المرسلات
ਪੰਜਾਬੀ Translation with Arabic Quran Text
| ਪੰਜਾਬੀ | العربية |
|---|---|
| 1 ਲਗਾਤਾਰ ਭੇਜੀਆਂ ਗਈਆਂ ਹਵਾਵਾਂ ਦੀ ਸਹੁੰ। | وَٱلْمُرْسَلَٰتِ عُرْفًۭا. ﴿1﴾ |
| 2 ਫੇਰ ਤੇਜ਼ ਚੱਲਣ ਵਾਲੀਆਂ ਤੂਫ਼ਾਨੀ ਹਵਾਵਾਂ ਦੀ ਸਹੁੰ। | فَٱلْعَٰصِفَٰتِ عَصْفًۭا. ﴿2﴾ |
| 3 ਅਤੇ ਮੀਂਹ ਬਰਸਾਉਣ ਵਾਲੇ ਬੱਦਲਾਂ ਨੂੰ ਫੈਲਾਉਣ ਵਾਲੀਆਂ ਹਵਾਵਾਂ ਦੀ ਸਹੁੰ। | وَٱلنَّٰشِرَٰتِ نَشْرًۭا. ﴿3﴾ |
| 4 ਫੇਰ ਉਹਨਾਂ ਨੂੰ ਪਾੜ ਕੇ ਅੱਡੋ-ਅੱਡ ਕਰਨ ਵਾਲੀਆਂ ਹਵਾਵਾਂ ਦੀ ਸਹੁੰ। | فَٱلْفَٰرِقَٰتِ فَرْقًۭا. ﴿4﴾ |
| 5 ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ। | فَٱلْمُلْقِيَٰتِ ذِكْرًا. ﴿5﴾ |
| 6 ਜੋ ਬਹਾਨੇ ਖ਼ਤਮ ਕਰਨ ਲਈ ਜਾਂ ਡਰ ਸੁਣਾਉਣ ਲਈ ਹੈ। | عُذْرًا أَوْ نُذْرًا. ﴿6﴾ |
| 7 ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ। | إِنَّمَا تُوعَدُونَ لَوَٰقِعٌۭ. ﴿7﴾ |
| 8 ਜਦੋਂ ਤਾਰੇ ਬੇ-ਨੂਰ ਕਰ ਦਿੱਤੇ ਜਾਣਗੇ। | فَإِذَا ٱلنُّجُومُ طُمِسَتْ. ﴿8﴾ |
| 9 ਜਦੋਂ ਅਕਾਸ਼ ਪਾਟ ਦਿੱਤਾ ਜਾਵੇਗਾ। | وَإِذَا ٱلسَّمَآءُ فُرِجَتْ. ﴿9﴾ |
| 10 ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ। | وَإِذَا ٱلْجِبَالُ نُسِفَتْ. ﴿10﴾ |
| 11 ਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ। | وَإِذَا ٱلرُّسُلُ أُقِّتَتْ. ﴿11﴾ |
| 12 (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ? | لِأَىِّ يَوْمٍ أُجِّلَتْ. ﴿12﴾ |
| 13 ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ? | لِيَوْمِ ٱلْفَصْلِ. ﴿13﴾ |
| 14 ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ? | وَمَآ أَدْرَىٰكَ مَا يَوْمُ ٱلْفَصْلِ. ﴿14﴾ |
| 15 ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ। | وَيْلٌۭ يَوْمَئِذٍۢ لِّلْمُكَذِّبِينَ. ﴿15﴾ |
| 16 ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ? | أَلَمْ نُهْلِكِ ٱلْأَوَّلِينَ. ﴿16﴾ |
| 17 ਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ। | ثُمَّ نُتْبِعُهُمُ ٱلْءَاخِرِينَ. ﴿17﴾ |
| 18 ਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ। | كَذَٰلِكَ نَفْعَلُ بِٱلْمُجْرِمِينَ. ﴿18﴾ |
| 19 ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ। | وَيْلٌۭ يَوْمَئِذٍۢ لِّلْمُكَذِّبِينَ. ﴿19﴾ |
| 20 ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ? | أَلَمْ نَخْلُقكُّم مِّن مَّآءٍۢ مَّهِينٍۢ. ﴿20﴾ |
| 21 ਫੇਰ ਅਸੀਂ ਉਸ ਵੀਰਜ ਨੂੰ ਇਕ ਸੁਰੱਖਿਅਤ ਥਾਂ ਰੱਖਿਆ। | فَجَعَلْنَٰهُ فِى قَرَارٍۢ مَّكِينٍ. ﴿21﴾ |
| 22 ਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ। | إِلَىٰ قَدَرٍۢ مَّعْلُومٍۢ. ﴿22﴾ |
| 23 ਅਸੀਂ ਇਸ ਦੇ ਸਮਰਥ ਸਾਂ, ਸੋ ਅਸੀਂ ਬਹੁਤ ਚੰਗੀ ਸਮਰਥਾ ਰਖਦੇ ਹਾਂ। | فَقَدَرْنَا فَنِعْمَ ٱلْقَٰدِرُونَ. ﴿23﴾ |
| 24 ਉਸ ਦਿਨ (ਹੱਕ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ। | وَيْلٌۭ يَوْمَئِذٍۢ لِّلْمُكَذِّبِينَ. ﴿24﴾ |
| 25 ਕੀ ਅਸੀਂ ਧਰਤੀ ਨੂੰ ਸਮੇਟਨ ਵਾਲੀ ਨਹੀਂ ਬਣਾਇਆ ? | أَلَمْ نَجْعَلِ ٱلْأَرْضَ كِفَاتًا. ﴿25﴾ |
| 26 ਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)। | أَحْيَآءًۭ وَأَمْوَٰتًۭا. ﴿26﴾ |
| 27 ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ। | وَجَعَلْنَا فِيهَا رَوَٰسِىَ شَٰمِخَٰتٍۢ وَأَسْقَيْنَٰكُم مَّآءًۭ فُرَاتًۭا. ﴿27﴾ |
| 28 ਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ। | وَيْلٌۭ يَوْمَئِذٍۢ لِّلْمُكَذِّبِينَ. ﴿28﴾ |
| 29 (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ। | ٱنطَلِقُوٓا۟ إِلَىٰ مَا كُنتُم بِهِۦ تُكَذِّبُونَ. ﴿29﴾ |
| 30 ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ। | ٱنطَلِقُوٓا۟ إِلَىٰ ظِلٍّۢ ذِى ثَلَٰثِ شُعَبٍۢ. ﴿30﴾ |
| 31 ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ। | لَّا ظَلِيلٍۢ وَلَا يُغْنِى مِنَ ٱللَّهَبِ. ﴿31﴾ |
| 32 ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ। | إِنَّهَا تَرْمِى بِشَرَرٍۢ كَٱلْقَصْرِ. ﴿32﴾ |
| 33 (ਜਿਹੜੇ ਟੱਪਦੇ ਹੋਏ ਇੰਜ ਜਾਪਣਗੇ) ਜਿਵੇਂ ਕਿ ਉਹ ਪੀਲੇ ਊਂਠ ਹਨ। | كَأَنَّهُۥ جِمَٰلَتٌۭ صُفْرٌۭ. ﴿33﴾ |
| 34 ਅੱਜ ਇਹਨਾਂ ਝੁਠਲਾਉਣ ਵਾਲੀ ਦੀ ਮਾੜੀ ਹਾਲਤ ਹੋਵੇਗੀ। | وَيْلٌۭ يَوْمَئِذٍۢ لِّلْمُكَذِّبِينَ. ﴿34﴾ |
| 35 ਇਹ ਉਹ ਦਿਨ ਹੈ ਕਿ ਕੁੱਝ ਬੋਲ ਵੀ ਨਹੀਂ ਸਕਣਗੇ। | هَٰذَا يَوْمُ لَا يَنطِقُونَ. ﴿35﴾ |
| 36 ਨਾ ਹੀ ਉਹਨਾਂ ਨੂੰ ਬਹਾਨੇ ਪੇਸ਼ ਕਰਨ ਦੀ ਆਗਿਆ ਹੋਵੇਗੀ। | وَلَا يُؤْذَنُ لَهُمْ فَيَعْتَذِرُونَ. ﴿36﴾ |
| 37 ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ। | وَيْلٌۭ يَوْمَئِذٍۢ لِّلْمُكَذِّبِينَ. ﴿37﴾ |
| 38 ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ। | هَٰذَا يَوْمُ ٱلْفَصْلِ ۖ جَمَعْنَٰكُمْ وَٱلْأَوَّلِينَ. ﴿38﴾ |
| 39 ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ। | فَإِن كَانَ لَكُمْ كَيْدٌۭ فَكِيدُونِ. ﴿39﴾ |
| 40 ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ। | وَيْلٌۭ يَوْمَئِذٍۢ لِّلْمُكَذِّبِينَ. ﴿40﴾ |
| 41 ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ। | إِنَّ ٱلْمُتَّقِينَ فِى ظِلَٰلٍۢ وَعُيُونٍۢ. ﴿41﴾ |
| 42 ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)। | وَفَوَٰكِهَ مِمَّا يَشْتَهُونَ. ﴿42﴾ |
| 43 (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ। | كُلُوا۟ وَٱشْرَبُوا۟ هَنِيٓـًٔۢا بِمَا كُنتُمْ تَعْمَلُونَ. ﴿43﴾ |
| 44 ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ। | إِنَّا كَذَٰلِكَ نَجْزِى ٱلْمُحْسِنِينَ. ﴿44﴾ |
| 45 ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ। | وَيْلٌۭ يَوْمَئِذٍۢ لِّلْمُكَذِّبِينَ. ﴿45﴾ |
| 46 (ਹੇ ਝੁਠਲਾਉਣ ਵਾਲਿਓ!) ਤੁਸੀਂ (ਸੰਸਾਰ ਵਿਚ) ਥੋੜ੍ਹੇ ਦਿਨ ਖਾ ਪੀ ਲਓ ਅਤੇ ਆਨੰਦ ਮਾਣ ਲਓ, ਨਿਰਸੰਦੇਹ, ਤੁਸੀਂ ਲੋਕ ਅਪਰਾਧੀ ਹੋ। | كُلُوا۟ وَتَمَتَّعُوا۟ قَلِيلًا إِنَّكُم مُّجْرِمُونَ. ﴿46﴾ |
| 47 ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ। | وَيْلٌۭ يَوْمَئِذٍۢ لِّلْمُكَذِّبِينَ. ﴿47﴾ |
|
48
ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਰੁਕੂਅ ਕਰੋ (ਭਾਵ ਝੁਕ ਜਾਓ) ਤਾਂ ਉਹ ਰੁਕੂਅ ਨਹੀਂ ਸੀ ਕਰਦੇ।[1]
[1] ਰੁਕੂਅ ਤੋਂ ਭਾਵ ਨਮਾਜ਼ ਪੜ੍ਹਣਾ ਹੈ ਅਤੇ ਨਮਾਜ਼ ਪੜ੍ਹਣ ਤੋਂ ਭਾਵ ਮੁਸਲਮਾਨ ਹੋਣਾ ਹੈ, ਕਿਉਂ ਜੋ ਨਮਾਜ਼ ਤੋਂ ਬਿਨਾਂ ਕੋਈ ਮੁਸਲਮਾਨ ਨਹੀਂ ਹੋ ਸਕਦਾ ਇਸ ਲਈ ਮੁਸਲਮਾਨ ਦੀ ਪਛਾਣ ਵਿਚ ਨਮਾਜ਼ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿਹੜਾ ਵਿਅਕਤੀ ਖ਼ਾਨਾ-ਕਾਅਬਾ ਵੱਲ ਮੂੰਹ ਕਰਕੇ ਨਮਾਜ਼ ਪੜ੍ਹਦਾ ਹੈ ਉਸ ਦੀ ਜਾਨ-ਮਾਲ ਸੁਰੱਖਿਅਤ ਹੋਵੇਗਾ ਜਿਵੇਂ ਕਿ ਹਦੀਸ ਵਿਚ ਹੈ ਕਿ ਮੈਨੂੰ ਹੁਕਮ ਹੋਇਆ ਕਿ ਲੋਕਾਂ ਨਾਲ ਜੰਗ ਕਰਾ ਇੱਥੋਂ ਤਕ ਕਿ ਉਹ ਲਾ ਇਲਾਹਾ ਇਲੱਲ ਲਾਹ ਨੂੰ ਮੰਨ ਲੈਣ, ਜਦੋਂ ਉਹ ਇਸ ਕਲਮੇ ਦਾ ਇਕਰਾਰ ਕਰ ਲੈਣ ਫੇਰ ਉਹ ਸਾਡੇ ਵਾਂਗ ਨਮਾਜ਼ ਪੜ੍ਹਣ ਲੱਗ ਜਾਣ ਅਤੇ ਨਮਾਜ਼ ਵਿਚ ਸਾਡੇ ਕਾਅਬੇ ਵੱਲ ਮੂੰਹ ਕਰਨ ਜਿੱਦਾਂ ਅਸੀਂ ਜ਼ਿਬਹ ਕਰਦੇ ਹਾਂ ਉਸੇ ਤਰ੍ਹਾਂ ਜ਼ਿਬਹ ਕਰਨ ਤਾਂ ਸਾਡੇ ਲਈ ਉਹਨਾਂ ਦੀ ਜਾਨ ਤੇ ਮਾਲ ਹਰਾਮ ਹੋ ਗਈ, ਪਰ ਹੱਕ ਅਨੁਸਾਰ ਹਲਾਲ ਹੈ ਅਤੇ ਇਸ ਦਾ ਹਿਸਾਬ ਅੱਲਾਹ ਦੇ ਜ਼ਿੰਮੇ ਹੈ। ਮੈਮੂਨ ਬਿਨ ਸਿਹਾ ਨੇ ਹਜ਼ਰਤ ਅਨਸ ਬਿਨ ਮਾਲਿਕ ਰ:ਅ: ਨੂੰ ਪੁੱਛਿਆ ਕਿ ਕਿਹੜੀ ਚੀਜ਼ ਆਦਮੀ ਦੀ ਜਾਨ ਤੇ ਮਾਲ ਨੂੰ ਹਰਾਮ ਤੋਂ ਸੁਰੱਖਿਅਤ ਕਰ ਦਿੰਦੀ ਹੈ, ਉਹਨਾਂ ਨੇ ਕਿਹਾ ਕਿ ਜਿਹੜਾ ਕੋਈ ਆਖੇ ਲਾ ਇਲਾਹਾ ਇਲੱਲ ਲਾਹ ਭਾਵ ਗਵਾਹੀ ਦੇਵੇ ਕਿ ਅੱਲਾਹ ਤੋਂ ਛੁੱਟ ਸਾਡਾ ਕੋਈ ਇਸ਼ਟ ਨਹੀਂ ਅਤੇ ਸਾਡੇ ਕਿਬਲੇ ਵੱਲ ਮੂੰਹ ਕਰਕੇ ਅਤੇ ਸਾਡੇ ਵਾਂਗ ਨਮਾਜ਼ ਪੜ੍ਹੇ ਅਤੇ ਸਾਡਾ ਜ਼ਿਬਹ ਕੀਤਾ ਹੋਇਆ ਜਾਨਵਰ ਖਾਵੇ ਤਾਂ ਉਹ ਮੁਸਲਮਾਨ ਹੈ ਅਤੇ ਜਿਹੜਾ ਹੱਕ ਦੂਜੇ ਮੁਸਲਮਾਨਾਂ ਦਾ ਹੈ ਉਹੀਓ ਹੱਕ ਉਸ ਦਾ ਹੈ ਜਿਹੜੇ ਕਰਤੱਵ ਦੂਜੇ ਮੁਸਲਮਾਨਾਂ ’ਤੇ ਲਾਗੂ ਹੁੰਦੇ ਹਨ ਉਹੀਓ ਉਸੇ ’ਤੇ ਹੋਣ। (ਸਹੀ ਬੁਖ਼ਾਰੀ, ਹਦੀਸ: 393-392)
|
وَإِذَا قِيلَ لَهُمُ ٱرْكَعُوا۟ لَا يَرْكَعُونَ. ﴿48﴾ |
| 49 ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ। | وَيْلٌۭ يَوْمَئِذٍۢ لِّلْمُكَذِّبِينَ. ﴿49﴾ |
| 50 ਹੁਣ ਇਸ (.ਕੁਰਆਨ) ਤੋਂ ਪਿੱਛੋਂ ਉਹ ਕਿਹੜੀ ਗੱਲ ਉੱਤੇ ਈਮਾਨ ਲਿਆਉਣਗੇ ? | فَبِأَىِّ حَدِيثٍۭ بَعْدَهُۥ يُؤْمِنُونَ. ﴿50﴾ |