Sunday, 11 October 2026 Hijri: — 06:47:23 pm
MalayalamQuran.in
ജോലിയിൽ നിന്ന് പിരിച്ചുവിട്ടു, നടപടിക്ക് മുൻകൈ എടുത്തയാളുടെ പേരക്കുട്ടിയെ ക്രൂരമായി കൊലപ്പെടുത്തി, മുൻ സെക്യൂരിറ്റി ജീവനക്കാരനായി തെരച്ചിൽ — Asianet News Malayalam മുത്തശ്ശിയുടെ മരണം: ദീപ്കെയ്ക്ക് എല്ലാസഹായവും വാ​ഗ്ദാനം ചെയ്തെന്ന് ഡൽഹി പൊലീസ്; പൊലീസിന്റെ വാദങ്ങൾ തെറ്റെന്ന് ദീപ്കെ, ഫോൺ പോലും നൽകിയില്ല — Asianet News Malayalam തന്റേത് കസ്റ്റഡി ആയിരുന്നില്ല, തട്ടിക്കൊണ്ടുപോകൽ, ഇന്ത്യയിൽ അപ്രഖ്യാപിത അടിയന്തരാവസ്ഥ, രൂക്ഷവിമർശനവുമായി ധ്രുവ് റാഠി — Asianet News Malayalam ജോലിയിൽ നിന്ന് പിരിച്ചുവിട്ടു, നടപടിക്ക് മുൻകൈ എടുത്തയാളുടെ പേരക്കുട്ടിയെ ക്രൂരമായി കൊലപ്പെടുത്തി, മുൻ സെക്യൂരിറ്റി ജീവനക്കാരനായി തെരച്ചിൽ — Asianet News Malayalam മുത്തശ്ശിയുടെ മരണം: ദീപ്കെയ്ക്ക് എല്ലാസഹായവും വാ​ഗ്ദാനം ചെയ്തെന്ന് ഡൽഹി പൊലീസ്; പൊലീസിന്റെ വാദങ്ങൾ തെറ്റെന്ന് ദീപ്കെ, ഫോൺ പോലും നൽകിയില്ല — Asianet News Malayalam തന്റേത് കസ്റ്റഡി ആയിരുന്നില്ല, തട്ടിക്കൊണ്ടുപോകൽ, ഇന്ത്യയിൽ അപ്രഖ്യാപിത അടിയന്തരാവസ്ഥ, രൂക്ഷവിമർശനവുമായി ധ്രുവ് റാഠി — Asianet News Malayalam
Quran translation reader

അസ്സഫ്ഫ് الصف As-Saff

Surah 61 മദനിയ്യ • مدنية • Madaniyah 14 ആയത്തുകൾ • 14 Ayahs

സൂറത്ത് അസ്സഫ്ഫ് (As-Saff), ഖുർആൻ അധ്യായം 61 — അറബി ആയത്തുകളും ਪੰਜਾਬੀ വിവർത്തനവും ഉൾപ്പെടെ 14 ആയത്തുകൾ വായിക്കുക. Read Surah As-Saff with Arabic text and ਪੰਜਾਬੀ translation.

بِسْمِ ٱللَّهِ ٱلرَّحْمَٰنِ ٱلرَّحِيمِ
1

ਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ ਅਕਾਸ਼ਾਂ ਤੇ ਧਰਤੀ ਵਿਚ ਹੈ। ਉਹ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।

سَبَّحَ لِلَّهِ مَا فِي ٱلسَّمَٰوَٰتِ وَمَا فِي ٱلۡأَرۡضِۖ وَهُوَ ٱلۡعَزِيزُ ٱلۡحَكِيمُ ۝١
2

ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ ਜੋ ਤੁਸੀਂ ਕਰਦੇ ਨਹੀਂ ?

يَٰٓأَيُّهَا ٱلَّذِينَ ءَامَنُواْ لِمَ تَقُولُونَ مَا لَا تَفۡعَلُونَ ۝٢
3

ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ ਹੈ ਕਿ ਤੁਸੀਂ ਉਹ ਗੱਲ ਆਖੋ ਜਿਹੜੀ ਤੁਸੀਂ ਕਰਦੇ ਨਹੀਂ।

كَبُرَ مَقۡتًا عِندَ ٱللَّهِ أَن تَقُولُواْ مَا لَا تَفۡعَلُونَ ۝٣
4

ਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ ਉਸ ਦੀ ਰਾਹ ਵਿਚ ਪੰਕਤੀਆਂ ਬੰਨ੍ਹ ਕੇ (ਭਾਵ ਇਕ ਜੁੱਟ ਹੋ ਕੇ) ਲੜਦੇ ਹਨ [1] ਜਿਵੇਂ ਕਿ ਉਹ ਸਿੱਕੇ ਵਿੱਚ ਢਾਲੀ ਹੋਈ ਇਕ ਕੰਧ ਹੋਣ।

إِنَّ ٱللَّهَ يُحِبُّ ٱلَّذِينَ يُقَٰتِلُونَ فِي سَبِيلِهِۦ صَفّٗا كَأَنَّهُم بُنۡيَٰنٞ مَّرۡصُوصٞ ۝٤
5

ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਮੈਨੂੰ ਤਸੀਹੇ ਕਿਉਂ ਦਿੰਦੇ ਹੋ ? ਜਦੋਂ ਕਿ ਤੁਸੀਂ ਭਲੀ-ਭਾਂਤ ਜਾਣਦੇ ਹੋ ਕਿ ਮੈਂ ਤੁਹਾਡੇ ਵੱਲ ਭੇਜਿਆ ਹੋਇਆ ਅੱਲਾਹ ਦਾ ਰਸੂਲ ਹਾਂ। ਫੇਰ ਜਦੋਂ ਉਹਨਾਂ ਨੇ ਟੇਢਪੁਣਾ ਇਖ਼ਤਿਆਰ ਕਰ ਲਿਆ ਤਾਂ ਅੱਲਾਹ ਨੇ ਵੀ ਉਹਨਾਂ ਦੇ ਦਿਲ ਟੇਢੇ ਕਰ ਦਿੱਤੇ। ਅੱਲਾਹ ਨਾ-ਫ਼ਰਮਾਨ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।

وَإِذۡ قَالَ مُوسَىٰ لِقَوۡمِهِۦ يَٰقَوۡمِ لِمَ تُؤۡذُونَنِي وَقَد تَّعۡلَمُونَ أَنِّي رَسُولُ ٱللَّهِ إِلَيۡكُمۡۖ فَلَمَّا زَاغُوٓاْ أَزَاغَ ٱللَّهُ قُلُوبَهُمۡۚ وَٱللَّهُ لَا يَهۡدِي ٱلۡقَوۡمَ ٱلۡفَٰسِقِينَ ۝٥
6

ਜਦੋਂ ਮਰੀਅਮ ਦੇ ਪੁੱਤਰ ਈਸਾ ਨੇ ਆਖਿਆ ਕਿ ਹੇ ਬਨੀ-ਇਸਰਾਈਲ! ਬੇਸ਼ੱਕ ਮੈਂ ਤੁਹਾਡੇ ਵੱਲ ਅੱਲਾਹ ਦਾ ਰਸੂਲ ਹਾਂ, ਉਸ ਕਿਤਾਬ ਦੀ ਪੁਸ਼ਟੀ ਕਰਨ ਵਾਲਾ ਹਾਂ ਜਿਹੜੀ ਮੈਥੋਂ ਪਹਿਲਾਂ (ਤੌਰੈਤ) ਨਾਜ਼ਿਲ ਹੋਈ ਹੈ। ਮੈਂ ਇਕ ਰਸੂਲ ਦੀ ਖ਼ੁਸ਼ਖ਼ਬਰੀ ਦੇਣ ਵਾਲਾ ਹਾਂ, ਉਹ ਮੈਥੋਂ ਬਾਅਦ ਆਵੇਗਾ ਤੇ ਉਸ ਦਾ ਨਾਂ ‘ਅਹਿਮਦ’ [2] ਹੋਵੇਗਾ, ਫੇਰ ਜਦੋਂ ਉਹ ਰਸੂਲ (ਭਾਵ ਹਜ਼ਰਤ ਮੁਹੰਮਦ ਸ:) ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਇਆ ਤਾਂ ਉਹ ਲੋਕ ਆਖਣ ਲੱਗੇ, ਇਹ ਤਾਂ ਖੁੱਲ੍ਹਾ ਜਾਦੂ ਹੈ।

وَإِذۡ قَالَ عِيسَى ٱبۡنُ مَرۡيَمَ يَٰبَنِيٓ إِسۡرَٰٓءِيلَ إِنِّي رَسُولُ ٱللَّهِ إِلَيۡكُم مُّصَدِّقٗا لِّمَا بَيۡنَ يَدَيَّ مِنَ ٱلتَّوۡرَىٰةِ وَمُبَشِّرَۢا بِرَسُولٖ يَأۡتِي مِنۢ بَعۡدِي ٱسۡمُهُۥٓ أَحۡمَدُۖ فَلَمَّا جَآءَهُم بِٱلۡبَيِّنَٰتِ قَالُواْ هَٰذَا سِحۡرٞ مُّبِينٞ ۝٦
7

ਭਲਾ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ਉੱਤੇ ਝੂਠ ਮੜ੍ਹੇ, ਹਾਲਾਂ ਕਿ ਉਸ ਨੂੰ ਅੱਲਾਹ ਵੱਲ ਸੱਦਿਆ ਜਾਂਦਾ ਹੈ ? ਅਤੇ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।

وَمَنۡ أَظۡلَمُ مِمَّنِ ٱفۡتَرَىٰ عَلَى ٱللَّهِ ٱلۡكَذِبَ وَهُوَ يُدۡعَىٰٓ إِلَى ٱلۡإِسۡلَٰمِۚ وَٱللَّهُ لَا يَهۡدِي ٱلۡقَوۡمَ ٱلظَّٰلِمِينَ ۝٧
8

ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹ ਦੀਆਂ ਫੂਕਾਂ ਨਾਲ ਬੁਝਾ ਦੇਣ। ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰੀ ਤਰ੍ਹਾਂ ਫੈਲਾਉਣ ਵਾਲਾ ਹੈ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਨਾ-ਪਸੰਦ ਹੋਵੇ।

يُرِيدُونَ لِيُطۡفِـُٔواْ نُورَ ٱللَّهِ بِأَفۡوَٰهِهِمۡ وَٱللَّهُ مُتِمُّ نُورِهِۦ وَلَوۡ كَرِهَ ٱلۡكَٰفِرُونَ ۝٨
9

ਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਭੇਜਿਆ ਹੈ ਤਾਂ ਜੋ ਉਹ ਉਸ ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਭਾਵੇਂ ਕਿ ਮੁਸ਼ਰਿਕ ਇਸ ਨੂੰ ਨਾ-ਪਸੰਦ ਹੀ ਕਿਉਂ ਨਾ ਕਰਨ।

هُوَ ٱلَّذِيٓ أَرۡسَلَ رَسُولَهُۥ بِٱلۡهُدَىٰ وَدِينِ ٱلۡحَقِّ لِيُظۡهِرَهُۥ عَلَى ٱلدِّينِ كُلِّهِۦ وَلَوۡ كَرِهَ ٱلۡمُشۡرِكُونَ ۝٩
10

ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?

يَٰٓأَيُّهَا ٱلَّذِينَ ءَامَنُواْ هَلۡ أَدُلُّكُمۡ عَلَىٰ تِجَٰرَةٖ تُنجِيكُم مِّنۡ عَذَابٍ أَلِيمٖ ۝١٠
11

ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ) ਉੱਤੇ ਈਮਾਨ ਲਿਆਓ ਤੇ ਅੱਲਾਹ ਦੀ ਰਾਹ ਵਿਚ ਆਪਣੇ ਧੰਨ ਤੇ ਆਪਣੀਆਂ ਜਾਨਾਂ ਨਾਲ ਜਿਹਾਦ (ਸੰਘਰਸ਼) ਕਰੋ। ਇਹ ਤੁਹਾਡੇ ਲਈ ਬਹੁਤ ਹੀ ਚੰਗਾ ਹੈ, ਜੇ ਤੁਸੀਂ ਕੁੱਝ ਗਿਆਨ ਰੱਖਦੇ ਹੋ।

تُؤۡمِنُونَ بِٱللَّهِ وَرَسُولِهِۦ وَتُجَٰهِدُونَ فِي سَبِيلِ ٱللَّهِ بِأَمۡوَٰلِكُمۡ وَأَنفُسِكُمۡۚ ذَٰلِكُمۡ خَيۡرٞ لَّكُمۡ إِن كُنتُمۡ تَعۡلَمُونَ ۝١١
12

ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ।

يَغۡفِرۡ لَكُمۡ ذُنُوبَكُمۡ وَيُدۡخِلۡكُمۡ جَنَّٰتٖ تَجۡرِي مِن تَحۡتِهَا ٱلۡأَنۡهَٰرُ وَمَسَٰكِنَ طَيِّبَةٗ فِي جَنَّٰتِ عَدۡنٖۚ ذَٰلِكَ ٱلۡفَوۡزُ ٱلۡعَظِيمُ ۝١٢
13

ਅਤੇ ਇਕ ਹੋਰ ਨਿਅਮਤ ਜਿਸ ਨੂੰ ਤੁਸੀਂ ਪਸੰਦ ਕਰਦੇ ਹੋ ਉਹ ਅੱਲਾਹ ਦੀ ਮਦਦ ਅਤੇ ਨਿਕਟ ਵਿਚ ਹੋ ਜਾਣ ਵਾਲੀ ਫ਼ਤਿਹ ਹੈ, ਇਸ ਦੀ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।

وَأُخۡرَىٰ تُحِبُّونَهَاۖ نَصۡرٞ مِّنَ ٱللَّهِ وَفَتۡحٞ قَرِيبٞۗ وَبَشِّرِ ٱلۡمُؤۡمِنِينَ ۝١٣
14

ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੇ ਸਹਾਈ ਬਣ ਜਾਓ, ਜਿਵੇਂ ਮਰੀਅਮ ਦੇ ਪੁੱਤਰ ਈਸਾ ਨੇ ਆਪਣੇ ਹਵਾਰੀਆਂ ਨੂੰ ਆਖਿਆ ਸੀ ਕਿ ਅੱਲਾਹ ਦੀ ਰਾਹ ਵੱਲ (ਸੱਦਾ ਦੇਣ ਵਿਚ) ਮੇਰਾ ਸਹਾਈ ਕੌੌਣ ਹੈ? ਹਵਾਰੀਆਂ (ਸਾਥੀਆਂ) ਨੇ ਆਖਿਆ ਕਿ ਅਸੀਂ ਅੱਲਾਹ ਦੇ ਸਹਾਈ ਹਾਂ। ਬਨੀ-ਇਸਰਾਈਲ ਵਿੱਚੋਂ ਇਕ ਟੋਲੀ ਈਮਾਨ ਲਿਆਈ ਅਤੇ ਦੂਜੀ ਟੋਲੀ ਨੇ ਇਨਕਾਰ ਕਰ ਦਿੱਤਾ। ਅਸੀਂ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਉਹਨਾਂ ਦੇ ਵੈਰੀਆਂ ਵਿਰੁੱਧ ਤਾਕਤ ਬਖ਼ਸ਼ੀ ਤਾਂ ਉਹ ਭਾਰੂੁ[3] ਹੋ ਗਏ।

يَٰٓأَيُّهَا ٱلَّذِينَ ءَامَنُواْ كُونُوٓاْ أَنصَارَ ٱللَّهِ كَمَا قَالَ عِيسَى ٱبۡنُ مَرۡيَمَ لِلۡحَوَارِيِّـۧنَ مَنۡ أَنصَارِيٓ إِلَى ٱللَّهِۖ قَالَ ٱلۡحَوَارِيُّونَ نَحۡنُ أَنصَارُ ٱللَّهِۖ فَـَٔامَنَت طَّآئِفَةٞ مِّنۢ بَنِيٓ إِسۡرَٰٓءِيلَ وَكَفَرَت طَّآئِفَةٞۖ فَأَيَّدۡنَا ٱلَّذِينَ ءَامَنُواْ عَلَىٰ عَدُوِّهِمۡ فَأَصۡبَحُواْ ظَٰهِرِينَ ۝١٤