Loading date... | Loading Hijri date... | Loading time...

القمر

ਪੰਜਾਬੀ Translation with Arabic Quran Text

ਪੰਜਾਬੀ العربية
1 ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।[1]
[1] ਇਹ ਉਹ ਮੋਅਜਜ਼ਾ ਹੈ ਜਿਹੜਾ ਮੱਕੇ ਵਾਲਿਆਂ ਦੀ ਮੰਗ ਉੱਤੇ ਵਿਖਾਇਆ ਗਿਆ ਸੀ। ਹਜ਼ਰਤ ਅਨਸ ਫ਼ਰਮਾਉਂਦੇ ਹਨ ਕਿ ਮੱਕੇ ਵਾਲਿਆਂ ਨੇ ਅੱਲਾਹ ਦੇ ਰਸੂਲ ਤੋਂ ਕੋਈ ਨਿਸ਼ਾਨੀ ਵਿਖਾਉਣ ਲਈ ਮੰਗ ਕੀਤੀ ਤਾਂ ਆਪ (ਸ:) ਨੇ ਅੱਲਾਹ ਦੇ ਹੁਕਮ ਨਾਲ ਚੰਨ ਦੇ ਦੋ ਟੁਕੜੇ ਕਰਕੇ ਵਿਖਾ ਦਿੱਤੇ। (ਸਹੀ ਬੁਖ਼ਾਰੀ, ਹਦੀਸ: 4867)
ٱقْتَرَبَتِ ٱلسَّاعَةُ وَٱنشَقَّ ٱلْقَمَرُ. ﴿1﴾
2 ਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ। وَإِن يَرَوْا۟ ءَايَةًۭ يُعْرِضُوا۟ وَيَقُولُوا۟ سِحْرٌۭ مُّسْتَمِرٌّۭ. ﴿2﴾
3 ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ। وَكَذَّبُوا۟ وَٱتَّبَعُوٓا۟ أَهْوَآءَهُمْ ۚ وَكُلُّ أَمْرٍۢ مُّسْتَقِرٌّۭ. ﴿3﴾
4 ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ। وَلَقَدْ جَآءَهُم مِّنَ ٱلْأَنۢبَآءِ مَا فِيهِ مُزْدَجَرٌ. ﴿4﴾
5 ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ। حِكْمَةٌۢ بَٰلِغَةٌۭ ۖ فَمَا تُغْنِ ٱلنُّذُرُ. ﴿5﴾
6 ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ। فَتَوَلَّ عَنْهُمْ ۘ يَوْمَ يَدْعُ ٱلدَّاعِ إِلَىٰ شَىْءٍۢ نُّكُرٍ. ﴿6﴾
7 (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ। خُشَّعًا أَبْصَٰرُهُمْ يَخْرُجُونَ مِنَ ٱلْأَجْدَاثِ كَأَنَّهُمْ جَرَادٌۭ مُّنتَشِرٌۭ. ﴿7﴾
8 ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ। مُّهْطِعِينَ إِلَى ٱلدَّاعِ ۖ يَقُولُ ٱلْكَٰفِرُونَ هَٰذَا يَوْمٌ عَسِرٌۭ. ﴿8﴾
9 ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ। ۞ كَذَّبَتْ قَبْلَهُمْ قَوْمُ نُوحٍۢ فَكَذَّبُوا۟ عَبْدَنَا وَقَالُوا۟ مَجْنُونٌۭ وَٱزْدُجِرَ. ﴿9﴾
10 ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ। فَدَعَا رَبَّهُۥٓ أَنِّى مَغْلُوبٌۭ فَٱنتَصِرْ. ﴿10﴾
11 ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ। فَفَتَحْنَآ أَبْوَٰبَ ٱلسَّمَآءِ بِمَآءٍۢ مُّنْهَمِرٍۢ. ﴿11﴾
12 ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ। وَفَجَّرْنَا ٱلْأَرْضَ عُيُونًۭا فَٱلْتَقَى ٱلْمَآءُ عَلَىٰٓ أَمْرٍۢ قَدْ قُدِرَ. ﴿12﴾
13 ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ। وَحَمَلْنَٰهُ عَلَىٰ ذَاتِ أَلْوَٰحٍۢ وَدُسُرٍۢ. ﴿13﴾
14 ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ। تَجْرِى بِأَعْيُنِنَا جَزَآءًۭ لِّمَن كَانَ كُفِرَ. ﴿14﴾
15 ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ? وَلَقَد تَّرَكْنَٰهَآ ءَايَةًۭ فَهَلْ مِن مُّدَّكِرٍۢ. ﴿15﴾
16 ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ। فَكَيْفَ كَانَ عَذَابِى وَنُذُرِ. ﴿16﴾
17 ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ? وَلَقَدْ يَسَّرْنَا ٱلْقُرْءَانَ لِلذِّكْرِ فَهَلْ مِن مُّدَّكِرٍۢ. ﴿17﴾
18 ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ। كَذَّبَتْ عَادٌۭ فَكَيْفَ كَانَ عَذَابِى وَنُذُرِ. ﴿18﴾
19 ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ। إِنَّآ أَرْسَلْنَا عَلَيْهِمْ رِيحًۭا صَرْصَرًۭا فِى يَوْمِ نَحْسٍۢ مُّسْتَمِرٍّۢ. ﴿19﴾
20 ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ। تَنزِعُ ٱلنَّاسَ كَأَنَّهُمْ أَعْجَازُ نَخْلٍۢ مُّنقَعِرٍۢ. ﴿20﴾
21 ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ। فَكَيْفَ كَانَ عَذَابِى وَنُذُرِ. ﴿21﴾
22 ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ? وَلَقَدْ يَسَّرْنَا ٱلْقُرْءَانَ لِلذِّكْرِ فَهَلْ مِن مُّدَّكِرٍۢ. ﴿22﴾
23 (ਸਮੂਦ ਦੀ) ਕੌਮ ਨੇ ਚਿਤਾਵਨੀ ਦੇਣ ਵਾਲੇ (ਨਬੀ) ਨੂੰ ਝੁਠਲਾਇਆ। كَذَّبَتْ ثَمُودُ بِٱلنُّذُرِ. ﴿23﴾
24 ਉਹਨਾਂ ਨੇ ਆਖਿਆ ਕਿ ਭਲਾਂ ਇਕ ਅਜਿਹਾ ਵਿਅਕਤੀ ਜਿਹੜਾ ਸਾਡੇ ਵਿੱਚੋਂ ਹੋਵੇ ਅਸੀਂ ਉਸ ਦੇ ਪਿੱਛੇ ਤੁਰੀਏ ? ਫੇਰ ਤਾਂ ਅਸੀਂ ਕੁਰਾਹੀਆਂ ਅਤੇ ਸੁਦਾਈਆਂ ਵਿੱਚੋਂ ਹੋਵਾਂਗੇ। فَقَالُوٓا۟ أَبَشَرًۭا مِّنَّا وَٰحِدًۭا نَّتَّبِعُهُۥٓ إِنَّآ إِذًۭا لَّفِى ضَلَٰلٍۢ وَسُعُرٍ. ﴿24﴾
25 ਕੀ ਸਾਡੇ ਵਿੱਚੋਂ ਉਸ ’ਤੇ ਹੀ ਵਹੀ (ਰੱਬੀ ਸੁਨੇਹਾ) ਉਤਾਰੀ ਗਈ ਹੈ ? (ਨਹੀਂ!) ਸਗੋਂ ਉਹ ਤਾਂ ਬਹੁਤ ਹੀ ਝੂਠਾ ਤੇ ਸ਼ੇਖ਼ੀ ਖ਼ੋਰਾ ਹੈ। أَءُلْقِىَ ٱلذِّكْرُ عَلَيْهِ مِنۢ بَيْنِنَا بَلْ هُوَ كَذَّابٌ أَشِرٌۭ. ﴿25﴾
26 ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ। سَيَعْلَمُونَ غَدًۭا مَّنِ ٱلْكَذَّابُ ٱلْأَشِرُ. ﴿26﴾
27 ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ। إِنَّا مُرْسِلُوا۟ ٱلنَّاقَةِ فِتْنَةًۭ لَّهُمْ فَٱرْتَقِبْهُمْ وَٱصْطَبِرْ. ﴿27﴾
28 ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ। وَنَبِّئْهُمْ أَنَّ ٱلْمَآءَ قِسْمَةٌۢ بَيْنَهُمْ ۖ كُلُّ شِرْبٍۢ مُّحْتَضَرٌۭ. ﴿28﴾
29 ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ। فَنَادَوْا۟ صَاحِبَهُمْ فَتَعَاطَىٰ فَعَقَرَ. ﴿29﴾
30 ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ? فَكَيْفَ كَانَ عَذَابِى وَنُذُرِ. ﴿30﴾
31 ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ। إِنَّآ أَرْسَلْنَا عَلَيْهِمْ صَيْحَةًۭ وَٰحِدَةًۭ فَكَانُوا۟ كَهَشِيمِ ٱلْمُحْتَظِرِ. ﴿31﴾
32 ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ? وَلَقَدْ يَسَّرْنَا ٱلْقُرْءَانَ لِلذِّكْرِ فَهَلْ مِن مُّدَّكِرٍۢ. ﴿32﴾
33 ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ। كَذَّبَتْ قَوْمُ لُوطٍۭ بِٱلنُّذُرِ. ﴿33﴾
34 ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ। إِنَّآ أَرْسَلْنَا عَلَيْهِمْ حَاصِبًا إِلَّآ ءَالَ لُوطٍۢ ۖ نَّجَّيْنَٰهُم بِسَحَرٍۢ. ﴿34﴾
35 ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ। نِّعْمَةًۭ مِّنْ عِندِنَا ۚ كَذَٰلِكَ نَجْزِى مَن شَكَرَ. ﴿35﴾
36 ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ। وَلَقَدْ أَنذَرَهُم بَطْشَتَنَا فَتَمَارَوْا۟ بِٱلنُّذُرِ. ﴿36﴾
37 ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ। وَلَقَدْ رَٰوَدُوهُ عَن ضَيْفِهِۦ فَطَمَسْنَآ أَعْيُنَهُمْ فَذُوقُوا۟ عَذَابِى وَنُذُرِ. ﴿37﴾
38 ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ। وَلَقَدْ صَبَّحَهُم بُكْرَةً عَذَابٌۭ مُّسْتَقِرٌّۭ. ﴿38﴾
39 ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ। فَذُوقُوا۟ عَذَابِى وَنُذُرِ. ﴿39﴾
40 ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਸੌਖਾ ਬਣਾਇਆ ਹੈ। ਸੋ ਹੈ ਕੋਈ ਨਸੀਹਤ ਲੈਣ ਵਾਲਾ। وَلَقَدْ يَسَّرْنَا ٱلْقُرْءَانَ لِلذِّكْرِ فَهَلْ مِن مُّدَّكِرٍۢ. ﴿40﴾
41 ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ) ਆਏ। وَلَقَدْ جَآءَ ءَالَ فِرْعَوْنَ ٱلنُّذُرُ. ﴿41﴾
42 ਪਰ ਉਹਨਾਂ (ਫ਼ਿਰਔਨੀਆਂ) ਨੇ ਸਾਡੀਆਂ ਸਾਰੀਆਂ ਨਿਸ਼ਾਨੀਆਂ ਨੂੰ ਝੁਠਲਾਇਆ। ਫੇਰ ਅਸੀਂ ਉਹਨਾਂ ਨੂੰ ਇਕ ਵੱਡੇ ਜ਼ੋਰਾਵਰ ਵਾਂਗ ਨੱਪ ਲਿਆ। كَذَّبُوا۟ بِـَٔايَٰتِنَا كُلِّهَا فَأَخَذْنَٰهُمْ أَخْذَ عَزِيزٍۢ مُّقْتَدِرٍ. ﴿42﴾
43 ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ? أَكُفَّارُكُمْ خَيْرٌۭ مِّنْ أُو۟لَٰٓئِكُمْ أَمْ لَكُم بَرَآءَةٌۭ فِى ٱلزُّبُرِ. ﴿43﴾
44 ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ أَمْ يَقُولُونَ نَحْنُ جَمِيعٌۭ مُّنتَصِرٌۭ. ﴿44﴾
45 (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ। سَيُهْزَمُ ٱلْجَمْعُ وَيُوَلُّونَ ٱلدُّبُرَ. ﴿45﴾
46 ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ। بَلِ ٱلسَّاعَةُ مَوْعِدُهُمْ وَٱلسَّاعَةُ أَدْهَىٰ وَأَمَرُّ. ﴿46﴾
47 ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ। إِنَّ ٱلْمُجْرِمِينَ فِى ضَلَٰلٍۢ وَسُعُرٍۢ. ﴿47﴾
48 ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ [2] ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।
[2] ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 97/17
يَوْمَ يُسْحَبُونَ فِى ٱلنَّارِ عَلَىٰ وُجُوهِهِمْ ذُوقُوا۟ مَسَّ سَقَرَ. ﴿48﴾
49 ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ। إِنَّا كُلَّ شَىْءٍ خَلَقْنَٰهُ بِقَدَرٍۢ. ﴿49﴾
50 ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)। وَمَآ أَمْرُنَآ إِلَّا وَٰحِدَةٌۭ كَلَمْحٍۭ بِٱلْبَصَرِ. ﴿50﴾
51 (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ? وَلَقَدْ أَهْلَكْنَآ أَشْيَاعَكُمْ فَهَلْ مِن مُّدَّكِرٍۢ. ﴿51﴾
52 ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ। وَكُلُّ شَىْءٍۢ فَعَلُوهُ فِى ٱلزُّبُرِ. ﴿52﴾
53 ਨਿਰਸੰਦੇਹ, ਹਰ ਨਿੱਕਾ ਮੋਟਾ ਅਮਲ (ਲੋਹੇ-ਮਹਿਫ਼ੂਜ਼ ਵਿੱਚ) ਲਿਖਿਆ ਹੋਇਆ ਹੈ। وَكُلُّ صَغِيرٍۢ وَكَبِيرٍۢ مُّسْتَطَرٌ. ﴿53﴾
54 ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ ਹੋਣਗੇ। إِنَّ ٱلْمُتَّقِينَ فِى جَنَّٰتٍۢ وَنَهَرٍۢ. ﴿54﴾
55 ਸੱਚੀ ਇੱਜ਼ਤ ਦੀ ਥਾਂ ਹਰ ਪ੍ਰਕਾਰ ਦੀ ਸਮਰਥਾ ਰੱਖਣ ਵਾਲੇ ਪਾਤਸ਼ਾਹ ਦੇ ਕੋਲ ਹੈ। فِى مَقْعَدِ صِدْقٍ عِندَ مَلِيكٍۢ مُّقْتَدِرٍۭ. ﴿55﴾