣਾਇਆ ਹੈ। ਉੱਥੇ (ਮੱਕੇ) ਦੇ ਵਸਨੀਕ ਹੋਣ ਜਾਂ ਬਾਹਰੋ ਆਉਣ ਹੋਣ, ਉਹਨਾਂ ਸਭ ਦਾ ਅਧਿਕਾਰ ਇਕ ਬਰਾਬਰ ਹੈ। ਜਿਹੜਾ ਵੀ ਉੱਥੇ (ਖ਼ਾਨਾ-ਕਾਅਬਾ) ਵਿਖੇ ਜ਼ੁਲਮ ਕਰਨ ਦੇ ਇਰਾਦੇ ਨਾਲ ਕੋਈ ਭੈੜੇ ਕੰਮ ਕਰੇਗਾ ਅਸੀਂ ਉਸ ਨੂੰ ਦਰਦਨਾਕ ਅਜ਼ਾਬ ਦਾ ਸੁਆਦ ਚਖਾਵਾਂਗੇ। | إِنَّ ٱلَّذِينَ كَفَرُوا۟ وَيَصُدُّونَ عَن سَبِيلِ ٱللَّهِ وَٱلْمَسْجِدِ ٱلْحَرَامِ ٱلَّذِى جَعَلْنَٰهُ لِلنَّاسِ سَوَآءً ٱلْعَٰكِفُ فِيهِ وَٱلْبَادِ ۚ وَمَن يُرِدْ فِيهِ بِإِلْحَادٍۭ بِظُلْمٍۢ نُّذِقْهُ مِنْ عَذَابٍ أَلِيمٍۢ. ﴿25﴾ |
| 26 ਅਤੇ (ਯਾਦ ਕਰੋ) ਜਦੋਂ ਅਸੀਂ ਇਬਰਾਹੀਮ ਲਈ ਕਾਅਬੇ ਦੀ ਥਾਂ ਨੂੰ ਨਿਯਤ ਕੀਤਾ ਸੀ, (ਅਤੇ ਹੁਕਮ ਦਿੱਤਾ ਸੀ ਕਿ) ਮੇਰੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਨਾ ਅਤੇ ਮੇਰੇ ਘਰ (ਖ਼ਾਨਾ-ਕਾਅਬਾ) ਨੂੰ ਤਵਾਫ਼ (ਪਰਿਕ੍ਰਮਾ) ਕਰਨ ਲਈ, ਨਮਾਜ਼, ਰੁਕੂਅ ਤੇ ਸਿਜਦਾ ਕਰਨ ਵਾਲਿਆਂ ਲਈ ਪਵਿੱਤਰ ਰੱਖਣਾ। | وَإِذْ بَوَّأْنَا لِإِبْرَٰهِيمَ مَكَانَ ٱلْبَيْتِ أَن لَّا تُشْرِكْ بِى شَيْـًۭٔا وَطَهِّرْ بَيْتِىَ لِلطَّآئِفِينَ وَٱلْقَآئِمِينَ وَٱلرُّكَّعِ ٱلسُّجُودِ. ﴿26﴾ |
|
27
(ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ ਮੁਨਾਦੀ ਕਰ ਦਿਓ, ਲੋਕੀ ਤੇਰੇ ਕੋਲ (ਦੂਰ-ਦੂਰ ਤੋਂ) ਪੈਦਲ ਵੀ ਆਉਣਗੇ ਅਤੇ ਕਮਜ਼ੋਰ ਊਠਾਂ ’ਤੇ ਸਵਾਰ ਹੋ ਕੇ ਵੀ ਆਉਣਗੇ।[4]
[4] ਇਸ ਵਿਚ ਹੱਜ ਕਰਨ ਦਾ ਹੁਕਮ ਦਿੱਤਾ ਗਿਆ ਹੈ। ਹੱਜ ਦੀ ਅਤਿਅੰਤ ਮਹੱਤਤਾ ਹੈ ਜਿਵੇਂ ਕਿ ਇਕ ਹਦੀਸ ਵਿਚ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਜਿਸ ਨੇ ਵੀ ਅੱਲਾਹ ਦੇ ਲਈ ਉਸ ਦੇ ਘਰ ਖ਼ਾਨਾ ਕਾਅਬਾ ਦਾ ਹੱਜ ਕੀਤਾ ਨਾ ਤਾਂ ਉਸ ਨੇ ਆਪਣੀ ਪਤਨੀ ਨਾਲ ਸਰੀਰਿਕ ਸੰਬੰਧ ਬਣਾਏ ਨਾ ਕੋਈ ਹੋਰ ਪਾਪ ਕੀਤਾ ਤਾਂ ਉਹ ਉਸ ਬੱਚੇ ਵਾਂਗ ਪਵਿੱਤਰ ਹੈ ਜਿਸ ਨੇ ਹੁਣੇ ਹੁਣੇ ਜਨਮ ਲਿਆ ਹੋਵੇ। (ਸਹੀ ਬੁਖ਼ਾਰੀ, ਹਦੀਸ: 1819)
|
وَأَذِّن فِى ٱلنَّاسِ بِٱلْحَجِّ يَأْتُوكَ رِجَالًۭا وَعَلَىٰ كُلِّ ضَامِرٍۢ يَأْتِينَ مِن كُلِّ فَجٍّ عَمِيقٍۢ. ﴿27﴾ |
| 28 ਤਾਂ ਜੋ ਉਹ ਆਪਣੇ (ਲੋਕ-ਪਰਲੋਕ ਦਾ) ਲਾਭ ਪ੍ਰਾਪਤ ਕਰਨ ਲਈ (ਖਾਨਾ ਕਾਅਬਾ ਵਿਚ) ਹਾਜ਼ਰ ਹੋਣ ਅਤੇ ਨਿਸ਼ਚਿਤ ਦਿਨਾਂ ਵਿਚ ਉਹਨਾਂ ਪਸ਼ੂਆਂ ਤੇ ਜ਼ਿਬਹ ਕਰਦੇ ਸਮੇਂ ਅੱਲਾਹ ਦਾ ਨਾਂ ਲੈਣ ਜਿਹੜੇ ਅੱਲਾਹ ਨੇ ਉਨ੍ਹਾਂ ਨੂੰ ਦਿੱਤੇ ਹਨ। ਫੇਰ ਤੁਸੀਂ ਆਪ ਵੀ ਉਹਨਾਂ (ਪਸ਼ੂਆਂ) ਦਾ ਮਾਸ ਖਾਓ ਅਤੇ ਹਰੇਕ ਭੁੱਖੇ ਫਕੀਰ ਨੂੰ ਵੀ ਖਵਾਓ। | لِّيَشْهَدُوا۟ مَنَٰفِعَ لَهُمْ وَيَذْكُرُوا۟ ٱسْمَ ٱللَّهِ فِىٓ أَيَّامٍۢ مَّعْلُومَٰتٍ عَلَىٰ مَا رَزَقَهُم مِّنۢ بَهِيمَةِ ٱلْأَنْعَٰمِ ۖ فَكُلُوا۟ مِنْهَا وَأَطْعِمُوا۟ ٱلْبَآئِسَ ٱلْفَقِيرَ. ﴿28﴾ |
|
29
ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।[5]
[5] ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 32/5
|
ثُمَّ لْيَقْضُوا۟ تَفَثَهُمْ وَلْيُوفُوا۟ نُذُورَهُمْ وَلْيَطَّوَّفُوا۟ بِٱلْبَيْتِ ٱلْعَتِيقِ. ﴿29﴾ |
| 30 ਇਹ (ਹੁਕਮ) ਉਹਨਾਂ ਲਈ ਰੁ ਜਿਹੜੇ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਪਾਬੰਦੀਆਂ ਦਾ ਸਤਿਕਾਰ ਕਰਦੇ ਹਨ, ਉਹਨਾਂ ਲਈ ਉਹਨਾਂ ਦੇ ਰੱਬ ਕੋਲ ਵਧੀਆ ਬਦਲਾ ਹੈ। ਤੁਹਾਡੇ ਲਈ ਚਾਰ ਪੈਰਾਂ ਵਾਲੇ ਪਸ਼ੂ ਜਾਇਜ਼ (ਹਲਾਲ) ਕਰ ਦਿੱਤੇ, ਛੁੱਟ ਉਹਨਾਂ ਤੋਂ ਜਿਨ੍ਹਾਂ ਬਾਰੇ ਤੁਹਾਨੂੰ ਦੱਸਿਆ ਜਾ ਚੁੱਕਿਆ ਹੈ। ਸੋ ਤੁਸੀਂ ਮੂਰਤੀਆਂ ਦੀ ਗੰਦਗੀ ਤੋਂ ਬਚੋ ਅਤੇ ਝੂਠੀਆਂ ਗੱਲਾਂ ਤੋਂ ਪਰਹੇਜ਼ ਕਰੋ। | ذَٰلِكَ وَمَن يُعَظِّمْ حُرُمَٰتِ ٱللَّهِ فَهُوَ خَيْرٌۭ لَّهُۥ عِندَ رَبِّهِۦ ۗ وَأُحِلَّتْ لَكُمُ ٱلْأَنْعَٰمُ إِلَّا مَا يُتْلَىٰ عَلَيْكُمْ ۖ فَٱجْتَنِبُوا۟ ٱلرِّجْسَ مِنَ ٱلْأَوْثَٰنِ وَٱجْتَنِبُوا۟ قَوْلَ ٱلزُّورِ. ﴿30﴾ |
| 31 ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ। | حُنَفَآءَ لِلَّهِ غَيْرَ مُشْرِكِينَ بِهِۦ ۚ وَمَن يُشْرِكْ بِٱللَّهِ فَكَأَنَّمَا خَرَّ مِنَ ٱلسَّمَآءِ فَتَخْطَفُهُ ٱلطَّيْرُ أَوْ تَهْوِى بِهِ ٱلرِّيحُ فِى مَكَانٍۢ سَحِيقٍۢ. ﴿31﴾ |
| 32 ਇਹ ਹੁਕਮ ਉਸ ਲਈ ਹੈ ਜਿਹੜਾ ਅੱਲਾਹ ਦੀਆਂ ਮਿਥੀਆਂ ਹੋਈਆਂ ਨਿਸ਼ਾਨੀਆਂ ਦਾ ਆਦਰ ਕਰਦਾ ਹੈ। ਬੇਸ਼ੱਕ ਇਸ ਦਾ ਸੰਬੰਧ ਦਿਲਾਂ ਦੀ ਪਾਕੀਜ਼ਗੀ ਨਾਲ ਜੁੜ੍ਹਿਆ ਹੋਇਆ ਹੈ। | ذَٰلِكَ وَمَن يُعَظِّمْ شَعَٰٓئِرَ ٱللَّهِ فَإِنَّهَا مِن تَقْوَى ٱلْقُلُوبِ. ﴿32﴾ |
| 33 ਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ ਲਾਭ ਹੈ (ਭਾਵ ਉਹਨਾਂ ਤੋਂ ਦੁੱਧ, ਸਵਾਰੀ ਦਾ ਲਾਭ ਅਤੇ ਉੱਨ ਆਦਿ ਲੈ ਸਕਦੇ ਹੋ) ਅਤੇ ਉਹਨਾਂ ਨੂੰ ਜ਼ਿਬਹ (ਕੁਰਬਾਨੀ) ਕਰਨ ਦੀ ਥਾਂ ਉਸੇ ਪੁਰਾਤਣ ਘਰ (ਖ਼ਾਨਾ ਕਾਅਬਾ) ਦੇ ਕੋਲ ਹੈ। | لَكُمْ فِيهَا مَنَٰفِعُ إِلَىٰٓ أَجَلٍۢ مُّسَمًّۭى ثُمَّ مَحِلُّهَآ إِلَى ٱلْبَيْتِ ٱلْعَتِيقِ. ﴿33﴾ |
| 34 ਅਸੀਂ ਹਰ ਉੱਮਤ ਲਈ ਕੁਰਬਾਨੀ ਕਰਨ ਦੇ ਤਰੀਕੇ ਮੁਕੱਰਰ ਕੀਤੇ ਹਨ ਕਿ ਉਹਨਾਂ ਚਾਰ ਪੈਰਾਂ ਵਾਲੇ ਜਾਨਵਰਾਂ ਉੱਤੇ, ਜਿਹੜੇ ਜਾਨਵਰ ਅੱਲਾਹ ਨੇ ਹੀ ਉਹਨਾਂ ਨੂੰ ਬਖ਼ਸ਼ੇ ਹੋਏ ਹਨ, (ਜ਼ਿਬਹ ਕਰਦੇ ਸਮੇਂ) ਅੱਲਾਹ ਦਾ ਨਾਂ ਲਿਆ ਜਾਵੇ। ਤੁਹਾਡਾ ਸਭ ਦਾ ਇਕ ਹੀ ਇਸ਼ਟ ਹੈ ਤੁਸੀਂ ਉਸੇ ਦੇ ਆਗਿਆਕਾਰੀ ਬਣੋ। (ਹੇ ਨਬੀ!) ਤੁਸੀਂ ਨਿਮਰਤਾ ਧਾਰਨ ਕਰਨ ਵਾਲਿਆਂ ਨੂੰ (ਰੱਬ ਦੀ ਰਜ਼ਾ ਦੀ) ਖ਼ੁਸ਼ਖ਼ਬਰੀ ਸੁਣਾ ਦਿਓ। | وَلِكُلِّ أُمَّةٍۢ جَعَلْنَا مَنسَكًۭا لِّيَذْكُرُوا۟ ٱسْمَ ٱللَّهِ عَلَىٰ مَا رَزَقَهُم مِّنۢ بَهِيمَةِ ٱلْأَنْعَٰمِ ۗ فَإِلَٰهُكُمْ إِلَٰهٌۭ وَٰحِدٌۭ فَلَهُۥٓ أَسْلِمُوا۟ ۗ وَبَشِّرِ ٱلْمُخْبِتِينَ. ﴿34﴾ |
| 35 ਜਦੋਂ ਰੱਬ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ। ਜਦੋਂ ਉਹਨਾਂ ਨੂੰ ਕੋਈ ਮੁਸੀਬਤ ਆਉਂਦੀ ਹੈ ਉਸ ’ਤੇ ਸਬਰ ਕਰਦੇ ਹਨ, ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਧੰਨ-ਦੌਲਤ) ਬਖ਼ਸ਼ਿਆ ਹੈ, ਉਸ ਵਿੱਚੋਂ ਖ਼ਰਚ ਕਰਦੇ ਹਨ। | ٱلَّذِينَ إِذَا ذُكِرَ ٱللَّهُ وَجِلَتْ قُلُوبُهُمْ وَٱلصَّٰبِرِينَ عَلَىٰ مَآ أَصَابَهُمْ وَٱلْمُقِيمِى ٱلصَّلَوٰةِ وَمِمَّا رَزَقْنَٰهُمْ يُنفِقُونَ. ﴿35﴾ |
| 36 ਕੁਰਬਾਨੀ ਦੇ ਊਠਾਂ ਨੂੰ ਅਸੀਂ ਤੁਹਾਡੇ ਲਈ ਅੱਲਾਹ ਦੀਆਂ ਨਿਸ਼ਾਨੀਆਂ ਵਜੋਂ ਨਿਯਤ ਕੀਤਾ ਹੈ। ਇਸ ਵਿਚ ਤੁਹਾਡੇ ਲਈ (ਕਈ) ਲਾਭ ਹਨ। ਸੋ ਉਹਨਾਂ (ਊਠਾਂ) ਨੂੰ (ਕੁਰਬਾਨੀ ਕਰਦੇ ਸਮੇਂ) ਖੜਾ ਕਰਕੇ ਉਹਨਾਂ ’ਤੇ ਅੱਲਾਹ ਦਾ ਨਾ ਲਵੋ, ਫੇਰ ਜਦੋਂ ਉਹ ਧਰਤੀ ’ਤੇ ਟਿਕ ਜਾਣ ਤਾਂ ਤੁਸੀਂ ਉਹਨਾਂ ਦਾ ਮੀਟ ਆਪ ਵੀ ਖਾਓ ਅਤੇ ਮਸਕੀਨਾਂ, ਨਾ-ਮੰਗਣ ਵਾਲਿਆਂ ਅਤੇ ਮੰਗਣ ਵਾਲਿਆਂ ਨੂੰ ਵੀ ਖੁਵਾਓ। ਇਸ ਤਰ੍ਹਾਂ ਅਸੀਂ (ਅੱਲਾਹ ਨੇ ਪਸ਼ੂਆਂ ਨੂੰ) ਤੁਹਾਡੇ ਅਧੀਨ ਕਰ ਛੱਡਿਆ ਹੈ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਕਰੋਂ। | وَٱلْبُدْنَ جَعَلْنَٰهَا لَكُم مِّن شَعَٰٓئِرِ ٱللَّهِ لَكُمْ فِيهَا خَيْرٌۭ ۖ فَٱذْكُرُوا۟ ٱسْمَ ٱللَّهِ عَلَيْهَا صَوَآفَّ ۖ فَإِذَا وَجَبَتْ جُنُوبُهَا فَكُلُوا۟ مِنْهَا وَأَطْعِمُوا۟ ٱلْقَانِعَ وَٱلْمُعْتَرَّ ۚ كَذَٰلِكَ سَخَّرْنَٰهَا لَكُمْ لَعَلَّكُمْ تَشْكُرُونَ. ﴿36﴾ |
| 37 ਅੱਲਾਹ ਕੋਲ ਨਾ ਤਾਂ ਉਹਨਾਂ ਕੁਰਬਾਨੀ ਦੇ ਜਾਨਵਰਾਂ ਦਾ ਮਾਸ (ਗੋਸ਼ਤ) ਪਹੁੰਚਦਾ ਹੈ ਅਤੇ ਨਾ ਹੀ ਖ਼ੂਨ, ਉਸ ਕੋਲ ਤਾਂ ਤੁਹਾਡੀ ਪਰਹੇਜ਼ਗਾਰੀ ਪਹੁੰਚਦੀ ਹੈ। ਇਸ ਲਈ ਅੱਲਾਹ ਨੇ ਉਹਨਾਂ (ਕੁਰਬਾਨੀ ਵਾਲੇ) ਜਾਨਵਰਾਂ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ ਤਾਂ ਜੋ ਤੁਸੀਂ ਅੱਲਾਹ ਦੀ ਵਡਿਆਈ ਬਿਆਨ ਕਰੋ ਕਿ ਉਸ ਨੇ ਤੁਹਾਨੂੰ ਹਿਦਾਇਤ ਦਿੱਤੀ ਹੈ। (ਹੇ ਨਬੀ!) ਨੇਕ ਅਮਲ ਕਰਨ ਵਾਲਿਆਂ ਨੂੰ (ਜੰਨਤ) ਦੀ ਖ਼ੁਸ਼ਖ਼ਬਰੀ ਸੁਣਾ ਦਿਓ। | لَن يَنَالَ ٱللَّهَ لُحُومُهَا وَلَا دِمَآؤُهَا وَلَٰكِن يَنَالُهُ ٱلتَّقْوَىٰ مِنكُمْ ۚ كَذَٰلِكَ سَخَّرَهَا لَكُمْ لِتُكَبِّرُوا۟ ٱللَّهَ عَلَىٰ مَا هَدَىٰكُمْ ۗ وَبَشِّرِ ٱلْمُحْسِنِينَ. ﴿37﴾ |
| 38 ਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ (ਵੈਰੀਆਂ ਤੋਂ) ਬਚਾਓ ਕਰਦਾ ਹੈ। ਅੱਲਾਹ ਕਿਸੇ ਵੀ ਖ਼ਾਇਨ (ਹੇਰਾ-ਫੇਰੀ) ਕਰਨ ਵਾਲੇ ਨੂੰ ਅਤੇ ਨਾ-ਸ਼ੁਕਰੇ ਨੂੰ ਪਸੰਦ ਨਹੀਂ ਕਰਦਾ। | ۞ إِنَّ ٱللَّهَ يُدَٰفِعُ عَنِ ٱلَّذِينَ ءَامَنُوٓا۟ ۗ إِنَّ ٱللَّهَ لَا يُحِبُّ كُلَّ خَوَّانٍۢ كَفُورٍ. ﴿38﴾ |
| 39 ਜਿਨ੍ਹਾਂ ਮੁਸਲਮਾਨਾਂ ਨਾਲ ਕਾਫ਼ਿਰਾਂ ਵੱਲੋਂ ਲੜਾਈ ਕੀਤੀ ਜਾਂਦੀ ਹੈ ਉਹਨਾਂ ਨੂੰ (ਜੰਗ ਕਰਨ ਦੀ) ਛੂਟ ਦਿੱਤੀ ਜਾਂਦੀ ਹੈ ਕਿਉਂ ਜੋ ਉਹਨਾਂ ਉੱਤੇ ਜ਼ੁਲਮ ਹੋ ਰਿਹਾ ਹੈ। ਬੇਸ਼ੱਕ ਅੱਲਾਹ ਉਹਨਾਂ ਦੀ ਸਹਾਇਤਾ ਕਰਨ ਦੀ ਸਮਰਥਾ ਰੱਖਦਾ ਹੈ। | أُذِنَ لِلَّذِينَ يُقَٰتَلُونَ بِأَنَّهُمْ ظُلِمُوا۟ ۚ وَإِنَّ ٱللَّهَ عَلَىٰ نَصْرِهِمْ لَقَدِيرٌ. ﴿39﴾ |
| 40 ਇਹ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਘਰੋਂ ਅਣ-ਹੱਕਾ ਕੱਢਿਆ ਗਿਆ ਕੇਵਲ ਇਹ ਕਹਿਣ ’ਤੇ ਕਿ ਸਾਡਾ ਮਾਲਿਕ ਅੱਲਾਹ ਹੈ। ਜੇ ਅੱਲਾਹ ਇਕ (ਜ਼ਾਲਮ) ਨੂੰ ਦੂਜੇ ਜ਼ਾਲਿਮ ਰਾਹੀਂ (ਸੱਤਾ ਤੋਂ) ਪਰਾਂ ਨਾ ਕਰਦਾ ਤਾਂ ਧਰਮ ਸਥਾਨ ਗਿਰਜੇ ਮਸੀਤਾਂ ਅਤੇ ਯਹੂਦੀਆਂ ਦੇ ਧਰਮ ਸਥਾਨ ਅਤੇ ਉਹ ਸਾਰੀਆਂ ਮਸੀਤਾਂ ਵੀ ਢਾਹ ਦਿੱਤੀਆਂ ਜਾਂਦੀਆਂ ਜਿਨ੍ਹਾਂ ਵਿਚ ਅੱਲਾਹ ਦਾ ਸਿਮਰਨ ਵੱਧ ਤੋਂ ਵੱਧ ਕੀਤਾ ਜਾਂਦਾ ਹੈ। ਜਿਹੜਾ ਵੀ ਉਸ (ਦੇ ਦੀਨ ਇਸਲਾਮ) ਦੀ ਮਦਦ ਕਰੇਗਾ, ਅੱਲਾਹ ਜ਼ਰੂਰ ਹੀ ਉਸਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਅਤਿਅੰਤ ਜ਼ੋਰਾਵਰ ਹੈ। | ٱلَّذِينَ أُخْرِجُوا۟ مِن دِيَٰرِهِم بِغَيْرِ حَقٍّ إِلَّآ أَن يَقُولُوا۟ رَبُّنَا ٱللَّهُ ۗ وَلَوْلَا دَفْعُ ٱللَّهِ ٱلنَّاسَ بَعْضَهُم بِبَعْضٍۢ لَّهُدِّمَتْ صَوَٰمِعُ وَبِيَعٌۭ وَصَلَوَٰتٌۭ وَمَسَٰجِدُ يُذْكَرُ فِيهَا ٱسْمُ ٱللَّهِ كَثِيرًۭا ۗ وَلَيَنصُرَنَّ ٱللَّهُ مَن يَنصُرُهُۥٓ ۗ إِنَّ ٱللَّهَ لَقَوِىٌّ عَزِيزٌ. ﴿40﴾ |
|
41
ਇਹ ਉਹ ਲੋਕ ਹਨ ਕਿ ਜੇ ਅਸੀਂ ਉਹਨਾਂ ਨੂੰ ਧਰਤੀ ਉੱਤੇ ਸੱਤਾ ਬਖ਼ਸ਼ ਦਈਏ ਤਾਂ ਉਹ ਨਮਾਜ਼ ਕਾਇਮ ਕਰਨਗੇ,[6] ਜ਼ਕਾਤ ਦੇਣਗੇ ਅਤੇ ਭਲੇ ਕੰਮਾਂ ਦਾ ਹੈ ਕਮ ਦੇਣਗੇ ਤੇ ਭੈੜੇ ਕੰਮਾਂ ਤੋਂ ਰੋਕਣਗੇ। ਸਾਰੇ ਹੀ ਕੰਮਾਂ ਦਾ ਬਦਲਾ ਅੱਲਾਹ ਦੇ ਅਧਿਕਾਰ ਵਿਚ ਹੈ।
[6] ਨਮਾਜ਼ ਕਾਇਮ ਕਰਨ ਤੋਂ ਭਾਵ ਇਹ ਹੈ ਕਿ ਨਮਾਜ਼ ਹਰ ਮੁਸਲਮਾਨ ਮਰਦ ਹੋਵੇ ਜਾਂ ਔੌਰਤ ਉੱਤੇ ਫ਼ਰਜ਼ ਹੈ ਕਿ ਉਹ ਦਿਨ ਵਿਚ ਪੰਜ ਨਮਾਜ਼ਾਂ ਨਿਯਤ ਸਮੇਂ ਅਨੁਸਾਰ ਅਦਾ ਕਰੇ। ਨਬੀ (ਸ:) ਨੇ ਫ਼ਰਮਇਆ ਕਿ ਜਦੋਂ ਤੁਹਾਡੇ ਬੱਚੇ ਸੱਤ ਸਾਲ ਦੇ ਹੋ ਜਾਣ ਤਾਂ ਉਨ੍ਹਾਂ ਨੂੰ ਨਮਾਜ਼ ਪੜ੍ਹਣ ਲਈ ਹੁਕਮ ਦਿਓ ਅਤੇ ਜਦੋਂ ਦੱਸ ਸਾਲ ਦੇ ਹੋ ਜਾਣ ਤਾਂ ਨਮਾਜ਼ ਨਾ ਪੜ੍ਹਨ ਉੱਤੇ ਉਨ੍ਹਾਂ ਨੂੰ ਸਜ਼ਾ ਦਿਓ। (ਅਬੁ ਦਾਊਦ, ਹਦੀਸ: 495) ● ਨਬੀ (ਸ:) ਨੇ ਇਹ ਵੀ ਫ਼ਰਮਾਇਆ ਕਿ ਨਮਾਜ਼ ਇਸ ਤਰ੍ਹਾਂ ਪੜ੍ਹੋ ਜਿਸ ਤਰ੍ਹਾਂ ਤੁਸੀਂ ਮੈਨੂੰ ਨਮਾਜ਼ ਪੜ੍ਹਦੇ ਹੋਏ ਵੇਖਦੇ ਹੋ। (ਸਹੀ ਬੁਖ਼ਾਰੀ, ਹਦੀਸ: 7246
|
ٱلَّذِينَ إِن مَّكَّنَّٰهُمْ فِى ٱلْأَرْضِ أَقَامُوا۟ ٱلصَّلَوٰةَ وَءَاتَوُا۟ ٱلزَّكَوٰةَ وَأَمَرُوا۟ بِٱلْمَعْرُوفِ وَنَهَوْا۟ عَنِ ٱلْمُنكَرِ ۗ وَلِلَّهِ عَٰقِبَةُ ٱلْأُمُورِ. ﴿41﴾ |
| 42 (ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ। | وَإِن يُكَذِّبُوكَ فَقَدْ كَذَّبَتْ قَبْلَهُمْ قَوْمُ نُوحٍۢ وَعَادٌۭ وَثَمُودُ. ﴿42﴾ |
| 43 ਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ ਹੀ ਕੀਤਾ ਸੀ। | وَقَوْمُ إِبْرَٰهِيمَ وَقَوْمُ لُوطٍۢ. ﴿43﴾ |
| 44 ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ। | وَأَصْحَٰبُ مَدْيَنَ ۖ وَكُذِّبَ مُوسَىٰ فَأَمْلَيْتُ لِلْكَٰفِرِينَ ثُمَّ أَخَذْتُهُمْ ۖ فَكَيْفَ كَانَ نَكِيرِ. ﴿44﴾ |
| 45 ਕਈ ਬਸਤੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਅਸੀਂ ਹਲਾਕ ਕਰ ਦਿੱਤਾ ਕਿਉਂ ਜੋ ਉਹ ਜ਼ੁਲਮ ਕਰਦੀਆਂ ਸਨ। ਅੱਜ ਉਹਨਾਂ (ਦੇ ਘਰਾਂ ਦੀਆਂ) ਛੱਤਾ ਡਿਗੀਆਂ ਪਈਆਂ ਹਨ ਅਤੇ ਕਿੰਨੇ ਹੀ ਖੂਹ ਬੇਆਬਦ ਪਏ ਹਨ ਅਤੇ ਕਿੰਨੇ ਹੀ ਮਜ਼ਬੂਤ ਮਹਿਲ ਉੱਜੜੇ ਪਏ ਹਨ। | فَكَأَيِّن مِّن قَرْيَةٍ أَهْلَكْنَٰهَا وَهِىَ ظَالِمَةٌۭ فَهِىَ خَاوِيَةٌ عَلَىٰ عُرُوشِهَا وَبِئْرٍۢ مُّعَطَّلَةٍۢ وَقَصْرٍۢ مَّشِيدٍ. ﴿45﴾ |
| 46 ਕੀ ਇਹ (ਕਾਫ਼ਿਰ) ਲੋਕ ਧਰਤੀ ਉੱਤੇ ਘੁੰਮੇ-ਫਿਰੇ ਨਹੀਂ ਕਿ ਉਹਨਾਂ ਦੇ ਦਿਲ (ਦਿਮਾਗ਼) ਹੁੰਦੇ ਜਿਨ੍ਹਾਂ ਰਾਹੀਂ ਉਹ ਸਮਝਦੇ ਜਾਂ ਕੰਨਾਂ ਤੋਂ ਹੀ ਇਹ (ਕਿੱਸੇ) ਸੁਣ ਲੈਂਦੇ। ਅਸਲ ਗੱਲ ਇਹ ਹੈ ਕਿ ਕੇਵਲ ਅੱਖਾਂ ਤੋਂ ਹੀ ਕੋਈ ਅੰਨ੍ਹਾ ਨਹੀਂ ਹੁੰਦਾ ਸਗੋਂ ਉਹ ਦਿਲ ਵੀ ਅੰਨੇ ਹੋ ਜਾਂਦੇ ਹਨ ਜਿਹੜੇ ਸੀਨੀਆਂ ਵਿਚ ਹਨ। | أَفَلَمْ يَسِيرُوا۟ فِى ٱلْأَرْضِ فَتَكُونَ لَهُمْ قُلُوبٌۭ يَعْقِلُونَ بِهَآ أَوْ ءَاذَانٌۭ يَسْمَعُونَ بِهَا ۖ فَإِنَّهَا لَا تَعْمَى ٱلْأَبْصَٰرُ وَلَٰكِن تَعْمَى ٱلْقُلُوبُ ٱلَّتِى فِى ٱلصُّدُورِ. ﴿46﴾ |
| 47 ਅਤੇ (ਹੇ ਨਬੀ! ਇਹ ਜ਼ਾਲਮ ਲੋਕ) ਤੁਹਾਥੋਂ ਅਜ਼ਾਬ ਵਿਚ ਛੇਤੀ ਦੀ ਮੰਗ ਕਰ ਰਹੇ ਹਨ। ਅੱਲਾਹ ਕਦੇ ਵੀ ਆਪਣੇ ਵਚਨ ਨਹੀਂ ਬਦਲਦਾ (ਭਾਵ ਅਜ਼ਾਬ ਆਕੇ ਰਹੇਗਾ)। ਹਾਂ! ਇਹ ਗੱਲ ਵੱਖਰੀ ਹੈ ਕਿ ਤੁਹਾਡੇ ਰੱਬ ਕੋਲ ਇਕ ਦਿਨ ਹੀ ਤੁਹਾਡੀ ਗਿਣਤੀ ਦੇ ਇਕ ਹਜ਼ਾਰ ਸਾਲ ਵਰਗਾ ਹੈੈ। | وَيَسْتَعْجِلُونَكَ بِٱلْعَذَابِ وَلَن يُخْلِفَ ٱللَّهُ وَعْدَهُۥ ۚ وَإِنَّ يَوْمًا عِندَ رَبِّكَ كَأَلْفِ سَنَةٍۢ مِّمَّا تَعُدُّونَ. ﴿47﴾ |
| 48 ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ। | وَكَأَيِّن مِّن قَرْيَةٍ أَمْلَيْتُ لَهَا وَهِىَ ظَالِمَةٌۭ ثُمَّ أَخَذْتُهَا وَإِلَىَّ ٱلْمَصِيرُ. ﴿48﴾ |
| 49 (ਹੇ ਮੁਹੰਮਦ ਸ:!) ਆਖ ਦਿਓ! ਕਿ ਮੈਂ ਤਾਂ ਤੁਹਾਨੂੰ ਖੁੱਲ੍ਹਮ-ਖੁੱਲ੍ਹਾ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ। | قُلْ يَٰٓأَيُّهَا ٱلنَّاسُ إِنَّمَآ أَنَا۠ لَكُمْ نَذِيرٌۭ مُّبِينٌۭ. ﴿49﴾ |
| 50 ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ। | فَٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَهُم مَّغْفِرَةٌۭ وَرِزْقٌۭ كَرِيمٌۭ. ﴿50﴾ |
| 51 ਜਿਹੜੇ ਲੋਕੀ ਸਾਨੂੰ ਬੇਵਸ ਕਰਨ ਲਈ ਸਾਡੀਆਂ ਨਿਸ਼ਾਨੀਆਂ ਦੀ ਹੇਠੀ ਕਰਨ ਵਿਚ ਲੱਗੇ ਰਹਿੰਦੇ ਹਨ (ਭਾਵ ਹੁਕਮਾਂ ਦੀ ਉਲੰਘਣਾ ਕਰਦੇ ਹਨ), ਉਹੀ ਨਰਕੀ ਹਨ। | وَٱلَّذِينَ سَعَوْا۟ فِىٓ ءَايَٰتِنَا مُعَٰجِزِينَ أُو۟لَٰٓئِكَ أَصْحَٰبُ ٱلْجَحِيمِ. ﴿51﴾ |
| 52 (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜੋ ਵੀ ਪੈਗ਼ੰਬਰ ਤੇ ਨਬੀ ਭੇਜੇ ਅਤੇ ਜਦੋਂ ਵੀ ਉਹ (ਰੱਬੀ ਕਲਾਮ ਦੀ) ਤਲਾਵਤ ਕਰਦੇ (ਭਾਵ ਪੜ੍ਹਦੇ) ਤਾਂ ਸ਼ੈਤਾਨ ਆਪਣੇ ਵੱਲੋਂ ਕੋਈ ਨਾ ਕੋਈ ਵਿਘਨ ਪਾ ਦਿੰਦਾ, ਪਰ ਅੱਲਾਹ ਸ਼ੈਤਾਨ ਵੱਲੋਂ ਪਾਏ ਹੋਏ ਵਿਘਨ ਨੂੰ ਮਿਟਾ ਦਿੰਦਾ। ਇੰਜ ਅੱਲਾਹ ਆਪਣੀ ਕਹੀ ਹੋਈ ਗੱਲ ਨੂੰ ਪੱਕੀ ਕਰਦਾ ਹੈ, ਕਿਉਂ ਜੋ ਅੱਲਾਹ ਹਿਕਮਤਾਂ ਵਾਲਾ ਹੈ, ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ। | وَمَآ أَرْسَلْنَا مِن قَبْلِكَ مِن رَّسُولٍۢ وَلَا نَبِىٍّ إِلَّآ إِذَا تَمَنَّىٰٓ أَلْقَى ٱلشَّيْطَٰنُ فِىٓ أُمْنِيَّتِهِۦ فَيَنسَخُ ٱللَّهُ مَا يُلْقِى ٱلشَّيْطَٰنُ ثُمَّ يُحْكِمُ ٱللَّهُ ءَايَٰتِهِۦ ۗ وَٱللَّهُ عَلِيمٌ حَكِيمٌۭ. ﴿52﴾ |
| 53 ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ। | لِّيَجْعَلَ مَا يُلْقِى ٱلشَّيْطَٰنُ فِتْنَةًۭ لِّلَّذِينَ فِى قُلُوبِهِم مَّرَضٌۭ وَٱلْقَاسِيَةِ قُلُوبُهُمْ ۗ وَإِنَّ ٱلظَّٰلِمِينَ لَفِى شِقَاقٍۭ بَعِيدٍۢ. ﴿53﴾ |
| 54 ਤਾਂ ਜੋ ਜਿਨ੍ਹਾਂ ਲੋਕਾਂ ਨੂੰ ਗਿਆਨ ਦਿੱਤਾ ਗਿਆ ਸੀ ਉਹ ਜਾਣ ਲੈਣ ਕਿ ਇਹ (ਨਬੀ ਤੇ .ਕੁਰਆਨ) ਰੱਬ ਵੱਲੋਂ ਹੱਕ ’ਤੇ ਆਧਾਰਿਤ ਹੈ। ਜੇ ਉਹ ਈਮਾਨ ਲਿਆਉਣ ਤਾਂ ਉਹਨਾਂ ਦੇ ਦਿਲ ਇਸ (ਹੱਕ) ਵੱਲ ਝੁਕ ਜਾਣਗੇ। ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨੂੰ ਸਿੱਧੀ ਰਾਹ ਵੱਲ ਸੇਧ ਦਿੰਦਾ ਹੈ। | وَلِيَعْلَمَ ٱلَّذِينَ أُوتُوا۟ ٱلْعِلْمَ أَنَّهُ ٱلْحَقُّ مِن رَّبِّكَ فَيُؤْمِنُوا۟ بِهِۦ فَتُخْبِتَ لَهُۥ قُلُوبُهُمْ ۗ وَإِنَّ ٱللَّهَ لَهَادِ ٱلَّذِينَ ءَامَنُوٓا۟ إِلَىٰ صِرَٰطٍۢ مُّسْتَقِيمٍۢ. ﴿54﴾ |
| 55 ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ। | وَلَا يَزَالُ ٱلَّذِينَ كَفَرُوا۟ فِى مِرْيَةٍۢ مِّنْهُ حَتَّىٰ تَأْتِيَهُمُ ٱلسَّاعَةُ بَغْتَةً أَوْ يَأْتِيَهُمْ عَذَابُ يَوْمٍ عَقِيمٍ. ﴿55﴾ |
| 56 ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ। | ٱلْمُلْكُ يَوْمَئِذٍۢ لِّلَّهِ يَحْكُمُ بَيْنَهُمْ ۚ فَٱلَّذِينَ ءَامَنُوا۟ وَعَمِلُوا۟ ٱلصَّٰلِحَٰتِ فِى جَنَّٰتِ ٱلنَّعِيمِ. ﴿56﴾ |
| 57 ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ। | وَٱلَّذِينَ كَفَرُوا۟ وَكَذَّبُوا۟ بِـَٔايَٰتِنَا فَأُو۟لَٰٓئِكَ لَهُمْ عَذَابٌۭ مُّهِينٌۭ. ﴿57﴾ |
| 58 ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ। | وَٱلَّذِينَ هَاجَرُوا۟ فِى سَبِيلِ ٱللَّهِ ثُمَّ قُتِلُوٓا۟ أَوْ مَاتُوا۟ لَيَرْزُقَنَّهُمُ ٱللَّهُ رِزْقًا حَسَنًۭا ۚ وَإِنَّ ٱللَّهَ لَهُوَ خَيْرُ ٱلرَّٰزِقِينَ. ﴿58﴾ |
| 59 ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)। | لَيُدْخِلَنَّهُم مُّدْخَلًۭا يَرْضَوْنَهُۥ ۗ وَإِنَّ ٱللَّهَ لَعَلِيمٌ حَلِيمٌۭ. ﴿59﴾ |
| 60 ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ। | ۞ ذَٰلِكَ وَمَنْ عَاقَبَ بِمِثْلِ مَا عُوقِبَ بِهِۦ ثُمَّ بُغِىَ عَلَيْهِ لَيَنصُرَنَّهُ ٱللَّهُ ۗ إِنَّ ٱللَّهَ لَعَفُوٌّ غَفُورٌۭ. ﴿60﴾ |
| 61 ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ। | ذَٰلِكَ بِأَنَّ ٱللَّهَ يُولِجُ ٱلَّيْلَ فِى ٱلنَّهَارِ وَيُولِجُ ٱلنَّهَارَ فِى ٱلَّيْلِ وَأَنَّ ٱللَّهَ سَمِيعٌۢ بَصِيرٌۭ. ﴿61﴾ |
| 62 ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ। | ذَٰلِكَ بِأَنَّ ٱللَّهَ هُوَ ٱلْحَقُّ وَأَنَّ مَا يَدْعُونَ مِن دُونِهِۦ هُوَ ٱلْبَٰطِلُ وَأَنَّ ٱللَّهَ هُوَ ٱلْعَلِىُّ ٱلْكَبِيرُ. ﴿62﴾ |
| 63 ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ। | أَلَمْ تَرَ أَنَّ ٱللَّهَ أَنزَلَ مِنَ ٱلسَّمَآءِ مَآءًۭ فَتُصْبِحُ ٱلْأَرْضُ مُخْضَرَّةً ۗ إِنَّ ٱللَّهَ لَطِيفٌ خَبِيرٌۭ. ﴿63﴾ |
| 64 ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ। | لَّهُۥ مَا فِى ٱلسَّمَٰوَٰتِ وَمَا فِى ٱلْأَرْضِ ۗ وَإِنَّ ٱللَّهَ لَهُوَ ٱلْغَنِىُّ ٱلْحَمِيدُ. ﴿64﴾ |
| 65 ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ। | أَلَمْ تَرَ أَنَّ ٱللَّهَ سَخَّرَ لَكُم مَّا فِى ٱلْأَرْضِ وَٱلْفُلْكَ تَجْرِى فِى ٱلْبَحْرِ بِأَمْرِهِۦ وَيُمْسِكُ ٱلسَّمَآءَ أَن تَقَعَ عَلَى ٱلْأَرْضِ إِلَّا بِإِذْنِهِۦٓ ۗ إِنَّ ٱللَّهَ بِٱلنَّاسِ لَرَءُوفٌۭ رَّحِيمٌۭ. ﴿65﴾ |
| 66 ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ। | وَهُوَ ٱلَّذِىٓ أَحْيَاكُمْ ثُمَّ يُمِيتُكُمْ ثُمَّ يُحْيِيكُمْ ۗ إِنَّ ٱلْإِنسَٰنَ لَكَفُورٌۭ. ﴿66﴾ |
| 67 ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ। | لِّكُلِّ أُمَّةٍۢ جَعَلْنَا مَنسَكًا هُمْ نَاسِكُوهُ ۖ فَلَا يُنَٰزِعُنَّكَ فِى ٱلْأَمْرِ ۚ وَٱدْعُ إِلَىٰ رَبِّكَ ۖ إِنَّكَ لَعَلَىٰ هُدًۭى مُّسْتَقِيمٍۢ. ﴿67﴾ |
| 68 ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ। | وَإِن جَٰدَلُوكَ فَقُلِ ٱللَّهُ أَعْلَمُ بِمَا تَعْمَلُونَ. ﴿68﴾ |
| 69 ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ। | ٱللَّهُ يَحْكُمُ بَيْنَكُمْ يَوْمَ ٱلْقِيَٰمَةِ فِيمَا كُنتُمْ فِيهِ تَخْتَلِفُونَ. ﴿69﴾ |
| 70 ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ। | أَلَمْ تَعْلَمْ أَنَّ ٱللَّهَ يَعْلَمُ مَا فِى ٱلسَّمَآءِ وَٱلْأَرْضِ ۗ إِنَّ ذَٰلِكَ فِى كِتَٰبٍ ۚ إِنَّ ذَٰلِكَ عَلَى ٱللَّهِ يَسِيرٌۭ. ﴿70﴾ |
| 71 ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਸ ਦੇ ਲਈ ਕੋਈ ਰੱਬੀ ਦਲੀਲ ਨਹੀਂ ਅਤੇ ਨਾ ਹੀ ਉਹਨਾਂ ਨੂੰ ਇਸ ਦਾ ਕੋਈ ਗਿਆਨ ਹੈ। ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ। | وَيَعْبُدُونَ مِن دُونِ ٱللَّهِ مَا لَمْ يُنَزِّلْ بِهِۦ سُلْطَٰنًۭا وَمَا لَيْسَ لَهُم بِهِۦ عِلْمٌۭ ۗ وَمَا لِلظَّٰلِمِينَ مِن نَّصِيرٍۢ. ﴿71﴾ |
| 72 ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੇ ਕਲਾਮ (.ਕੁਰਆਨ) ਦੀਆਂ ਆਇਤਾਂ ਦੀ ਤਲਾਵਤ ਕੀਤੀ ਜਾਂਦੀ ਹੈ (ਭਾਵ ਪੜ੍ਹੀਆਂ ਜਾਂਦੀਆਂ ਹਨ) ਤਾਂ ਤੁਸੀਂ ਕਾਫ਼ਿਰਾਂ ਦੇ ਚਿਹਰਿਆਂ ਨੂੰ ਵਿਗੜਦੇ ਹੋਏ ਵੇਖੋਗੇ ਅਤੇ ਇੰਜ ਲੱਗਦਾ ਹੈ ਕਿ ਹੁਣੇ ਉਹ ਸਾਡੀਆਂ ਆਇਤਾਂ (ਰੱਬੀ ਕਲਾਮ .ਕੁਰਆਨ) ਸੁਣਾਉਣ ਵਾਲਿਆਂ ਉੱਤੇ ਹਮਲਾ ਕਰ ਦੇਣਗੇ। ਹੇ ਨਬੀ! ਉਹਨਾਂ ਨੂੰ ਆਖ ਦਿਓ ਕਿ ਮੈਂ ਤੁਹਾਨੂੰ ਇਸ ਤੋਂ ਵੀ ਭੈੜੀ ਖ਼ਬਰ ਦਿੰਦਾ ਹੈ ਕਿ ਉਹ ਇਕ ਅੱਗ ਹੈ ਜਿਸ ਦਾ ਵਾਅਦਾ ਅੱਲਾਹ ਨੇ ਕਾਫ਼ਿਰਾਂ ਨਾਲ ਕੀਤਾ ਹੋਇਆ ਹੈ, ਜਿਹੜੀ ਕਿ ਸਭ ਤੋਂ ਵੱਧ ਭੈੜੀ ਥਾਂ ਹੈ। | وَإِذَا تُتْلَىٰ عَلَيْهِمْ ءَايَٰتُنَا بَيِّنَٰتٍۢ تَعْرِفُ فِى وُجُوهِ ٱلَّذِينَ كَفَرُوا۟ ٱلْمُنكَرَ ۖ يَكَادُونَ يَسْطُونَ بِٱلَّذِينَ يَتْلُونَ عَلَيْهِمْ ءَايَٰتِنَا ۗ قُلْ أَفَأُنَبِّئُكُم بِشَرٍّۢ مِّن ذَٰلِكُمُ ۗ ٱلنَّارُ وَعَدَهَا ٱللَّهُ ٱلَّذِينَ كَفَرُوا۟ ۖ وَبِئْسَ ٱلْمَصِيرُ. ﴿72﴾ |
| 73 ਹੇ ਲੋਕੋ! (ਤੁਹਾਨੂੰ ਸਮਝਾਉਣ ਲਈ) ਇਕ ਉਦਹਾਰਨ ਦਿੱਤੀ ਜਾ ਰਹੀ ਹੈ ਸੋ ਤੁਸੀਂ ਧਿਆਨ ਨਾਲ ਸੁਣੋ। ਅੱਲਾਹ ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ (ਮਦਦ ਲਈ) ਪੁਕਾਰ ਦੇ ਹੋ ਉਹ ਇਕ ਮੱਖੀ ਵੀ ਪੈਦਾ ਨਹੀਂ ਕਰ ਸਕਦੇ ਭਾਵੇਂ ਕਿ ਉਹ ਸਾਰੇ ਹੀ ਇਕੱਠੇ ਹੋ ਜਾਣ। ਜੇ ਉਹਨਾਂ (ਇਸ਼ਟਾਂ ਜਿਵੇਂ ਮੂਰਤੀਆਂ, ਕਬਰਾਂ) ਤੋਂ ਮੱਖੀ ਕੋਈ ਚੀਜ਼ ਖੋਹ ਕੇ ਲੈ ਜਾਵੇ ਤਾਂ ਇਹ ਉਸ ਤੋਂ ਖੋਹ ਨਹੀਂ ਸਕਦੇ। ਕਿੰਨਾਂ ਬੋਦਾ ਹੈ ਉਹਨਾਂ ਤੋਂ ਸਹਾਇਤਾ ਮੰਗਣ ਵਾਲਾ ਅਤੇ ਕਿੰਨਾਂ ਬੋਦਾ ਹੈ ਉਹ (ਇਸ਼ਟ), ਜਿਸ ਤੋਂ ਮਦਦ ਮੰਗੀ ਜਾਂਦੀ ਹੈ। | يَٰٓأَيُّهَا ٱلنَّاسُ ضُرِبَ مَثَلٌۭ فَٱسْتَمِعُوا۟ لَهُۥٓ ۚ إِنَّ ٱلَّذِينَ تَدْعُونَ مِن دُونِ ٱللَّهِ لَن يَخْلُقُوا۟ ذُبَابًۭا وَلَوِ ٱجْتَمَعُوا۟ لَهُۥ ۖ وَإِن يَسْلُبْهُمُ ٱلذُّبَابُ شَيْـًۭٔا لَّا يَسْتَنقِذُوهُ مِنْهُ ۚ ضَعُفَ ٱلطَّالِبُ وَٱلْمَطْلُوبُ. ﴿73﴾ |
| 74 ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਹੀ ਨਹੀਂ ਕੀਤੀ (ਜਿਵੇਂ ਕਿ ਉਸ ਦਾ ਹੱਕ ਬਣਦਾ ਸੀ)। ਜਦ ਕਿ ਅੱਲਾਹ ਤਾਂ ਬਹੁਤ ਹੀ ਜ਼ਬਰਦਸਤ ਤਾਕਤ ਰੱਖਦਾ ਹੈ। | مَا قَدَرُوا۟ ٱللَّهَ حَقَّ قَدْرِهِۦٓ ۗ إِنَّ ٱللَّهَ لَقَوِىٌّ عَزِيزٌ. ﴿74﴾ |
| 75 ਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ। | ٱللَّهُ يَصْطَفِى مِنَ ٱلْمَلَٰٓئِكَةِ رُسُلًۭا وَمِنَ ٱلنَّاسِ ۚ إِنَّ ٱللَّهَ سَمِيعٌۢ بَصِيرٌۭ. ﴿75﴾ |
| 76 ਉਹ ਸਭ ਜਾਣਦਾ ਹੈ ਜੋ ਉਹਨਾਂ ਦੇ ਅੱਗੇ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਅਤੇ ਸਾਰੇ ਕੰਮ ਅੱਲਾਹ ਵੱਲ ਹੀ ਪਰਤਾਏ ਜਾਂਦੇ ਹਨ। | يَعْلَمُ مَا بَيْنَ أَيْدِيهِمْ وَمَا خَلْفَهُمْ ۗ وَإِلَى ٱللَّهِ تُرْجَعُ ٱلْأُمُورُ. ﴿76﴾ |
| 77 ਹੇ ਮੋਮਿਨੋ! (ਆਪਣੇ ਰੱਬ ਦੇ ਅੱਗੇ ਹੀ) ਝੁਕੋ ਅਤੇ ਸਿਜਦਾ ਕਰੋ ਅਤੇ ਆਪਣੇ ਪਾਲਣਹਾਰ ਦੀ ਹੀ ਬੰਦਗੀ ਕਰੋ ਅਤੇ ਭਲੇ ਕੰਮ ਕਰਦੇ ਰਹੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੇ। | يَٰٓأَيُّهَا ٱلَّذِينَ ءَامَنُوا۟ ٱرْكَعُوا۟ وَٱسْجُدُوا۟ وَٱعْبُدُوا۟ رَبَّكُمْ وَٱفْعَلُوا۟ ٱلْخَيْرَ لَعَلَّكُمْ تُفْلِحُونَ ۩. ﴿77﴾ |
|
78
ਅਤੇ ਤੁਸੀਂ ਅੱਲਾਹ ਦੀ ਰਾਹ ਵਿਚ (ਜੀ ਜਾਨ ਨਾਲ) ਜਿਹਾਦ ਕਰੋ ਜਿਵੇਂ ਕਿ ਜਿਹਾਦ ਕਰਨ ਦਾ ਹੱਕ ਹੈ। ਉਸ ਨੇ ਤੁਹਾਨੂੰ ਆਪਣੇ ਦੀਨ (ਦੀ ਸੇਵਾ) ਲਈ ਚੁਣ ਲਿਆ ਹੈ ਅਤੇ ਉਸ ਨੇ ਦੀਨ ਵਿਚ ਤੁਹਾਡੇ ਲਈ ਕੋਈ ਅੋਖਿਆਈ ਨਹੀਂ ਰੱਖੀ।[7] ਆਪਣੇ ਪਿਓ ਇਬਰਾਹੀਮ ਦੇ ਦੀਨ ਦੀ ਪੈਰਵੀ ਕਰੋ। ਅੱਲਾਹ ਨੇ ਪਹਿਲਾਂ ਵੀ ਤੁਹਾਡਾ ਨਾਂ ਮੁਸਲਿਮ (ਆਗਿਆਕਾਰੀ) ਰੱਖਿਆ ਸੀ ਅਤੇ ਇਸ .ਕੁਰਆਨ ਵਿਚ ਵੀ ਤੁਹਾਡਾ ਇਹੋ ਨਾਂ ਹੈ, ਤਾਂ ਜੋ ਰਸੂਲ ਤੁਹਾਡੇ ਲਈ ਤੁਹਾਡੇ ਉੱਤੇ ਗਵਾਹ ਹੋਵੇ ਅਤੇ ਤੁਸੀਂ ਲੋਕਾਂ ਉੱਤੇ ਗਵਾਹ ਹੋਵੇ। ਸੋ ਤੁਸੀਂ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਅੱਲਾਹ (ਦੇ ਹੁਕਮਾਂ) ਨੂੰ ਮਜ਼ਬੂਤੀ ਨਾਲ ਫੜੀਂ ਰੱਖਿਓ। ਉਹੀਓ ਤੁਹਾਡਾ ਕਾਰਜ ਸਾਧਕ ਹੈ, ਅਤੇ ਸਭ ਤੋਂ ਵਧੀਆ ਕਾਰਜ ਸਾਧਕ ਵੀ ਉਹੀਓ ਹੈ ਅਤੇ ਸਭ ਤੋਂ ਵਧੀਆ ਸਹਾਇਕ ਵੀ ਉਹੀਓ ਹੈ।
[7] ਭਾਵ ਦੀਨ ਬਹੁਤ ਹੀ ਆਸਾਨ ਹੈ। ਨਬੀ (ਸ:) ਨੇ ਫ਼ਰਮਾਇਆ ਕਿ ਅੱਲਾਹ ਦਾ ਪਸੰਦੀਦਾ ਦੀਨ ਉਹ ਹੈ ਜਿਹੜਾ ਸਿੱਧਾ ਅਤੇ ਆਸਾਨ ਹੈ। ਆਪ (ਸ:) ਨੇ ਇਹ ਵੀ ਫ਼ਰਮਾਇਆ ਕਿ ਬੇਸ਼ੱਕ ਦੀਨ ਇਸਲਾਮ ਬਹੁਤ ਆਸਾਨ ਹੈ ਜਿਹੜਾ ਕੋਈ ਇਸ ਦੀਨ ਵਿਚ ਸਖ਼ਤੀ ਕਰੇਗਾ ਤਾਂ ਉਹ ਦੀਨ ਉਸ ਲਈ ਭਾਰੀ ਹੋ ਜਾਵੇਗਾ। ਸੋ ਤੁਸੀਂ ਵਿਚਕਾਰਲੀ ਰਾਹ ਇਖਤਿਆਰ ਕਰੋ ਅਤੇ ਚੰਗੇ ਅਮਲਾਂ ਨਾਲ ਅੱਲਾਹ ਦੇ ਨੇੜੇ ਹੋ ਜਾਓ ਅਤੇ ਚੰਗੇ ਬਦਲੇ ਦੀ ਉੱਮੀਦ ਰਖਦੇ ਹੋਏ ਜੋ ਤੁਹਾਨੂੰ ਦਿੱਤਾ ਜਾਵੇ ਉਸ ਤੇ ਖ਼ੁਸ਼ ਹੋ ਜਾ ਅਤੇ ਸਵੇਰੇ ਸ਼ਾਮ ਅਤੇ ਰਾਤ ਦੇ ਆਖ਼ਰੀ ਹਿੱਸੇ ਵਿਚ ਇਬਾਦਤ ਕਰਕੇ ਮਦਦ ਪ੍ਰਾਪਤ ਕਰੋ। (ਸਹੀ ਬੁਖ਼ਾਰੀ, ਹਦੀਸ: 39)
|
وَجَٰهِدُوا۟ فِى ٱللَّهِ حَقَّ جِهَادِهِۦ ۚ هُوَ ٱجْتَبَىٰكُمْ وَمَا جَعَلَ عَلَيْكُمْ فِى ٱلدِّينِ مِنْ حَرَجٍۢ ۚ مِّلَّةَ أَبِيكُمْ إِبْرَٰهِيمَ ۚ هُوَ سَمَّىٰكُمُ ٱلْمُسْلِمِينَ مِن قَبْلُ وَفِى هَٰذَا لِيَكُونَ ٱلرَّسُولُ شَهِيدًا عَلَيْكُمْ وَتَكُونُوا۟ شُهَدَآءَ عَلَى ٱلنَّاسِ ۚ فَأَقِيمُوا۟ ٱلصَّلَوٰةَ وَءَاتُوا۟ ٱلزَّكَوٰةَ وَٱعْتَصِمُوا۟ بِٱللَّهِ هُوَ مَوْلَىٰكُمْ ۖ فَنِعْمَ ٱلْمَوْلَىٰ وَنِعْمَ ٱلنَّصِيرُ. ﴿78﴾ |