Loading date... | Loading Hijri date... | Loading time...

الملك

ਪੰਜਾਬੀ Translation with Arabic Quran Text

ਪੰਜਾਬੀ العربية
1 ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ। تَبَٰرَكَ ٱلَّذِى بِيَدِهِ ٱلْمُلْكُ وَهُوَ عَلَىٰ كُلِّ شَىْءٍۢ قَدِيرٌ. ﴿1﴾
2 ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।[1] ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
[1] ਭਾਵ ਤੁਹਾਡੇ ਵਿੱਚੋਂ ਵਧੀਆ ਤੇ ਚੰਗੇ ਢੰਗ ਨਾਲ ਨੇਕ ਅਮਲ ਕੌਣ ਕਰਦਾ ਹੈ ਜੋ ਕਿ ਕੇਵਲ ਅੱਲਾਹ ਦੀ ਰਜ਼ਾ ਲਈ ਤੇ ਹਜ਼ਰਤ ਮੁਹੰਮਦ (ਸ:) ਦੀ ਸੁੱਨਤ ਅਨੁਸਾਰ ਹੋਣ?
ٱلَّذِى خَلَقَ ٱلْمَوْتَ وَٱلْحَيَوٰةَ لِيَبْلُوَكُمْ أَيُّكُمْ أَحْسَنُ عَمَلًۭا ۚ وَهُوَ ٱلْعَزِيزُ ٱلْغَفُورُ. ﴿2﴾
3 ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ? ٱلَّذِى خَلَقَ سَبْعَ سَمَٰوَٰتٍۢ طِبَاقًۭا ۖ مَّا تَرَىٰ فِى خَلْقِ ٱلرَّحْمَٰنِ مِن تَفَٰوُتٍۢ ۖ فَٱرْجِعِ ٱلْبَصَرَ هَلْ تَرَىٰ مِن فُطُورٍۢ. ﴿3﴾
4 ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ। ثُمَّ ٱرْجِعِ ٱلْبَصَرَ كَرَّتَيْنِ يَنقَلِبْ إِلَيْكَ ٱلْبَصَرُ خَاسِئًۭا وَهُوَ حَسِيرٌۭ. ﴿4﴾
5 ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ [2] ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।
[2] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6
وَلَقَدْ زَيَّنَّا ٱلسَّمَآءَ ٱلدُّنْيَا بِمَصَٰبِيحَ وَجَعَلْنَٰهَا رُجُومًۭا لِّلشَّيَٰطِينِ ۖ وَأَعْتَدْنَا لَهُمْ عَذَابَ ٱلسَّعِيرِ. ﴿5﴾
6 ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ। وَلِلَّذِينَ كَفَرُوا۟ بِرَبِّهِمْ عَذَابُ جَهَنَّمَ ۖ وَبِئْسَ ٱلْمَصِيرُ. ﴿6﴾
7 ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ। إِذَآ أُلْقُوا۟ فِيهَا سَمِعُوا۟ لَهَا شَهِيقًۭا وَهِىَ تَفُورُ. ﴿7﴾
8 ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ? تَكَادُ تَمَيَّزُ مِنَ ٱلْغَيْظِ ۖ كُلَّمَآ أُلْقِىَ فِيهَا فَوْجٌۭ سَأَلَهُمْ خَزَنَتُهَآ أَلَمْ يَأْتِكُمْ نَذِيرٌۭ. ﴿8﴾
9 ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ। قَالُوا۟ بَلَىٰ قَدْ جَآءَنَا نَذِيرٌۭ فَكَذَّبْنَا وَقُلْنَا مَا نَزَّلَ ٱللَّهُ مِن شَىْءٍ إِنْ أَنتُمْ إِلَّا فِى ضَلَٰلٍۢ كَبِيرٍۢ. ﴿9﴾
10 ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ। وَقَالُوا۟ لَوْ كُنَّا نَسْمَعُ أَوْ نَعْقِلُ مَا كُنَّا فِىٓ أَصْحَٰبِ ٱلسَّعِيرِ. ﴿10﴾
11 ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ। فَٱعْتَرَفُوا۟ بِذَنۢبِهِمْ فَسُحْقًۭا لِّأَصْحَٰبِ ٱلسَّعِيرِ. ﴿11﴾
12 ਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ। إِنَّ ٱلَّذِينَ يَخْشَوْنَ رَبَّهُم بِٱلْغَيْبِ لَهُم مَّغْفِرَةٌۭ وَأَجْرٌۭ كَبِيرٌۭ. ﴿12﴾
13 ਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ। وَأَسِرُّوا۟ قَوْلَكُمْ أَوِ ٱجْهَرُوا۟ بِهِۦٓ ۖ إِنَّهُۥ عَلِيمٌۢ بِذَاتِ ٱلصُّدُورِ. ﴿13﴾
14 ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ। أَلَا يَعْلَمُ مَنْ خَلَقَ وَهُوَ ٱللَّطِيفُ ٱلْخَبِيرُ. ﴿14﴾
15 ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ। هُوَ ٱلَّذِى جَعَلَ لَكُمُ ٱلْأَرْضَ ذَلُولًۭا فَٱمْشُوا۟ فِى مَنَاكِبِهَا وَكُلُوا۟ مِن رِّزْقِهِۦ ۖ وَإِلَيْهِ ٱلنُّشُورُ. ﴿15﴾
16 ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ? ءَأَمِنتُم مَّن فِى ٱلسَّمَآءِ أَن يَخْسِفَ بِكُمُ ٱلْأَرْضَ فَإِذَا هِىَ تَمُورُ. ﴿16﴾
17 ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ। أَمْ أَمِنتُم مَّن فِى ٱلسَّمَآءِ أَن يُرْسِلَ عَلَيْكُمْ حَاصِبًۭا ۖ فَسَتَعْلَمُونَ كَيْفَ نَذِيرِ. ﴿17﴾
18 ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ। وَلَقَدْ كَذَّبَ ٱلَّذِينَ مِن قَبْلِهِمْ فَكَيْفَ كَانَ نَكِيرِ. ﴿18﴾
19 ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ। أَوَلَمْ يَرَوْا۟ إِلَى ٱلطَّيْرِ فَوْقَهُمْ صَٰٓفَّٰتٍۢ وَيَقْبِضْنَ ۚ مَا يُمْسِكُهُنَّ إِلَّا ٱلرَّحْمَٰنُ ۚ إِنَّهُۥ بِكُلِّ شَىْءٍۭ بَصِيرٌ. ﴿19﴾
20 ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ। أَمَّنْ هَٰذَا ٱلَّذِى هُوَ جُندٌۭ لَّكُمْ يَنصُرُكُم مِّن دُونِ ٱلرَّحْمَٰنِ ۚ إِنِ ٱلْكَٰفِرُونَ إِلَّا فِى غُرُورٍ. ﴿20﴾
21 ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ। أَمَّنْ هَٰذَا ٱلَّذِى يَرْزُقُكُمْ إِنْ أَمْسَكَ رِزْقَهُۥ ۚ بَل لَّجُّوا۟ فِى عُتُوٍّۢ وَنُفُورٍ. ﴿21﴾
22 ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ? أَفَمَن يَمْشِى مُكِبًّا عَلَىٰ وَجْهِهِۦٓ أَهْدَىٰٓ أَمَّن يَمْشِى سَوِيًّا عَلَىٰ صِرَٰطٍۢ مُّسْتَقِيمٍۢ. ﴿22﴾
23 (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ। قُلْ هُوَ ٱلَّذِىٓ أَنشَأَكُمْ وَجَعَلَ لَكُمُ ٱلسَّمْعَ وَٱلْأَبْصَٰرَ وَٱلْأَفْـِٔدَةَ ۖ قَلِيلًۭا مَّا تَشْكُرُونَ. ﴿23﴾
24 ਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ। قُلْ هُوَ ٱلَّذِى ذَرَأَكُمْ فِى ٱلْأَرْضِ وَإِلَيْهِ تُحْشَرُونَ. ﴿24﴾
25 ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ? وَيَقُولُونَ مَتَىٰ هَٰذَا ٱلْوَعْدُ إِن كُنتُمْ صَٰدِقِينَ. ﴿25﴾
26 ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ। قُلْ إِنَّمَا ٱلْعِلْمُ عِندَ ٱللَّهِ وَإِنَّمَآ أَنَا۠ نَذِيرٌۭ مُّبِينٌۭ. ﴿26﴾
27 ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ। فَلَمَّا رَأَوْهُ زُلْفَةًۭ سِيٓـَٔتْ وُجُوهُ ٱلَّذِينَ كَفَرُوا۟ وَقِيلَ هَٰذَا ٱلَّذِى كُنتُم بِهِۦ تَدَّعُونَ. ﴿27﴾
28 (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ? قُلْ أَرَءَيْتُمْ إِنْ أَهْلَكَنِىَ ٱللَّهُ وَمَن مَّعِىَ أَوْ رَحِمَنَا فَمَن يُجِيرُ ٱلْكَٰفِرِينَ مِنْ عَذَابٍ أَلِيمٍۢ. ﴿28﴾
29 ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ। قُلْ هُوَ ٱلرَّحْمَٰنُ ءَامَنَّا بِهِۦ وَعَلَيْهِ تَوَكَّلْنَا ۖ فَسَتَعْلَمُونَ مَنْ هُوَ فِى ضَلَٰلٍۢ مُّبِينٍۢ. ﴿29﴾
30 ਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ? قُلْ أَرَءَيْتُمْ إِنْ أَصْبَحَ مَآؤُكُمْ غَوْرًۭا فَمَن يَأْتِيكُم بِمَآءٍۢ مَّعِينٍۭ. ﴿30﴾