نوح
ਪੰਜਾਬੀ Translation with Arabic Quran Text
| ਪੰਜਾਬੀ | العربية |
|---|---|
| 1 ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ। | إِنَّآ أَرْسَلْنَا نُوحًا إِلَىٰ قَوْمِهِۦٓ أَنْ أَنذِرْ قَوْمَكَ مِن قَبْلِ أَن يَأْتِيَهُمْ عَذَابٌ أَلِيمٌۭ. ﴿1﴾ |
| 2 ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ। | قَالَ يَٰقَوْمِ إِنِّى لَكُمْ نَذِيرٌۭ مُّبِينٌ. ﴿2﴾ |
| 3 ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ। | أَنِ ٱعْبُدُوا۟ ٱللَّهَ وَٱتَّقُوهُ وَأَطِيعُونِ. ﴿3﴾ |
| 4 ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ। | يَغْفِرْ لَكُم مِّن ذُنُوبِكُمْ وَيُؤَخِّرْكُمْ إِلَىٰٓ أَجَلٍۢ مُّسَمًّى ۚ إِنَّ أَجَلَ ٱللَّهِ إِذَا جَآءَ لَا يُؤَخَّرُ ۖ لَوْ كُنتُمْ تَعْلَمُونَ. ﴿4﴾ |
| 5 ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ। | قَالَ رَبِّ إِنِّى دَعَوْتُ قَوْمِى لَيْلًۭا وَنَهَارًۭا. ﴿5﴾ |
| 6 ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ। | فَلَمْ يَزِدْهُمْ دُعَآءِىٓ إِلَّا فِرَارًۭا. ﴿6﴾ |
| 7 ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ। | وَإِنِّى كُلَّمَا دَعَوْتُهُمْ لِتَغْفِرَ لَهُمْ جَعَلُوٓا۟ أَصَٰبِعَهُمْ فِىٓ ءَاذَانِهِمْ وَٱسْتَغْشَوْا۟ ثِيَابَهُمْ وَأَصَرُّوا۟ وَٱسْتَكْبَرُوا۟ ٱسْتِكْبَارًۭا. ﴿7﴾ |
| 8 ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ। | ثُمَّ إِنِّى دَعَوْتُهُمْ جِهَارًۭا. ﴿8﴾ |
| 9 ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ। | ثُمَّ إِنِّىٓ أَعْلَنتُ لَهُمْ وَأَسْرَرْتُ لَهُمْ إِسْرَارًۭا. ﴿9﴾ |
| 10 ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ। | فَقُلْتُ ٱسْتَغْفِرُوا۟ رَبَّكُمْ إِنَّهُۥ كَانَ غَفَّارًۭا. ﴿10﴾ |
| 11 ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ। | يُرْسِلِ ٱلسَّمَآءَ عَلَيْكُم مِّدْرَارًۭا. ﴿11﴾ |
| 12 ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ। | وَيُمْدِدْكُم بِأَمْوَٰلٍۢ وَبَنِينَ وَيَجْعَل لَّكُمْ جَنَّٰتٍۢ وَيَجْعَل لَّكُمْ أَنْهَٰرًۭا. ﴿12﴾ |
| 13 ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ। | مَّا لَكُمْ لَا تَرْجُونَ لِلَّهِ وَقَارًۭا. ﴿13﴾ |
| 14 ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ। | وَقَدْ خَلَقَكُمْ أَطْوَارًا. ﴿14﴾ |
| 15 ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ। | أَلَمْ تَرَوْا۟ كَيْفَ خَلَقَ ٱللَّهُ سَبْعَ سَمَٰوَٰتٍۢ طِبَاقًۭا. ﴿15﴾ |
| 16 ਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ। | وَجَعَلَ ٱلْقَمَرَ فِيهِنَّ نُورًۭا وَجَعَلَ ٱلشَّمْسَ سِرَاجًۭا. ﴿16﴾ |
| 17 ਅਤੇ ਅੱਲਾਹ ਨੇ ਤੁਹਾਨੂੰ ਧਰਤੀਓ (ਅਦਭੁਤ ਰੂਪ ਨਾਲ) ਉਗਾਇਆ ਹੈ। | وَٱللَّهُ أَنۢبَتَكُم مِّنَ ٱلْأَرْضِ نَبَاتًۭا. ﴿17﴾ |
| 18 ਫੇਰ ਉਹ ਤੁਹਾਨੂੰ ਇਸੇ ਧਰਤੀ ਵਿਚ ਮੋੜ ਲਿਆਵੇਗਾ ਅਤੇ ਉਹ ਤੁਹਾਨੂੰ ਇਸੇ ਵਿੱਚੋਂ ਮੁੜ ਕੱਢੇਗਾ। | ثُمَّ يُعِيدُكُمْ فِيهَا وَيُخْرِجُكُمْ إِخْرَاجًۭا. ﴿18﴾ |
| 19 ਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ। | وَٱللَّهُ جَعَلَ لَكُمُ ٱلْأَرْضَ بِسَاطًۭا. ﴿19﴾ |
| 20 (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ। | لِّتَسْلُكُوا۟ مِنْهَا سُبُلًۭا فِجَاجًۭا. ﴿20﴾ |
| 21 ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ। | قَالَ نُوحٌۭ رَّبِّ إِنَّهُمْ عَصَوْنِى وَٱتَّبَعُوا۟ مَن لَّمْ يَزِدْهُ مَالُهُۥ وَوَلَدُهُۥٓ إِلَّا خَسَارًۭا. ﴿21﴾ |
| 22 ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ। | وَمَكَرُوا۟ مَكْرًۭا كُبَّارًۭا. ﴿22﴾ |
| 23 ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ। | وَقَالُوا۟ لَا تَذَرُنَّ ءَالِهَتَكُمْ وَلَا تَذَرُنَّ وَدًّۭا وَلَا سُوَاعًۭا وَلَا يَغُوثَ وَيَعُوقَ وَنَسْرًۭا. ﴿23﴾ |
| 24 ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ। | وَقَدْ أَضَلُّوا۟ كَثِيرًۭا ۖ وَلَا تَزِدِ ٱلظَّٰلِمِينَ إِلَّا ضَلَٰلًۭا. ﴿24﴾ |
| 25 ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ। | مِّمَّا خَطِيٓـَٰٔتِهِمْ أُغْرِقُوا۟ فَأُدْخِلُوا۟ نَارًۭا فَلَمْ يَجِدُوا۟ لَهُم مِّن دُونِ ٱللَّهِ أَنصَارًۭا. ﴿25﴾ |
| 26 ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ। | وَقَالَ نُوحٌۭ رَّبِّ لَا تَذَرْ عَلَى ٱلْأَرْضِ مِنَ ٱلْكَٰفِرِينَ دَيَّارًا. ﴿26﴾ |
| 27 ਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ। | إِنَّكَ إِن تَذَرْهُمْ يُضِلُّوا۟ عِبَادَكَ وَلَا يَلِدُوٓا۟ إِلَّا فَاجِرًۭا كَفَّارًۭا. ﴿27﴾ |
| 28 ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ। | رَّبِّ ٱغْفِرْ لِى وَلِوَٰلِدَىَّ وَلِمَن دَخَلَ بَيْتِىَ مُؤْمِنًۭا وَلِلْمُؤْمِنِينَ وَٱلْمُؤْمِنَٰتِ وَلَا تَزِدِ ٱلظَّٰلِمِينَ إِلَّا تَبَارًۢا. ﴿28﴾ |