Loading date... | Loading Hijri date... | Loading time...

الذاريات

ਪੰਜਾਬੀ Translation with Arabic Quran Text

ਪੰਜਾਬੀ العربية
1 ਸੁੰਹ ਉਹਨਾਂ ਹਵਾਵਾਂ ਦੀ ਜਿਹੜੀਆਂ (ਧੂੜ) ਉਡਾਉਣ ਵਾਲੀਆਂ ਹਨ। وَٱلذَّٰرِيَٰتِ ذَرْوًۭا. ﴿1﴾
2 ਫੇਰ ਉਹਨਾਂ ਬੱਦਲਾਂ ਦੀ ਜਿਹੜੇ ਪਾਣੀ ਦਾ ਭਾਰ ਚੁੱਕਣ ਵਾਲੇ ਹਨ। فَٱلْحَٰمِلَٰتِ وِقْرًۭا. ﴿2﴾
3 (ਸੁੰਹ) ਉਹਨਾਂ ਬੇੜੀਆਂ ਦੀ ਜਿਹੜੀਆਂ ਆਸਾਨੀ ਨਾਲ ਵਗਣ ਵਾਲੀਆਂ ਹਨ। فَٱلْجَٰرِيَٰتِ يُسْرًۭا. ﴿3﴾
4 (ਸੁੰਹ) ਉਹਨਾਂ ਫ਼ਰਿਸ਼ਤਿਆਂ ਦੀ ਜਿਹੜੇ ਕੰਮ ਵੰਡਣ ਵਾਲੇ ਹਨ। فَٱلْمُقَسِّمَٰتِ أَمْرًا. ﴿4﴾
5 ਕਿ ਬੇਸ਼ੱਕ (ਕਿਆਮਤ ਦਿਹਾੜੇ) ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਜਾ ਰਿਹਾ ਹੈ ਉਹ ਸੱਚਾ ਹੈ। إِنَّمَا تُوعَدُونَ لَصَادِقٌۭ. ﴿5﴾
6 ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ। وَإِنَّ ٱلدِّينَ لَوَٰقِعٌۭ. ﴿6﴾
7 ਸੁੰਹ ਹੈ ਉਨ੍ਹਾਂ ਅਕਾਸ਼ਾਂ ਦੀ ਜਿਹੜੇ ਰਾਹਾਂ ਵਾਲੇ ਹਨ। وَٱلسَّمَآءِ ذَاتِ ٱلْحُبُكِ. ﴿7﴾
8 ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ। إِنَّكُمْ لَفِى قَوْلٍۢ مُّخْتَلِفٍۢ. ﴿8﴾
9 ਉਸ ਈਮਾਨ ਤੋਂ ਉਹੀਓ ਬੇਮੁੱਖ ਹੁੰਦਾ ਹੈ ਜਿਹੜਾ ਭਲਾਈ ਤੋਂ ਬੇਮੁਖਾ ਹੋਵੇ। يُؤْفَكُ عَنْهُ مَنْ أُفِكَ. ﴿9﴾
10 ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ। قُتِلَ ٱلْخَرَّٰصُونَ. ﴿10﴾
11 ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ। ٱلَّذِينَ هُمْ فِى غَمْرَةٍۢ سَاهُونَ. ﴿11﴾
12 ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ? يَسْـَٔلُونَ أَيَّانَ يَوْمُ ٱلدِّينِ. ﴿12﴾
13 (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ। يَوْمَ هُمْ عَلَى ٱلنَّارِ يُفْتَنُونَ. ﴿13﴾
14 ਅਤੇ ਆਖਿਆ ਜਾਵੇਗਾ ਕਿ ਹੁਣ ਆਪਣੇ ਅਜ਼ਾਬ ਦਾ ਸੁਆਦ ਵੇਖੋ, ਇਹੋ ਉਹ ਅਜ਼ਾਬ ਹੈ ਜਿਸ ਲਈ ਤੁਸੀਂ ਕਾਹਲੀ ਪਾ ਰਹੇ ਸੀ। ذُوقُوا۟ فِتْنَتَكُمْ هَٰذَا ٱلَّذِى كُنتُم بِهِۦ تَسْتَعْجِلُونَ. ﴿14﴾
15 ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ) ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।[1]
[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2
إِنَّ ٱلْمُتَّقِينَ فِى جَنَّٰتٍۢ وَعُيُونٍ. ﴿15﴾
16 ਜੋ ਵੀ ਉਹਨਾਂ ਦਾ ਰੱਬ ਉਹਨਾਂ ਨੂੰ ਦੇਵੇਗਾ, ਉਹ ਉਸ ਨੂੰ (ਖ਼ੁਸ਼ੀ ਖ਼ੁਸ਼ੀ) ਲੈ ਰਹੇ ਹੋਣਗੇ। ਬੇਸ਼ੱਕ ਉਹ ਇਸ (ਦਿਹਾੜੇ ਆਉਣ) ਤੋਂ ਪਹਿਲਾਂ ਨੇਕੀ ਕਰਨ ਵਾਲੇ ਲੋਕ ਸਨ। ءَاخِذِينَ مَآ ءَاتَىٰهُمْ رَبُّهُمْ ۚ إِنَّهُمْ كَانُوا۟ قَبْلَ ذَٰلِكَ مُحْسِنِينَ. ﴿16﴾
17 ਉਹ ਰਾਤਾਂ ਨੂੰ ਬਹੁਤ ਹੀ ਘੱਟ ਸੌਂਦੇ ਸਨ। كَانُوا۟ قَلِيلًۭا مِّنَ ٱلَّيْلِ مَا يَهْجَعُونَ. ﴿17﴾
18 ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ। وَبِٱلْأَسْحَارِ هُمْ يَسْتَغْفِرُونَ. ﴿18﴾
19 ਉਹਨਾਂ ਦੀ ਧਨ-ਦੌਲਤ ਵਿਚ ਮੰਗਤਿਆਂ ਤੇ ਮਹਿਰੂਮਾਂ (ਲੋੜਵੰਦਾਂ) ਦਾ ਵੀ ਹੱਕ ਹੁੰਦਾ ਸੀ।[2]
[2] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 37/4
وَفِىٓ أَمْوَٰلِهِمْ حَقٌّۭ لِّلسَّآئِلِ وَٱلْمَحْرُومِ. ﴿19﴾
20 ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ। وَفِى ٱلْأَرْضِ ءَايَٰتٌۭ لِّلْمُوقِنِينَ. ﴿20﴾
21 ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ ਫੇਰ ਵੀ ਤੁਸੀਂ ਵੇਖਦੇ ਨਹੀਂ ? وَفِىٓ أَنفُسِكُمْ ۚ أَفَلَا تُبْصِرُونَ. ﴿21﴾
22 ਤੁਹਾਡੀ ਰੋਜ਼ੀ ਅਤੇ ਉਹ ਚੀਜ਼ ਵੀ (ਸਵਰਗ-ਨਰਕ) ਜਿਸ ਦਾ ਤੁਹਾਨੂੰ ਵਚਨ ਦਿੱਤਾ ਜਾ ਰਿਹਾ ਹੈ, ਅਕਾਸ਼ ਵਿਚ ਹੈ। وَفِى ٱلسَّمَآءِ رِزْقُكُمْ وَمَا تُوعَدُونَ. ﴿22﴾
23 ਅਕਾਸ਼ ਤੇ ਧਰਤੀ ਦੇ ਰੱਬ ਦੀ ਸੁੰਹ, ਇਹ (ਕਿਆਮਤ) ਇਕ ਅਟੱਲ ਸੱਚਾਈ ਹੈ, ਜਿਵੇਂ ਤੁਹਾਡਾ ਬੋਲਣਾ। فَوَرَبِّ ٱلسَّمَآءِ وَٱلْأَرْضِ إِنَّهُۥ لَحَقٌّۭ مِّثْلَ مَآ أَنَّكُمْ تَنطِقُونَ. ﴿23﴾
24 (ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ? هَلْ أَتَىٰكَ حَدِيثُ ضَيْفِ إِبْرَٰهِيمَ ٱلْمُكْرَمِينَ. ﴿24﴾
25 ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ। إِذْ دَخَلُوا۟ عَلَيْهِ فَقَالُوا۟ سَلَٰمًۭا ۖ قَالَ سَلَٰمٌۭ قَوْمٌۭ مُّنكَرُونَ. ﴿25﴾
26 ਫੇਰ ਚੁਪ-ਚਪੀਤਾ ਆਪਣੇ ਘਰ ਆਇਆ ਅਤੇ ਇਕ ਮੋਟਾ ਤਾਜ਼ਾ (ਭੁੱਜਾ ਹੋਇਆ) ਵੱਛਾ ਲਿਆਇਆ। فَرَاغَ إِلَىٰٓ أَهْلِهِۦ فَجَآءَ بِعِجْلٍۢ سَمِينٍۢ. ﴿26﴾
27 ਅਤੇ ਉਹਨਾਂ ਅੱਗੇ ਪੇਸ਼ ਕੀਤਾ ਅਤੇ (ਜਦੋਂ ਉਹਨਾਂ ਨੇ ਨਹੀਂ ਖਾਇਆ ਤਾਂ) ਆਖਿਆ ਕਿ ਤੁਸੀਂ ਖਾਂਦੇ ਕਿਉਂ ਨਹੀਂ ? فَقَرَّبَهُۥٓ إِلَيْهِمْ قَالَ أَلَا تَأْكُلُونَ. ﴿27﴾
28 ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ ਗਿਆ। ਅਤੇ ਉਹਨਾਂ (ਮਹਿਮਾਨਾਂ) ਨੇ ਆਖਿਆ ਕਿ ਤੂੰ ਸਾਥੋਂ ਨਾ ਡਰ ਅਤੇ ਉਸ ਨੂੰ ਇਕ ਗਿਆਨਵਾਨ ਪੁੱਤਰ ਹੋਣ ਦੀ ਖ਼ੁਸ਼ਖ਼ਬਰੀ ਸੁਣਾਈ। فَأَوْجَسَ مِنْهُمْ خِيفَةًۭ ۖ قَالُوا۟ لَا تَخَفْ ۖ وَبَشَّرُوهُ بِغُلَٰمٍ عَلِيمٍۢ. ﴿28﴾
29 ਇਹ ਸੁਣ ਕੇ ਇਬਰਾਹੀਮ ਦੀ ਪਤਨੀ (ਸਾਰਾ) ਹਾਏ-ਦੁਹਾਈ ਪਾਉਂਦੀ ਹੋਈ ਸਾਹਮਣੇ ਆਈ, ਉਸ ਨੇ ਆਪਣਾ ਮੂੰਹ-ਮੱਥਾ ਪਿੱਟ ਲਿਆ ਤੇ ਆਖਿਆ ਕਿ ਮੈਂ ਇਕ ਬੁੱਢੀ ਬਾਂਝ ਹਾਂ (ਭਲਾਂ ਮੇਰੇ ਔਲਾਦ ਕਿਵੇਂ ਹੋਵੇਗੀ)।[3]
[3] ਜਦੋਂ ਹਜ਼ਰਤ ਸਾਰਾ ਨੇ ਇਹ ਕਿਹਾ ਸੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ਉਸ ਸਮੇਂ ਹਜ਼ਰਤ ਸਾਰਾ ਦੀ ਉਮਰ 99 ਸਾਲ ਸੀ।
فَأَقْبَلَتِ ٱمْرَأَتُهُۥ فِى صَرَّةٍۢ فَصَكَّتْ وَجْهَهَا وَقَالَتْ عَجُوزٌ عَقِيمٌۭ. ﴿29﴾
30 ਉਹਨਾਂ (ਫ਼ਰਿਸ਼ਤਿਆਂ) ਨੇ ਆਖਿਆ ਕਿ ਤੁਹਾਡੇ ਰੱਬ ਨੇ ਇਹੋ ਫ਼ਰਮਾਇਆ ਹੈ। ਬੇਸ਼ੱਕ ਉਹ ਯੁਕਤੀਮਾਨ ਤੇ ਵੱਡਾ ਜਾਣਨਹਾਰ ਹੈ। قَالُوا۟ كَذَٰلِكِ قَالَ رَبُّكِ ۖ إِنَّهُۥ هُوَ ٱلْحَكِيمُ ٱلْعَلِيمُ. ﴿30﴾
31 ਇਬਰਾਹੀਮ ਨੇ ਪੁੱਛਿਆ, ਹੇ ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਕੀ ਉਦੇਸ਼ ਹੈ? ۞ قَالَ فَمَا خَطْبُكُمْ أَيُّهَا ٱلْمُرْسَلُونَ. ﴿31﴾
32 ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ। قَالُوٓا۟ إِنَّآ أُرْسِلْنَآ إِلَىٰ قَوْمٍۢ مُّجْرِمِينَ. ﴿32﴾
33 ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ। لِنُرْسِلَ عَلَيْهِمْ حِجَارَةًۭ مِّن طِينٍۢ. ﴿33﴾
34 ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ। مُّسَوَّمَةً عِندَ رَبِّكَ لِلْمُسْرِفِينَ. ﴿34﴾
35 ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ। فَأَخْرَجْنَا مَن كَانَ فِيهَا مِنَ ٱلْمُؤْمِنِينَ. ﴿35﴾
36 ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।[4]
[4] ਇਕ ਹਦੀਸ ਵਿਚ ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਮੇਰੀ ਉਮਤ ਵਿਚ ਇਕ ਧੜਾ ਸਦਾ ਹੀ ਹੱਕ ਉੱਤੇ ਕਾਇਮ ਰਹੇਗਾ। ਜੋ ਕੋਈ ਵੀ ਉਸ ਨੂੰ ਨੁਕਸਾਨ ਪਹੁੰਚਾਉਣਾ ਚਾਹੇਗਾ ਜਾਂ ਝੁਠਲਾਏਗਾ ਉਹ ਉਨ੍ਹਾਂ ਦਾ ਕੁਝ ਨਹੀਂ ਬਿਗਾੜ ਸਕੇਗਾ। ਇਥੋਂ ਤੱਕ ਕਿ ਅੱਲਾਹ ਦਾ ਹੁਕਮ ਆ ਪਹੁੰਚੇਗਾ ਅਤੇ ਉਹ ਇਸੇ ਹਾਲਤ ਵਿਚ ਰਹਿਣਗੇ। (ਸਹੀ ਬੁਖ਼ਾਰੀ, ਹਦੀਸ: 7460)
فَمَا وَجَدْنَا فِيهَا غَيْرَ بَيْتٍۢ مِّنَ ٱلْمُسْلِمِينَ. ﴿36﴾
37 ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ ਹਨ, ਇਕ ਨਿਸ਼ਾਨੀ ਰੱਖ ਛੱਡੀ। وَتَرَكْنَا فِيهَآ ءَايَةًۭ لِّلَّذِينَ يَخَافُونَ ٱلْعَذَابَ ٱلْأَلِيمَ. ﴿37﴾
38 ਮੂਸਾ ਦੇ ਕਿੱਸੇ ਵਿਚ ਵੀ ਇਕ ਵੱਡੀ ਨਿਸ਼ਾਨੀ ਹੈ, ਜਦੋਂ ਅਸੀਂ ਉਸ ਨੂੰ ਫ਼ਿਰਔਨ ਵੱਲ ਇਕ ਮੋਅਜਜ਼ਾ (ਸਪਸ਼ਟ ਦਲੀਲਾਂ) ਦੇਕੇ ਭੇਜਿਆ। وَفِى مُوسَىٰٓ إِذْ أَرْسَلْنَٰهُ إِلَىٰ فِرْعَوْنَ بِسُلْطَٰنٍۢ مُّبِينٍۢ. ﴿38﴾
39 ਉਸ ਨੇ ਆਪਣੀ ਤਾਕਤ ਦੇ ਬਲਬੂਤੇ ’ਤੇ ਹੱਕ ਤੋਂ ਮੂੰਹ ਮੋੜਿਆ ਅਤੇ ਕਿਹਾ ਕਿ ਮੂਸਾ ਤਾਂ ਜਾਦੂਗਰ ਹੈ ਜਾਂ ਸੁਦਾਈ ਹੈ। فَتَوَلَّىٰ بِرُكْنِهِۦ وَقَالَ سَٰحِرٌ أَوْ مَجْنُونٌۭ. ﴿39﴾
40 ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ ਲਿਆ ਅਤੇ ਉਹਨਾਂ ਸਾਰਿਆਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ, ਕਿਉਂ ਜੋ ਉਹ ਨਿੰਦਨ ਯੋਗ ਕੰਮ ਕਰਦੇ ਸਨ। فَأَخَذْنَٰهُ وَجُنُودَهُۥ فَنَبَذْنَٰهُمْ فِى ٱلْيَمِّ وَهُوَ مُلِيمٌۭ. ﴿40﴾
41 ਆਦ ਦੇ ਕਿੱਸੇ ਵਿਚ ਵੀ ਨਿਸ਼ਾਨੀਆਂ ਹਨ, ਅਸੀਂ ਉਹਨਾਂ ਉੱਤੇ ਇਕ ਅਸ਼ੁਭ ਹਨੇਰੀ ਭੇਜੀ। وَفِى عَادٍ إِذْ أَرْسَلْنَا عَلَيْهِمُ ٱلرِّيحَ ٱلْعَقِيمَ. ﴿41﴾
42 ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ। مَا تَذَرُ مِن شَىْءٍ أَتَتْ عَلَيْهِ إِلَّا جَعَلَتْهُ كَٱلرَّمِيمِ. ﴿42﴾
43 ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ। وَفِى ثَمُودَ إِذْ قِيلَ لَهُمْ تَمَتَّعُوا۟ حَتَّىٰ حِينٍۢ. ﴿43﴾
44 ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ। فَعَتَوْا۟ عَنْ أَمْرِ رَبِّهِمْ فَأَخَذَتْهُمُ ٱلصَّٰعِقَةُ وَهُمْ يَنظُرُونَ. ﴿44﴾
45 ਫੇਰ ਨਾ ਤਾਂ ਉਹਨਾਂ ਵਿਚ ਉੱਠਣ ਦੀ ਹਿੱਮਤ ਸੀ ਤੇ ਨਾ ਹੀ ਉਹ ਆਪਣਾ ਬਦਲਾ ਲੈ ਸਕਦੇ ਸੀ। فَمَا ٱسْتَطَٰعُوا۟ مِن قِيَامٍۢ وَمَا كَانُوا۟ مُنتَصِرِينَ. ﴿45﴾
46 ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ। وَقَوْمَ نُوحٍۢ مِّن قَبْلُ ۖ إِنَّهُمْ كَانُوا۟ قَوْمًۭا فَٰسِقِينَ. ﴿46﴾
47 ਅਕਾਸ਼ ਨੂੰ ਅਸੀਂ ਆਪਣੇ ਹੱਥੀ ਬਣਾਇਆ, ਬੇਸ਼ੱਕ ਅਸੀਂ ਇਸ ਦੀ ਸਮਰਥਾ ਰੱਖਦੇ ਹਾਂ। وَٱلسَّمَآءَ بَنَيْنَٰهَا بِأَيْي۟دٍۢ وَإِنَّا لَمُوسِعُونَ. ﴿47﴾
48 ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ। وَٱلْأَرْضَ فَرَشْنَٰهَا فَنِعْمَ ٱلْمَٰهِدُونَ. ﴿48﴾
49 ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ। وَمِن كُلِّ شَىْءٍ خَلَقْنَا زَوْجَيْنِ لَعَلَّكُمْ تَذَكَّرُونَ. ﴿49﴾
50 ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।[5]
[5] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3
فَفِرُّوٓا۟ إِلَى ٱللَّهِ ۖ إِنِّى لَكُم مِّنْهُ نَذِيرٌۭ مُّبِينٌۭ. ﴿50﴾
51 ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ। وَلَا تَجْعَلُوا۟ مَعَ ٱللَّهِ إِلَٰهًا ءَاخَرَ ۖ إِنِّى لَكُم مِّنْهُ نَذِيرٌۭ مُّبِينٌۭ. ﴿51﴾
52 ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ। كَذَٰلِكَ مَآ أَتَى ٱلَّذِينَ مِن قَبْلِهِم مِّن رَّسُولٍ إِلَّا قَالُوا۟ سَاحِرٌ أَوْ مَجْنُونٌ. ﴿52﴾
53 ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ। أَتَوَاصَوْا۟ بِهِۦ ۚ بَلْ هُمْ قَوْمٌۭ طَاغُونَ. ﴿53﴾
54 (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ। فَتَوَلَّ عَنْهُمْ فَمَآ أَنتَ بِمَلُومٍۢ. ﴿54﴾
55 ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ। وَذَكِّرْ فَإِنَّ ٱلذِّكْرَىٰ تَنفَعُ ٱلْمُؤْمِنِينَ. ﴿55﴾
56 ਮੈਂਨੇ ਜਿੰਨਾਂ ਅਤੇ ਮਨੁੱਖਾਂ ਨੂੰ ਕੇਵਲ ਇਸ ਲਈ ਸਾਜਿਆ ਹੈ ਕਿ ਉਹ ਮੇਰੀ ਹੀ ਬੰਦਗੀ ਕਰਨ। وَمَا خَلَقْتُ ٱلْجِنَّ وَٱلْإِنسَ إِلَّا لِيَعْبُدُونِ. ﴿56﴾
57 ਮੈਂ ਉਹਨਾਂ ਕੋਲੋਂ ਕੋਈ ਰੋਜ਼ੀ ਨਹੀਂ ਚਾਹੁੰਦਾ ਤੇ ਨਾ ਹੀ ਮੈਂ ਇਹ ਚਾਹੁੰਦਾ ਹਾਂ ਕਿ ਉਹ ਮੈਨੂੰ ਖਵਾਉਣ। مَآ أُرِيدُ مِنْهُم مِّن رِّزْقٍۢ وَمَآ أُرِيدُ أَن يُطْعِمُونِ. ﴿57﴾
58 ਨਿਰਸੰਦੇਹ, ਅੱਲਾਹ ਤਾਂ ਆਪ ਹੀ ਰੋਜ਼ੀ ਦੇਣ ਵਾਲਾ ਹੈ, ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ। إِنَّ ٱللَّهَ هُوَ ٱلرَّزَّاقُ ذُو ٱلْقُوَّةِ ٱلْمَتِينُ. ﴿58﴾
59 ਸੋ ਜਿਨ੍ਹਾਂ ਨੇ ਵਧੀਕੀਆਂ ਕੀਤੀਆਂ ਹਨ ਉਹਨਾਂ ਦੇ ਭਾਗਾਂ ਵਿਚ ਅਜ਼ਾਬ ਹੈ ਜਿਵੇਂ ਉਹਨਾਂ ਦੇ ਸਾਥੀਆਂ ਦੇ ਭਾਗਾਂ ਵਿਚ ਸੀ। ਇਸ ਲਈ ਇਹ ਲੋਕ ਮੈਂਥੋ (ਅਜ਼ਾਬ ਲਈ) ਕਾਹਲੀ ਨਾ ਪਾਉਣ। فَإِنَّ لِلَّذِينَ ظَلَمُوا۟ ذَنُوبًۭا مِّثْلَ ذَنُوبِ أَصْحَٰبِهِمْ فَلَا يَسْتَعْجِلُونِ. ﴿59﴾
60 ਅੰਤ ਇਨਕਾਰੀਆਂ ਲਈ ਬਰਬਾਦੀ ਹੈ, ਉਸ ਦਿਹਾੜੇ ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ।[6]
[6] ਹਜ਼ਰਤ ਅਨਸ ਨਬੀ (ਸ:) ਤੋਂ ਰਿਵਾਇਤ ਕਰਦੇ ਹਨ ਕਿ ਅੱਲਾਹ ਉਨ੍ਹਾਂ ਨਰਕੀਆਂ ਤੋਂ ਪੱਛੇਗਾ ਜਿਨ੍ਹਾਂ ਨੂੰ ਸਭ ਤੋਂ ਘਟ ਸਜ਼ਾ ਦਿੱਤੀ ਜਾਵੇਗੀ ਕਿ ਜੇ ਤੁਹਾ` ਉਹ ਸਭ ਕੁਝ ਮਿਲੇ ਜਾਵੇ ਜੋ ਧਰਤੀ ਉੱਤੇ ਹੈ ਤਾਂ ਕੀ ਤੁਸੀਂ ਉਸ ਦੇ ਬਦਲੇ ਇਸ ਬਿਪਤਾ ਤੋਂ ਮੁਕਤੀ ਪਾਉਣਾ ਪਸੰਦ ਕਰੋਗੇ? ਉਹ ਆਖਣਗੇ ਕਿ ਹੇ ਅੱਲਾਹ! ਜ਼ਰੂਰ ਹੀ ਕਰਾਂਗੇ। ਅੱਲਾਹ ਆਖੇਗਾ ਕਿ ਜਦੋਂ ਤੁਸੀਂ ਆਦਮ ਦੀ ਪਿੱਠ ਵਿਚ ਸੀ ਤਾਂ ਮੈਨੇ ਤੁਹਾਥੋਂ ਇਸ ਤੋਂ ਬਹੁਤ ਹੀ ਘਟ ਮੰਗ ਕੀਤੀ ਸੀ। ਪਰ ਤੁਸੀਂ ਮੇਰੇ ਨਾਲ ਦੂਜਿਆਂ ਇਸ਼ਟਾਂ ਦੀ ਵੀ ਪੂਜਾ ਕਰਦੇ ਰਹੇ। ਸੋ ਹੁਣ ਤੁਸੀਂ ਨਰਕ ਦਾ ਵੀ ਸਵਾਦ ਲਵੋ। (ਸਹੀ ਬੁਖ਼ਾਰੀ, ਹਦੀਸ: 3334)
فَوَيْلٌۭ لِّلَّذِينَ كَفَرُوا۟ مِن يَوْمِهِمُ ٱلَّذِى يُوعَدُونَ. ﴿60﴾