المؤمنون
ਪੰਜਾਬੀ Translation with Arabic Quran Text
| ਪੰਜਾਬੀ | العربية |
|---|---|
| 1 ਬੇਸ਼ੱਕ ਉਹ ਈਮਾਨ ਵਾਲੇ (ਆਖ਼ਿਰਤ ਵਿਚ) ਜ਼ਰੂਰ ਕਾਮਯਾਬ ਹੋਣਗੇ। | قَدْ أَفْلَحَ ٱلْمُؤْمِنُونَ. ﴿1﴾ |
| 2 ਜਿਹੜੇ ਆਪਣੀਆਂ ਨਮਾਜ਼ਾਂ ਵਿਚ ਆਜਜ਼ੀ (ਨਿਮਰਤਾ) ਧਾਰਨ ਕਰਦੇ ਹਨ। | ٱلَّذِينَ هُمْ فِى صَلَاتِهِمْ خَٰشِعُونَ. ﴿2﴾ |
| 3 ਜਿਹੜੇ ਵਿਅਰਥ ਗੱਲਾਂ ਤੋਂ ਦੂਰ ਰਹਿੰਦੇ ਹਨ। | وَٱلَّذِينَ هُمْ عَنِ ٱللَّغْوِ مُعْرِضُونَ. ﴿3﴾ |
| 4 ਜਿਹੜੇ ਜ਼ਕਾਤ ਅਦਾ ਕਰਦੇ ਹਨ। | وَٱلَّذِينَ هُمْ لِلزَّكَوٰةِ فَٰعِلُونَ. ﴿4﴾ |
| 5 ਜਿਹੜੇ ਆਪਣੇ ਗੁਪਤ ਅੰਗਾਂ ਦੀ ਰਾਖੀ ਕਰਦੇ ਹਨ। | وَٱلَّذِينَ هُمْ لِفُرُوجِهِمْ حَٰفِظُونَ. ﴿5﴾ |
| 6 ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ ਦੇ ਉਹ ਮਾਲਿਕ ਹਨ, ਫੇਰ ਉਹਨਾਂ ਦੇ ਜ਼ਿੰਮੇ ਕੋਈ ਗੁਨਾਹ ਨਹੀਂ। | إِلَّا عَلَىٰٓ أَزْوَٰجِهِمْ أَوْ مَا مَلَكَتْ أَيْمَٰنُهُمْ فَإِنَّهُمْ غَيْرُ مَلُومِينَ. ﴿6﴾ |
| 7 ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ। | فَمَنِ ٱبْتَغَىٰ وَرَآءَ ذَٰلِكَ فَأُو۟لَٰٓئِكَ هُمُ ٱلْعَادُونَ. ﴿7﴾ |
| 8 ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ। | وَٱلَّذِينَ هُمْ لِأَمَٰنَٰتِهِمْ وَعَهْدِهِمْ رَٰعُونَ. ﴿8﴾ |
| 9 ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ। | وَٱلَّذِينَ هُمْ عَلَىٰ صَلَوَٰتِهِمْ يُحَافِظُونَ. ﴿9﴾ |
| 10 ਇਹ (ਸਿਫ਼ਤਾਂ ਰੱਖਣ ਵਾਲੇ ਹੀ ਜੰਨਤ ਦੇ) ਵਾਰਸ ਹੋਣਗੇ। | أُو۟لَٰٓئِكَ هُمُ ٱلْوَٰرِثُونَ. ﴿10﴾ |
| 11 ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ ਰਹਿਣਗੇ। | ٱلَّذِينَ يَرِثُونَ ٱلْفِرْدَوْسَ هُمْ فِيهَا خَٰلِدُونَ. ﴿11﴾ |
| 12 ਅਸਾਂ ਮਨੁੱਖ ਨੂੰ ਮਿੱਟੀ ਦੇ ਸਤ ਤੋਂ ਪੈਦਾ ਕੀਤਾ। | وَلَقَدْ خَلَقْنَا ٱلْإِنسَٰنَ مِن سُلَٰلَةٍۢ مِّن طِينٍۢ. ﴿12﴾ |
| 13 ਫੇਰ ਅਸੀਂ ਉਸ ਨੂੰ ਇਕ ਸੁਰੱਖਿਅਤ ਥਾਂ (ਮਾਂ ਦੇ ਗਰਭ ਵਿਚ) ਵੀਰਜ ਬਣਾ ਕੇ ਰੱਖ ਦਿੱਤਾ। | ثُمَّ جَعَلْنَٰهُ نُطْفَةًۭ فِى قَرَارٍۢ مَّكِينٍۢ. ﴿13﴾ |
|
14
ਫੇਰ ਅਸੀਂ ਉਸੇ ਵੀਰਜ ਨੂੰ ਜੰਮਿਆ ਹੋਇਆ ਖ਼ੂਨ (ਬੁੱਥ) ਬਣਾਇਆ ਫੇਰ ਜੱਮੇ ਹੋਏ ਖ਼ੂਨ ਨੂੰ ਲੋਥੜਾ ਬਣਾਇਆ, ਫੇਰ ਇਸ ਲੋਥੜੇ ਤੋਂ ਹੱਡੀਆਂ ਬਣਾਈਆਂ, ਫੇਰ ਹੱਡੀਆਂ ’ਤੇ ਮਾਸ ਚੜ੍ਹਾਇਆ ਫੇਰ ਉਸ ਵਿਚ (ਰੂਹ ਫੂਂਕ ਕੇ) ਇਕ ਹੋਰ ਹੀ ਰੂਪ ਬਣਾ ਦਿੱਤਾ। ਉਹ ਅੱਲਾਹ ਵਡੀਆਂ ਬਰਕਤਾਂ ਵਾਲਾ ਹੈ ਜਿਹੜਾ ਸਭ ਤੋਂ ਵਧੀਆ ਰਚਨਾਹਾਰ ਹੈ।[1]
[1] ਵੇਖੋ ਸੂਰਤ ਅਲ-ਹੱਜ, ਹਾਸ਼ਿਆ ਆਇਤ 5/22
|
ثُمَّ خَلَقْنَا ٱلنُّطْفَةَ عَلَقَةًۭ فَخَلَقْنَا ٱلْعَلَقَةَ مُضْغَةًۭ فَخَلَقْنَا ٱلْمُضْغَةَ عِظَٰمًۭا فَكَسَوْنَا ٱلْعِظَٰمَ لَحْمًۭا ثُمَّ أَنشَأْنَٰهُ خَلْقًا ءَاخَرَ ۚ فَتَبَارَكَ ٱللَّهُ أَحْسَنُ ٱلْخَٰلِقِينَ. ﴿14﴾ |
| 15 ਫੇਰ ਇਸ (ਪੈਦਾ ਹੋਣ) ਤੋਂ ਪਿੱਛੋਂ ਤੁਸੀਂ (ਸਾਰੇ ਇਕ ਦਿਨ) ਜ਼ਰੂਰ ਹੀ ਮਰ ਜਾਣ ਵਾਲੇ ਹੋ। | ثُمَّ إِنَّكُم بَعْدَ ذَٰلِكَ لَمَيِّتُونَ. ﴿15﴾ |
| 16 ਫੇਰ ਤੁਸੀਂ ਸਾਰੇ (ਮਰੇ ਹੋਏ) ਲੋਕ ਕਿਆਮਤ ਵਾਲੇ ਦਿਨ ਮੁੜ ਉਠਾਏ ਜਾਓਗੇ। | ثُمَّ إِنَّكُمْ يَوْمَ ٱلْقِيَٰمَةِ تُبْعَثُونَ. ﴿16﴾ |
| 17 ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ। | وَلَقَدْ خَلَقْنَا فَوْقَكُمْ سَبْعَ طَرَآئِقَ وَمَا كُنَّا عَنِ ٱلْخَلْقِ غَٰفِلِينَ. ﴿17﴾ |
| 18 ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ। | وَأَنزَلْنَا مِنَ ٱلسَّمَآءِ مَآءًۢ بِقَدَرٍۢ فَأَسْكَنَّٰهُ فِى ٱلْأَرْضِ ۖ وَإِنَّا عَلَىٰ ذَهَابٍۭ بِهِۦ لَقَٰدِرُونَ. ﴿18﴾ |
| 19 ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ। | فَأَنشَأْنَا لَكُم بِهِۦ جَنَّٰتٍۢ مِّن نَّخِيلٍۢ وَأَعْنَٰبٍۢ لَّكُمْ فِيهَا فَوَٰكِهُ كَثِيرَةٌۭ وَمِنْهَا تَأْكُلُونَ. ﴿19﴾ |
| 20 ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ। | وَشَجَرَةًۭ تَخْرُجُ مِن طُورِ سَيْنَآءَ تَنۢبُتُ بِٱلدُّهْنِ وَصِبْغٍۢ لِّلْءَاكِلِينَ. ﴿20﴾ |
| 21 ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ। | وَإِنَّ لَكُمْ فِى ٱلْأَنْعَٰمِ لَعِبْرَةًۭ ۖ نُّسْقِيكُم مِّمَّا فِى بُطُونِهَا وَلَكُمْ فِيهَا مَنَٰفِعُ كَثِيرَةٌۭ وَمِنْهَا تَأْكُلُونَ. ﴿21﴾ |
| 22 ਉਹਨਾਂ (ਪਸ਼ੂਆਂ) ਉੱਤੇ ਅਤੇ ਬੇੜੀਆਂ ਉੱਤੇ ਤੁਸੀਂ ਲੋਕ ਸਵਾਰ ਵੀ ਹੁੰਦੇ ਹੋ। | وَعَلَيْهَا وَعَلَى ٱلْفُلْكِ تُحْمَلُونَ. ﴿22﴾ |
| 23 ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ? | وَلَقَدْ أَرْسَلْنَا نُوحًا إِلَىٰ قَوْمِهِۦ فَقَالَ يَٰقَوْمِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥٓ ۖ أَفَلَا تَتَّقُونَ. ﴿23﴾ |
| 24 ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ ਸੀ, (ਕੌਮ ਨੂੰ) ਆਖਣ ਲੱਗੇ ਕਿ ਇਹ (ਨੂਹ) ਤਾਂ ਤੁਹਾਡੇ ਜਿਹਾ ਹੀ ਇਕ ਵਿਅਕਤੀ ਹੈ, ਇਹ ਤਾਂ ਤੁਹਾਡੇ ਉੱਤੇ ਸਰਦਾਰੀ ਕਰਨਾ ਚਾਹੁੰਦਾ ਹੈ। ਜੇ ਅੱਲਾਹ ਚਾਹੁੰਦਾ ਤਾਂ ਕਿਸੇ ਫ਼ਰਿਸ਼ਤੇ ਨੂੰ (ਨਬੀ ਬਣਾ ਕੇ) ਭੇਜਦਾ। ਅਸੀਂ ਤਾਂ ਅਜਿਹੀ (ਤੌਹੀਦ ਦੀ) ਗੱਲ ਆਪਣੇ ਪਿਓ ਦਾਦੇ ਦੇ ਸਮੇਂ ਤੋਂ ਕਦੇ ਸੁਣੀ ਹੀ ਨਹੀਂ। | فَقَالَ ٱلْمَلَؤُا۟ ٱلَّذِينَ كَفَرُوا۟ مِن قَوْمِهِۦ مَا هَٰذَآ إِلَّا بَشَرٌۭ مِّثْلُكُمْ يُرِيدُ أَن يَتَفَضَّلَ عَلَيْكُمْ وَلَوْ شَآءَ ٱللَّهُ لَأَنزَلَ مَلَٰٓئِكَةًۭ مَّا سَمِعْنَا بِهَٰذَا فِىٓ ءَابَآئِنَا ٱلْأَوَّلِينَ. ﴿24﴾ |
| 25 (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)। | إِنْ هُوَ إِلَّا رَجُلٌۢ بِهِۦ جِنَّةٌۭ فَتَرَبَّصُوا۟ بِهِۦ حَتَّىٰ حِينٍۢ. ﴿25﴾ |
| 26 ਨੂਹ ਨੇ ਕਿਹਾ ਕਿ ਹੇ ਰੱਬਾ! ਤੂੰ ਮੇਰੀ ਸਹਾਇਤਾ ਕਰ, ਉਹਨਾਂ ਨੇ ਮੈਨੂੰ ਝੁਠਲਾਇਆ ਹੈ। | قَالَ رَبِّ ٱنصُرْنِى بِمَا كَذَّبُونِ. ﴿26﴾ |
| 27 ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ। | فَأَوْحَيْنَآ إِلَيْهِ أَنِ ٱصْنَعِ ٱلْفُلْكَ بِأَعْيُنِنَا وَوَحْيِنَا فَإِذَا جَآءَ أَمْرُنَا وَفَارَ ٱلتَّنُّورُ ۙ فَٱسْلُكْ فِيهَا مِن كُلٍّۢ زَوْجَيْنِ ٱثْنَيْنِ وَأَهْلَكَ إِلَّا مَن سَبَقَ عَلَيْهِ ٱلْقَوْلُ مِنْهُمْ ۖ وَلَا تُخَٰطِبْنِى فِى ٱلَّذِينَ ظَلَمُوٓا۟ ۖ إِنَّهُم مُّغْرَقُونَ. ﴿27﴾ |
| 28 (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ। | فَإِذَا ٱسْتَوَيْتَ أَنتَ وَمَن مَّعَكَ عَلَى ٱلْفُلْكِ فَقُلِ ٱلْحَمْدُ لِلَّهِ ٱلَّذِى نَجَّىٰنَا مِنَ ٱلْقَوْمِ ٱلظَّٰلِمِينَ. ﴿28﴾ |
| 29 ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ। | وَقُل رَّبِّ أَنزِلْنِى مُنزَلًۭا مُّبَارَكًۭا وَأَنتَ خَيْرُ ٱلْمُنزِلِينَ. ﴿29﴾ |
| 30 ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ। | إِنَّ فِى ذَٰلِكَ لَءَايَٰتٍۢ وَإِن كُنَّا لَمُبْتَلِينَ. ﴿30﴾ |
| 31 ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ। | ثُمَّ أَنشَأْنَا مِنۢ بَعْدِهِمْ قَرْنًا ءَاخَرِينَ. ﴿31﴾ |
| 32 ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ? | فَأَرْسَلْنَا فِيهِمْ رَسُولًۭا مِّنْهُمْ أَنِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥٓ ۖ أَفَلَا تَتَّقُونَ. ﴿32﴾ |
| 33 ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ। | وَقَالَ ٱلْمَلَأُ مِن قَوْمِهِ ٱلَّذِينَ كَفَرُوا۟ وَكَذَّبُوا۟ بِلِقَآءِ ٱلْءَاخِرَةِ وَأَتْرَفْنَٰهُمْ فِى ٱلْحَيَوٰةِ ٱلدُّنْيَا مَا هَٰذَآ إِلَّا بَشَرٌۭ مِّثْلُكُمْ يَأْكُلُ مِمَّا تَأْكُلُونَ مِنْهُ وَيَشْرَبُ مِمَّا تَشْرَبُونَ. ﴿33﴾ |
| 34 ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ। | وَلَئِنْ أَطَعْتُم بَشَرًۭا مِّثْلَكُمْ إِنَّكُمْ إِذًۭا لَّخَٰسِرُونَ. ﴿34﴾ |
| 35 ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ? | أَيَعِدُكُمْ أَنَّكُمْ إِذَا مِتُّمْ وَكُنتُمْ تُرَابًۭا وَعِظَٰمًا أَنَّكُم مُّخْرَجُونَ. ﴿35﴾ |
| 36 ਜਿਹੜਾ ਵਚਨ ਤੁਹਾਨੂੰ ਦਿੱਤਾ ਜਾ ਰਿਹਾ ਹੈ ਉਹ ਪੂਰਾ ਹੋਣਾ ਅਸੰਭਵ ਹੈ। | ۞ هَيْهَاتَ هَيْهَاتَ لِمَا تُوعَدُونَ. ﴿36﴾ |
| 37 ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ। | إِنْ هِىَ إِلَّا حَيَاتُنَا ٱلدُّنْيَا نَمُوتُ وَنَحْيَا وَمَا نَحْنُ بِمَبْعُوثِينَ. ﴿37﴾ |
| 38 ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ। | إِنْ هُوَ إِلَّا رَجُلٌ ٱفْتَرَىٰ عَلَى ٱللَّهِ كَذِبًۭا وَمَا نَحْنُ لَهُۥ بِمُؤْمِنِينَ. ﴿38﴾ |
| 39 ਨਬੀ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਉਹਨਾਂ ਨੇ ਮੈਨੂੰ ਝੁਠਲਾਇਆ ਹੈ, ਸੋ ਹੁਣ ਤੂੰ ਮੇਰੀ ਮਦਦ ਕਰ। | قَالَ رَبِّ ٱنصُرْنِى بِمَا كَذَّبُونِ. ﴿39﴾ |
| 40 ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ। | قَالَ عَمَّا قَلِيلٍۢ لَّيُصْبِحُنَّ نَٰدِمِينَ. ﴿40﴾ |
| 41 ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ। | فَأَخَذَتْهُمُ ٱلصَّيْحَةُ بِٱلْحَقِّ فَجَعَلْنَٰهُمْ غُثَآءًۭ ۚ فَبُعْدًۭا لِّلْقَوْمِ ٱلظَّٰلِمِينَ. ﴿41﴾ |
| 42 ਉਹਨਾਂ ਤੋਂ ਮਗਰੋਂ ਅਸੀਂ ਹੋਰ ਵੀ ਕਈ ਉੱਮਤਾਂ (ਕੌਮਾਂ) ਨੂੰ ਪੈਦਾ ਕੀਤਾ। | ثُمَّ أَنشَأْنَا مِنۢ بَعْدِهِمْ قُرُونًا ءَاخَرِينَ. ﴿42﴾ |
| 43 ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)। | مَا تَسْبِقُ مِنْ أُمَّةٍ أَجَلَهَا وَمَا يَسْتَـْٔخِرُونَ. ﴿43﴾ |
| 44 ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ। | ثُمَّ أَرْسَلْنَا رُسُلَنَا تَتْرَا ۖ كُلَّ مَا جَآءَ أُمَّةًۭ رَّسُولُهَا كَذَّبُوهُ ۚ فَأَتْبَعْنَا بَعْضَهُم بَعْضًۭا وَجَعَلْنَٰهُمْ أَحَادِيثَ ۚ فَبُعْدًۭا لِّقَوْمٍۢ لَّا يُؤْمِنُونَ. ﴿44﴾ |
| 45 ਅਸੀਂ ਮੂਸਾ ਅਤੇ ਉਸ ਦੇ ਭਰਾ ਹਾਰੂਨ ਨੂੰ ਆਪਣੀਆਂ ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ। | ثُمَّ أَرْسَلْنَا مُوسَىٰ وَأَخَاهُ هَٰرُونَ بِـَٔايَٰتِنَا وَسُلْطَٰنٍۢ مُّبِينٍ. ﴿45﴾ |
| 46 ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ। | إِلَىٰ فِرْعَوْنَ وَمَلَإِي۟هِۦ فَٱسْتَكْبَرُوا۟ وَكَانُوا۟ قَوْمًا عَالِينَ. ﴿46﴾ |
| 47 ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ ਕੀ ਅਸੀਂ ਆਪਣੇ ਹੀ ਵਰਗੇ ਦੋ ਵਿਅਕਤੀਆਂ ’ਤੇ ਈਮਾਨ ਲਿਆਈਏ? ਜਦੋਂ ਕਿ ਉਹਨਾਂ ਦੀ ਕੌਮ ਸਾਡੀ ਗ਼ੁਲਾਮ ਹੈ। | فَقَالُوٓا۟ أَنُؤْمِنُ لِبَشَرَيْنِ مِثْلِنَا وَقَوْمُهُمَا لَنَا عَٰبِدُونَ. ﴿47﴾ |
| 48 ਬਸ ਫੇਰ ਉਹਨਾਂ (ਫ਼ਿਰਔਨੀਆਂ) ਨੇ ਉਹਨਾਂ ਨੂੰ (ਰਸੂਲ) ਮੰਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵੀ ਤਬਾਹ ਹੋਣ ਵਾਲਿਆਂ ਵਿੱਚੋਂ ਹੋ ਗਏ। | فَكَذَّبُوهُمَا فَكَانُوا۟ مِنَ ٱلْمُهْلَكِينَ. ﴿48﴾ |
| 49 ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਵੀ ਦਿੱਤੀ ਸੀ, ਤਾਂ ਜੋ ਉਹ ਲੋਕ ਸਿੱਧੇ ਰਾਹ ਉੱਤੇ ਆ ਜਾਣ। | وَلَقَدْ ءَاتَيْنَا مُوسَى ٱلْكِتَٰبَ لَعَلَّهُمْ يَهْتَدُونَ. ﴿49﴾ |
| 50 ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ ਮਾਂ (ਮਰੀਅਮ) ਨੂੰ (ਕੁਦਰਤ ਦੀ) ਇਕ ਨਿਸ਼ਾਨੀ ਬਣਾਇਆ ਅਤੇ ਉਹਨਾਂ ਦੋਵਾਂ (ਮਾਂ ਅਤੇ ਪੁੱਤਰ) ਨੂੰ ਉੱਚੀ ਪਾਕ ਥਾਂ ’ਤੇ ਠਹਿਰਾਇਆ, ਜਿੱਥੇ ਚਸ਼ਮੇ ਵਗਦੇ ਸੀ। | وَجَعَلْنَا ٱبْنَ مَرْيَمَ وَأُمَّهُۥٓ ءَايَةًۭ وَءَاوَيْنَٰهُمَآ إِلَىٰ رَبْوَةٍۢ ذَاتِ قَرَارٍۢ وَمَعِينٍۢ. ﴿50﴾ |
| 51 ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ। | يَٰٓأَيُّهَا ٱلرُّسُلُ كُلُوا۟ مِنَ ٱلطَّيِّبَٰتِ وَٱعْمَلُوا۟ صَٰلِحًا ۖ إِنِّى بِمَا تَعْمَلُونَ عَلِيمٌۭ. ﴿51﴾ |
| 52 ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ। | وَإِنَّ هَٰذِهِۦٓ أُمَّتُكُمْ أُمَّةًۭ وَٰحِدَةًۭ وَأَنَا۠ رَبُّكُمْ فَٱتَّقُونِ. ﴿52﴾ |
|
53
ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।[2]
[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ਿਆ ਆਇਤ 103/3
|
فَتَقَطَّعُوٓا۟ أَمْرَهُم بَيْنَهُمْ زُبُرًۭا ۖ كُلُّ حِزْبٍۭ بِمَا لَدَيْهِمْ فَرِحُونَ. ﴿53﴾ |
| 54 ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ। | فَذَرْهُمْ فِى غَمْرَتِهِمْ حَتَّىٰ حِينٍ. ﴿54﴾ |
| 55 ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ। | أَيَحْسَبُونَ أَنَّمَا نُمِدُّهُم بِهِۦ مِن مَّالٍۢ وَبَنِينَ. ﴿55﴾ |
| 56 ਤਾਂ ਕੀ ਅਸੀਂ ਉਹਨਾਂ ਲਈ ਭਲਾਈਆਂ ਕਰਨ ਵਿਚ ਛੇਤੀ ਕਰ ਰਹੇ ਹਾਂ ? ਇੰਜ ਨਹੀਂ, ਸਗੋਂ ਇਹ ਲੋਕ (ਹਕੀਕਤ ਨੂੰ) ਸਮਝਦੇ ਹੀ ਨਹੀਂ। | نُسَارِعُ لَهُمْ فِى ٱلْخَيْرَٰتِ ۚ بَل لَّا يَشْعُرُونَ. ﴿56﴾ |
| 57 ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ। | إِنَّ ٱلَّذِينَ هُم مِّنْ خَشْيَةِ رَبِّهِم مُّشْفِقُونَ. ﴿57﴾ |
| 58 ਅਤੇ ਜਿਹੜੇ ਆਪਣੇ ਰੱਬ ਦੀਆਂ ਆਇਤਾਂ (.ਕੁਰਆਨ) ਨੂੰ ਮੰਨਦੇ ਹਨ। | وَٱلَّذِينَ هُم بِـَٔايَٰتِ رَبِّهِمْ يُؤْمِنُونَ. ﴿58﴾ |
| 59 ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ। | وَٱلَّذِينَ هُم بِرَبِّهِمْ لَا يُشْرِكُونَ. ﴿59﴾ |
|
60
ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। [3]
[3] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਉਹ ਲੋਕ ਜਿਹੜੇ ਰੋਜ਼ਾ ਰੱਖਦੇ ਹਨ, ਨਮਾਜ਼ ਪੜ੍ਹਦੇ ਹਨ ਅਤੇ ਜ਼ਕਾਤ ਵੀ ਦਿੰਦੇ ਹਨ ਉਹ ਇਸ ਗੱਲ ਤੋਂ ਡਰੇ ਰਹਿੰਦੇ ਹਨ ਕਿ ਕੀਤੇ ਅੱਲਾਹ ਉਨ੍ਹਾਂ ਦੇ ਅਮਲਾਂ ਨੂੰ ਕਬੂਲ ਹੀ ਨਾ ਕਰੇ। ਇਹੋ ਲੋਕ ਭਲਾਈਆਂ ਕਰਨ ਵਿਚ ਛੇਤੀ ਕਰਦੇ ਹਨ। (ਤਿਰਮਜ਼ੀ ਸ਼ਰੀਫ਼, ਹਦੀਸ: 3175)
|
وَٱلَّذِينَ يُؤْتُونَ مَآ ءَاتَوا۟ وَّقُلُوبُهُمْ وَجِلَةٌ أَنَّهُمْ إِلَىٰ رَبِّهِمْ رَٰجِعُونَ. ﴿60﴾ |
| 61 ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ। | أُو۟لَٰٓئِكَ يُسَٰرِعُونَ فِى ٱلْخَيْرَٰتِ وَهُمْ لَهَا سَٰبِقُونَ. ﴿61﴾ |
| 62 ਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ। | وَلَا نُكَلِّفُ نَفْسًا إِلَّا وُسْعَهَا ۖ وَلَدَيْنَا كِتَٰبٌۭ يَنطِقُ بِٱلْحَقِّ ۚ وَهُمْ لَا يُظْلَمُونَ. ﴿62﴾ |
| 63 ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ। | بَلْ قُلُوبُهُمْ فِى غَمْرَةٍۢ مِّنْ هَٰذَا وَلَهُمْ أَعْمَٰلٌۭ مِّن دُونِ ذَٰلِكَ هُمْ لَهَا عَٰمِلُونَ. ﴿63﴾ |
| 64 ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਦੇ ਖਾਂਦੇ ਪੀਂਦੇ ਲੋਕਾਂ ਨੂੰ ਅਜ਼ਾਬ ਵਿਚ ਫੜਾਂਗੇ ਫੇਰ ਉਹ ਉਸ ਸਮੇਂ ਰੋਣ ਪੀਟੱਣਗੇ। | حَتَّىٰٓ إِذَآ أَخَذْنَا مُتْرَفِيهِم بِٱلْعَذَابِ إِذَا هُمْ يَجْـَٔرُونَ. ﴿64﴾ |
| 65 (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ। | لَا تَجْـَٔرُوا۟ ٱلْيَوْمَ ۖ إِنَّكُم مِّنَّا لَا تُنصَرُونَ. ﴿65﴾ |
| 66 (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ। | قَدْ كَانَتْ ءَايَٰتِى تُتْلَىٰ عَلَيْكُمْ فَكُنتُمْ عَلَىٰٓ أَعْقَٰبِكُمْ تَنكِصُونَ. ﴿66﴾ |
| 67 ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ ਕਹਿੰਦੇ ਹੋਏ ਬਕਵਾਸ ਕਰਦੇ ਸੀ। | مُسْتَكْبِرِينَ بِهِۦ سَٰمِرًۭا تَهْجُرُونَ. ﴿67﴾ |
| 68 ਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ? | أَفَلَمْ يَدَّبَّرُوا۟ ٱلْقَوْلَ أَمْ جَآءَهُم مَّا لَمْ يَأْتِ ءَابَآءَهُمُ ٱلْأَوَّلِينَ. ﴿68﴾ |
| 69 ਜਾਂ ਉਹਨਾਂ ਨੇ ਆਪਣੇ ਪੈਗ਼ੰਬਰ (ਮੁਹੰਮਦ ਸ:) ਨੂੰ ਪਛਾਣਿਆ ਹੀ ਨਹੀਂ ਇਸ ਲਈ ਉਸ ਦੇ ਇਨਕਾਰੀ ਹੋ ਰਹੇ ਹਨ। | أَمْ لَمْ يَعْرِفُوا۟ رَسُولَهُمْ فَهُمْ لَهُۥ مُنكِرُونَ. ﴿69﴾ |
| 70 ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ ਹੈ ਜਦ ਕਿ ਉਹ ਤਾਂ ਉਹਨਾਂ ਦੇ ਕੋਲ ਹੱਕ ਲੈ ਕੇ ਆਇਆ ਹੈ ਅਤੇ ਉਹਨਾਂ ਵਿੱਚੋਂ ਬਹੁਤੇ ਤਾਂ ਹੱਕ ਨੂੰ ਨਾ-ਪਸੰਦ ਕਰਦੇ ਹਾਂ। | أَمْ يَقُولُونَ بِهِۦ جِنَّةٌۢ ۚ بَلْ جَآءَهُم بِٱلْحَقِّ وَأَكْثَرُهُمْ لِلْحَقِّ كَٰرِهُونَ. ﴿70﴾ |
| 71 ਜੇ ਹੱਕ (ਧਰਮ) ਹੀ ਉਹਨਾਂ ਦੀਆਂ ਇੱਛਾਵਾ ਦੇ ਅਧੀਨ ਹੋ ਜਾਵੇ ਤਾਂ ਧਰਤੀ, ਅਕਾਸ਼ ਅਤੇ ਉਹਨਾਂ ਵਿਚਾਲੇ ਦੀ ਹਰੇਕ ਚੀਜ਼ ਉਥਲ-ਪੁਥਲ ਹੋ ਜਾਵੇ। ਸੱਚ ਤਾਂ ਇਹ ਹੈ ਕਿ ਅਸੀਂ ਉਹਨਾਂ ਲਈ ਨਸੀਹਤ (ਭਾਵ .ਕੁਰਆਨ) ਲਿਆਏ ਹਾਂ, ਪਰ ਉਹ ਆਪਣੀ ਹੀ ਨਸੀਹਤ ਤੋਂ ਮੂੰਹ ਮੋੜਦੇ ਹਨ। | وَلَوِ ٱتَّبَعَ ٱلْحَقُّ أَهْوَآءَهُمْ لَفَسَدَتِ ٱلسَّمَٰوَٰتُ وَٱلْأَرْضُ وَمَن فِيهِنَّ ۚ بَلْ أَتَيْنَٰهُم بِذِكْرِهِمْ فَهُمْ عَن ذِكْرِهِم مُّعْرِضُونَ. ﴿71﴾ |
| 72 (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ। | أَمْ تَسْـَٔلُهُمْ خَرْجًۭا فَخَرَاجُ رَبِّكَ خَيْرٌۭ ۖ وَهُوَ خَيْرُ ٱلرَّٰزِقِينَ. ﴿72﴾ |
| 73 (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ। | وَإِنَّكَ لَتَدْعُوهُمْ إِلَىٰ صِرَٰطٍۢ مُّسْتَقِيمٍۢ. ﴿73﴾ |
| 74 ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ। | وَإِنَّ ٱلَّذِينَ لَا يُؤْمِنُونَ بِٱلْءَاخِرَةِ عَنِ ٱلصِّرَٰطِ لَنَٰكِبُونَ. ﴿74﴾ |
| 75 ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ। | ۞ وَلَوْ رَحِمْنَٰهُمْ وَكَشَفْنَا مَا بِهِم مِّن ضُرٍّۢ لَّلَجُّوا۟ فِى طُغْيَٰنِهِمْ يَعْمَهُونَ. ﴿75﴾ |
| 76 ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ। | وَلَقَدْ أَخَذْنَٰهُم بِٱلْعَذَابِ فَمَا ٱسْتَكَانُوا۟ لِرَبِّهِمْ وَمَا يَتَضَرَّعُونَ. ﴿76﴾ |
| 77 ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ। | حَتَّىٰٓ إِذَا فَتَحْنَا عَلَيْهِم بَابًۭا ذَا عَذَابٍۢ شَدِيدٍ إِذَا هُمْ فِيهِ مُبْلِسُونَ. ﴿77﴾ |
| 78 ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ। | وَهُوَ ٱلَّذِىٓ أَنشَأَ لَكُمُ ٱلسَّمْعَ وَٱلْأَبْصَٰرَ وَٱلْأَفْـِٔدَةَ ۚ قَلِيلًۭا مَّا تَشْكُرُونَ. ﴿78﴾ |
| 79 ਅਤੇ ਉਸੇ ਨੇ ਤੁਹਾਨੂੰ ਧਰਤੀ ’ਤੇ ਫੈਲਾਇਆ ਹੈ ਅਤੇ ਉਸੇ ਵੱਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ। | وَهُوَ ٱلَّذِى ذَرَأَكُمْ فِى ٱلْأَرْضِ وَإِلَيْهِ تُحْشَرُونَ. ﴿79﴾ |
| 80 ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ? | وَهُوَ ٱلَّذِى يُحْىِۦ وَيُمِيتُ وَلَهُ ٱخْتِلَٰفُ ٱلَّيْلِ وَٱلنَّهَارِ ۚ أَفَلَا تَعْقِلُونَ. ﴿80﴾ |
| 81 ਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ। | بَلْ قَالُوا۟ مِثْلَ مَا قَالَ ٱلْأَوَّلُونَ. ﴿81﴾ |
| 82 ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ? | قَالُوٓا۟ أَءِذَا مِتْنَا وَكُنَّا تُرَابًۭا وَعِظَٰمًا أَءِنَّا لَمَبْعُوثُونَ. ﴿82﴾ |
| 83 ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ। | لَقَدْ وُعِدْنَا نَحْنُ وَءَابَآؤُنَا هَٰذَا مِن قَبْلُ إِنْ هَٰذَآ إِلَّآ أَسَٰطِيرُ ٱلْأَوَّلِينَ. ﴿83﴾ |
| 84 (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ? | قُل لِّمَنِ ٱلْأَرْضُ وَمَن فِيهَآ إِن كُنتُمْ تَعْلَمُونَ. ﴿84﴾ |
| 85 ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ? | سَيَقُولُونَ لِلَّهِ ۚ قُلْ أَفَلَا تَذَكَّرُونَ. ﴿85﴾ |
| 86 ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ? | قُلْ مَن رَّبُّ ٱلسَّمَٰوَٰتِ ٱلسَّبْعِ وَرَبُّ ٱلْعَرْشِ ٱلْعَظِيمِ. ﴿86﴾ |
| 87 ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ। | سَيَقُولُونَ لِلَّهِ ۚ قُلْ أَفَلَا تَتَّقُونَ. ﴿87﴾ |
| 88 (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ? | قُلْ مَنۢ بِيَدِهِۦ مَلَكُوتُ كُلِّ شَىْءٍۢ وَهُوَ يُجِيرُ وَلَا يُجَارُ عَلَيْهِ إِن كُنتُمْ تَعْلَمُونَ. ﴿88﴾ |
| 89 ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ? | سَيَقُولُونَ لِلَّهِ ۚ قُلْ فَأَنَّىٰ تُسْحَرُونَ. ﴿89﴾ |
| 90 ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ। | بَلْ أَتَيْنَٰهُم بِٱلْحَقِّ وَإِنَّهُمْ لَكَٰذِبُونَ. ﴿90﴾ |
| 91 ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ। | مَا ٱتَّخَذَ ٱللَّهُ مِن وَلَدٍۢ وَمَا كَانَ مَعَهُۥ مِنْ إِلَٰهٍ ۚ إِذًۭا لَّذَهَبَ كُلُّ إِلَٰهٍۭ بِمَا خَلَقَ وَلَعَلَا بَعْضُهُمْ عَلَىٰ بَعْضٍۢ ۚ سُبْحَٰنَ ٱللَّهِ عَمَّا يَصِفُونَ. ﴿91﴾ |
| 92 ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ। | عَٰلِمِ ٱلْغَيْبِ وَٱلشَّهَٰدَةِ فَتَعَٰلَىٰ عَمَّا يُشْرِكُونَ. ﴿92﴾ |
| 93 (ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ। | قُل رَّبِّ إِمَّا تُرِيَنِّى مَا يُوعَدُونَ. ﴿93﴾ |
| 94 ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ ਨਾ ਰਲਾਈਂ। | رَبِّ فَلَا تَجْعَلْنِى فِى ٱلْقَوْمِ ٱلظَّٰلِمِينَ. ﴿94﴾ |
| 95 (ਹੇ ਨਬੀ!) ਨਿਰਸੰਦੇਹ, ਉਹਨਾਂ ਨਾਲ ਅਸੀਂ ਜਿਹੜੇ ਵਾਅਦਾ ਕਰਦੇ ਹਾਂ ਤਾਂ ਅਸਾਂ ਇਸ ਗੱਲ ਦੀ ਵੀ ਕੁਰਦਰਤ ਰਖਦੇ ਹਾਂ ਕਿ ਉਸ ਨੂੰ ਤੁਹਾਨੂੰ ਕਰ ਵਿਖਾਈਏ। | وَإِنَّا عَلَىٰٓ أَن نُّرِيَكَ مَا نَعِدُهُمْ لَقَٰدِرُونَ. ﴿95﴾ |
| 96 (ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। | ٱدْفَعْ بِٱلَّتِى هِىَ أَحْسَنُ ٱلسَّيِّئَةَ ۚ نَحْنُ أَعْلَمُ بِمَا يَصِفُونَ. ﴿96﴾ |
| 97 ਸੋ ਤੁਸੀਂ (ਹੇ ਨਬੀ!) ਦੁਆ ਕਰੋ ਕਿ ਹੇ ਮੇਰੇ ਰੱਬਾ! ਮੈਂ ਸ਼ੈਤਾਨਾਂ ਦੀਆਂ ਉਕਸਾਹਟਾਂ ਤੋਂ ਬਚਣ ਲਈ ਤੇਰੀ ਸ਼ਰਨ ਭਾਲਦਾ ਹਾਂ। | وَقُل رَّبِّ أَعُوذُ بِكَ مِنْ هَمَزَٰتِ ٱلشَّيَٰطِينِ. ﴿97﴾ |
| 98 ਅਤੇ ਹੇ ਮੇਰੇ ਰੱਬਾ! ਮੈਂ ਇਸ ਗੱਲ ਤੋਂ ਵੀ ਤੇਰੀ ਸ਼ਰਨ ਚਾਹੁੰਦਾ ਹਾਂ ਕਿ ਉਹ (ਸ਼ੈਤਾਨ) ਮੇਰੇ ਕੋਲ ਆਉਣ। | وَأَعُوذُ بِكَ رَبِّ أَن يَحْضُرُونِ. ﴿98﴾ |
| 99 ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ ਹੈ ਤਾਂ ਆਖਦਾ ਹੈ ਕਿ ਹੇ ਪਾਲਣਹਾਰ! ਮੈਨੂੰ ਵਾਪਸ (ਸੰਸਾਰ ਵਿਚ) ਭੇਜ ਦੇ। | حَتَّىٰٓ إِذَا جَآءَ أَحَدَهُمُ ٱلْمَوْتُ قَالَ رَبِّ ٱرْجِعُونِ. ﴿99﴾ |
| 100 ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ। | لَعَلِّىٓ أَعْمَلُ صَٰلِحًۭا فِيمَا تَرَكْتُ ۚ كَلَّآ ۚ إِنَّهَا كَلِمَةٌ هُوَ قَآئِلُهَا ۖ وَمِن وَرَآئِهِم بَرْزَخٌ إِلَىٰ يَوْمِ يُبْعَثُونَ. ﴿100﴾ |
| 101 ਜਦੋਂ ਬਿਗਲ ਬਜਾ ਦਿੱਤਾ ਜਾਵੇਗਾ ਫੇਰ ਨਾ ਤਾਂ ਕੋਈ ਰਿਸ਼ਤੇਦਾਰੀਆਂ ਹੀ ਰਹਿਣਗੀਆਂ ਅਤੇ ਨਾ ਹੀ ਇਕ ਦੂਜੇ ਦਾ (ਹਾਲ ਚਾਲ) ਪੁੱਛਿਆ ਜਾਵੇਗਾ। | فَإِذَا نُفِخَ فِى ٱلصُّورِ فَلَآ أَنسَابَ بَيْنَهُمْ يَوْمَئِذٍۢ وَلَا يَتَسَآءَلُونَ. ﴿101﴾ |
| 102 ਜਿਨ੍ਹਾਂ ਦੇ ਕਰਮਾਂ ਦੇ ਤੋਲ ਭਾਰੀ ਹੋਣਗੇ ਉਹੀਓ ਸਫ਼ਲ ਹੋਣਗੇ। | فَمَن ثَقُلَتْ مَوَٰزِينُهُۥ فَأُو۟لَٰٓئِكَ هُمُ ٱلْمُفْلِحُونَ. ﴿102﴾ |
| 103 ਅਤੇ ਜਿਨ੍ਹਾਂ ਦਾ ਤੋਲ ਹਲਕਾ ਹੋਵੇਗਾ ਇਹ ਉਹ ਹੋਣਗੇ ਜਿਨ੍ਹਾਂ ਨੇ ਆਪਣਾ ਨੁਕਸਾਨ ਆਪ ਹੀ ਕੀਤਾ ਹੋਵੇਗਾ ਅਤੇ ਉਹ ਸਦਾ ਲਈ ਨਰਕ ਵਿਚ ਜਾਣਗੇ। | وَمَنْ خَفَّتْ مَوَٰزِينُهُۥ فَأُو۟لَٰٓئِكَ ٱلَّذِينَ خَسِرُوٓا۟ أَنفُسَهُمْ فِى جَهَنَّمَ خَٰلِدُونَ. ﴿103﴾ |
| 104 ਉਹਨਾਂ ਦੇ ਚਿਹਰਿਆਂ ਨੂੰ ਅੱਗ ਸਾੜੇਗੀ ਅਤੇ ਉਹਨਾਂ ਦੀਆਂ ਸ਼ਕਲਾਂ ਭੈੜੀਆਂ ਹੋ ਜਾਣਗੀਆਂ। | تَلْفَحُ وُجُوهَهُمُ ٱلنَّارُ وَهُمْ فِيهَا كَٰلِحُونَ. ﴿104﴾ |
| 105 ਉਹਨਾਂ ਨੂੰ ਪੂੱਛਿਆ ਜਾਵੇਗਾ, ਕੀ ਮੇਰੀਆਂ ਆਇਤਾਂ ਤੁਹਾਨੂੰ ਨਹੀਂ ਸੁਣਾਈਆਂ ਜਾਂਦੀਆਂ ਸੀ ? ਫੇਰ ਤੁਸੀਂ ਉਹਨਾਂ ਨੂੰ ਝੁਠਲਾ ਦਿਆ ਕਰਦੇ ਸੀ। | أَلَمْ تَكُنْ ءَايَٰتِى تُتْلَىٰ عَلَيْكُمْ فَكُنتُم بِهَا تُكَذِّبُونَ. ﴿105﴾ |
| 106 (ਇਨਕਾਰੀ) ਜਵਾਬ ਵਿਚ ਆਖਣਗੇ ਕਿ ਹੇ ਸਾਡੇ ਰੱਬਾ! ਸਾਡੀ ਮਾੜੀ ਕਿਸਮਤ ਸਾਡੇ ’ਤੇ ਭਾਰੂ ਹੋ ਗਈ ਸੀ, ਬੇਸ਼ੱਕ ਅਸੀਂ ਰਾਹੋਂ ਭਟਕ ਗਏ ਸੀ। | قَالُوا۟ رَبَّنَا غَلَبَتْ عَلَيْنَا شِقْوَتُنَا وَكُنَّا قَوْمًۭا ضَآلِّينَ. ﴿106﴾ |
| 107 ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ। | رَبَّنَآ أَخْرِجْنَا مِنْهَا فَإِنْ عُدْنَا فَإِنَّا ظَٰلِمُونَ. ﴿107﴾ |
| 108 ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ। | قَالَ ٱخْسَـُٔوا۟ فِيهَا وَلَا تُكَلِّمُونِ. ﴿108﴾ |
| 109 ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ ਕਿਹਾ ਕਰਦੀ ਸੀ ਕਿ ਹੇ ਸਾਡੇ ਮਾਲਿਕ! ਅਸੀਂ ਈਮਾਨ ਲਿਆਏ ਹਾਂ, ਤੂੰ ਸਾਨੂੰ ਬਖ਼ਸ਼ ਦੇ ਅਤੇ ਸਾਡੇ ਉੱਤੇ ਰਹਿਮ ਫ਼ਰਮਾ। ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ। | إِنَّهُۥ كَانَ فَرِيقٌۭ مِّنْ عِبَادِى يَقُولُونَ رَبَّنَآ ءَامَنَّا فَٱغْفِرْ لَنَا وَٱرْحَمْنَا وَأَنتَ خَيْرُ ٱلرَّٰحِمِينَ. ﴿109﴾ |
| 110 ਪਰ ਤੁਸੀਂ (ਕਾਫ਼ਿਰੋ) ਉਹਨਾਂ (ਈਮਾਨ ਵਾਲਿਆਂ) ਦਾ ਮਖੌਲ ਕਰਦੇ ਰਹੇ ਇੱਥੋਂ ਤੀਕ ਕਿ ਤੁਸੀਂ ਮੈਨੂੰ ਵੀ ਭੁਲਾ ਦਿੱਤਾ ਤੁਸੀਂ ਉਹਨਾਂ ਉੱਤੇ ਹਸਿਆ ਕਰਦੇ ਸੀ। | فَٱتَّخَذْتُمُوهُمْ سِخْرِيًّا حَتَّىٰٓ أَنسَوْكُمْ ذِكْرِى وَكُنتُم مِّنْهُمْ تَضْحَكُونَ. ﴿110﴾ |
| 111 ਅੱਜ ਮੈਂਨੇ ਉਹਨਾਂ (ਮੋਮਿਨਾਂ) ਨੂੰ ਉਹਨਾਂ ਦੇ ਸਬਰ ਦਾ ਬਦਲਾ (ਜੰਨਤ) ਦੇ ਦਿੱਤਾ ਹੈ ਅਤੇ ਉਹ ਆਪਣੀ ਸਫ਼ਲਤਾ ਨੂੰ ਪਹੁੰਚਗੇ। | إِنِّى جَزَيْتُهُمُ ٱلْيَوْمَ بِمَا صَبَرُوٓا۟ أَنَّهُمْ هُمُ ٱلْفَآئِزُونَ. ﴿111﴾ |
| 112 ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ ਸੀ। | قَٰلَ كَمْ لَبِثْتُمْ فِى ٱلْأَرْضِ عَدَدَ سِنِينَ. ﴿112﴾ |
| 113 ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ। | قَالُوا۟ لَبِثْنَا يَوْمًا أَوْ بَعْضَ يَوْمٍۢ فَسْـَٔلِ ٱلْعَآدِّينَ. ﴿113﴾ |
| 114 ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ। | قَٰلَ إِن لَّبِثْتُمْ إِلَّا قَلِيلًۭا ۖ لَّوْ أَنَّكُمْ كُنتُمْ تَعْلَمُونَ. ﴿114﴾ |
| 115 ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ? | أَفَحَسِبْتُمْ أَنَّمَا خَلَقْنَٰكُمْ عَبَثًۭا وَأَنَّكُمْ إِلَيْنَا لَا تُرْجَعُونَ. ﴿115﴾ |
| 116 ਜਦ ਕਿ ਅੱਲਾਹ ਦੀ ਪਾਤਸ਼ਾਹੀ ਹੱਕ ਹੈ ਅਤੇ ਉਹ ਸਭ ਤੋਂ ਉੱਚਾ ਹੈ, ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹੀਓ ਉੱਚੇ ਅਰਸ਼ਾਂ ਦਾ ਮਾਲਿਕ ਹੈ। | فَتَعَٰلَى ٱللَّهُ ٱلْمَلِكُ ٱلْحَقُّ ۖ لَآ إِلَٰهَ إِلَّا هُوَ رَبُّ ٱلْعَرْشِ ٱلْكَرِيمِ. ﴿116﴾ |
| 117 ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ। | وَمَن يَدْعُ مَعَ ٱللَّهِ إِلَٰهًا ءَاخَرَ لَا بُرْهَٰنَ لَهُۥ بِهِۦ فَإِنَّمَا حِسَابُهُۥ عِندَ رَبِّهِۦٓ ۚ إِنَّهُۥ لَا يُفْلِحُ ٱلْكَٰفِرُونَ. ﴿117﴾ |
| 118 ਹੇ ਨਬੀ! (ਦੁਆਵਾਂ ਕਰਦੇ ਹੋਏ) ਆਖੋ ਕਿ ਹੇ ਮੇਰੇ ਪਾਲਣਹਾਰ! ਤੂੰ ਮੈਨੂੰ ਬਖ਼ਸ਼ ਦੇ ਅਤੇ (ਮੇਰੇ ਹਾਲ ਉੱਤੇ) ਰਹਿਮ ਕਰ, ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ। | وَقُل رَّبِّ ٱغْفِرْ وَٱرْحَمْ وَأَنتَ خَيْرُ ٱلرَّٰحِمِينَ. ﴿118﴾ |