الأعلى
ਪੰਜਾਬੀ Translation with Arabic Quran Text
| ਪੰਜਾਬੀ | العربية |
|---|---|
| 1 ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ। | سَبِّحِ ٱسْمَ رَبِّكَ ٱلْأَعْلَى. ﴿1﴾ |
| 2 ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ। | ٱلَّذِى خَلَقَ فَسَوَّىٰ. ﴿2﴾ |
| 3 ਜਿਸ ਨੇ (ਵੱਖਰੀ ਵੱਖਰੀ) ਤਕਦੀਰ ਬਣਾਈ ਅਤੇ ਫੇਰ ਹਿਦਾਇਤ ਪ੍ਰਦਾਨ ਕੀਤੀ। | وَٱلَّذِى قَدَّرَ فَهَدَىٰ. ﴿3﴾ |
| 4 ਅਤੇ ਜਿਸ ਨੇ (ਧਰਤੀ ’ਚੋਂ) ਚਾਰਾ ਕੱਢਿਆ। | وَٱلَّذِىٓ أَخْرَجَ ٱلْمَرْعَىٰ. ﴿4﴾ |
| 5 ਫੇਰ ਉਸ ਨੂੰ ਕਾਲਾ ਕੂੜਾ-ਕਰਕਟ ਬਣਾ ਦਿੱਤਾ। | فَجَعَلَهُۥ غُثَآءً أَحْوَىٰ. ﴿5﴾ |
| 6 ਅਸੀਂ ਤੁਹਾਨੂੰ (ਹੇ ਨਬੀ!) ਛੇਤੀ ਹੀ (.ਕੁਰਆਨ) ਯਾਦ ਕਰਵਾ ਦੇਵਾਂਗੇ ਫੇਰ ਤੁਸੀਂ ਭੁੱਲੋਂਗੇ ਨਹੀਂ। | سَنُقْرِئُكَ فَلَا تَنسَىٰٓ. ﴿6﴾ |
| 7 ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ। | إِلَّا مَا شَآءَ ٱللَّهُ ۚ إِنَّهُۥ يَعْلَمُ ٱلْجَهْرَ وَمَا يَخْفَىٰ. ﴿7﴾ |
| 8 ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ। | وَنُيَسِّرُكَ لِلْيُسْرَىٰ. ﴿8﴾ |
| 9 ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ। | فَذَكِّرْ إِن نَّفَعَتِ ٱلذِّكْرَىٰ. ﴿9﴾ |
| 10 ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ। | سَيَذَّكَّرُ مَن يَخْشَىٰ. ﴿10﴾ |
| 11 ਅਤੇ ਅਤਿਅੰਤ ਅਭਾਗਾ ਹੀ ਇਸ (ਨਸੀਹਤ) ਤੋਂ ਦੂਰ ਰਹੇਗਾ। | وَيَتَجَنَّبُهَا ٱلْأَشْقَى. ﴿11﴾ |
| 12 ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ। | ٱلَّذِى يَصْلَى ٱلنَّارَ ٱلْكُبْرَىٰ. ﴿12﴾ |
| 13 ਫੇਰ ਉਸ ਵਿਚ ਨਾ ਤਾਂ ਉਹ ਮਰੇਗਾ ਅਤੇ ਨਾ ਹੀ ਜੀਵੇਗਾ। | ثُمَّ لَا يَمُوتُ فِيهَا وَلَا يَحْيَىٰ. ﴿13﴾ |
| 14 ਬੇਸ਼ੱਕ ਉਹ ਵਿਅਕਤੀ ਸਫ਼ਲ ਹੋ ਗਿਆ ਜਿਹੜਾ (ਬੁਰਾਈਆਂ ਤੋਂ) ਪਾਕ ਹੋ ਗਿਆ। | قَدْ أَفْلَحَ مَن تَزَكَّىٰ. ﴿14﴾ |
| 15 ਅਤੇ ਆਪਣੇ ਰੱਬ ਦੇ ਨਾਂ ਦਾ ਸਿਮਰਨ ਕੀਤਾ ਅਤੇ ਨਮਾਜ਼ ਪੜ੍ਹੀ। | وَذَكَرَ ٱسْمَ رَبِّهِۦ فَصَلَّىٰ. ﴿15﴾ |
| 16 ਪਰ ਤੁਸੀਂ ਲੋਕ ਸੰਸਾਰਿਕ ਜੀਵਨ ਨੂੰ ਹੀ ਪਹਿਲ ਦਿੰਦੇ ਹੋ। | بَلْ تُؤْثِرُونَ ٱلْحَيَوٰةَ ٱلدُّنْيَا. ﴿16﴾ |
| 17 ਜਦ ਕਿ ਪਰਲੋਕ ਬਹੁਤ ਹੀ ਵਧੀਆ ਅਤੇ ਸਦਾ ਰਹਿਣ ਵਾਲੀ (ਥਾਂ) ਹੈ। | وَٱلْءَاخِرَةُ خَيْرٌۭ وَأَبْقَىٰٓ. ﴿17﴾ |
| 18 ਇਹ (ਗੱਲਾਂ) ਪਹਿਲਾਂ ਆਈਆਂ ਹੋਈਆਂ ਕਿਤਾਬਾਂ ਵਿਚ ਵੀ (ਆਖੀਆਂ ਗਈਆਂ) ਸਨ। | إِنَّ هَٰذَا لَفِى ٱلصُّحُفِ ٱلْأُولَىٰ. ﴿18﴾ |
| 19 ਅਰਥਾਤ ਇਬਰਾਹੀਮ ਤੇ ਮੂਸਾ ਦੀਆਂ ਪੋਥੀਆਂ ਵਿਚ ਵੀ ਸਨ। | صُحُفِ إِبْرَٰهِيمَ وَمُوسَىٰ. ﴿19﴾ |