Wednesday, 12 August 2026 Hijri: 06:37:30 pm
MalayalamQuran.in
അധ്യായം 5. സൂറത്തുല്‍ മാഇദ (Ayath 42-45) കണ്ണിനു കണ്ണ്, കാതിന് കാത് — Islamonweb - : Quranonweb അധ്യായം 5. സൂറത്തുല്‍ മാഇദ (Ayath 37-41) മോഷ്ടിച്ചവന്‍റെ കൈ മുറിക്കണം — Islamonweb - : Quranonweb അധ്യായം 5. സൂറത്തുല്‍ മാഇദ (Ayath 32-36) വസീല - ഗുഹയില്‍ കുടുങ്ങിയ 3 പേര്‍ — Islamonweb - : Quranonweb തഫ്സീറുൽ ബൈളാവി: അവലംബം, ഉള്ളടക്കം, സമീപനംe — Islamonweb - : Tafseer തഫ്സീറുൽ കശ്ശാഫ്: പണ്ഡിതര്‍ എന്ത് പറയുന്നു? — Islamonweb - : Tafseer അൽ ജദീദ് ഫീ ഇഅ്ജാസിൽ ഖുർആൻ: ബൂഥ്വിയൻ ദർശനങ്ങളുടെ വിപ്ലവാത്മക രീതിശാസ്ത്രം — Islamonweb - : Tafseer ഹദീസ്: ഒരു സാമൂഹിക സമീപനം — Islamonweb - : Hadith ഹദീസ് സംരക്ഷണത്തിൽ അഹ്മദ് അലി സഹാറൻപൂരിയുടെ സംഭാവനകള്‍ — Islamonweb - : Hadith ഹദീസ് രംഗത്തെ മലബാറിന്റെ സംഭാവനകള്‍ — Islamonweb - : Hadith ഹംറാ അൽഅസദ്: പതറാത്ത വിശ്വാസത്തിന്റെ ചരിത്രസാക്ഷ്യം — Islamonweb - : Seerahonweb അധ്യായം 5. സൂറത്തുല്‍ മാഇദ (Ayath 42-45) കണ്ണിനു കണ്ണ്, കാതിന് കാത് — Islamonweb - : Quranonweb അധ്യായം 5. സൂറത്തുല്‍ മാഇദ (Ayath 37-41) മോഷ്ടിച്ചവന്‍റെ കൈ മുറിക്കണം — Islamonweb - : Quranonweb അധ്യായം 5. സൂറത്തുല്‍ മാഇദ (Ayath 32-36) വസീല - ഗുഹയില്‍ കുടുങ്ങിയ 3 പേര്‍ — Islamonweb - : Quranonweb തഫ്സീറുൽ ബൈളാവി: അവലംബം, ഉള്ളടക്കം, സമീപനംe — Islamonweb - : Tafseer തഫ്സീറുൽ കശ്ശാഫ്: പണ്ഡിതര്‍ എന്ത് പറയുന്നു? — Islamonweb - : Tafseer അൽ ജദീദ് ഫീ ഇഅ്ജാസിൽ ഖുർആൻ: ബൂഥ്വിയൻ ദർശനങ്ങളുടെ വിപ്ലവാത്മക രീതിശാസ്ത്രം — Islamonweb - : Tafseer ഹദീസ്: ഒരു സാമൂഹിക സമീപനം — Islamonweb - : Hadith ഹദീസ് സംരക്ഷണത്തിൽ അഹ്മദ് അലി സഹാറൻപൂരിയുടെ സംഭാവനകള്‍ — Islamonweb - : Hadith ഹദീസ് രംഗത്തെ മലബാറിന്റെ സംഭാവനകള്‍ — Islamonweb - : Hadith ഹംറാ അൽഅസദ്: പതറാത്ത വിശ്വാസത്തിന്റെ ചരിത്രസാക്ഷ്യം — Islamonweb - : Seerahonweb
Quran translation reader

അശ്ശുഅറാഅ് الشعراء Ash-Shuara

Surah 26 മക്കിയ്യ • مكية • Makkiyah 227 ആയത്തുകൾ • 227 Ayahs

സൂറത്ത് അശ്ശുഅറാഅ് (Ash-Shuara), ഖുർആൻ അധ്യായം 26 — അറബി ആയത്തുകളും ਪੰਜਾਬੀ വിവർത്തനവും ഉൾപ്പെടെ 227 ആയത്തുകൾ വായിക്കുക. Read Surah Ash-Shuara with Arabic text and ਪੰਜਾਬੀ translation.

بِسْمِ ٱللَّهِ ٱلرَّحْمَٰنِ ٱلرَّحِيمِ
1

ਤਾ, ਸੀਨ, ਮੀਮ।

طسٓمٓ ۝١
2

ਇਹ ਰੌਸ਼ਨ ਕਿਤਾਬ ਦੀਆਂ ਆਇਤਾਂ ਹਨ।

تِلۡكَ ءَايَٰتُ ٱلۡكِتَٰبِ ٱلۡمُبِينِ ۝٢
3

(ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ।

لَعَلَّكَ بَٰخِعٞ نَّفۡسَكَ أَلَّا يَكُونُواْ مُؤۡمِنِينَ ۝٣
4

ਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ।

إِن نَّشَأۡ نُنَزِّلۡ عَلَيۡهِم مِّنَ ٱلسَّمَآءِ ءَايَةٗ فَظَلَّتۡ أَعۡنَٰقُهُمۡ لَهَا خَٰضِعِينَ ۝٤
5

ਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ ਨਸੀਹਤ ਆਉਂਦੀ ਹੈ ਤਾਂ ਉਹ ਉਸ ਤੋਂ ਮੂੰਹ ਮੋੜ ਲੈਂਦੇ ਹਨ।

وَمَا يَأۡتِيهِم مِّن ذِكۡرٖ مِّنَ ٱلرَّحۡمَٰنِ مُحۡدَثٍ إِلَّا كَانُواْ عَنۡهُ مُعۡرِضِينَ ۝٥
6

ਉਹਨਾਂ ਲੋਕਾਂ ਨੇ ਇਸ (.ਕੁਰਆਨ) ਨੂੰ ਝੁਠਲਾਇਆ ਹੈ, ਹੁਣ ਛੇਤੀ ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ (ਕਿ ਉਹ ਕੀ ਹੈ) ਜਿਸ ਦੀ ਇਹ ਖਿੱਲੀ ਉੜਾਉਂਦੇ ਹਨ।

فَقَدۡ كَذَّبُواْ فَسَيَأۡتِيهِمۡ أَنۢبَٰٓؤُاْ مَا كَانُواْ بِهِۦ يَسۡتَهۡزِءُونَ ۝٦
7

ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ।

أَوَلَمۡ يَرَوۡاْ إِلَى ٱلۡأَرۡضِ كَمۡ أَنۢبَتۡنَا فِيهَا مِن كُلِّ زَوۡجٖ كَرِيمٍ ۝٧
8

ਬੇਸ਼ੱਕ ਇਸ ਵਿਚ (ਅੱਲਾਹ ਦੀ) ਨਿਸ਼ਾਨੀ ਹੈ (ਪਰ ਫੇਰ ਵੀ) ਉਹਨਾਂ ਵਿੱਚੋਂ ਬਹੁਤੇ ਲੋਕ ਨਹੀਂ ਮੰਨਦੇ (ਈਮਾਨ ਨਹੀਂ ਲਿਆਉਂਦੇ)।

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝٨
9

(ਹੇ ਮੁਹੰਮਦ!) ਬੇਸ਼ੱਕ ਤੇਰਾ ਰੱਬ ਡਾਢਾ ਜ਼ੋਰਾਵਰ ਅਤੇ ਰਹਿਮ ਫ਼ਰਮਾਉਣ ਵਾਲਾ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝٩
10

(ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ।

وَإِذۡ نَادَىٰ رَبُّكَ مُوسَىٰٓ أَنِ ٱئۡتِ ٱلۡقَوۡمَ ٱلظَّٰلِمِينَ ۝١٠
11

ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ?

قَوۡمَ فِرۡعَوۡنَۚ أَلَا يَتَّقُونَ ۝١١
12

ਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ।

قَالَ رَبِّ إِنِّيٓ أَخَافُ أَن يُكَذِّبُونِ ۝١٢
13

ਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ।

وَيَضِيقُ صَدۡرِي وَلَا يَنطَلِقُ لِسَانِي فَأَرۡسِلۡ إِلَىٰ هَٰرُونَ ۝١٣
14

ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।

وَلَهُمۡ عَلَيَّ ذَنۢبٞ فَأَخَافُ أَن يَقۡتُلُونِ ۝١٤
15

ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।

قَالَ كـَلَّاۖ فَٱذۡهَبَا بِـَٔايَٰتِنَآۖ إِنَّا مَعَكُم مُّسۡتَمِعُونَ ۝١٥
16

ਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।

فَأۡتِيَا فِرۡعَوۡنَ فَقُولَآ إِنَّا رَسُولُ رَبِّ ٱلۡعَٰلَمِينَ ۝١٦
17

(ਅਤੇ ਆਖੋ ਕਿ) ਬਨੀ-ਇਸਰਾਈਲ ਨੂੰ ਸਾਡੇ ਨਾਲ ਜਾਣ (ਲਈ ਅਜ਼ਾਦ ਕਰ) ਦੇ

أَنۡ أَرۡسِلۡ مَعَنَا بَنِيٓ إِسۡرَٰٓءِيلَ ۝١٧
18

ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?

قَالَ أَلَمۡ نُرَبِّكَ فِينَا وَلِيدٗا وَلَبِثۡتَ فِينَا مِنۡ عُمُرِكَ سِنِينَ ۝١٨
19

ਫੇਰ ਤੂੰ ਉਹ ਕੰਮ ਕਰ ਗਿਆ (ਭਾਵ ਇਕ ਬੰਦੇ ਨੂੰ ਕਤਲ ਕੀਤਾ) ਜਿਹੜਾ ਤੂੰ ਕਰਨਾ ਸੀ। ਤੂੰ ਤਾਂ ਇਕ ਨਾ-ਸ਼ੁਕਰਾ ਵਿਅਕਤੀ ਹੈ।

وَفَعَلۡتَ فَعۡلَتَكَ ٱلَّتِي فَعَلۡتَ وَأَنتَ مِنَ ٱلۡكَٰفِرِينَ ۝١٩
20

ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।

قَالَ فَعَلۡتُهَآ إِذٗا وَأَنَا۠ مِنَ ٱلضَّآلِّينَ ۝٢٠
21

ਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ।

فَفَرَرۡتُ مِنكُمۡ لَمَّا خِفۡتُكُمۡ فَوَهَبَ لِي رَبِّي حُكۡمٗا وَجَعَلَنِي مِنَ ٱلۡمُرۡسَلِينَ ۝٢١
22

ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।

وَتِلۡكَ نِعۡمَةٞ تَمُنُّهَا عَلَيَّ أَنۡ عَبَّدتَّ بَنِيٓ إِسۡرَٰٓءِيلَ ۝٢٢
23

ਫ਼ਿਰਔਨ ਨੇ ਕਿਹਾ ਕਿ ਸਾਰੇ ਜਹਾਨਾਂ ਦਾ ਪਾਲਣਹਾਰ ਕੀ (ਚੀਜ਼) ਹੈ?

قَالَ فِرۡعَوۡنُ وَمَا رَبُّ ٱلۡعَٰلَمِينَ ۝٢٣
24

ਮੂਸਾ ਨੇ ਉੱਤਰ ਵਿਚ ਕਿਹਾ ਕਿ ਉਹ ਅਕਾਸ਼ ਤੇ ਧਰਤੀ ਵਿਚਾਲੇ ਹਰੇਕ ਚੀਜ਼ ਦਾ ਮਾਲਿਕ ਹੈ, ਜੇਕਰ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ ਤਾਂ ਕਰ ਲਓ)।

قَالَ رَبُّ ٱلسَّمَٰوَٰتِ وَٱلۡأَرۡضِ وَمَا بَيۡنَهُمَآۖ إِن كُنتُم مُّوقِنِينَ ۝٢٤
25

ਫ਼ਿਰਔਨ ਨੇ ਆਪਣੇ ਆਲੇ-ਦੁਆਲੇ ਬੈਠੇ ਲੋਕਾਂ ਨੂੰ ਕਿਹਾ ਕਿ ਕੀ ਤੁਸੀਂ ਸੁਣ ਰਹੇ ਹੋ (ਮੂਸਾ ਕੀ ਕਹਿ ਰਿਹਾ ਹੈ)?

قَالَ لِمَنۡ حَوۡلَهُۥٓ أَلَا تَسۡتَمِعُونَ ۝٢٥
26

(ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ।

قَالَ رَبُّكُمۡ وَرَبُّ ءَابَآئِكُمُ ٱلۡأَوَّلِينَ ۝٢٦
27

(ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ।

قَالَ إِنَّ رَسُولَكُمُ ٱلَّذِيٓ أُرۡسِلَ إِلَيۡكُمۡ لَمَجۡنُونٞ ۝٢٧
28

(ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।

قَالَ رَبُّ ٱلۡمَشۡرِقِ وَٱلۡمَغۡرِبِ وَمَا بَيۡنَهُمَآۖ إِن كُنتُمۡ تَعۡقِلُونَ ۝٢٨
29

ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।

قَالَ لَئِنِ ٱتَّخَذۡتَ إِلَٰهًا غَيۡرِي لَأَجۡعَلَنَّكَ مِنَ ٱلۡمَسۡجُونِينَ ۝٢٩
30

(ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?

قَالَ أَوَلَوۡ جِئۡتُكَ بِشَيۡءٖ مُّبِينٖ ۝٣٠
31

ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।

قَالَ فَأۡتِ بِهِۦٓ إِن كُنتَ مِنَ ٱلصَّٰدِقِينَ ۝٣١
32

ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।

فَأَلۡقَىٰ عَصَاهُ فَإِذَا هِيَ ثُعۡبَانٞ مُّبِينٞ ۝٣٢
33

ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।

وَنَزَعَ يَدَهُۥ فَإِذَا هِيَ بَيۡضَآءُ لِلنَّٰظِرِينَ ۝٣٣
34

ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।

قَالَ لِلۡمَلَإِ حَوۡلَهُۥٓ إِنَّ هَٰذَا لَسَٰحِرٌ عَلِيمٞ ۝٣٤
35

ਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ?

يُرِيدُ أَن يُخۡرِجَكُم مِّنۡ أَرۡضِكُم بِسِحۡرِهِۦ فَمَاذَا تَأۡمُرُونَ ۝٣٥
36

ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।

قَالُوٓاْ أَرۡجِهۡ وَأَخَاهُ وَٱبۡعَثۡ فِي ٱلۡمَدَآئِنِ حَٰشِرِينَ ۝٣٦
37

ਜਿਹੜੇ ਤੁਹਾਡੇ ਕੋਲ ਮਾਹਿਰ ਜਾਦੂਗਰਾਂ ਨੂੰ ਲਿਆਉਣ।

يَأۡتُوكَ بِكُلِّ سَحَّارٍ عَلِيمٖ ۝٣٧
38

ਫੇਰ ਇਕ ਨਿਸ਼ਚਿਤ ਦਿਨ ਸਾਰੇ ਹੀ ਜਾਦੂਗਰ ਇਕੱਠਾ ਕੀਤੇ ਗਏ।

فَجُمِعَ ٱلسَّحَرَةُ لِمِيقَٰتِ يَوۡمٖ مَّعۡلُومٖ ۝٣٨
39

ਅਤੇ ਆਮ ਲੋਕਾਂ ਨੂੰ ਵੀ ਕਿਹਾ ਗਿਆ ਕਿ ਤੁਸੀਂ ਸਾਰੇ ਵੀ ਆਈਓ।

وَقِيلَ لِلنَّاسِ هَلۡ أَنتُم مُّجۡتَمِعُونَ ۝٣٩
40

ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ।

لَعَلَّنَا نَتَّبِعُ ٱلسَّحَرَةَ إِن كَانُواْ هُمُ ٱلۡغَٰلِبِينَ ۝٤٠
41

ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ?

فَلَمَّا جَآءَ ٱلسَّحَرَةُ قَالُواْ لِفِرۡعَوۡنَ أَئِنَّ لَنَا لَأَجۡرًا إِن كُنَّا نَحۡنُ ٱلۡغَٰلِبِينَ ۝٤١
42

ਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ।

قَالَ نَعَمۡ وَإِنَّكُمۡ إِذٗا لَّمِنَ ٱلۡمُقَرَّبِينَ ۝٤٢
43

ਉਹਨਾਂ (ਜਾਦੂਗਰਾਂ) ਨੇ ਮੂਸਾ ਨੂੰ ਕਿਹਾ ਕਿ ਕਰੋ ਜੋ ਤੁਸੀਂ ਕਰਨਾ ਹੈ।

قَالَ لَهُم مُّوسَىٰٓ أَلۡقُواْ مَآ أَنتُم مُّلۡقُونَ ۝٤٣
44

ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।

فَأَلۡقَوۡاْ حِبَالَهُمۡ وَعِصِيَّهُمۡ وَقَالُواْ بِعِزَّةِ فِرۡعَوۡنَ إِنَّا لَنَحۡنُ ٱلۡغَٰلِبُونَ ۝٤٤
45

ਹੁਣ (ਮੂਸਾ ਨੇ ਵੀ ਆਪਣੀ ਸੋਟੀ ਮੈਦਾਨ ਵਿਚ ਸੁੱਟੀ ਜਿਸ ਨੇ ਉਸੇ ਵੇਲੇ ਉਹਨਾਂ (ਜਾਦੂਗਰਾਂ) ਦੇ ਝੂਠੇ ਕਰਤਬਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ।

فَأَلۡقَىٰ مُوسَىٰ عَصَاهُ فَإِذَا هِيَ تَلۡقَفُ مَا يَأۡفِكُونَ ۝٤٥
46

ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ।

فَأُلۡقِيَ ٱلسَّحَرَةُ سَٰجِدِينَ ۝٤٦
47

ਅਤੇ ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਅਸੀਂ ਤਾਂ ਜਿਹੜਾ ਸਾਰੇ ਹੀ ਜਹਾਨਾਂ ਦਾ ਰੱਬ ਹੈ ਉਸ ’ਤੇ ਈਮਾਨ ਲਿਆਏ ਹਾਂ।

قَالُوٓاْ ءَامَنَّا بِرَبِّ ٱلۡعَٰلَمِينَ ۝٤٧
48

ਭਾਵ ਉਹ ਰੱਬ ਜਿਸ ਨੂੰ ਮੂਸਾ ਤੇ ਹਾਰੂਨ ਮੰਨਦੇ ਹਨ।

رَبِّ مُوسَىٰ وَهَٰرُونَ ۝٤٨
49

ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ।

قَالَ ءَامَنتُمۡ لَهُۥ قَبۡلَ أَنۡ ءَاذَنَ لَكُمۡۖ إِنَّهُۥ لَكَبِيرُكُمُ ٱلَّذِي عَلَّمَكُمُ ٱلسِّحۡرَ فَلَسَوۡفَ تَعۡلَمُونَۚ لَأُقَطِّعَنَّ أَيۡدِيَكُمۡ وَأَرۡجُلَكُم مِّنۡ خِلَٰفٖ وَلَأُصَلِّبَنَّكُمۡ أَجۡمَعِينَ ۝٤٩
50

ਉਹਨਾਂ (ਜਾਦੂਗਰਾਂ) ਨੇ ਕਿਹਾ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਅਸੀਂ ਤਾਂ ਆਪਣੇ ਪਾਲਣਹਾਰ ਕੋਲ ਹੀ ਜਾਣਾ ਹੈ।

قَالُواْ لَا ضَيۡرَۖ إِنَّآ إِلَىٰ رَبِّنَا مُنقَلِبُونَ ۝٥٠
51

ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।

إِنَّا نَطۡمَعُ أَن يَغۡفِرَ لَنَا رَبُّنَا خَطَٰيَٰنَآ أَن كُنَّآ أَوَّلَ ٱلۡمُؤۡمِنِينَ ۝٥١
52

ਅਸੀਂ ਮੂਸਾ ਵੱਲ ਵਹੀ ਭੇਜੀ ਕਿ ਰਾਤੋ-ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈਕੇ ਨਿੱਕਲ ਜਾ, ਤੁਹਾਡਾ ਪਿੱਛਾ ਕੀਤਾ ਜਾਵੇਗਾ।

۞ وَأَوۡحَيۡنَآ إِلَىٰ مُوسَىٰٓ أَنۡ أَسۡرِ بِعِبَادِيٓ إِنَّكُم مُّتَّبَعُونَ ۝٥٢
53

ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।

فَأَرۡسَلَ فِرۡعَوۡنُ فِي ٱلۡمَدَآئِنِ حَٰشِرِينَ ۝٥٣
54

ਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ ਬਹੁਤ ਹੀ ਥੋੜ੍ਹੇ ਲੋਕ ਹਨ।

إِنَّ هَٰٓؤُلَآءِ لَشِرۡذِمَةٞ قَلِيلُونَ ۝٥٤
55

ਉਹਨਾਂ (ਈਮਾਨ ਲਿਆਉਣ ਵਾਲਿਆਂ) ਨੇ ਸਾਨੂੰ ਡਾਢਾ ਗ਼ੁੱਸਾ ਚਾੜ੍ਹਿਆ ਹੈ।

وَإِنَّهُمۡ لَنَا لَغَآئِظُونَ ۝٥٥
56

ਅਸੀਂ ਹੀ ਵੱਡੀ ਗਿਣਤੀ ਵਿਚ ਹਾਂ, ਉਹਨਾਂ ਤੋਂ ਸਾਵਧਾਨ ਰਹਿਣ ਵਾਲੇ ਹਾਂ।

وَإِنَّا لَجَمِيعٌ حَٰذِرُونَ ۝٥٦
57

ਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ ਕੱਢਿਆ।

فَأَخۡرَجۡنَٰهُم مِّن جَنَّٰتٖ وَعُيُونٖ ۝٥٧
58

ਅਤੇ ਖ਼ਜ਼ਾਨਿਆਂ ਤੋਂ ਤੇ ਉਹਨਾਂ ਦੇ ਸੁਹਣੇ ਨਿਵਾਸ-ਸਥਾਨ ’ਚੋਂ (ਵੀ ਕੱਢਿਆ)।

وَكُنُوزٖ وَمَقَامٖ كَرِيمٖ ۝٥٨
59

ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।

كَذَٰلِكَۖ وَأَوۡرَثۡنَٰهَا بَنِيٓ إِسۡرَٰٓءِيلَ ۝٥٩
60

(ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।

فَأَتۡبَعُوهُم مُّشۡرِقِينَ ۝٦٠
61

ਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।

فَلَمَّا تَرَٰٓءَا ٱلۡجَمۡعَانِ قَالَ أَصۡحَٰبُ مُوسَىٰٓ إِنَّا لَمُدۡرَكُونَ ۝٦١
62

ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।

قَالَ كـَلَّآۖ إِنَّ مَعِيَ رَبِّي سَيَهۡدِينِ ۝٦٢
63

ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।

فَأَوۡحَيۡنَآ إِلَىٰ مُوسَىٰٓ أَنِ ٱضۡرِب بِّعَصَاكَ ٱلۡبَحۡرَۖ فَٱنفَلَقَ فَكَانَ كُلُّ فِرۡقٖ كَٱلطَّوۡدِ ٱلۡعَظِيمِ ۝٦٣
64

ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।

وَأَزۡلَفۡنَا ثَمَّ ٱلۡأٓخَرِينَ ۝٦٤
65

ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

وَأَنجَيۡنَا مُوسَىٰ وَمَن مَّعَهُۥٓ أَجۡمَعِينَ ۝٦٥
66

ਅਤੇ ਦੂਜੇ (ਫ਼ਿਰਔਨੀ) ਸਾਰੇ ਡੋਬ ਦਿੱਤੇ।

ثُمَّ أَغۡرَقۡنَا ٱلۡأٓخَرِينَ ۝٦٦
67

ਬੇਸ਼ੱਕ ਇਸ (ਘਟਨਾ) ਵਿਚ ਬਹੁਤ ਵੱਡੀ ਸਿੱਖਿਆ ਹੈ, ਫੇਰ ਵੀ ਬਹੁਤੇ ਲੋਕੀ ਈਮਾਨ ਨਹੀਂ ਲਿਆਉਂਦੇ।

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝٦٧
68

ਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝٦٨
69

(ਹੇ ਨਬੀ!) ਉਹਨਾਂ ਨੂੰ ਇਬਰਾਹੀਮ ਦਾ ਕਿੱਸਾ ਵੀ ਸੁਣਾਓ।

وَٱتۡلُ عَلَيۡهِمۡ نَبَأَ إِبۡرَٰهِيمَ ۝٦٩
70

ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?

إِذۡ قَالَ لِأَبِيهِ وَقَوۡمِهِۦ مَا تَعۡبُدُونَ ۝٧٠
71

ਉਹਨਾਂ ਨੇ ਜਵਾਬ ਵਿਚ ਕਿਹਾ ਕਿ ਅਸੀਂ ਬੁਤਾਂ ਨੂੰ ਪੂਜਦੇ ਹਾਂ ਅਤੇ ਉਹਨਾਂ ਦੇ ਹੀ ਪੁਜਾਰੀ ਰਹਾਂਗੇ।

قَالُواْ نَعۡبُدُ أَصۡنَامٗا فَنَظَلُّ لَهَا عَٰكِفِينَ ۝٧١
72

ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ?

قَالَ هَلۡ يَسۡمَعُونَكُمۡ إِذۡ تَدۡعُونَ ۝٧٢
73

ਜਾਂ ਤੁਹਾਨੂੰ ਕੋਈ ਨਫ਼ਾ ਜਾਂ ਨੁਕਸਾਨ ਵੀ ਪਹੁੰਚਾ ਸਕਦੇ ਹਨ?

أَوۡ يَنفَعُونَكُمۡ أَوۡ يَضُرُّونَ ۝٧٣
74

ਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ।

قَالُواْ بَلۡ وَجَدۡنَآ ءَابَآءَنَا كَذَٰلِكَ يَفۡعَلُونَ ۝٧٤
75

ਇਬਰਾਹੀਮ ਨੇ ਕਿਹਾ, ਜਿਨ੍ਹਾਂ ਨੂੰ ਤੁਸੀਂ ਪੂਜਦੇ ਹੋ, ਕੀ ਤੁਸੀਂ ਉਹਨਾਂ ਨੂੰ ਵੇਖਿਆ ਵੀ ਹੈ ?

قَالَ أَفَرَءَيۡتُم مَّا كُنتُمۡ تَعۡبُدُونَ ۝٧٥
76

(ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ ਪੂਜਦੇ ਹੋ।

أَنتُمۡ وَءَابَآؤُكُمُ ٱلۡأَقۡدَمُونَ ۝٧٦
77

ਛੁੱਟ ਸਾਰੇ ਜਹਾਨਾਂ ਦੇ ਪਾਲਣਹਾਰ ਤੋਂ, ਉਹ (ਸਾਰੇ ਇਸ਼ਟ) ਮੇਰੇ ਵੈਰੀ ਹਨ।

فَإِنَّهُمۡ عَدُوّٞ لِّيٓ إِلَّا رَبَّ ٱلۡعَٰلَمِينَ ۝٧٧
78

ਜਿਸ ਨੇ ਮੈਨੂੰ ਪੈਦਾ ਕੀਤਾ ਹੈ ਉਹੀਓ ਮੇਰੀ ਅਗਵਾਈ ਕਰਦਾ ਹੈ।

ٱلَّذِي خَلَقَنِي فَهُوَ يَهۡدِينِ ۝٧٨
79

ਉਹੀਓ ਮੈਨੂੰ ਖੁਆਉਂਦਾ-ਪਿਆਉਂਦਾ ਹੈ।

وَٱلَّذِي هُوَ يُطۡعِمُنِي وَيَسۡقِينِ ۝٧٩
80

ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।

وَإِذَا مَرِضۡتُ فَهُوَ يَشۡفِينِ ۝٨٠
81

ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।

وَٱلَّذِي يُمِيتُنِي ثُمَّ يُحۡيِينِ ۝٨١
82

ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।

وَٱلَّذِيٓ أَطۡمَعُ أَن يَغۡفِرَ لِي خَطِيٓـَٔتِي يَوۡمَ ٱلدِّينِ ۝٨٢
83

ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।

رَبِّ هَبۡ لِي حُكۡمٗا وَأَلۡحِقۡنِي بِٱلصَّٰلِحِينَ ۝٨٣
84

ਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ।

وَٱجۡعَل لِّي لِسَانَ صِدۡقٖ فِي ٱلۡأٓخِرِينَ ۝٨٤
85

ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।

وَٱجۡعَلۡنِي مِن وَرَثَةِ جَنَّةِ ٱلنَّعِيمِ ۝٨٥
86

ਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ।

وَٱغۡفِرۡ لِأَبِيٓ إِنَّهُۥ كَانَ مِنَ ٱلضَّآلِّينَ ۝٨٦
87

ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।

وَلَا تُخۡزِنِي يَوۡمَ يُبۡعَثُونَ ۝٨٧
88

ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।

يَوۡمَ لَا يَنفَعُ مَالٞ وَلَا بَنُونَ ۝٨٨
89

ਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ।

إِلَّا مَنۡ أَتَى ٱللَّهَ بِقَلۡبٖ سَلِيمٖ ۝٨٩
90

ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।

وَأُزۡلِفَتِ ٱلۡجَنَّةُ لِلۡمُتَّقِينَ ۝٩٠
91

ਅਤੇ ਗੁਮਰਾਹ ਲੋਕਾਂ ਲਈ ਨਰਕ ਪ੍ਰਗਟ ਕੀਤੀ ਜਾਵੇਗੀ।

وَبُرِّزَتِ ٱلۡجَحِيمُ لِلۡغَاوِينَ ۝٩١
92

ਅਤੇ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਸੀ ਉਹ ਕਿੱਥੇ ਹਨੱ ?

وَقِيلَ لَهُمۡ أَيۡنَ مَا كُنتُمۡ تَعۡبُدُونَ ۝٩٢
93

ਕੀ ਅੱਲਾਹ ਤੋਂ ਛੁੱਟ (ਇਸ਼ਟ) ਤੁਹਾਡੀ ਸਹਾਇਤਾ ਕਰ ਸਕਦੇ ਹਨ? ਜਾਂ ਉਹ (ਤੁਹਾਡੀ ਸਜ਼ਾ) ਦਾ ਬਦਲਾ ਲੈ ਸਕਦੇ ਹਨ?

مِن دُونِ ٱللَّهِ هَلۡ يَنصُرُونَكُمۡ أَوۡ يَنتَصِرُونَ ۝٩٣
94

ਫਿਰ ਉਹ ਸਾਰੇ ਕੁਰਾਹੇ ਪਏ ਲੋਕ ਨਰਕ ਵਿਚ ਮੁੱਧੇ ਮੂੰਹ ਸੁੱਟੇ ਜਾਣਗੇ।

فَكُبۡكِبُواْ فِيهَا هُمۡ وَٱلۡغَاوُۥنَ ۝٩٤
95

ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)।

وَجُنُودُ إِبۡلِيسَ أَجۡمَعُونَ ۝٩٥
96

ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ।

قَالُواْ وَهُمۡ فِيهَا يَخۡتَصِمُونَ ۝٩٦
97

ਕਿ ਅੱਲਾਹ ਦੀ ਸੁੰਹ ਅਸੀਂ ਤਾਂ ਸਪਸ਼ਟ ਕੁਰਾਹੀਏ ਸਾਂ।

تَٱللَّهِ إِن كُنَّا لَفِي ضَلَٰلٖ مُّبِينٍ ۝٩٧
98

ਜਦੋਂ ਅਸੀਂ ਤੁਹਾਨੂੰਸਾਰੇ ਜਹਾਨਾਂ ਦੇ ਰੱਬ ਬਰਾਬਰ ਸਮਝ ਬੈਠੇ ਸੀ

إِذۡ نُسَوِّيكُم بِرَبِّ ٱلۡعَٰلَمِينَ ۝٩٨
99

ਸਾਨੂੰ ਤਾਂ ਉਹਨਾਂ ਅਪਰਾਧੀਆਂ ਨੇ ਗੁਮਰਾਹ ਕੀਤਾ ਸੀ।

وَمَآ أَضَلَّنَآ إِلَّا ٱلۡمُجۡرِمُونَ ۝٩٩
100

ਹੁਣ ਸਾਡਾ ਕੋਈ ਵੀ ਸਿਫ਼ਾਰਸ਼ੀ ਨਹੀਂ।

فَمَا لَنَا مِن شَٰفِعِينَ ۝١٠٠
101

ਅਤੇ ਨਾ ਹੀ ਕੋਈ ਸੱਚਾ ਦੋਸਤ ਹੈ।

وَلَا صَدِيقٍ حَمِيمٖ ۝١٠١
102

ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ।

فَلَوۡ أَنَّ لَنَا كَرَّةٗ فَنَكُونَ مِنَ ٱلۡمُؤۡمِنِينَ ۝١٠٢
103

ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ।

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝١٠٣
104

ਬੇਸ਼ੱਕ ਤੁਹਾਡਾ ਰੱਬ ਹੀ ਜ਼ੋਰਾਵਾਰ ਤੇ ਮਿਹਰਬਾਨ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝١٠٤
105

ਨੂਹ ਦੀ ਕੌਮ ਨੇ ਵੀ ਨਬੀਆਂ ਦਾ ਇਨਕਾਰ ਕੀਤਾ।

كَذَّبَتۡ قَوۡمُ نُوحٍ ٱلۡمُرۡسَلِينَ ۝١٠٥
106

ਜਦੋਂ ਉਹਨਾਂ ਦੇ ਹੀ ਇਕ ਭਰਾ ਨੂਹ ਨੇ ਕਿਹਾ, ਕੀ ਤੁਸੀਂ ਰੱਬ ਤੋਂ ਡਰਦੇ ਨਹੀਂ ?

إِذۡ قَالَ لَهُمۡ أَخُوهُمۡ نُوحٌ أَلَا تَتَّقُونَ ۝١٠٦
107

ਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ ਹਾਂ।

إِنِّي لَكُمۡ رَسُولٌ أَمِينٞ ۝١٠٧
108

ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।

فَٱتَّقُواْ ٱللَّهَ وَأَطِيعُونِ ۝١٠٨
109

ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ۝١٠٩
110

ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।

فَٱتَّقُواْ ٱللَّهَ وَأَطِيعُونِ ۝١١٠
111

(ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।

۞ قَالُوٓاْ أَنُؤۡمِنُ لَكَ وَٱتَّبَعَكَ ٱلۡأَرۡذَلُونَ ۝١١١
112

ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?

قَالَ وَمَا عِلۡمِي بِمَا كَانُواْ يَعۡمَلُونَ ۝١١٢
113

ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।

إِنۡ حِسَابُهُمۡ إِلَّا عَلَىٰ رَبِّيۖ لَوۡ تَشۡعُرُونَ ۝١١٣
114

ਮੈਂ ਈਮਾਨ ਵਾਲਿਆਂ ਨੂੰ ਧੱਕੇ ਨਹੀਂ ਦੇਵਾਂਗਾਂ।

وَمَآ أَنَا۠ بِطَارِدِ ٱلۡمُؤۡمِنِينَ ۝١١٤
115

ਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।

إِنۡ أَنَا۠ إِلَّا نَذِيرٞ مُّبِينٞ ۝١١٥
116

ਉਹਨਾਂ ਨੇ ਕਿਹਾ ਕਿ ਹੇ ਨੂਹ! ਜੇ ਤੂੰ ਬਾਜ਼ ਨਾ ਆਇਆ ਤਾਂ ਅਸੀਂ ਤੈਨੂੰ ਪੱਥਰ ਮਾਰ-ਮਾਰ ਕੇ ਮਾਰ ਦਿਆਂਗੇ।

قَالُواْ لَئِن لَّمۡ تَنتَهِ يَٰنُوحُ لَتَكُونَنَّ مِنَ ٱلۡمَرۡجُومِينَ ۝١١٦
117

(ਨੂਹ ਨੇ) ਕਿਹਾ ਕਿ ਹੇ ਮੇਰੇ ਰੱਬਾ! ਮੇਰੀ ਕੌਮ ਨੇ ਮੈ` ਮੰਣਨ ਤੋਂ ਨਾ ਕਰ ਦਿੱਤੀ ਹੈ।

قَالَ رَبِّ إِنَّ قَوۡمِي كَذَّبُونِ ۝١١٧
118

ਹੁਣ ਤੂੰ ਮੇਰੇ ਅਤੇ ਉਹਨਾਂ ਵਿਚਕਾਰ ਫ਼ੈਸਲਾ ਕਰਦੇ ਅਤੇ ਮੈਨੂੰ ਅਤੇ ਮੇਰੇ ਈਮਾਨ ਵਾਲੇ ਸਾਥੀਆਂ ਨੂੰ ਬਚਾ ਲੈ।

فَٱفۡتَحۡ بَيۡنِي وَبَيۡنَهُمۡ فَتۡحٗا وَنَجِّنِي وَمَن مَّعِيَ مِنَ ٱلۡمُؤۡمِنِينَ ۝١١٨
119

ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ (ਮੋਮਿਨ) ਸਾਥੀਆਂ ਨੂੂੰ ਭਰੀ ਹੋਈ ਕਿਸਤੀ ਵਿਚ (ਸਵਾਰ ਕਰਕੇ) ਬਚਾ ਲਿਆ।

فَأَنجَيۡنَٰهُ وَمَن مَّعَهُۥ فِي ٱلۡفُلۡكِ ٱلۡمَشۡحُونِ ۝١١٩
120

ਉਸ ਤੋਂ ਮਗਰੋਂ ਬਾਕੀ ਸਾਰੇ ਹੀ ਲੋਕਾਂ ਨੂੰ ਅਸੀਂ ਡੋਬ ਦਿੱਤਾ।

ثُمَّ أَغۡرَقۡنَا بَعۡدُ ٱلۡبَاقِينَ ۝١٢٠
121

ਬੇਸ਼ੱਕ ਇਸ ਘਟਨਾ ਵਿਚ ਬਹੁਤ ਵੱਡੀ ਸਿੱਖਿਆ ਹੈ ਪਰ ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਨਹੀਂ ਲਿਆਏ।

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝١٢١
122

ਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝١٢٢
123

ਆਦੀਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ ਸੀ।

كَذَّبَتۡ عَادٌ ٱلۡمُرۡسَلِينَ ۝١٢٣
124

ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?

إِذۡ قَالَ لَهُمۡ أَخُوهُمۡ هُودٌ أَلَا تَتَّقُونَ ۝١٢٤
125

ਮੈਂ ਤੁਹਾਡੇ ਲਈ ਅਮਾਨਤਦਾਰ ਪੈਗ਼ੰਬਰ ਹਾਂ।

إِنِّي لَكُمۡ رَسُولٌ أَمِينٞ ۝١٢٥
126

ਸੋ ਤੁਸੀਂ ਰੱਬ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

فَٱتَّقُواْ ٱللَّهَ وَأَطِيعُونِ ۝١٢٦
127

ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ۝١٢٧
128

ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।

أَتَبۡنُونَ بِكُلِّ رِيعٍ ءَايَةٗ تَعۡبَثُونَ ۝١٢٨
129

ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।

وَتَتَّخِذُونَ مَصَانِعَ لَعَلَّكُمۡ تَخۡلُدُونَ ۝١٢٩
130

ਜਦੋਂ ਤੁਸੀਂ ਕਿਸੇ ’ਤੇ ਹੱਥ ਪਾਉਂਦੇ ਹੋ ਤਾਂ ਬਹੁਤ ਹੀ ਸਖ਼ਤੀ ਅਤੇ ਜ਼ੁਲਮ ਨਾਲ ਪਾਉਂਦੇ ਹੋ।

وَإِذَا بَطَشۡتُم بَطَشۡتُمۡ جَبَّارِينَ ۝١٣٠
131

ਅੱਲਾਹ ਤੋਂ ਡਰੋ ਅਤੇ ਮੇਰੀ (ਹੂਦ ਦੀ) ਪੈਰਵੀ ਕਰੋ।

فَٱتَّقُواْ ٱللَّهَ وَأَطِيعُونِ ۝١٣١
132

ਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।

وَٱتَّقُواْ ٱلَّذِيٓ أَمَدَّكُم بِمَا تَعۡلَمُونَ ۝١٣٢
133

ਉਸ (ਰੱਬ) ਨੇ ਤੁਹਾਡੀ ਸਹਾਇਤਾ ਮਾਲ ਦੌਲਤ ਤੇ ਔਲਾਦ ਨਾਲ ਕੀਤੀ।

أَمَدَّكُم بِأَنۡعَٰمٖ وَبَنِينَ ۝١٣٣
134

ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।

وَجَنَّٰتٖ وَعُيُونٍ ۝١٣٤
135

ਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ ਡਰਦਾ ਹਾਂ।

إِنِّيٓ أَخَافُ عَلَيۡكُمۡ عَذَابَ يَوۡمٍ عَظِيمٖ ۝١٣٥
136

ਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ।

قَالُواْ سَوَآءٌ عَلَيۡنَآ أَوَعَظۡتَ أَمۡ لَمۡ تَكُن مِّنَ ٱلۡوَٰعِظِينَ ۝١٣٦
137

ਇਹ ਤਾਂ ਪਹਿਲੇ ਸਮੇਂ ਦੇ ਲੋਕਾਂ ਦੀਆਂ ਗੱਲਾਂ ਹਨ।

إِنۡ هَٰذَآ إِلَّا خُلُقُ ٱلۡأَوَّلِينَ ۝١٣٧
138

ਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।

وَمَا نَحۡنُ بِمُعَذَّبِينَ ۝١٣٨
139

ਉਹਨਾਂ ਨੇ ਉਸ (ਹੂਦ) ਨੂੰ (ਰੱਬ ਦਾ ਰਸੂਲ ਮੰਣਨ ਤੋਂ) ਇਨਕਾਰ ਕਰ ਦਿੱਤਾ ਸੀ। ਸੋ ਅਸੀਂ ਉਹਨਾਂ ਨੂੰ ਤਬਾਹ ਕਰ ਦਿੱਤਾ। ਬੇਸ਼ੱਕ ਇਸ ਵਿਚ (ਸਮਝਣ ਵਾਲਿਆਂ ਲਈ) ਨਿਸ਼ਾਨੀਆਂ ਹਨ, ਪਰ ਉਹਨਾਂ ਵਿੱਚੋਂ ਵਧੇਰੇ ਉਹ ਹਨ ਜਿਹੜੇ ਈਮਾਨ ਨਹੀਂ ਲਿਆਉਂਦੇ

فَكَذَّبُوهُ فَأَهۡلَكۡنَٰهُمۡۚ إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝١٣٩
140

ਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝١٤٠
141

ਸਮੂਦੀਆਂ ਨੇ ਵੀ ਪੈਗ਼ੰਬਰਾਂ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ।

كَذَّبَتۡ ثَمُودُ ٱلۡمُرۡسَلِينَ ۝١٤١
142

ਉਹਨਾਂ (ਸਮੂਦੀਆਂ) ਦੇ ਭਰਾ ਸਾਲੇਹ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਕਿਉਂ ਨਹੀਂ ਡਰਦੇ?

إِذۡ قَالَ لَهُمۡ أَخُوهُمۡ صَٰلِحٌ أَلَا تَتَّقُونَ ۝١٤٢
143

ਮੈਂ ਤੁਹਾਡੇ ਵੱਲ ਅੱਲਾਹ ਦਾ ਇਕ ਅਮਾਨਤਦਾਰ ਪੈਗ਼ੰਬਰ ਹਾਂ।

إِنِّي لَكُمۡ رَسُولٌ أَمِينٞ ۝١٤٣
144

ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

فَٱتَّقُواْ ٱللَّهَ وَأَطِيعُونِ ۝١٤٤
145

ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ۝١٤٥
146

ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?

أَتُتۡرَكُونَ فِي مَا هَٰهُنَآ ءَامِنِينَ ۝١٤٦
147

ਭਾਵ ਇਹਨਾਂ ਬਾਗ਼ਾਂ ਤੇ ਚਸ਼ਮਿਆਂ ਵਿਚ (ਨਹਿਰਾਂ ਆਦਿ)।

فِي جَنَّٰتٖ وَعُيُونٖ ۝١٤٧
148

ਇਹ ਖੇਤ ਅਤੇ ਖਜੂਰ ਦੇ ਬਾਗ਼ਾਂ ਵਿਚ ਜਿਨ੍ਹਾਂ ਦੇ ਗੁੱਛੇ ਰਸ ਭਰੇ ਹਨ।

وَزُرُوعٖ وَنَخۡلٖ طَلۡعُهَا هَضِيمٞ ۝١٤٨
149

ਤੁਸੀਂ ਪਹਾੜਾਂ ਨੂੰ ਕੱਟ-ਕੱਟ ਕੇ ਵੱਡੇ ਮਾਣ ਨਾਲ ਉਹਨਾਂ ਵਿਚ ਭਵਨ ਉਸਾਰਦੇ ਹੋ।

وَتَنۡحِتُونَ مِنَ ٱلۡجِبَالِ بُيُوتٗا فَٰرِهِينَ ۝١٤٩
150

ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।

فَٱتَّقُواْ ٱللَّهَ وَأَطِيعُونِ ۝١٥٠
151

ਤੁਸੀਂ ਰੱਬ ਵੱਲੋਂ ਨਿਯਤ ਕੀਤੀਆਂ ਹੱਦਾਂ ਨੂੰ ਟੱਪਣ ਵਾਲਿਆਂ ਦੇ ਆਖੇ ਨਾ ਲੱਗੋ

وَلَا تُطِيعُوٓاْ أَمۡرَ ٱلۡمُسۡرِفِينَ ۝١٥١
152

ਉਹ (ਬਾਗ਼ੀ) ਹਨ, ਜਿਹੜੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ, ਸੁਧਾਰ ਨਹੀਂ ਕਰਦੇ।

ٱلَّذِينَ يُفۡسِدُونَ فِي ٱلۡأَرۡضِ وَلَا يُصۡلِحُونَ ۝١٥٢
153

ਉਹਨਾਂ ਨੇ ਕਿਹਾ ਕਿ (ਹੇ ਸਾਲੇਹ!) ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕੀਤਾ ਗਿਆ ਹੈ।

قَالُوٓاْ إِنَّمَآ أَنتَ مِنَ ٱلۡمُسَحَّرِينَ ۝١٥٣
154

ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਜੇ ਤੂੰ ਸੱਚਾ ਹੈ ਤਾਂ ਕੋਈ ਮੋਅਜਜ਼ਾ (ਰੱਬੀ ਚਮਤਕਾਰ) ਲਿਆ?

مَآ أَنتَ إِلَّا بَشَرٞ مِّثۡلُنَا فَأۡتِ بِـَٔايَةٍ إِن كُنتَ مِنَ ٱلصَّٰدِقِينَ ۝١٥٤
155

ਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ ਨਿਸ਼ਚਿਤ ਦਿਨ ਪਾਣੀ ਪੀਣ ਦੀ ਵਾਰੀ ਇਸ ਦੀ ਹੈ ਅਤੇ ਇਕ ਦਿਨ ਤੁਹਾਡੀ ਹੈ।

قَالَ هَٰذِهِۦ نَاقَةٞ لَّهَا شِرۡبٞ وَلَكُمۡ شِرۡبُ يَوۡمٖ مَّعۡلُومٖ ۝١٥٥
156

ਇਸ ਨੂੰ ਭੈੜੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਇਕ ਵੱਡੇ ਦਿਹਾੜੇ ਦਾ ਅਜ਼ਾਬ ਤੁਹਾਨੂੰ ਆ ਨੱਪੇਗਾ।

وَلَا تَمَسُّوهَا بِسُوٓءٖ فَيَأۡخُذَكُمۡ عَذَابُ يَوۡمٍ عَظِيمٖ ۝١٥٦
157

(ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।

فَعَقَرُوهَا فَأَصۡبَحُواْ نَٰدِمِينَ ۝١٥٧
158

ਅਤੇ ਉਹਨਾਂ ਨੂੰ ਅਜ਼ਾਬ ਨੇ ਆ ਝੱਫਿਆ, ਬੇਸ਼ੱਕ ਇਸ (ਘਟਣਾ) ਵਿਚ ਇਕ ਸਿੱਖਿਆ ਹੈ। ਉਹਨਾਂ ਵਿੱਚੋਂ ਵਧੇਰੇ ਈਮਾਨ ਲਿਆਉਣ ਵਾਲੇ ਨਹੀਂ ਸਾਂ।

فَأَخَذَهُمُ ٱلۡعَذَابُۚ إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝١٥٨
159

ਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ ਰਹਿਮ ਫ਼ਰਮਾਉਣ ਵਾਲਾ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝١٥٩
160

ਲੂਤ ਦੀ ਕੌਮ ਨੇ ਨਬੀਆਂ ਨੂੰ ਝੁਠਲਾਇਆ।

كَذَّبَتۡ قَوۡمُ لُوطٍ ٱلۡمُرۡسَلِينَ ۝١٦٠
161

ਜਦੋਂ ਉਹਨਾਂ ਨੂੰ ਉਹਨਾਂ ਦੇ ਭਰਾ ਲੂਤ ਨੇ ਆਖਿਆ, ਕੀ ਤੁਸੀਂ ਅੱਲਾਹ ਤੋਂ ਨਹੀਂ ਡਰਦੇ?

إِذۡ قَالَ لَهُمۡ أَخُوهُمۡ لُوطٌ أَلَا تَتَّقُونَ ۝١٦١
162

ਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।

إِنِّي لَكُمۡ رَسُولٌ أَمِينٞ ۝١٦٢
163

ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰਾ ਕਹਿਣਾ ਮੰਨੋ।

فَٱتَّقُواْ ٱللَّهَ وَأَطِيعُونِ ۝١٦٣
164

ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ۝١٦٤
165

ਕੀ ਤੁਸੀਂ (ਕਾਮ ਵਾਸਨਾ ਦੇ ਲਈ) ਦੁਨੀਆਂ ਵਿੱਚੋਂ ਪੁਰਸ਼ਾ ਕੋਲ ਜਾਂਦੇ ਹੋ?

أَتَأۡتُونَ ٱلذُّكۡرَانَ مِنَ ٱلۡعَٰلَمِينَ ۝١٦٥
166

ਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਪੈਦਾ ਕੀਤਾ ਹੈ। ਤੁਸੀਂ ਤਾਂ ਹੱਦਾਂ ਟੱਪਣ ਵਾਲੇ ਹੋ।

وَتَذَرُونَ مَا خَلَقَ لَكُمۡ رَبُّكُم مِّنۡ أَزۡوَٰجِكُمۚ بَلۡ أَنتُمۡ قَوۡمٌ عَادُونَ ۝١٦٦
167

ਉਹਨਾਂ ਨੇ ਉੱਤਰ ਵਿਚ ਕਿਹਾ ਕਿ ਹੇ ਲੂਤ! ਜੇ ਤੂੰ ਬਾਜ਼ ਨਾ ਆਇਆ ਤਾਂ ਤੂੰ (ਬਸਤੀ ਵਿੱਚੋਂ) ਬਾਹਰ ਕੱਢ ਦਿੱਤਾ ਜਾਵੇਗਾ।

قَالُواْ لَئِن لَّمۡ تَنتَهِ يَٰلُوطُ لَتَكُونَنَّ مِنَ ٱلۡمُخۡرَجِينَ ۝١٦٧
168

ਲੂਤ ਨੇ ਆਖਿਆ, ਬੇਸ਼ੱਕ ਮੈਂ ਤੁਹਾਡੀਆਂ (ਅਸ਼ਲੀਲ) ਹਰਕਤਾਂ ਦਾ ਕੱਟੜ ਵਿਰੋਧੀ ਹਾਂ।

قَالَ إِنِّي لِعَمَلِكُم مِّنَ ٱلۡقَالِينَ ۝١٦٨
169

ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।

رَبِّ نَجِّنِي وَأَهۡلِي مِمَّا يَعۡمَلُونَ ۝١٦٩
170

ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

فَنَجَّيۡنَٰهُ وَأَهۡلَهُۥٓ أَجۡمَعِينَ ۝١٧٠
171

ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।

إِلَّا عَجُوزٗا فِي ٱلۡغَٰبِرِينَ ۝١٧١
172

ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।

ثُمَّ دَمَّرۡنَا ٱلۡأٓخَرِينَ ۝١٧٢
173

ਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।

وَأَمۡطَرۡنَا عَلَيۡهِم مَّطَرٗاۖ فَسَآءَ مَطَرُ ٱلۡمُنذَرِينَ ۝١٧٣
174

ਬੇਸ਼ੱਕ ਇਸ ਘਟਣਾ ਵਿਚ ਵੀ ਇਕ (ਸਿੱਖਿਆਦਾਇਕ) ਨਿਸ਼ਾਨੀ ਹੈ। ਉਹਨਾਂ ਵਿੱਚੋਂ ਵੀ ਵਧੇਰੇ ਲੋਕ ਈਮਾਨ ਨਹੀਂ ਲਿਆਏ ਸਾਂ।

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝١٧٤
175

ਬੇਸ਼ੱਕ ਤੇਰਾ ਰੱਬ ਹੀ (ਹਰ ਪੱਖੋ) ਭਾਰੂ ਹੈ ਅਤੇ ਮਿਹਰਬਾਨ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝١٧٥
176

‘ਐਕੇ’ ਵਾਲਿਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ।

كَذَّبَ أَصۡحَٰبُ لۡـَٔيۡكَةِ ٱلۡمُرۡسَلِينَ ۝١٧٦
177

ਜਦੋਂ ਉਹਨਾਂ ਨੂੰ ਸ਼ੁਐਬ ਨੇ ਕਿਹਾ, ਕੀ ਤੁਸੀਂ (ਰੱਬ ਤੋਂ) ਨਹੀਂ ਡਰਦੇ ?

إِذۡ قَالَ لَهُمۡ شُعَيۡبٌ أَلَا تَتَّقُونَ ۝١٧٧
178

ਮੈਂ ਤੁਹਾਡੇ ਲਈ (ਰੱਬ ਵੱਲੋਂ) ਭੇਜਿਆ ਹੋਇਆ ਇਕ ਅਮਾਨਤਦਾਰ ਰਸੂਲ ਹਾਂ।

إِنِّي لَكُمۡ رَسُولٌ أَمِينٞ ۝١٧٨
179

ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।

فَٱتَّقُواْ ٱللَّهَ وَأَطِيعُونِ ۝١٧٩
180

(ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ۝١٨٠
181

ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।

۞ أَوۡفُواْ ٱلۡكَيۡلَ وَلَا تَكُونُواْ مِنَ ٱلۡمُخۡسِرِينَ ۝١٨١
182

ਅਤੇ ਸਿੱਧੀ ਤੱਕੜੀ ਨਾਲ ਤੋਲੋ (ਭਾਵ ਡੰਡੀ ਨਾ ਮਾਰੋ)।

وَزِنُواْ بِٱلۡقِسۡطَاسِ ٱلۡمُسۡتَقِيمِ ۝١٨٢
183

ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।

وَلَا تَبۡخَسُواْ ٱلنَّاسَ أَشۡيَآءَهُمۡ وَلَا تَعۡثَوۡاْ فِي ٱلۡأَرۡضِ مُفۡسِدِينَ ۝١٨٣
184

ਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।

وَٱتَّقُواْ ٱلَّذِي خَلَقَكُمۡ وَٱلۡجِبِلَّةَ ٱلۡأَوَّلِينَ ۝١٨٤
185

ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।

قَالُوٓاْ إِنَّمَآ أَنتَ مِنَ ٱلۡمُسَحَّرِينَ ۝١٨٥
186

ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।

وَمَآ أَنتَ إِلَّا بَشَرٞ مِّثۡلُنَا وَإِن نَّظُنُّكَ لَمِنَ ٱلۡكَٰذِبِينَ ۝١٨٦
187

ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।

فَأَسۡقِطۡ عَلَيۡنَا كِسَفٗا مِّنَ ٱلسَّمَآءِ إِن كُنتَ مِنَ ٱلصَّٰدِقِينَ ۝١٨٧
188

ਸ਼ੁਐਬ ਨੇ ਕਿਹਾ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।

قَالَ رَبِّيٓ أَعۡلَمُ بِمَا تَعۡمَلُونَ ۝١٨٨
189

ਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।

فَكَذَّبُوهُ فَأَخَذَهُمۡ عَذَابُ يَوۡمِ ٱلظُّلَّةِۚ إِنَّهُۥ كَانَ عَذَابَ يَوۡمٍ عَظِيمٍ ۝١٨٩
190

ਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ ਸਨ।

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ۝١٩٠
191

ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।

وَإِنَّ رَبَّكَ لَهُوَ ٱلۡعَزِيزُ ٱلرَّحِيمُ ۝١٩١
192

ਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।

وَإِنَّهُۥ لَتَنزِيلُ رَبِّ ٱلۡعَٰلَمِينَ ۝١٩٢
193

ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ।

نَزَلَ بِهِ ٱلرُّوحُ ٱلۡأَمِينُ ۝١٩٣
194

(ਹੇ ਮੁਹੰਮਦ!) ਅਸੀਂ ਇਸ (.ਕੁਰਆਨ)ਨੂੰ ਤੁਹਾਡੇ ਦਿਲ ਉੱਤੇ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਵੀ ਡਰਾਉਣ ਵਾਲੇ (ਪੈਗ਼ੰਬਰਾਂ) ਵਿੱਚੋਂ ਹੋ ਜਾਓ।

عَلَىٰ قَلۡبِكَ لِتَكُونَ مِنَ ٱلۡمُنذِرِينَ ۝١٩٤
195

ਇਹ .ਕੁਰਆਨ ਸਪਸ਼ਟ ਤੇ ਠੇਠ ਅਰਬੀ ਭਾਸ਼ਾ ਵਿਚ ਹੈ।

بِلِسَانٍ عَرَبِيّٖ مُّبِينٖ ۝١٩٥
196

ਬੇਸ਼ੱਕ ਇਸ਼ਕੁਰਆਨ ਦੀ ਚਰਚਾ ਪਹਿਲੀਆਂ ਅਸਮਾਨੀ ਕਿਤਾਬਾਂ ਵਿਚ ਵੀ ਕੀਤੀ ਗਈ ਹੈ।

وَإِنَّهُۥ لَفِي زُبُرِ ٱلۡأَوَّلِينَ ۝١٩٦
197

ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। [1]

أَوَلَمۡ يَكُن لَّهُمۡ ءَايَةً أَن يَعۡلَمَهُۥ عُلَمَٰٓؤُاْ بَنِيٓ إِسۡرَٰٓءِيلَ ۝١٩٧
198

ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।

وَلَوۡ نَزَّلۡنَٰهُ عَلَىٰ بَعۡضِ ٱلۡأَعۡجَمِينَ ۝١٩٨
199

ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।

فَقَرَأَهُۥ عَلَيۡهِم مَّا كَانُواْ بِهِۦ مُؤۡمِنِينَ ۝١٩٩
200

ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।

كَذَٰلِكَ سَلَكۡنَٰهُ فِي قُلُوبِ ٱلۡمُجۡرِمِينَ ۝٢٠٠
201

ਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ।

لَا يُؤۡمِنُونَ بِهِۦ حَتَّىٰ يَرَوُاْ ٱلۡعَذَابَ ٱلۡأَلِيمَ ۝٢٠١
202

ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।

فَيَأۡتِيَهُم بَغۡتَةٗ وَهُمۡ لَا يَشۡعُرُونَ ۝٢٠٢
203

ਫੇਰ ਉਹ ਆਖਣਗੇ, ਕੀ ਸਾਨੂੰ ਕੁੱਝ ਸਮੇਂ ਲਈ ਮੋਹਲਤ ਮਿਲ ਸਕਦੀ ਹੈ? (ਤਾਂ ਜੋ ਅਸੀਂ ਈਮਾਨ ਲਿਆਈਏ)

فَيَقُولُواْ هَلۡ نَحۡنُ مُنظَرُونَ ۝٢٠٣
204

ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?

أَفَبِعَذَابِنَا يَسۡتَعۡجِلُونَ ۝٢٠٤
205

ਰਤਾ ਤੁਸੀਂ ਵੇਖੋ! ਜੇ ਭਲਾਂ ਅਸੀਂ ਉਹਨਾਂ (ਅਪਰਾਧੀਆਂ) ਨੂੰ ਹੋਰ ਕਈ ਵਰ੍ਹੇ ਸੰਸਾਰ ਦਾ ਲਾਭ ਲੈਣ (ਲਈ ਮੋਹਲਤ) ਦੇ ਦਿੰਦੇ।

أَفَرَءَيۡتَ إِن مَّتَّعۡنَٰهُمۡ سِنِينَ ۝٢٠٥
206

ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ।

ثُمَّ جَآءَهُم مَّا كَانُواْ يُوعَدُونَ ۝٢٠٦
207

ਤਾਂ ਵੀ ਜਿਸ ਜੀਵਨ ਸਮੱਗਰੀ ਦਾ ਉਹ ਆਨੰਦ ਲੈ ਰਹੇ ਹਨ ਉਹ ਉਹਨਾਂ ਦੇ ਕਿਸੇ ਕੰਮ ਨਾ ਆਉਂਦੀ।

مَآ أَغۡنَىٰ عَنۡهُم مَّا كَانُواْ يُمَتَّعُونَ ۝٢٠٧
208

ਅਸੀਂ ਜਿਹੜੀ ਵੀ ਬਸਤੀ ਨੂੰ ਹਲਾਕ ਕੀਤਾ ਹੈ ਤਾਂ (ਪਹਿਲਾਂ) ਉਸ ਵਿਚ ਡਰਾਉਣ ਵਾਲੇ ਭੇਜੇ।

وَمَآ أَهۡلَكۡنَا مِن قَرۡيَةٍ إِلَّا لَهَا مُنذِرُونَ ۝٢٠٨
209

ਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ ’ਤੇ ਕੋਈ ਜ਼ੁਲਮ (ਵਧੀਕੀ) ਕਰਨ ਵਾਲੇ ਨਹੀਂ।

ذِكۡرَىٰ وَمَا كُنَّا ظَٰلِمِينَ ۝٢٠٩
210

ਇਸ .ਕੁਰਆਨ ਨੂੰ ਸ਼ੈਤਾਨ ਲੈਕੇ ਨਹੀਂ ਉੱਤਰੇ।

وَمَا تَنَزَّلَتۡ بِهِ ٱلشَّيَٰطِينُ ۝٢١٠
211

ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।

وَمَا يَنۢبَغِي لَهُمۡ وَمَا يَسۡتَطِيعُونَ ۝٢١١
212

ਉਹ ਤਾਂ ਇਸ (.ਕੁਰਆਨ) ਨੂੰ ਸੁਣਨ ਤੋਂ ਵੀ ਦੂਰ ਰੱਖੇ ਗਏ ਹਨ।

إِنَّهُمۡ عَنِ ٱلسَّمۡعِ لَمَعۡزُولُونَ ۝٢١٢
213

ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।

فَلَا تَدۡعُ مَعَ ٱللَّهِ إِلَٰهًا ءَاخَرَ فَتَكُونَ مِنَ ٱلۡمُعَذَّبِينَ ۝٢١٣
214

ਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।[2]

وَأَنذِرۡ عَشِيرَتَكَ ٱلۡأَقۡرَبِينَ ۝٢١٤
215

ਈਮਾਨ ਵਾਲਿਆਂ ਵਿੱਚੋਂ ਜਿਹੜੇ ਤੁਹਾਡੀ ਪੈਰਵੀ ਕਰਨ, ਉਹਨਾਂ ਨਾਲ ਅਤਿ ਨਿਮਰਤਾ ਦਾ ਵਿਹਾਰ ਕਰੋ।

وَٱخۡفِضۡ جَنَاحَكَ لِمَنِ ٱتَّبَعَكَ مِنَ ٱلۡمُؤۡمِنِينَ ۝٢١٥
216

ਜੇ ਉਹ ਤੁਹਾਡੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਵੀ ਐਲਾਨ ਕਰ ਦਿਓ ਕਿ ਮੈਂ ਤੁਹਾਡੇ ਉਹਨਾਂ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤੋਂ, ਜਿਹੜੇ ਕੰਮ ਤੁਸੀਂ ਕਰ ਰਹੇ ਹੋ, ਆਜ਼ਾਦ ਹਾਂ।

فَإِنۡ عَصَوۡكَ فَقُلۡ إِنِّي بَرِيٓءٞ مِّمَّا تَعۡمَلُونَ ۝٢١٦
217

(ਹੇ ਮੁਹੰਮਦ ਸ:!) ਤੁਸੀਂ ਆਪਣਾ ਭਰੋਸਾ ਉਸੇ ਜ਼ੋਰਾਵਰ ਮਿਹਰਬਾਨ ’ਤੇ ਰੱਖੋ।

وَتَوَكَّلۡ عَلَى ٱلۡعَزِيزِ ٱلرَّحِيمِ ۝٢١٧
218

ਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ ਹੁੰਦੇ ਹੋ।

ٱلَّذِي يَرَىٰكَ حِينَ تَقُومُ ۝٢١٨
219

ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।

وَتَقَلُّبَكَ فِي ٱلسَّٰجِدِينَ ۝٢١٩
220

ਉਹ (ਅੱਲਾਹ) ਹਰ ਗੱਲ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

إِنَّهُۥ هُوَ ٱلسَّمِيعُ ٱلۡعَلِيمُ ۝٢٢٠
221

ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।

هَلۡ أُنَبِّئُكُمۡ عَلَىٰ مَن تَنَزَّلُ ٱلشَّيَٰطِينُ ۝٢٢١
222

ਉਹ ਸ਼ੈਤਾਨ ਹਰੇਕ ਝੂਠ ਘੜਣ ਵਾਲੇ ਪਾਪੀ ’ਤੇ ਉਤਰਿਆ ਕਰਦੇ ਹਨ।

تَنَزَّلُ عَلَىٰ كُلِّ أَفَّاكٍ أَثِيمٖ ۝٢٢٢
223

ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।

يُلۡقُونَ ٱلسَّمۡعَ وَأَكۡثَرُهُمۡ كَٰذِبُونَ ۝٢٢٣
224

ਕਵੀਆਂ ਪਿੱਛੇ ਤਾਂ ਕੁਰਾਹੀਏ ਹੀ ਲੱਗਦੇ ਹਨ।

وَٱلشُّعَرَآءُ يَتَّبِعُهُمُ ٱلۡغَاوُۥنَ ۝٢٢٤
225

ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?

أَلَمۡ تَرَ أَنَّهُمۡ فِي كُلِّ وَادٖ يَهِيمُونَ ۝٢٢٥
226

ਅਤੇ ਉਹ ਅਜਿਹੀਆਂ ਗੱਲਾਂ ਕਹਿੰਦੇ ਹਨ ਜੋ ਉਹ ਆਪ ਨਹੀਂ ਕਰਦੇ।

وَأَنَّهُمۡ يَقُولُونَ مَا لَا يَفۡعَلُونَ ۝٢٢٦
227

ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।

إِلَّا ٱلَّذِينَ ءَامَنُواْ وَعَمِلُواْ ٱلصَّٰلِحَٰتِ وَذَكَرُواْ ٱللَّهَ كَثِيرٗا وَٱنتَصَرُواْ مِنۢ بَعۡدِ مَا ظُلِمُواْۗ وَسَيَعۡلَمُ ٱلَّذِينَ ظَلَمُوٓاْ أَيَّ مُنقَلَبٖ يَنقَلِبُونَ ۝٢٢٧