Sunday, 11 October 2026 Hijri: — 08:29:17 pm
MalayalamQuran.in
ജോലിയിൽ നിന്ന് പിരിച്ചുവിട്ടു, നടപടിക്ക് മുൻകൈ എടുത്തയാളുടെ പേരക്കുട്ടിയെ ക്രൂരമായി കൊലപ്പെടുത്തി, മുൻ സെക്യൂരിറ്റി ജീവനക്കാരനായി തെരച്ചിൽ — Asianet News Malayalam മുത്തശ്ശിയുടെ മരണം: ദീപ്കെയ്ക്ക് എല്ലാസഹായവും വാ​ഗ്ദാനം ചെയ്തെന്ന് ഡൽഹി പൊലീസ്; പൊലീസിന്റെ വാദങ്ങൾ തെറ്റെന്ന് ദീപ്കെ, ഫോൺ പോലും നൽകിയില്ല — Asianet News Malayalam തന്റേത് കസ്റ്റഡി ആയിരുന്നില്ല, തട്ടിക്കൊണ്ടുപോകൽ, ഇന്ത്യയിൽ അപ്രഖ്യാപിത അടിയന്തരാവസ്ഥ, രൂക്ഷവിമർശനവുമായി ധ്രുവ് റാഠി — Asianet News Malayalam ജോലിയിൽ നിന്ന് പിരിച്ചുവിട്ടു, നടപടിക്ക് മുൻകൈ എടുത്തയാളുടെ പേരക്കുട്ടിയെ ക്രൂരമായി കൊലപ്പെടുത്തി, മുൻ സെക്യൂരിറ്റി ജീവനക്കാരനായി തെരച്ചിൽ — Asianet News Malayalam മുത്തശ്ശിയുടെ മരണം: ദീപ്കെയ്ക്ക് എല്ലാസഹായവും വാ​ഗ്ദാനം ചെയ്തെന്ന് ഡൽഹി പൊലീസ്; പൊലീസിന്റെ വാദങ്ങൾ തെറ്റെന്ന് ദീപ്കെ, ഫോൺ പോലും നൽകിയില്ല — Asianet News Malayalam തന്റേത് കസ്റ്റഡി ആയിരുന്നില്ല, തട്ടിക്കൊണ്ടുപോകൽ, ഇന്ത്യയിൽ അപ്രഖ്യാപിത അടിയന്തരാവസ്ഥ, രൂക്ഷവിമർശനവുമായി ധ്രുവ് റാഠി — Asianet News Malayalam
Quran translation reader

അത്തഹ്രീം التحريم At-Tahrim

Surah 66 മദനിയ്യ • مدنية • Madaniyah 12 ആയത്തുകൾ • 12 Ayahs

സൂറത്ത് അത്തഹ്രീം (At-Tahrim), ഖുർആൻ അധ്യായം 66 — അറബി ആയത്തുകളും ਪੰਜਾਬੀ വിവർത്തനവും ഉൾപ്പെടെ 12 ആയത്തുകൾ വായിക്കുക. Read Surah At-Tahrim with Arabic text and ਪੰਜਾਬੀ translation.

بِسْمِ ٱللَّهِ ٱلرَّحْمَٰنِ ٱلرَّحِيمِ
1

ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

يَٰٓأَيُّهَا ٱلنَّبِيُّ لِمَ تُحَرِّمُ مَآ أَحَلَّ ٱللَّهُ لَكَۖ تَبۡتَغِي مَرۡضَاتَ أَزۡوَٰجِكَۚ وَٱللَّهُ غَفُورٞ رَّحِيمٞ ۝١
2

ਅੱਲਾਹ ਨੇ ਤੁਹਾਡੇ ਲਈ ਤੁਹਾਡੀਆਂ (ਨਾ-ਜਾਇਜ਼ ਸੰਹੁਾਂ) ਨੂੰ ਤੋੜਣਾ ਫ਼ਰਜ਼ ਕਰ ਦਿੱਤਾ ਹੈ। ਅੱਲਾਹ ਤੁਹਾਡਾ ਮੌਲਾ ਹੈ, ਉਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।

قَدۡ فَرَضَ ٱللَّهُ لَكُمۡ تَحِلَّةَ أَيۡمَٰنِكُمۡۚ وَٱللَّهُ مَوۡلَىٰكُمۡۖ وَهُوَ ٱلۡعَلِيمُ ٱلۡحَكِيمُ ۝٢
3

ਜਦੋਂ ਨਬੀ (ਸ:) ਨੇ ਆਪਣੀ ਕਿਸੇ ਪਤਨੀ ਨੂੰ ਇਕ ਗੱਲ ਮਲਕੜੇ ਜਿਹੇ ਆਖੀ ਪਰ ਜਦੋਂ ਉਸੇ ਪਤਨੀ ਨੇ (ਉਹੀਓ ਗਲ ਦੂਜੀ ਪਤਨੀ ਨੂੰ) ਦੱਸ ਦਿੱਤੀ ਤਾਂ ਅੱਲਾਹ ਨੇ ਉਸ (ਵਾਰਤਾਲਾਪ) ਤੋਂ ਇਸ (ਨਬੀ) ਨੂੰ ਸੂਚਿਤ ਕਰ ਦਿੱਤੀ, ਤਾਂ ਨਬੀ ਨੇ (ਦੂਜੀ ਪਤਨੀ) ਨੂੰ ਕੁੱਝ ਹੱਦ ਤਕ ਗੱਲਾਂ ਦੱਸ ਵੀ ਦਿੱਤੀਆਂ ਅਤੇ ਕੁੱਝ ਟਾਲ ਦਿੱਤਾ। ਫੇਰ ਜਦੋਂ ਨਬੀ ਨੇ ਉਸ (ਪਹਿਲੀ ਪਤਨੀ) ਨੂੰ ਉਹ ਸਾਰੀ ਗੱਲ ਸੁਣਾਈ ਤਾਂ ਉਹ ਪੁੱਛਣ ਲੱਗੀ, ਤੁਹਾਨੂੰ ਇਹ ਸਭ ਕਿਸ ਨੇ ਦੱਸਿਆ ਹੈ ? ਉਸ (ਨਬੀ) ਨੇ ਫਰਮਾਇਆ, ਮੈਨੂੰ ਇਹ ਸਾਰੀ ਜਾਣਕਾਰੀ ਸਭ ਕੁੱਝ ਜਾਣਨ ਵਾਲੇ ਤੇ ਖ਼ਬਰ ਰੱਖਣ ਵਾਲੇ ਅੱਲਾਹ ਨੇ ਦਿੱਤੀ ਹੈ।

وَإِذۡ أَسَرَّ ٱلنَّبِيُّ إِلَىٰ بَعۡضِ أَزۡوَٰجِهِۦ حَدِيثٗا فَلَمَّا نَبَّأَتۡ بِهِۦ وَأَظۡهَرَهُ ٱللَّهُ عَلَيۡهِ عَرَّفَ بَعۡضَهُۥ وَأَعۡرَضَ عَنۢ بَعۡضٖۖ فَلَمَّا نَبَّأَهَا بِهِۦ قَالَتۡ مَنۡ أَنۢبَأَكَ هَٰذَاۖ قَالَ نَبَّأَنِيَ ٱلۡعَلِيمُ ٱلۡخَبِيرُ ۝٣
4

ਕਿਉਂ ਜੋ ਤੁਹਾਡੇ ਦਿਲ ਸੱਚਾਈ ਤੋਂ ਹਟ ਗਏ ਹਨ ਸੋ ਤੁਸੀਂ ਦੋਵੇਂ (ਪਤਨੀਆਂ) ਅੱਲਾਹ ਤੋਂ ਤੌਬਾ ਕਰ ਲਵੋ ਤਾਂ ਤੁਹਾਡੇ ਲਈ ਵਧੀਆ ਹੈ। ਜੇ ਤੁਸੀਂ ਇਸ (ਨਬੀ) ਦੇ ਵਿਰੁੱਧ ਏਕਾ ਕੀਤਾ ਤਾਂ ਅੱਲਾਹ ਆਪ ਹੀ ਉਸ ਦੀ ਸਹਾਇਤਾ ਕਰੇਗਾ, ਅਤੇ ਜਿਬਰਾਈਲ, ਨੇਕ ਮੋਮਿਨ ਤੇ ਇਹਨਾਂ ਦੇ ਨਾਲ-ਨਾਲ ਸਾਰੇ ਫ਼ਰਿਸ਼ਤੇ ਵੀ ਉਸ ਦੇ ਸਹਾਈ ਹਨ।

إِن تَتُوبَآ إِلَى ٱللَّهِ فَقَدۡ صَغَتۡ قُلُوبُكُمَاۖ وَإِن تَظَٰهَرَا عَلَيۡهِ فَإِنَّ ٱللَّهَ هُوَ مَوۡلَىٰهُ وَجِبۡرِيلُ وَصَٰلِحُ ٱلۡمُؤۡمِنِينَۖ وَٱلۡمَلَٰٓئِكَةُ بَعۡدَ ذَٰلِكَ ظَهِيرٌ ۝٤
5

ਜੇ ਉਹ (ਨਬੀ) ਤੁਹਾਨੂੰ ਤਲਾਕ ਦੇ ਦੇਵੇ ਤਾਂ ਹੋ ਸਕਦਾ ਹੈ ਕਿ ਬਦਲੇ ਵਿਚ ਉਸ ਦਾ ਰੱਬ ਉਸ ਨੂੰ ਤੁਹਾਥੋਂ ਚੰਗੀਆਂ ਪਤਨੀਆਂ ਦੇ ਦੇਵੇ। ਉਹ ਮੁਸਲਮਾਨ, ਮੋਮਿਨ, ਆਗਿਆਕਾਰੀ, ਤੌਬਾ ਕਰਨ ਵਾਲੀਆਂ, ਬੰਦਗੀ ਕਰਨ ਵਾਲੀਆਂ, ਰੋਜ਼ਾ ਰੱਖਣ ਵਾਲੀਆਂ, ਉਹ ਪਹਿਲਾਂ ਵਿਆਹੀਆਂ ਹੋਈਆਂ (ਭਾਵ ਵਿਧਵਾ), ਜਾਂ ਕੁਆਰੀਆਂ ਹੋਣਗੀਆਂ।

عَسَىٰ رَبُّهُۥٓ إِن طَلَّقَكُنَّ أَن يُبۡدِلَهُۥٓ أَزۡوَٰجًا خَيۡرٗا مِّنكُنَّ مُسۡلِمَٰتٖ مُّؤۡمِنَٰتٖ قَٰنِتَٰتٖ تَٰٓئِبَٰتٍ عَٰبِدَٰتٖ سَٰٓئِحَٰتٖ ثَيِّبَٰتٖ وَأَبۡكَارٗا ۝٥
6

ਹੇ ਈਮਾਨ ਵਾਲਿਓ! ਤੁਸੀਂ ਆਪਣੇ ਆਪ ਨੂੰ ਤੇ ਆਪਣੇ ਘਰ ਵਾਲਿਆਂ ਨੂੰ ਉਸ ਅੱਗ ਤੋਂ ਬਚਾਓ ਜਿਸ ਦਾ ਬਾਲਣ (ਕੁਫ਼ਰ ਕਰਨ ਵਾਲੇ) ਮਨੁੱਖ ਤੇ (ਪੂਜੇ ਗਏ) ਪੱਥਰ ਹਨ। ਇਸ (ਨਰਕ ਉੱਤੇ) ਅਤਿ ਖਰਵੇ ਸੁਭਾ ਵਾਲੇ ਤੇ ਕਠੋਰ-ਚਿੱਤ ਫ਼ਰਿਸ਼ਤੇ (ਨਿਯੁਕਤ) ਹਨ। ਅੱਲਾਹ ਉਹਨਾਂ ਨੂੰ ਜਿਹੜਾ ਹੁਕਮ ਦੇਵੇ ਉਹ ਉਸ ਦੀ ਨਾ-ਫ਼ਰਮਾਨੀ ਨਹੀਂ ਕਰਦੇ। ਅਤੇ ਜੋ ਉਹਨਾਂ ਨੂੰ ਹੁਕਮ ਦਿੱਤਾ ਜਾਂਦਾ ਹੈ ਉਹ ਉਸੇ ਦੀ ਪਾਲਣਾ ਕਰਦੇ ਹਨ।

يَٰٓأَيُّهَا ٱلَّذِينَ ءَامَنُواْ قُوٓاْ أَنفُسَكُمۡ وَأَهۡلِيكُمۡ نَارٗا وَقُودُهَا ٱلنَّاسُ وَٱلۡحِجَارَةُ عَلَيۡهَا مَلَٰٓئِكَةٌ غِلَاظٞ شِدَادٞ لَّا يَعۡصُونَ ٱللَّهَ مَآ أَمَرَهُمۡ وَيَفۡعَلُونَ مَا يُؤۡمَرُونَ ۝٦
7

ਹੇ ਕਾਫ਼ਿਰੋ! ਅੱਜ ਤੁਸੀਂ ਕੋਈ ਬਹਾਨਾ ਨਾ ਘੜ੍ਹੋ। ਬੇਸ਼ੱਕ ਅੱਜ ਤੁਹਾਨੂੰ ਉਸ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।[1]

يَٰٓأَيُّهَا ٱلَّذِينَ كَفَرُواْ لَا تَعۡتَذِرُواْ ٱلۡيَوۡمَۖ إِنَّمَا تُجۡزَوۡنَ مَا كُنتُمۡ تَعۡمَلُونَ ۝٧
8

ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਹਜ਼ੂਰੀ ਵਿਚ ਖ਼ਾਲਿਸ (ਸੱਚੇ ਮਨੋ) ਤੌਬਾ ਕਰੋ, ਆਸ ਹੈ ਕਿ ਤੁਹਾਡਾ ਰੱਬ ਤੁਹਾਥੋਂ ਤੁਹਾਡੀਆਂ ਬੁਰਾਈਆਂ ਦੂਰ ਕਰ ਦੇਵੇ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇ ਜਿਸ ਦੇ ਹੇਠ ਨਹਿਰਾਂ ਵਗਦੀਆਂ ਹਨ । [2] ਉਸ (ਕਿਆਮਤ) ਦਿਹਾੜੇ ਅੱਲਾਹ ਨਬੀ ਨੂੰ ਅਤੇ ਉਸ ਦੇ ਨਾਲ ਈਮਾਨ ਲਿਆਉਣ ਵਾਲਿਆਂ ਨੂੰ ਜ਼ਲੀਲ ਨਹੀਂ ਕਰੇਗਾ। ਉਹਨਾਂ ਦਾ ਨੂਰ ਉਹਨਾਂ ਦੇ ਅੱਗੇ-ਅੱਗੇ ਤੇ ਸੱਜੇ ਪਾਸੇ ਨੱਸ ਰਿਹਾ ਹੋਵੇਗਾ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਨੂਰ ਨੂੰ ਸਾਡੇ ਲਈ ਸੰਪੂਰਨ ਕਰਦੇ ਅਤੇ ਸਾਡੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹਰ ਚੀਜ਼ ਦੀ ਸਮਰਥਾ ਰੱਖਦਾ ਹੈ।

يَٰٓأَيُّهَا ٱلَّذِينَ ءَامَنُواْ تُوبُوٓاْ إِلَى ٱللَّهِ تَوۡبَةٗ نَّصُوحًا عَسَىٰ رَبُّكُمۡ أَن يُكَفِّرَ عَنكُمۡ سَيِّـَٔاتِكُمۡ وَيُدۡخِلَكُمۡ جَنَّٰتٖ تَجۡرِي مِن تَحۡتِهَا ٱلۡأَنۡهَٰرُ يَوۡمَ لَا يُخۡزِي ٱللَّهُ ٱلنَّبِيَّ وَٱلَّذِينَ ءَامَنُواْ مَعَهُۥۖ نُورُهُمۡ يَسۡعَىٰ بَيۡنَ أَيۡدِيهِمۡ وَبِأَيۡمَٰنِهِمۡ يَقُولُونَ رَبَّنَآ أَتۡمِمۡ لَنَا نُورَنَا وَٱغۡفِرۡ لَنَآۖ إِنَّكَ عَلَىٰ كُلِّ شَيۡءٖ قَدِيرٞ ۝٨
9

(ਹੇ ਨਬੀ!) ਕਾਫ਼ਿਰਾਂ ਤੇ ਮੁਨਾਫ਼ਿਕਾਂ ਨਾਲ ਜਿਹਾਦ (ਸੰਘਰਸ਼) ਕਰੋ ਅਤੇ ਉਹਨਾਂ ਉੱਤੇ ਕਰੜਾਈ ਕਰੋ। ਉਹਨਾਂ ਦਾ ਟਿਕਾਣਾ ਨਰਕ ਹੈ ਜਿਹੜਾ ਕਿ ਬਹੁਤ ਹੀ ਭੈੜਾ ਟਿਕਾਣਾ ਹੈ।

يَٰٓأَيُّهَا ٱلنَّبِيُّ جَٰهِدِ ٱلۡكُفَّارَ وَٱلۡمُنَٰفِقِينَ وَٱغۡلُظۡ عَلَيۡهِمۡۚ وَمَأۡوَىٰهُمۡ جَهَنَّمُۖ وَبِئۡسَ ٱلۡمَصِيرُ ۝٩
10

ਇਨਕਾਰ ਕਰਨ ਵਾਲਿਆਂ ਲਈ ਅੱਲਾਹ ਨੇ ਨੂਹ ਅਤੇ ਲੂਤ ਦੀਆਂ ਪਤਨੀਆਂ ਦੀ ਉਦਾਹਰਨ ਦਿੱਤੀ ਹੈ। ਉਹ ਦੋਵੇਂ ਸਾਡੇ ਨੇਕ ਬੰਦਿਆਂ ਦੇ ਨਿਕਾਹ ਵਿਚ ਸਨ। ਪਰ ਉਹਨਾਂ ਦੋਵਾਂ ਨੇ ਆਪਣੇ ਪਤੀਆਂ ਨਾਲ ਵਿਸ਼ਵਾਸਘਾਤ ਕੀਤਾ, ਫੇਰ ਉਹ ਦੋਵੇਂ ਰਸੂਲ ਉਹਨਾਂ ਦੋਵਾਂ (ਔਰਤਾਂ) ਨੂੰ (ਅਜ਼ਾਬ ਤੋਂ) ਬਚਾਉਣ ਵਿਚ ਕੁੱਝ ਵੀ ਕੰਮ ਨਾ ਆ ਸਕੇ ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਸੀਂ ਦੋਵੇਂ ਵੀ ਨਰਕ ਵਿਚ ਦਾਖ਼ਲ ਹੋਣ ਵਾਲਿਆਂ ਵਿਚ ਦਾਖ਼ਲ ਹੋ ਜਾਓ।

ضَرَبَ ٱللَّهُ مَثَلٗا لِّلَّذِينَ كَفَرُواْ ٱمۡرَأَتَ نُوحٖ وَٱمۡرَأَتَ لُوطٖۖ كَانَتَا تَحۡتَ عَبۡدَيۡنِ مِنۡ عِبَادِنَا صَٰلِحَيۡنِ فَخَانَتَاهُمَا فَلَمۡ يُغۡنِيَا عَنۡهُمَا مِنَ ٱللَّهِ شَيۡـٔٗا وَقِيلَ ٱدۡخُلَا ٱلنَّارَ مَعَ ٱلدَّٰخِلِينَ ۝١٠
11

ਅੱਲਾਹ ਨੇ ਈਮਾਨ ਵਾਲਿਆਂ ਲਈ ਫ਼ਿਰਔਨ ਦੀ ਪਤਨੀ ਦੀ ਉਦਾਹਰਨ ਦਿੱਤੀ ਹੈ,[3] ਜਦੋਂ ਉਸ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬ! ਮੇਰੇ ਲਈ ਆਪਣੇ ਕੋਲ ਜੰਨਤ ਵਿਚ ਇਕ ਘਰ ਬਣਾ ਅਤੇ ਮੈਨੂੰ ਫ਼ਿਰਔਨ ਅਤੇ ਉਸ ਦੇ ਅਮਲਾਂ ਤੋਂ ਬਚਾ ਲੈ ਤੇ ਮੈਨੂੰ ਜ਼ਾਲਮ ਕੌਮ ਤੋਂ ਛੁਟਕਾਰਾ ਦੁਆਦੇ।

وَضَرَبَ ٱللَّهُ مَثَلٗا لِّلَّذِينَ ءَامَنُواْ ٱمۡرَأَتَ فِرۡعَوۡنَ إِذۡ قَالَتۡ رَبِّ ٱبۡنِ لِي عِندَكَ بَيۡتٗا فِي ٱلۡجَنَّةِ وَنَجِّنِي مِن فِرۡعَوۡنَ وَعَمَلِهِۦ وَنَجِّنِي مِنَ ٱلۡقَوۡمِ ٱلظَّٰلِمِينَ ۝١١
12

ਅਤੇ ਉਦਾਹਰਨ ਇਮਰਾਨ ਦੀ ਸਪੁੱਤਰੀ ਮਰੀਅਮ ਦੀ ਵੀ ਹੈ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ, ਫੇਰ ਅਸੀਂ ਉਸ ਦੇ (ਗਲਾਂਵੇ) ਅੰਦਰ ਆਪਣੀ ਰੂਹ ਫੂਂਕ ਦਿੱਤੀ ਅਤੇ ਉਸ ਨੇ ਆਪਣੇ ਰੱਬ ਦੇ ਬੋਲਾਂ ਦੀ ਅਤੇ ਉਸ ਦੀਆਂ ਕਿਤਾਬਾਂ ਦੀ ਪੁਸ਼ਟੀ ਕੀਤੀ ਅਤੇ ਉਹ ਆਗਿਆਕਾਰੀਆਂ ਵਿੱਚੋਂ ਸੀ।

وَمَرۡيَمَ ٱبۡنَتَ عِمۡرَٰنَ ٱلَّتِيٓ أَحۡصَنَتۡ فَرۡجَهَا فَنَفَخۡنَا فِيهِ مِن رُّوحِنَا وَصَدَّقَتۡ بِكَلِمَٰتِ رَبِّهَا وَكُتُبِهِۦ وَكَانَتۡ مِنَ ٱلۡقَٰنِتِينَ ۝١٢