Sunday, 11 October 2026 Hijri: — 08:27:11 pm
MalayalamQuran.in
ജോലിയിൽ നിന്ന് പിരിച്ചുവിട്ടു, നടപടിക്ക് മുൻകൈ എടുത്തയാളുടെ പേരക്കുട്ടിയെ ക്രൂരമായി കൊലപ്പെടുത്തി, മുൻ സെക്യൂരിറ്റി ജീവനക്കാരനായി തെരച്ചിൽ — Asianet News Malayalam മുത്തശ്ശിയുടെ മരണം: ദീപ്കെയ്ക്ക് എല്ലാസഹായവും വാ​ഗ്ദാനം ചെയ്തെന്ന് ഡൽഹി പൊലീസ്; പൊലീസിന്റെ വാദങ്ങൾ തെറ്റെന്ന് ദീപ്കെ, ഫോൺ പോലും നൽകിയില്ല — Asianet News Malayalam തന്റേത് കസ്റ്റഡി ആയിരുന്നില്ല, തട്ടിക്കൊണ്ടുപോകൽ, ഇന്ത്യയിൽ അപ്രഖ്യാപിത അടിയന്തരാവസ്ഥ, രൂക്ഷവിമർശനവുമായി ധ്രുവ് റാഠി — Asianet News Malayalam ജോലിയിൽ നിന്ന് പിരിച്ചുവിട്ടു, നടപടിക്ക് മുൻകൈ എടുത്തയാളുടെ പേരക്കുട്ടിയെ ക്രൂരമായി കൊലപ്പെടുത്തി, മുൻ സെക്യൂരിറ്റി ജീവനക്കാരനായി തെരച്ചിൽ — Asianet News Malayalam മുത്തശ്ശിയുടെ മരണം: ദീപ്കെയ്ക്ക് എല്ലാസഹായവും വാ​ഗ്ദാനം ചെയ്തെന്ന് ഡൽഹി പൊലീസ്; പൊലീസിന്റെ വാദങ്ങൾ തെറ്റെന്ന് ദീപ്കെ, ഫോൺ പോലും നൽകിയില്ല — Asianet News Malayalam തന്റേത് കസ്റ്റഡി ആയിരുന്നില്ല, തട്ടിക്കൊണ്ടുപോകൽ, ഇന്ത്യയിൽ അപ്രഖ്യാപിത അടിയന്തരാവസ്ഥ, രൂക്ഷവിമർശനവുമായി ധ്രുവ് റാഠി — Asianet News Malayalam
Quran translation reader

അൽ മുജ്ജമ്മിൽ المزمل Al-Muzzammil

Surah 73 മക്കിയ്യ • مكية • Makkiyah 20 ആയത്തുകൾ • 20 Ayahs

സൂറത്ത് അൽ മുജ്ജമ്മിൽ (Al-Muzzammil), ഖുർആൻ അധ്യായം 73 — അറബി ആയത്തുകളും ਪੰਜਾਬੀ വിവർത്തനവും ഉൾപ്പെടെ 20 ആയത്തുകൾ വായിക്കുക. Read Surah Al-Muzzammil with Arabic text and ਪੰਜਾਬੀ translation.

بِسْمِ ٱللَّهِ ٱلرَّحْمَٰنِ ٱلرَّحِيمِ
1

ਹੇ ਕਪੜਾ ਓੜ ਲਪੇਟ ਕੇ ਪੈਣ ਵਾਲੇ!

يَٰٓأَيُّهَا ٱلۡمُزَّمِّلُ ۝١
2

ਰਾਤ ਵੇਲੇ ਥੋੜ੍ਹੇ ਸਮੇਂ ਲਈ (ਨਮਾਜ਼ ਲਈ) ਖਲੋਤਾ ਰਿਹਾ ਕਰ।

قُمِ ٱلَّيۡلَ إِلَّا قَلِيلٗا ۝٢
3

ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ ਲਓ।

نِّصۡفَهُۥٓ أَوِ ٱنقُصۡ مِنۡهُ قَلِيلًا ۝٣
4

ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।[1]

أَوۡ زِدۡ عَلَيۡهِ وَرَتِّلِ ٱلۡقُرۡءَانَ تَرۡتِيلًا ۝٤
5

ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।

إِنَّا سَنُلۡقِي عَلَيۡكَ قَوۡلٗا ثَقِيلًا ۝٥
6

ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।

إِنَّ نَاشِئَةَ ٱلَّيۡلِ هِيَ أَشَدُّ وَطۡـٔٗا وَأَقۡوَمُ قِيلًا ۝٦
7

ਬੇਸ਼ੱਕ ਦਿਨ ਵੇਲੇ ਤੁਹਾਡੇ ਲਈ ਵਧੇਰੇ ਰੁਝੇਵੇਂ ਹਨ।

إِنَّ لَكَ فِي ٱلنَّهَارِ سَبۡحٗا طَوِيلٗا ۝٧
8

ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।

وَٱذۡكُرِ ٱسۡمَ رَبِّكَ وَتَبَتَّلۡ إِلَيۡهِ تَبۡتِيلٗا ۝٨
9

ਉਹ ਪੂਰਬ ਅਤੇ ਪੱਛਮ ਦਾ ਰੱਬ ਹੈ[2] ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।

رَّبُّ ٱلۡمَشۡرِقِ وَٱلۡمَغۡرِبِ لَآ إِلَٰهَ إِلَّا هُوَ فَٱتَّخِذۡهُ وَكِيلٗا ۝٩
10

ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ ਸਬਰ ਕਰੋ ਅਤੇ ਭਲਮਣਸੀ ਨਾਲ ਉਹਨਾਂ ਤੋਂ ਅੱਡ ਹੋ ਜਾਓ।

وَٱصۡبِرۡ عَلَىٰ مَا يَقُولُونَ وَٱهۡجُرۡهُمۡ هَجۡرٗا جَمِيلٗا ۝١٠
11

ਮੈ` ਅਤੇ ਝੁਠਲਾਉਣ ਵਾਲੇ ਖ਼ੁਸ਼ਹਾਲ ਲੋਕਾਂ ਨੂੰ ਇਕੱਲਾ ਛੱਡ ਦਿਓ। ਅਤੇ ਉਹਨਾਂ ਨੂੰ ਕੁੱਝ ਚਿਰ ਲਈ ਮੋਹਲਤ ਦੇ ਦਿਓ।

وَذَرۡنِي وَٱلۡمُكَذِّبِينَ أُوْلِي ٱلنَّعۡمَةِ وَمَهِّلۡهُمۡ قَلِيلًا ۝١١
12

ਬੇਸ਼ੱਕ ਸਾਡੇ ਕੋਲ (ਉਹਨਾਂ ਲਈ) ਬੇੜੀਆਂ ਤੇ ਲਾਟਾਂ ਮਾਰਦੀ ਅੱਗ ਹੈ।

إِنَّ لَدَيۡنَآ أَنكَالٗا وَجَحِيمٗا ۝١٢
13

ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ ਹੈ।

وَطَعَامٗا ذَا غُصَّةٖ وَعَذَابًا أَلِيمٗا ۝١٣
14

ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।

يَوۡمَ تَرۡجُفُ ٱلۡأَرۡضُ وَٱلۡجِبَالُ وَكَانَتِ ٱلۡجِبَالُ كَثِيبٗا مَّهِيلًا ۝١٤
15

ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,[3] ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।

إِنَّآ أَرۡسَلۡنَآ إِلَيۡكُمۡ رَسُولٗا شَٰهِدًا عَلَيۡكُمۡ كَمَآ أَرۡسَلۡنَآ إِلَىٰ فِرۡعَوۡنَ رَسُولٗا ۝١٥
16

ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।

فَعَصَىٰ فِرۡعَوۡنُ ٱلرَّسُولَ فَأَخَذۡنَٰهُ أَخۡذٗا وَبِيلٗا ۝١٦
17

ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।

فَكَيۡفَ تَتَّقُونَ إِن كَفَرۡتُمۡ يَوۡمٗا يَجۡعَلُ ٱلۡوِلۡدَٰنَ شِيبًا ۝١٧
18

ਅਤੇ ਜਿਸ ਦੀ ਸਖ਼ਤੀ ਨਾਲ ਅਕਾਸ਼ ਫ਼ੱਟ ਜਾਵੇਗਾ, ਅੱਲਾਹ ਦਾ ਵਾਅਦਾ ਕਿਆਮਤ ਆਉਣ ਦਾ ਪੂਰਾ ਹੋ ਕੇ ਰਹੇਗਾ।

ٱلسَّمَآءُ مُنفَطِرُۢ بِهِۦۚ كَانَ وَعۡدُهُۥ مَفۡعُولًا ۝١٨
19

ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ ਚਾਹਵੇ ਆਪਣੇ ਰੱਬ ਦੀ ਰਾਹ ਫੜ ਲਵੇ।

إِنَّ هَٰذِهِۦ تَذۡكِرَةٞۖ فَمَن شَآءَ ٱتَّخَذَ إِلَىٰ رَبِّهِۦ سَبِيلًا ۝١٩
20

(ਹੇ ਨਬੀ!) ਤੁਹਾਡਾ ਰੱਬ ਜਾਣਦਾ ਹੈ ਕਿ ਤੁਸੀਂ ਲੱਗ-ਭੱਗ ਦੋ ਤਿਹਾਈ ਰਾਤ ਜਾਂ ਅੱਧੀ ਰਾਤ ਜਾਂ ਇਕ ਤਿਹਾਈ ਰਾਤ ਨਮਾਜ਼ ਲਈ ਖੜੇ ਰਹਿੰਦੇ ਹੋ। ਤੁਹਾਡੇ ਸਾਥੀਆਂ ਵਿੱਚੋਂ ਵੀ ਇਕ ਟੋਲੀ ਇਹੋ ਕਰਦੀ ਹੈ। ਅੱਲਾਹ ਹੀ ਰਾਤ ਅਤੇ ਦਿਨ ਦਾ ਲੇਖਾ-ਜੋਖਾ ਰੱਖਦਾ ਹੈ। ਉਹ ਜਾਣਦਾ ਹੈ ਕਿ ਤੁਸੀਂ ਇਸ (ਰਾਤ ਦੇ ਕਿਆਮ) ਨੂੰ ਨਿਭਾ ਨਹੀਂ ਸਕੋਗੇ ਸੋ ਉਸ ਨੇ ਤੁਹਾਡੇ ਉੱਤੇ ਕ੍ਰਿਪਾ ਕੀਤੀ, ਹੁਣ ਜਿੱਨਾ .ਕੁਰਆਨ ਤੁਸੀਂ ਆਸਾਨੀ ਨਾਲ ਪੜ੍ਹ ਸਕਦੇ ਹੋ ਪੜ੍ਹ ਲਿਆ ਕਰੋ। ਉਹ ਜਾਣਦਾ ਹੈ ਕਿ ਤੁਹਾਡੇ ਵਿੱਚੋਂ ਕਿੰਨੇ ਲੋਕ ਬੀਮਾਰ ਹੋਣਗੇ ਅਤੇ ਕਿੰਨੇ ਧਰਤੀ ਉੱਤੇ ਅੱਲਾਹ ਦਾ ਫ਼ਜ਼ਲ (ਰੋਜ਼ੀ) ਲੱਭਦੇ ਫਿਰਦੇ ਹੋਣਗੇ ਅਤੇ ਕਿੰਨੇ ਅੱਲਾਹ ਦੇ ਰਾਹ ਵਿਚ ਲੜਦੇ ਹੋਣਗੇ। ਸੋ ਇਸ (ਕੁਰਆਨ) ਵਿੱਚੋਂ ਜਿੱਨਾ ਵੀ ਆਸਾਨੀ ਨਾਲ ਪੜ੍ਹਿਆ ਜਾ ਸਕੇ ਪੜ੍ਹੋ ਅਤੇ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ, ਅੱਲਾਹ ਨੂੰ ਸੋਹਣਾ ਕਰਜ਼ਾ ਦਿਓ। ਤੁਸੀਂ ਆਪਣੇ ਲਈ ਜਿਹੜੀ ਵੀ ਨੇਕੀ ਅੱਗੇ ਭੇਜੋਗੇ ਉਸ ਦਾ ਬਦਲਾ ਅੱਲਾਹ ਦੇ ਕੋਲ ਵਧੇਰੇ ਚੰਗਾ ਹੈ ਤੇ ਬਹੁਤ ਵੱਡਾ ਹੈ ਅਤੇ ਅੱਲਾਹ ਕੋਲੋਂ ਬਖ਼ਸ਼ਿਸ਼ ਮੰਗਦੇ ਰਹੋ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

۞ إِنَّ رَبَّكَ يَعۡلَمُ أَنَّكَ تَقُومُ أَدۡنَىٰ مِن ثُلُثَيِ ٱلَّيۡلِ وَنِصۡفَهُۥ وَثُلُثَهُۥ وَطَآئِفَةٞ مِّنَ ٱلَّذِينَ مَعَكَۚ وَٱللَّهُ يُقَدِّرُ ٱلَّيۡلَ وَٱلنَّهَارَۚ عَلِمَ أَن لَّن تُحۡصُوهُ فَتَابَ عَلَيۡكُمۡۖ فَٱقۡرَءُواْ مَا تَيَسَّرَ مِنَ ٱلۡقُرۡءَانِۚ عَلِمَ أَن سَيَكُونُ مِنكُم مَّرۡضَىٰ وَءَاخَرُونَ يَضۡرِبُونَ فِي ٱلۡأَرۡضِ يَبۡتَغُونَ مِن فَضۡلِ ٱللَّهِ وَءَاخَرُونَ يُقَٰتِلُونَ فِي سَبِيلِ ٱللَّهِۖ فَٱقۡرَءُواْ مَا تَيَسَّرَ مِنۡهُۚ وَأَقِيمُواْ ٱلصَّلَوٰةَ وَءَاتُواْ ٱلزَّكَوٰةَ وَأَقۡرِضُواْ ٱللَّهَ قَرۡضًا حَسَنٗاۚ وَمَا تُقَدِّمُواْ لِأَنفُسِكُم مِّنۡ خَيۡرٖ تَجِدُوهُ عِندَ ٱللَّهِ هُوَ خَيۡرٗا وَأَعۡظَمَ أَجۡرٗاۚ وَٱسۡتَغۡفِرُواْ ٱللَّهَۖ إِنَّ ٱللَّهَ غَفُورٞ رَّحِيمُۢ ۝٢٠