الشورى
ਪੰਜਾਬੀ Translation with Arabic Quran Text
| ਪੰਜਾਬੀ | العربية |
|---|---|
| 1 ਹਾ, ਮੀਮ। | حمٓ. ﴿1﴾ |
| 2 ਐਨ, ਸੀਨ, ਕਾਫ਼। | عٓسٓقٓ. ﴿2﴾ |
|
3
(ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।[1]
[1] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4
|
كَذَٰلِكَ يُوحِىٓ إِلَيْكَ وَإِلَى ٱلَّذِينَ مِن قَبْلِكَ ٱللَّهُ ٱلْعَزِيزُ ٱلْحَكِيمُ. ﴿3﴾ |
| 4 ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ। | لَهُۥ مَا فِى ٱلسَّمَٰوَٰتِ وَمَا فِى ٱلْأَرْضِ ۖ وَهُوَ ٱلْعَلِىُّ ٱلْعَظِيمُ. ﴿4﴾ |
| 5 ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ। | تَكَادُ ٱلسَّمَٰوَٰتُ يَتَفَطَّرْنَ مِن فَوْقِهِنَّ ۚ وَٱلْمَلَٰٓئِكَةُ يُسَبِّحُونَ بِحَمْدِ رَبِّهِمْ وَيَسْتَغْفِرُونَ لِمَن فِى ٱلْأَرْضِ ۗ أَلَآ إِنَّ ٱللَّهَ هُوَ ٱلْغَفُورُ ٱلرَّحِيمُ. ﴿5﴾ |
| 6 ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ। | وَٱلَّذِينَ ٱتَّخَذُوا۟ مِن دُونِهِۦٓ أَوْلِيَآءَ ٱللَّهُ حَفِيظٌ عَلَيْهِمْ وَمَآ أَنتَ عَلَيْهِم بِوَكِيلٍۢ. ﴿6﴾ |
|
7
(ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।[2]
[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3
|
وَكَذَٰلِكَ أَوْحَيْنَآ إِلَيْكَ قُرْءَانًا عَرَبِيًّۭا لِّتُنذِرَ أُمَّ ٱلْقُرَىٰ وَمَنْ حَوْلَهَا وَتُنذِرَ يَوْمَ ٱلْجَمْعِ لَا رَيْبَ فِيهِ ۚ فَرِيقٌۭ فِى ٱلْجَنَّةِ وَفَرِيقٌۭ فِى ٱلسَّعِيرِ. ﴿7﴾ |
| 8 ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ। | وَلَوْ شَآءَ ٱللَّهُ لَجَعَلَهُمْ أُمَّةًۭ وَٰحِدَةًۭ وَلَٰكِن يُدْخِلُ مَن يَشَآءُ فِى رَحْمَتِهِۦ ۚ وَٱلظَّٰلِمُونَ مَا لَهُم مِّن وَلِىٍّۢ وَلَا نَصِيرٍ. ﴿8﴾ |
| 9 ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ। | أَمِ ٱتَّخَذُوا۟ مِن دُونِهِۦٓ أَوْلِيَآءَ ۖ فَٱللَّهُ هُوَ ٱلْوَلِىُّ وَهُوَ يُحْىِ ٱلْمَوْتَىٰ وَهُوَ عَلَىٰ كُلِّ شَىْءٍۢ قَدِيرٌۭ. ﴿9﴾ |
| 10 (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ। | وَمَا ٱخْتَلَفْتُمْ فِيهِ مِن شَىْءٍۢ فَحُكْمُهُۥٓ إِلَى ٱللَّهِ ۚ ذَٰلِكُمُ ٱللَّهُ رَبِّى عَلَيْهِ تَوَكَّلْتُ وَإِلَيْهِ أُنِيبُ. ﴿10﴾ |
| 11 ਅਕਾਸ਼ਾਂ ਤੇ ਧਰਤੀ ਦਾ ਸਿਰਜਨਹਾਰ ਵੀ ਉਹੀਓ ਹੈ। ਉਸੇ ਨੇ ਤੁਹਾਡੀ ਜਿਨਸ ਵਿੱਚੋਂ ਤੁਹਾਡੇ ਲਈ ਜੋੜੇ ਬਣਾਏ ਅਤੇ ਪਸ਼ੂਆਂ ਵਿੱਚੋਂ ਵੀ ਉਹਨਾਂ ਦੀ ਜਿਨਸ ਦੇ ਜੋੜੇ ਬਣਾਏ। ਇਸ ਤਰ੍ਹਾਂ ਉਹ ਤੁਹਾਡੀਆਂ ਨਸਲਾਂ ਨੂੰ ਫੈਲਾਉਂਦਾ ਰਹਿੰਦਾ ਹੈ। (ਸ੍ਰਿਸ਼ਟੀ ਦੀ) ਕੋਈ ਵੀ ਸ਼ੈਅ ਉਸ ਵਰਗੀ ਨਹੀਂ। ਉਹ (ਹਰ ਗੱਲ ਨੂੰ) ਚੰਗੀ ਤਰ੍ਹਾਂ ਸੁਣਦਾ ਹੈ ਤੇ (ਹਰ ਕੰਮ ਨੂੰ) ਚੰਗੀ ਤਰ੍ਹਾਂ ਵੇਖਦਾ ਹੈ। | فَاطِرُ ٱلسَّمَٰوَٰتِ وَٱلْأَرْضِ ۚ جَعَلَ لَكُم مِّنْ أَنفُسِكُمْ أَزْوَٰجًۭا وَمِنَ ٱلْأَنْعَٰمِ أَزْوَٰجًۭا ۖ يَذْرَؤُكُمْ فِيهِ ۚ لَيْسَ كَمِثْلِهِۦ شَىْءٌۭ ۖ وَهُوَ ٱلسَّمِيعُ ٱلْبَصِيرُ. ﴿11﴾ |
| 12 ਅਕਾਸ਼ਾਂ ਤੇ ਧਰਤੀ ਦੇ ਖ਼ਜ਼ਾਨਿਆਂ ਦੀਆਂ ਕੁੰਜੀਆਂ ਉਸੇ ਕੋਲ ਹਨ। ਉਹ ਜਿਸ ਨੂੰ ਚਾਹੁੰਦਾ ਹੈ, ਖੁੱਲ੍ਹਾ-ਡੁੱਲਾ ਰਿਜ਼ਕ ਦਿੰਦਾ ਹੈ ਅਤੇ ਜਿਸ ਲਈ ਚਾਹੁੰਦਾ ਹੈ, ਰੋਜ਼ੀ ਵਿਚ ਤੰਗੀ ਕਰ ਦਿੰਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਤੋਂ ਚੰਗੀ ਤਰ੍ਹਾਂ ਜਾਣੂ ਹੈ। | لَهُۥ مَقَالِيدُ ٱلسَّمَٰوَٰتِ وَٱلْأَرْضِ ۖ يَبْسُطُ ٱلرِّزْقَ لِمَن يَشَآءُ وَيَقْدِرُ ۚ إِنَّهُۥ بِكُلِّ شَىْءٍ عَلِيمٌۭ. ﴿12﴾ |
|
13
(ਹੇ ਮੁਹੰਮਦ!) ਉਸ ਨੇ ਤੁਹਾਡੇ ਲਈ ਵੀ ਉਹੀਓ ਧਰਮ ਨਿਯਤ ਕੀਤਾ ਹੈ, ਜਿਸ ਦਾ ਹੁਕਮ ਉਸ ਨੇ ਨੂਹ ਨੂੰ ਦਿੱਤਾ ਸੀ ਅਤੇ ਅਸੀਂ ਉਹੀ ਵਹੀ ਤੁਹਾਡੇ ਵੱਲ ਭੇਜੀ ਹੈ ਅਤੇ ਇਸੇ ਦਾ ਤਾਕੀਦੀ ਹੁਕਮ ਅਸੀਂ ਇਬਰਾਹੀਮ, ਮੂਸਾ ਅਤੇ ਈਸਾ ਨੂੰ ਦਿੱਤਾ ਸੀ ਕਿ ਤੁਸੀਂ ਸਾਰੇ ਇਸੇ ਦੀਨ ਨੂੰ ਕਾਇਮ ਰੱਖੋ ਅਤੇ ਤੁਸੀਂ ਇਸ ਵਿਚ ਅੱਡੋ-ਅੱਡ ਨਾ ਹੋ ਜਾਣਾ।[3] (ਹੇ ਨਬੀ!) ਜਿਸ ਗੱਲ (ਭਾਵ ਇਕ ਅੱਲਾਹ) ਵੱਲ ਤੁਸੀਂ ਉਹਨਾਂ ਨੂੰ ਸੱਦਾ ਦੇ ਰਹੇ ਹੋ, ਇਹੋ ਗੱਲ ਇਹਨਾਂ ਮੁਸ਼ਰਿਕਾਂ ਨੂੰ ਅਤਿ ਭੈੜੀ ਜਾਪਦੀ ਹੈ। ਅੱਲਾਹ ਜਿਸ ਨੂੰ ਚਾਹੁੰਦਾ ਹੈ ਆਪਣੇ ਲਈ ਚੁਣ ਲੈਂਦਾ ਹੈ ਅਤੇ ਹਿਦਾਇਤ ਉਸੇ ਨੂੰ ਬਖ਼ਸ਼ਦਾ ਹੈ ਜਿਹੜਾ ਉਸ ਵੱਲ ਮੁੜ ਆਉਂਦਾ ਹੈ।
[3] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3
|
۞ شَرَعَ لَكُم مِّنَ ٱلدِّينِ مَا وَصَّىٰ بِهِۦ نُوحًۭا وَٱلَّذِىٓ أَوْحَيْنَآ إِلَيْكَ وَمَا وَصَّيْنَا بِهِۦٓ إِبْرَٰهِيمَ وَمُوسَىٰ وَعِيسَىٰٓ ۖ أَنْ أَقِيمُوا۟ ٱلدِّينَ وَلَا تَتَفَرَّقُوا۟ فِيهِ ۚ كَبُرَ عَلَى ٱلْمُشْرِكِينَ مَا تَدْعُوهُمْ إِلَيْهِ ۚ ٱللَّهُ يَجْتَبِىٓ إِلَيْهِ مَن يَشَآءُ وَيَهْدِىٓ إِلَيْهِ مَن يُنِيبُ. ﴿13﴾ |
| 14 ਉਹ ਲੋਕ ਆਪਣੇ ਕੋਲ ਗਿਆਨ ਆ ਚੁੱਕਣ ਮਗਰੋਂ ਕੇਵਲ ਆਪਣੇ ਵਿਚਾਲੇ ਦੀ ਹਟ ਧਰਮੀ ਕਾਰਨ ਧੜੇਬੰਦੀ ਦਾ ਸ਼ਿਕਾਰ ਹੋਏ। (ਹੇ ਨਬੀ!) ਜੇ ਤੁਹਾਡੇ ਰੱਬ ਵੱਲੋਂ ਇਕ ਨਿਯਤ ਸਮੇਂ ਤਕ ਲਈ ਫ਼ੈਸਲਾ ਅੱਗੇ ਪਾਉਣ ਦੀ ਗੱਲ ਪਹਿਲਾਂ ਤੋਂ ਹੀ ਨਾ ਆਖੀ ਹੁੰਦੀ ਤਾਂ ਉਹਨਾਂ ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਜਿਹੜੇ ਲੋਕ ਉਹਨਾਂ ਤੋਂ ਬਾਅਦ ਅੱਲਾਹ ਦੀ ਕਿਤਾਬ ਦੇ ਵਾਰਸ ਬਣਾਏ ਗਏ ਉਹ ਉਸ ਪ੍ਰਤੀ ਦੁਵਿਧਾ ਭਰੇ ਸ਼ੱਕ ਵਿਚ ਹਨ। | وَمَا تَفَرَّقُوٓا۟ إِلَّا مِنۢ بَعْدِ مَا جَآءَهُمُ ٱلْعِلْمُ بَغْيًۢا بَيْنَهُمْ ۚ وَلَوْلَا كَلِمَةٌۭ سَبَقَتْ مِن رَّبِّكَ إِلَىٰٓ أَجَلٍۢ مُّسَمًّۭى لَّقُضِىَ بَيْنَهُمْ ۚ وَإِنَّ ٱلَّذِينَ أُورِثُوا۟ ٱلْكِتَٰبَ مِنۢ بَعْدِهِمْ لَفِى شَكٍّۢ مِّنْهُ مُرِيبٍۢ. ﴿14﴾ |
| 15 ਸੋ (ਹੇ ਮੁਹੰਮਦ!) ਤੁਸੀਂ ਲੋਕਾਂ ਨੂੰ ਇਸੇ (ਧਰਮ ਇਸਲਾਮ) ਵੱਲ ਸੱਦਾ ਦਿਓ ਅਤੇ ਜਿਹੜਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਉਸੇ ਉੱਤੇ ਦ੍ਰਿੜਤਾ ਪੂਰਬਕ ਡਟ ਜਾਓ। ਇਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਤੁਰੋ ਅਤੇ ਆਖ ਦਿਓ ਕਿ ਜਿਹੜੀ ਕਿਤਾਬ ਅੱਲਾਹ ਨੇ ਉਤਾਰੀ ਹੈ ਮੈਂ ਉਸ ਉੱਤੇ ਈਮਾਨ ਲਿਆਇਆ ਹਾਂ ਅਤੇ ਮੈਨੂੰ ਹੁਕਮ ਹੋਇਆ ਹੈ ਕਿ ਮੈਂ ਤੁਹਾਡੇ ਵਿਚਾਲੇ ਇਨਸਾਫ ਕਰਾਂ। ਸਾਡਾ ਪਾਲਣਹਾਰ ਵੀ ਅੱਲਾਹ ਹੈ ਅਤੇ ਤੁਹਾਡਾ ਪਾਲਣਹਾਰ ਵੀ ੳਹੀਓ ਹੈ। ਸਾਡੀਆਂ ਕਰਨੀਆਂ ਸਾਡੇ ਲਈ ਹਨ ਅਤੇ ਤੁਹਾਡੀਆਂ ਕਰਨੀਆਂ ਤੁਹਾਡੇ ਲਈ ਹਨ। ਤੁਹਾਡੇ ਤੇ ਸਾਡੇ ਵਿਚਾਲੇ ਕੋਈ ਝਗੜਾ ਨਹੀਂ। (ਕਿਆਮਤ ਦਿਹਾੜੇ) ਅੱਲਾਹ ਸਾਨੂੰ ਸਾਰਿਆਂ ਨੂੰ ਜਮ੍ਹਾਂ ਕਰੇਗਾ ਅਤੇ ਉਸੇ ਵੱਲ ਸਾਰਿਆਂ ਨੇ ਪਰਤਣਾ ਹੈ। | فَلِذَٰلِكَ فَٱدْعُ ۖ وَٱسْتَقِمْ كَمَآ أُمِرْتَ ۖ وَلَا تَتَّبِعْ أَهْوَآءَهُمْ ۖ وَقُلْ ءَامَنتُ بِمَآ أَنزَلَ ٱللَّهُ مِن كِتَٰبٍۢ ۖ وَأُمِرْتُ لِأَعْدِلَ بَيْنَكُمُ ۖ ٱللَّهُ رَبُّنَا وَرَبُّكُمْ ۖ لَنَآ أَعْمَٰلُنَا وَلَكُمْ أَعْمَٰلُكُمْ ۖ لَا حُجَّةَ بَيْنَنَا وَبَيْنَكُمُ ۖ ٱللَّهُ يَجْمَعُ بَيْنَنَا ۖ وَإِلَيْهِ ٱلْمَصِيرُ. ﴿15﴾ |
|
16
ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।[4]
[4] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3
|
وَٱلَّذِينَ يُحَآجُّونَ فِى ٱللَّهِ مِنۢ بَعْدِ مَا ٱسْتُجِيبَ لَهُۥ حُجَّتُهُمْ دَاحِضَةٌ عِندَ رَبِّهِمْ وَعَلَيْهِمْ غَضَبٌۭ وَلَهُمْ عَذَابٌۭ شَدِيدٌ. ﴿16﴾ |
| 17 ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ। | ٱللَّهُ ٱلَّذِىٓ أَنزَلَ ٱلْكِتَٰبَ بِٱلْحَقِّ وَٱلْمِيزَانَ ۗ وَمَا يُدْرِيكَ لَعَلَّ ٱلسَّاعَةَ قَرِيبٌۭ. ﴿17﴾ |
| 18 ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ। | يَسْتَعْجِلُ بِهَا ٱلَّذِينَ لَا يُؤْمِنُونَ بِهَا ۖ وَٱلَّذِينَ ءَامَنُوا۟ مُشْفِقُونَ مِنْهَا وَيَعْلَمُونَ أَنَّهَا ٱلْحَقُّ ۗ أَلَآ إِنَّ ٱلَّذِينَ يُمَارُونَ فِى ٱلسَّاعَةِ لَفِى ضَلَٰلٍۭ بَعِيدٍ. ﴿18﴾ |
| 19 ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ। | ٱللَّهُ لَطِيفٌۢ بِعِبَادِهِۦ يَرْزُقُ مَن يَشَآءُ ۖ وَهُوَ ٱلْقَوِىُّ ٱلْعَزِيزُ. ﴿19﴾ |
| 20 ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ। | مَن كَانَ يُرِيدُ حَرْثَ ٱلْءَاخِرَةِ نَزِدْ لَهُۥ فِى حَرْثِهِۦ ۖ وَمَن كَانَ يُرِيدُ حَرْثَ ٱلدُّنْيَا نُؤْتِهِۦ مِنْهَا وَمَا لَهُۥ فِى ٱلْءَاخِرَةِ مِن نَّصِيبٍ. ﴿20﴾ |
| 21 ਕੀ ਇਹਨਾਂ ਲਈ (ਅੱਲਾਹ ਤੋਂ ਛੁੱਟ) ਕੁੱਝ ਹੋਰ ਸ਼ਰੀਕ ਹਨ ਜਿਨ੍ਹਾਂ ਨੇ ਇਹਨਾਂ ਲਈ ਉਹ ਦੀਨ ਨੀਯਤ ਕੀਤਾ ਹੈ ਜਿਸ ਦਾ ਹੁਕਮ ਅੱਲਾਹ ਨੇ ਨਹੀਂ ਦਿੱਤਾ ? ਜੇਕਰ ਫ਼ੈਸਲੇ (ਕਿਆਮਤ) ਦੀ ਗੱਲ ਨਿਸ਼ਚਿਤ ਨਾ ਹੋ ਗਈ ਹੁੰਦੀ ਤਾਂ ਇਹਨਾਂ ਦਾ ਨਿਬੇੜਾ ਕਦੋਂ ਦਾ ਹੋ ਗਿਆ ਹੁੰਦਾ। ਬੇਸ਼ੱਕ ਇਹਨਾਂ ਜ਼ਾਲਮਾਂ ਲਈ ਦੁਖਦਾਈ ਅਜ਼ਾਬ ਹੈ। | أَمْ لَهُمْ شُرَكَٰٓؤُا۟ شَرَعُوا۟ لَهُم مِّنَ ٱلدِّينِ مَا لَمْ يَأْذَنۢ بِهِ ٱللَّهُ ۚ وَلَوْلَا كَلِمَةُ ٱلْفَصْلِ لَقُضِىَ بَيْنَهُمْ ۗ وَإِنَّ ٱلظَّٰلِمِينَ لَهُمْ عَذَابٌ أَلِيمٌۭ. ﴿21﴾ |
| 22 ਤੁਸੀਂ ਇਹਨਾਂ ਜ਼ਾਲਮਾਂ ਨੂੰ (ਕਿਆਮਤ ਦਿਹਾੜੇ) ਵੇਖੋਗੇ ਕਿ ਉਹ ਆਪਣੀਆਂ ਕਰਣੀਆਂ ਦੀ ਸਜ਼ਾ ਤੋਂ ਡਰ ਰਹੇ ਹੋਣਗੇ, ਜਦੋਂ ਕਿ ਉਹ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ, ਅਤੇ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹ ਲੋਕ ਜੰਨਤ ਦੇ ਬਾਗ਼ਾਂ ਵਿਚ ਹੋਣਗੇ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਉਹ ਸਭ ਕੁੱਝ ਹੋਵੇਗਾ ਜੋ ਉਹ ਚਾਹੁਣਗੇ। ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ। | تَرَى ٱلظَّٰلِمِينَ مُشْفِقِينَ مِمَّا كَسَبُوا۟ وَهُوَ وَاقِعٌۢ بِهِمْ ۗ وَٱلَّذِينَ ءَامَنُوا۟ وَعَمِلُوا۟ ٱلصَّٰلِحَٰتِ فِى رَوْضَاتِ ٱلْجَنَّاتِ ۖ لَهُم مَّا يَشَآءُونَ عِندَ رَبِّهِمْ ۚ ذَٰلِكَ هُوَ ٱلْفَضْلُ ٱلْكَبِيرُ. ﴿22﴾ |
|
23
ਇਹੋ ਉਹ ਚੀਜ਼ ਹੈ ਜਿਸ ਦੀ ਖ਼ੁਸ਼ਖ਼ਬਰੀ ਅੱਲਾਹ ਆਪਣੇ ਉਹਨਾਂ ਬੰਦਿਆਂ ਨੂੰ ਦਿੰਦਾ ਹੈ ਜਿਹੜੇ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਰਹੇ। (ਹੇ ਨਬੀ!) ਤੁਸੀਂ (ਇਹਨਾਂ ਲੋਕਾਂ ਨੂੰ) ਆਖ ਦਿਓ ਕਿ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਪਰ ਹਾਂ! ਸਾਕ-ਸੰਬੰਧਿਆਂ ਵਾਲਾ ਪ੍ਰੇਮਭਾਵ ਜ਼ਰੂਰ ਚਾਹੁੰਦਾ ਹੈ।[5] ਜੇ ਕੋਈ ਨੇਕੀ ਕਮਾਵੇਗਾ ਤਾਂ ਅਸਾਂ ਉਸ ਲਈ ਉਸ ਭਲਾਈ ਵਿਚ ਸੁਹੱਪਣ ਦਾ ਵਾਧਾ ਕਰ ਦਿੰਦੇ ਹਾਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣਵਾਲਾ ਅਤੇ (ਨੇਕੀਆਂ ਦੀ) ਕਦਰ ਕਰਨ ਵਾਲਾ ਹੈ।
[5] ਭਾਵ ਮੈਂ ਇਸ ਧਰਮ ਪ੍ਰਚਾਰ ਦਾ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ ਪਰ ਤੁਹਾਥੋਂ ਇਹ ਬੇਨਤੀ ਕਰਦਾ ਹਾਂ ਕਿ ਆਪਣੇ ਅਤੇ ਮੇਰੇ ਵਿਚਕਾਰ ਦੀ ਰਿਸ਼ਤੇਦਾਰੀ ਦਾ ਧਿਆਨ ਰਖਦੇ ਹੋਏ ਮੈਨੂੰ ਤਕਲੀਫ਼ ਨਾ ਦਿਓ ਤੁਸੀਂ ਮੇਰੇ ਕਬੀਲੇ ਦੇ ਹੋ, ਇਸ ਲਈ ਤੁਸੀਂ ਮੇਰੀ ਪਾਲਣਾ ਕਰੋ ਅਤੇ ਜਿਸ ਤੌਹੀਦੇ ਦੇ ਅਕੀਦੇ ਵੱਲ ਮੈਂ ਤੁਹਾਨੂੰ ਬੁਲਾ ਰਿਹਾ ਹਾਂ ਉਸ ਦੀ ਪੈਰਵੀ ਕਰਨਾ ਤੁਹਾਡੇ ਲਈ ਲਾਜ਼ਮੀ ਹੈ।
|
ذَٰلِكَ ٱلَّذِى يُبَشِّرُ ٱللَّهُ عِبَادَهُ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ ۗ قُل لَّآ أَسْـَٔلُكُمْ عَلَيْهِ أَجْرًا إِلَّا ٱلْمَوَدَّةَ فِى ٱلْقُرْبَىٰ ۗ وَمَن يَقْتَرِفْ حَسَنَةًۭ نَّزِدْ لَهُۥ فِيهَا حُسْنًا ۚ إِنَّ ٱللَّهَ غَفُورٌۭ شَكُورٌ. ﴿23﴾ |
| 24 (ਹੇ ਨਬੀ!) ਕੀ ਉਹ (ਕਾਫ਼ਿਰ ਤੁਹਾਡੇ ਸੰਬੰਧ ਵਿਚ) ਆਖਦੇ ਹਨ ਕਿ ਇਸ ਰਸੂਲ ਨੇ ਅੱਲਾਹ ਉੱਤੇ ਝੂਠਾ ਆਰੋਪ ਘੜ੍ਹਿਆ ਹੈ ਜੇ ਅੱਲਾਹ ਚਾਹੇ ਤਾਂ ਤੁਹਾਡੇ ਦਿਲ ਉੱਤੇ ਠੱਪਾ ਲਾ ਦਿੰਦਾ। ਅੱਲਾਹ ਝੂਠ ਦਾ ਸਰਵਨਾਸ਼ ਕਰਦਾ ਹੈ ਅਤੇ ਹੱਕ ਸੱਚ ਨੂੰ ਆਪਣੀ ਬਾਣੀ ਰਾਹੀਂ ਸੱਚ ਕਰ ਵਿਖਾਉਂਦਾ ਹੈ। ਬੇਸ਼ੱਕ ਉਹ ਸੀਨਿਆਂ (ਦਿਲਾਂ) ਦੇ ਲੁਕੇ ਹੋਏ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। | أَمْ يَقُولُونَ ٱفْتَرَىٰ عَلَى ٱللَّهِ كَذِبًۭا ۖ فَإِن يَشَإِ ٱللَّهُ يَخْتِمْ عَلَىٰ قَلْبِكَ ۗ وَيَمْحُ ٱللَّهُ ٱلْبَٰطِلَ وَيُحِقُّ ٱلْحَقَّ بِكَلِمَٰتِهِۦٓ ۚ إِنَّهُۥ عَلِيمٌۢ بِذَاتِ ٱلصُّدُورِ. ﴿24﴾ |
| 25 ਉਹੀ ਤਾਂ ਹੈ ਜਿਹੜਾ ਆਪਣੇ ਬੰਦਿਆਂ ਦੀਆਂ ਤੌਬਾ ਨੂੰ ਕਬੂਲ ਕਰਦਾ ਹੈ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦਾ ਹੈ। ਤੁਸੀਂ ਲੋਕ ਜੋ ਵੀ ਕਰਦੇ ਹੋ ਉਹ ਸਭ ਜਾਣਦਾ ਹੈ। | وَهُوَ ٱلَّذِى يَقْبَلُ ٱلتَّوْبَةَ عَنْ عِبَادِهِۦ وَيَعْفُوا۟ عَنِ ٱلسَّيِّـَٔاتِ وَيَعْلَمُ مَا تَفْعَلُونَ. ﴿25﴾ |
| 26 ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ। | وَيَسْتَجِيبُ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ وَيَزِيدُهُم مِّن فَضْلِهِۦ ۚ وَٱلْكَٰفِرُونَ لَهُمْ عَذَابٌۭ شَدِيدٌۭ. ﴿26﴾ |
| 27 ਜੇ ਅੱਲਾਹ ਆਪਣੇ ਸਾਰਿਆਂ ਬੰਦਿਆਂ ਨੂੰ ਖੱਲ੍ਹਾ-ਡੁਲ੍ਹਾ ਰਿਜ਼ਕ ਦੇ ਦਿੰਦਾ ਤਾਂ ਉਹ ਜ਼ਰੂਰ ਹੀ ਧਰਤੀ ਉੱਤੇ ਸਰਕਸ਼ੀ ਕਰਦੇ ਪਰ ਉਹ ਇਕ ਹਿਸਾਬ ਨਾਲ ਜਿੱਨਾ ਚਾਹੁੰਦਾ ਹੈ (ਰਿਜ਼ਕ) ਉਤਾਰਦਾ ਹੈ। ਨਿਰਸੰਦੇਹ ਉਹ ਆਪਣੇ ਬੰਦਿਆਂ (ਦੇ ਹਾਲ) ਤੋਂ ਬਾ-ਖ਼ਬਰ ਹੈ ਅਤੇ (ਉਹਨਾਂ ਨੂੰ) ਵੇਖ ਰਿਹਾ ਹੈ। | ۞ وَلَوْ بَسَطَ ٱللَّهُ ٱلرِّزْقَ لِعِبَادِهِۦ لَبَغَوْا۟ فِى ٱلْأَرْضِ وَلَٰكِن يُنَزِّلُ بِقَدَرٍۢ مَّا يَشَآءُ ۚ إِنَّهُۥ بِعِبَادِهِۦ خَبِيرٌۢ بَصِيرٌۭ. ﴿27﴾ |
| 28 ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ। | وَهُوَ ٱلَّذِى يُنَزِّلُ ٱلْغَيْثَ مِنۢ بَعْدِ مَا قَنَطُوا۟ وَيَنشُرُ رَحْمَتَهُۥ ۚ وَهُوَ ٱلْوَلِىُّ ٱلْحَمِيدُ. ﴿28﴾ |
| 29 ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ। | وَمِنْ ءَايَٰتِهِۦ خَلْقُ ٱلسَّمَٰوَٰتِ وَٱلْأَرْضِ وَمَا بَثَّ فِيهِمَا مِن دَآبَّةٍۢ ۚ وَهُوَ عَلَىٰ جَمْعِهِمْ إِذَا يَشَآءُ قَدِيرٌۭ. ﴿29﴾ |
| 30 ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ। | وَمَآ أَصَٰبَكُم مِّن مُّصِيبَةٍۢ فَبِمَا كَسَبَتْ أَيْدِيكُمْ وَيَعْفُوا۟ عَن كَثِيرٍۢ. ﴿30﴾ |
| 31 ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ। | وَمَآ أَنتُم بِمُعْجِزِينَ فِى ٱلْأَرْضِ ۖ وَمَا لَكُم مِّن دُونِ ٱللَّهِ مِن وَلِىٍّۢ وَلَا نَصِيرٍۢ. ﴿31﴾ |
| 32 ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ। | وَمِنْ ءَايَٰتِهِ ٱلْجَوَارِ فِى ٱلْبَحْرِ كَٱلْأَعْلَٰمِ. ﴿32﴾ |
| 33 ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ। | إِن يَشَأْ يُسْكِنِ ٱلرِّيحَ فَيَظْلَلْنَ رَوَاكِدَ عَلَىٰ ظَهْرِهِۦٓ ۚ إِنَّ فِى ذَٰلِكَ لَءَايَٰتٍۢ لِّكُلِّ صَبَّارٍۢ شَكُورٍ. ﴿33﴾ |
| 34 ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ। | أَوْ يُوبِقْهُنَّ بِمَا كَسَبُوا۟ وَيَعْفُ عَن كَثِيرٍۢ. ﴿34﴾ |
| 35 ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ। | وَيَعْلَمَ ٱلَّذِينَ يُجَٰدِلُونَ فِىٓ ءَايَٰتِنَا مَا لَهُم مِّن مَّحِيصٍۢ. ﴿35﴾ |
| 36 (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ। | فَمَآ أُوتِيتُم مِّن شَىْءٍۢ فَمَتَٰعُ ٱلْحَيَوٰةِ ٱلدُّنْيَا ۖ وَمَا عِندَ ٱللَّهِ خَيْرٌۭ وَأَبْقَىٰ لِلَّذِينَ ءَامَنُوا۟ وَعَلَىٰ رَبِّهِمْ يَتَوَكَّلُونَ. ﴿36﴾ |
|
37
ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ [6] ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।
[6] ਮਹਾਂ ਪਾਪ ਤੋਂ ਭਾਵ ਹੈ ਕਿ ਅੱਲਾਹ ਦੇ ਨਾਲ ਕਿਸੇ ਹੋਰ ਦੀ ਇਬਾਦਤ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਅਣ-ਹੱਕਾ ਕਤਲ ਕਰਨਾ, ਝੂਠੀ ਗਵਾਹੀ ਦੇਣਾ ਅਤੇ ਚੋਰੀ ਕਰਨਾ ਆਦਿ ਸ਼ਾਮਿਲ ਹੈ।
|
وَٱلَّذِينَ يَجْتَنِبُونَ كَبَٰٓئِرَ ٱلْإِثْمِ وَٱلْفَوَٰحِشَ وَإِذَا مَا غَضِبُوا۟ هُمْ يَغْفِرُونَ. ﴿37﴾ |
| 38 ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ। | وَٱلَّذِينَ ٱسْتَجَابُوا۟ لِرَبِّهِمْ وَأَقَامُوا۟ ٱلصَّلَوٰةَ وَأَمْرُهُمْ شُورَىٰ بَيْنَهُمْ وَمِمَّا رَزَقْنَٰهُمْ يُنفِقُونَ. ﴿38﴾ |
| 39 ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ। | وَٱلَّذِينَ إِذَآ أَصَابَهُمُ ٱلْبَغْىُ هُمْ يَنتَصِرُونَ. ﴿39﴾ |
| 40 ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ। | وَجَزَٰٓؤُا۟ سَيِّئَةٍۢ سَيِّئَةٌۭ مِّثْلُهَا ۖ فَمَنْ عَفَا وَأَصْلَحَ فَأَجْرُهُۥ عَلَى ٱللَّهِ ۚ إِنَّهُۥ لَا يُحِبُّ ٱلظَّٰلِمِينَ. ﴿40﴾ |
| 41 ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ। | وَلَمَنِ ٱنتَصَرَ بَعْدَ ظُلْمِهِۦ فَأُو۟لَٰٓئِكَ مَا عَلَيْهِم مِّن سَبِيلٍ. ﴿41﴾ |
| 42 ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ। | إِنَّمَا ٱلسَّبِيلُ عَلَى ٱلَّذِينَ يَظْلِمُونَ ٱلنَّاسَ وَيَبْغُونَ فِى ٱلْأَرْضِ بِغَيْرِ ٱلْحَقِّ ۚ أُو۟لَٰٓئِكَ لَهُمْ عَذَابٌ أَلِيمٌۭ. ﴿42﴾ |
| 43 ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ। | وَلَمَن صَبَرَ وَغَفَرَ إِنَّ ذَٰلِكَ لَمِنْ عَزْمِ ٱلْأُمُورِ. ﴿43﴾ |
| 44 ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ? | وَمَن يُضْلِلِ ٱللَّهُ فَمَا لَهُۥ مِن وَلِىٍّۢ مِّنۢ بَعْدِهِۦ ۗ وَتَرَى ٱلظَّٰلِمِينَ لَمَّا رَأَوُا۟ ٱلْعَذَابَ يَقُولُونَ هَلْ إِلَىٰ مَرَدٍّۢ مِّن سَبِيلٍۢ. ﴿44﴾ |
| 45 (ਹੇ ਨਬੀ!) ਤੁਸੀਂ ਉਹਨਾਂ ਨੂੰ ਵੇਖੋਗੇ ਕਿ ਜਦੋਂ ਉਹ ਨਰਕ ਦੇ ਸਾਹਮਣੇ ਹਾਜ਼ਰ ਕੀਤੇ ਜਾਣਗੇ ਤਾਂ ਹੀਣਤਾ ਕਾਰਨ ਝੁਕੇ ਜਾ ਰਹੇ ਹੋਣਗੇ ਅਤੇ ਨਜ਼ਰਾਂ ਬਚਾ ਬਚਾ ਕੇ ਕਨੱਖੀਆਂ ਨਾਲ ਵੇਖਦੇ ਹੋਣਗੇ। ਜਿਹੜੇ ਈਮਾਨ ਲਿਆਏ ਹਨ ਉਹ ਆਖਣਗੇ ਕਿ ਬੇਸ਼ੱਕ ਘਾਟੇ ਵਿਚ ਤਾਂ ਉਹੀਓ ਲੋਕ ਹਨ ਜਿਨ੍ਹਾਂ ਨੇ ਅੱਜ (ਕਿਆਮਤ ਦਿਹਾੜ) ਆਪਣੇ ਆਪ ਨੂੰ ਅਤੇ ਆਪਣੇ ਘਰ ਵਾਲਿਆਂ ਨੂੰ ਘਾਟੇ ਵਿਚ ਪਾਈਂ ਰੱਖਿਆ। ਖ਼ਬਰਦਾਰ! ਜ਼ਾਲਮ ਲੋਕ ਸਦੀਵੀ ਅਜ਼ਾਬ ਵਿਚ ਫਸੇ ਰਹਿਣਗੇ। | وَتَرَىٰهُمْ يُعْرَضُونَ عَلَيْهَا خَٰشِعِينَ مِنَ ٱلذُّلِّ يَنظُرُونَ مِن طَرْفٍ خَفِىٍّۢ ۗ وَقَالَ ٱلَّذِينَ ءَامَنُوٓا۟ إِنَّ ٱلْخَٰسِرِينَ ٱلَّذِينَ خَسِرُوٓا۟ أَنفُسَهُمْ وَأَهْلِيهِمْ يَوْمَ ٱلْقِيَٰمَةِ ۗ أَلَآ إِنَّ ٱلظَّٰلِمِينَ فِى عَذَابٍۢ مُّقِيمٍۢ. ﴿45﴾ |
| 46 ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ। | وَمَا كَانَ لَهُم مِّنْ أَوْلِيَآءَ يَنصُرُونَهُم مِّن دُونِ ٱللَّهِ ۗ وَمَن يُضْلِلِ ٱللَّهُ فَمَا لَهُۥ مِن سَبِيلٍ. ﴿46﴾ |
| 47 (ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ। | ٱسْتَجِيبُوا۟ لِرَبِّكُم مِّن قَبْلِ أَن يَأْتِىَ يَوْمٌۭ لَّا مَرَدَّ لَهُۥ مِنَ ٱللَّهِ ۚ مَا لَكُم مِّن مَّلْجَإٍۢ يَوْمَئِذٍۢ وَمَا لَكُم مِّن نَّكِيرٍۢ. ﴿47﴾ |
| 48 (ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ। | فَإِنْ أَعْرَضُوا۟ فَمَآ أَرْسَلْنَٰكَ عَلَيْهِمْ حَفِيظًا ۖ إِنْ عَلَيْكَ إِلَّا ٱلْبَلَٰغُ ۗ وَإِنَّآ إِذَآ أَذَقْنَا ٱلْإِنسَٰنَ مِنَّا رَحْمَةًۭ فَرِحَ بِهَا ۖ وَإِن تُصِبْهُمْ سَيِّئَةٌۢ بِمَا قَدَّمَتْ أَيْدِيهِمْ فَإِنَّ ٱلْإِنسَٰنَ كَفُورٌۭ. ﴿48﴾ |
| 49 ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ। | لِّلَّهِ مُلْكُ ٱلسَّمَٰوَٰتِ وَٱلْأَرْضِ ۚ يَخْلُقُ مَا يَشَآءُ ۚ يَهَبُ لِمَن يَشَآءُ إِنَٰثًۭا وَيَهَبُ لِمَن يَشَآءُ ٱلذُّكُورَ. ﴿49﴾ |
| 50 ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ। | أَوْ يُزَوِّجُهُمْ ذُكْرَانًۭا وَإِنَٰثًۭا ۖ وَيَجْعَلُ مَن يَشَآءُ عَقِيمًا ۚ إِنَّهُۥ عَلِيمٌۭ قَدِيرٌۭ. ﴿50﴾ |
|
51
ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।[7] ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।
[7] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4
|
۞ وَمَا كَانَ لِبَشَرٍ أَن يُكَلِّمَهُ ٱللَّهُ إِلَّا وَحْيًا أَوْ مِن وَرَآئِ حِجَابٍ أَوْ يُرْسِلَ رَسُولًۭا فَيُوحِىَ بِإِذْنِهِۦ مَا يَشَآءُ ۚ إِنَّهُۥ عَلِىٌّ حَكِيمٌۭ. ﴿51﴾ |
| 52 (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ। | وَكَذَٰلِكَ أَوْحَيْنَآ إِلَيْكَ رُوحًۭا مِّنْ أَمْرِنَا ۚ مَا كُنتَ تَدْرِى مَا ٱلْكِتَٰبُ وَلَا ٱلْإِيمَٰنُ وَلَٰكِن جَعَلْنَٰهُ نُورًۭا نَّهْدِى بِهِۦ مَن نَّشَآءُ مِنْ عِبَادِنَا ۚ وَإِنَّكَ لَتَهْدِىٓ إِلَىٰ صِرَٰطٍۢ مُّسْتَقِيمٍۢ. ﴿52﴾ |
| 53 ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ। | صِرَٰطِ ٱللَّهِ ٱلَّذِى لَهُۥ مَا فِى ٱلسَّمَٰوَٰتِ وَمَا فِى ٱلْأَرْضِ ۗ أَلَآ إِلَى ٱللَّهِ تَصِيرُ ٱلْأُمُورُ. ﴿53﴾ |